Category: Punjab1
-

ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ
ਚੰਡੀਗੜ੍ਹ/ਅਮ੍ਰਿਤਸਰ 7 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਿਛਲੇ ਦਿਨੀਂ ਪੰਜਾਬ ਵਿੱਚ ਹੋਏ ਧਮਾਕਿਆਂ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਹ ਪੂਰੇ ਪੰਜਾਬ ਅਤੇ ਭਾਰਤ ਲਈ ਚਿੰਤਾ ਦਾ ਵਿਸ਼ਾ ਹੈ ਕਿ ਆਖਿਰ ਜਦੋਂ ਵੀ ਦੇਸ਼ ਜਾਂ ਕਿਸੇ ਰਾਜ ਵਿੱਚ…
-

ਗੈਂਗਸਟਰਾਂ ਤੇ ਵਾਰ ਦਾ 78ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਈਂ ਛਾਪੇਮਾਰੀ ; 192 ਗ੍ਰਿਫ਼ਤਾਰ
ਚੰਡੀਗੜ੍ਹ, 8 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 78ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 400 ਟਿਕਾਣਿਆਂ ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਗਰੀਨ ਸਕੂਲ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਵਿਜੈਪਾਲ ਨੂੰ ਮਿਲਿਆ ਕੌਮੀ ਪੱਧਰ ਤੇ ਸਨਮਾਨ
ਫਾਜ਼ਿਲਕਾ 05 ਫਰਵਰੀਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ—ਨਿਰਦੇਸ਼ਾਂ ਅਤੇ ਸਿਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਮਾਰਗਦਰਸ਼ਨ ਹੇਠ ਸਿਖਿਆ ਦੇ ਖੇਤਰ ਨੂੰ ਨਵੀਂ ਦਿਸ਼ਾ ਦੇਣ ਅਤੇ ਉਚਾਈਆਂ ਵੱਲ ਲਿਜਾਉਣ ਦੀ ਲੜੀ ਵਿਚ ਫਾਜ਼ਿਲਕਾ ਜ਼ਿਲ੍ਹੇ ਵਿਚ ਗਰੀਨ ਸਕੂਲ ਪ੍ਰੋਗਰਾਮ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਲਈ ਇਸ ਪ੍ਰੋਗਰਾਮ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕਾਂ ਲਈ ਪੈਨਸ਼ਨਰ ਸੇਵਾ ਪੋਰਟਲ ਰਜਿਸਟ੍ਰੇਸ਼ਨ ਨੂੰ ਪੂਰਾ ਕਰਨ ਲਈ ਸਮਾਂ-ਸੀਮਾ ਕੀਤੀ ਨਿਰਧਾਰਤ
ਚੰਡੀਗੜ੍ਹ, 24 ਦਸੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੈਨਸ਼ਨਰ ਸੇਵਾ ਪੋਰਟਲ ‘ਤੇ ਰਾਜ ਦੇ ਪੈਨਸ਼ਨਰਾਂ ਦੀ 100% ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਅੱਜ ਇਥੇ ਪੈਨਸ਼ਨ ਵੰਡਣ ਵਾਲੇ ਬੈਂਕਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਹਰੇਕ ਬੈਂਕ ਦੇ ਕੇਸ ਲੋਡ ਦੇ ਅਨੁਸਾਰ ਇਸ ਕਾਰਜ਼ ਨੂੰ ਪੂਰਾ ਕਰਨ…
-

‘ਯੁੱਧ ਨਸ਼ਿਆਂ ਵਿਰੁੱਧ’: 174ਵੇਂ ਦਿਨ ਪੰਜਾਬ ਪੁਲਿਸ ਨੇ 365 ਥਾਵਾਂ ’ਤੇ ਕੀਤੀ ਛਾਪੇਮਾਰੀ ; 87 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 22 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲਗਾਤਾਰ 174ਵੇਂ ਦਿਨ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 365 ਥਾਵਾਂ ’ਤੇ ਛਾਪੇਮਾਰੀ ਕੀਤੀ , ਜਿਸ ਦੇ ਨਾਲ ਸੂਬੇ ਭਰ ਵਿੱਚ 87 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ 55 ਐਫਆਈਆਰਜ਼…
-

ਤਰਨਤਾਰਨ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸ਼ਡਿਊਲ ਕੀਤਾ ਜਾਰੀ : ਸਿਬਿਨ ਸੀ
ਚੰਡੀਗੜ੍ਹ, 20 ਅਗਸਤ: ਭਾਰਤੀ ਚੋਣ ਕਮਿਸ਼ਨ ਨੇ 21-ਤਰਨਤਾਰਨ ਵਿਧਾਨ ਸਭਾ ਹਲਕੇ ਲਈ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਲਈ ਸ਼ਡਿਊਲ ਜਾਰੀ ਕੀਤਾ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸੰਖੇਪ ਸੋਧ 1 ਜੁਲਾਈ 2025 (ਯੋਗਤਾ ਮਿਤੀ ਮੰਨਦਿਆਂ) ਤੋਂ ਕੀਤੀ ਜਾਵੇਗੀ…
-

ਗੁਰਦਾਸਪੁਰ ਦੇ ਪੁਰਾਣੇ ਬੱਸ ਅੱਡੇ ਵਿੱਚ ਦੋ ਰੋਜ਼ਾ ‘ਉਮੀਦ ਬਜ਼ਾਰ’ ਦਾ ਸ਼ਾਨਦਾਰ ਅਗਾਜ਼
ਗੁਰਦਾਸਪੁਰ, 2 ਅਗਸਤ ( ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਨਿਵੇਕਲੀ ਪਹਿਲ ਕਰਦਿਆਂ ਗੁਰਦਾਸਪੁਰ ਸ਼ਹਿਰ ਦੇ ਪੁਰਾਣੇ ਬੱਸ ਅੱਡੇ ਵਿੱਚ ਦੋ ਰੋਜ਼ਾ ‘ਉਮੀਦ ਬਜ਼ਾਰ’ ਦਾ ਅੱਜ ਸ਼ਾਨਦਾਰ ਅਗਾਜ਼ ਹੋ ਗਿਆ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਇਸ ‘ਉਮੀਦ ਬਜ਼ਾਰ’ ਦਾ ਉਦਘਾਟਨ ਕੀਤਾ।…
-

ਵਿਧਾਇਕ ਮਾਲੇਰਕੋਟਲਾ ਨੇ 03 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਕਫ਼ ਬੋਰਡ ਵੱਲੋਂ ਉਸਾਰੇ ਜਾਣ ਵਾਲੇ “ਈਦਗਾਹ ਪਬਲਿਕ ਸਕੂਲ” ਦਾ ਨੀਂਹ ਪੱਥਰ ਰੱਖਿਆ
ਮਾਲੇਰਕੋਟਲਾ 18 ਜਨਵਰੀ : ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਪੰਜਾਬ ਵਕਫ਼ ਬੋਰਡ ਵੱਲੋਂ ਸਥਾਨਕ ਈਦਗਾਹ ਵਿਖੇ 03 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ “ਈਦਗਾਹ ਪਬਲਿਕ ਸਕੂਲ” ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਸਕੂਲ ਮਾਲੇਰਕੋਟਲਾ ਅਤੇ ਆਲੇ-ਦੁਆਲੇ ਦੇ ਖੇਤਰ ਵਿੱਚ ਵਿਦਿਆਰਥੀਆਂ ਲਈ ਆਧੁਨਿਕ ਸਿੱਖਿਆ ਦੇ ਮੌਕੇ ਪ੍ਰਦਾਨ ਕਰਨ ਵਾਲਾ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਕਫ਼ ਬੋਰਡ ਵੱਲੋਂ ਇਸ ਸਕੂਲ ਦੀ ਸਥਾਪਨਾ ਦੀ ਮੰਤਵ ਹੈ ਕਿ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਅਤੇ ਹੋਰ ਅਕਾਦਮਿਕ ਸਰੋਤ ਮਿਲਣ, ਜਿਨ੍ਹਾਂ ਨਾਲ ਉਹ ਆਪਣੇ ਭਵਿੱਖ ਲਈ ਚੰਗੇ ਮੌਕੇ ਪ੍ਰਾਪਤ ਕਰ ਸਕਣ।ਇਹ ਸਕੂਲ ਸਿੱਖਿਆ ਲਈ ਇੱਕ ਆਧੁਨਿਕ ਮਾਹੌਲ ਪ੍ਰਦਾਨ ਕਰੇਗਾ, ਜਿੱਥੇ ਵਿਦਿਆਰਥੀ ਆਪਣੇ ਕੌਸ਼ਲ ਅਤੇ ਸਮਰੱਥਾ ਨੂੰ ਵਿਕਸਤ ਕਰ ਸਕਣਗੇ।ਉਨ੍ਹਾਂ ਦੱਸਿਆ ਕਿ ਅਤੀ ਆਧੁਨਿਕ ਸਹੂਲਤਾਵਾਂ ਨਾਲ ਲੈਸ ਸਕੂਲ ਦੀ ਇਮਾਰਤ ਬੀਮਾ(ਪੀਲਰਾਂ) ਤੇ ਉਸਾਰੀ ਜਾਵੇਗੀ ਤਾਂ ਜੋ ਨਵਾਜ ਅਦਾ ਕਰਨ ਸਮੇਂ ਜਾਂ ਕਿਸੇ ਹੋਰ ਸੰਮੇਲਨ ਸਮੇਂ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ । ਡਿਪਟੀ ਕਮਿਸ਼ਨਰ ਬਠਿੰਡਾ – ਕਮ ਪ੍ਰਸ਼ਾਸਕ ਪੰਜਾਬ ਵਕਫ਼ ਬੋਰਡ ਸ਼ੌਕਤ ਅਹਿਮਦ ਪੈਰੇ ਨੇ ਕਿਹਾ ਕਿ ਸਿੱਖਿਆ ਨੂੰ ਹਰ ਵਿਦਿਆਰਥੀ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਉਸਾਰਿਆਂ…
-

ਵਿਧਾਇਕ ਰਹਿਮਾਨ ਨੇ 50 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਅਤਿ-ਆਧੁਨਿਕ ਲਾਇਬ੍ਰੇਰੀ ਅਤੇ ਸਟੱਡੀ ਸੈਂਟਰ ਦਾ ਕੀਤਾ ਉਦਘਾਟਨ
ਮਾਲੇਰਕੋਟਲਾ 18 ਜਨਵਰੀ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਸਥਾਨਕ ਮਸਜਿਦ ਬੰਗਲੇ ਵਾਲੀ, ਸ਼ੇਰਵਾਨੀ ਗੇਟ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਬਣੀ ਆਧੁਨਿਕ “ਇਮਾਮ ਗ਼ਜ਼ਾਲੀ ਲਾਇਬ੍ਰੇਰੀ ਅਤੇ ਸਟੱਡੀ ਸੈਂਟਰ” ਦਾ ਉਦਘਾਟਨ ਕੀਤਾ । ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਬਠਿੰਡਾ – ਕਮ ਪ੍ਰਸ਼ਾਸਕ ਪੰਜਾਬ ਵਕਫ਼ ਬੋਰਡ ਸ਼ੌਕਤ ਅਹਿਮਦ ਪੈਰੇ ਅਤੇ ਸੀਈਓ ਪੰਜਾਬ…
-

ਕੈਂਪ ਦੌਰਾਨ 200 ਤੋਂ ਵੱਧ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਲੋੜਵੰਦਾਂ ਨੂੰ ਦਿੱਤੀਆਂ ਮੁਫ਼ਤ ਐਨਕਾਂ ਅਤੇ ਦਵਾਈਆਂ
ਮਾਲੇਰਕੋਟਲਾ 18 ਜਨਵਰੀ : ਪਾਵਰ ਗਰਿੱਡ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (ਪਾਵਰ ਗਰਿੱਡ)ਮਾਲੇਰਕੋਟਲਾ ਵੱਲੋਂ ਸਥਾਨਕ ਆਪਟੀਕਲ ਸੈਂਟਰ ਦੇ ਸਹਿਯੋਗ ਨਾਲ ਪਾਵਰ ਗਰਿੱਡ ਦੇ ਕਰਮਚਾਰੀਆਂ, ਕੰਟਰੈਕਟ ਵਰਕਰਾਂ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਲਈ ਪਾਵਰ ਗਰਿੱਡ ਸਬ ਸਟੇਸ਼ਨ ਲੁਧਿਆਣਾ ਰੋਡ ਮਾਲੇਰਕੋਟਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 200 ਤੋਂ ਵੱਧ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਅਤੇ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਗੱਲ ਦੀ ਜਾਣਕਾਰੀ ਡਿਪਟੀ ਜਨਰਲ ਮੈਨੇਜਰ ਇੰਜ. ਮਨਵਿੰਦਰ ਪਾਲ ਸਿੰਘ ਨੇ ਦਿੱਤੀ । ਉਨ੍ਹਾਂ ਕਿਹਾ ਇੱਕ ਜ਼ਿੰਮੇਵਾਰ ਕਾਰਪੋਰੇਟ ਹੋਣ ਦੇ ਨਾਤੇ, ਪਾਵਰ ਗਰਿੱਡ ਪਿਛਲੇ ਕਈ ਸਾਲਾਂ ਤੋਂ ਪੰਜਾਬ ਵਿੱਚ ਆਮ ਲੋਕਾਂ ਦੀ ਭਲਾਈ ਲਈ ਢੁਕਵਾਂ ਮੈਡੀਕਲ ਬੁਨਿਆਦੀ ਢਾਂਚਾ ਸਾਫ਼ ਸੁਥਰਾ ਵਾਤਾਵਰਨ, ਸਿੱਖਿਆ ਅਤੇ ਸੈਨੀਟੇਸ਼ਨ ਆਦਿ ਦੇ ਖੇਤਰ ਵਿੱਚ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਲੋਕ ਭਲਾਈ ਦੇ ਕੰਮਾਂ ਵਿੱਚ ਆਪਣੀ ਹਿੱਸੇਦਾਰੀ ਲਗਾਤਾਰ ਪਾਉਂਦਾ ਆ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਦੇ ਹੋਰ ਉਦਯੋਗਿਕ ਅਦਾਰਿਆਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਦੀ ਭਲਾਈ ਲਈ ਅੱਗੇ ਆਉਣ। ਇਸ ਮੌਕੇ ਮੈਨੇਜਰ ਇੰਜ. ਗਗਨਦੀਪ ਸਿੰਘ, ਅਸਿਸਟੈਂਟ ਮੈਨੇਜਰ ਜੋਯਦੀਪ ਘੋਸ਼, ਸਾਗਰ ਤੋਂ ਇਲਾਵਾ ਹੋਰ ਅਧਿਕਾਰੀ/ ਕਰਮਚਾਰੀਆਂ ਅਤੇ ਪਤਵੰਤੇ ਮੌਜੂਦ ਸਨ
-

ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਸੁਚਾਰੂ ਢੰਗ ਨਾਲ ਚੜ੍ਹੀ ਨੇਪਰੇ – ਪ੍ਰਿੰਸੀਪਲ ਨਿਸ਼ੀ ਗੋਇਲ
ਲੁਧਿਆਣਾ, 18 ਜਨਵਰੀ (000) – ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਵਿਖੇ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਅੱਜ ਵੱਖ-ਵੱਖ 11 ਕੇਂਦਰਾਂ ‘ਚ ਸੁਚਾਰੂ ਢੰਗ ਨਾਲ ਸੰਪਨ ਹੋਈ। ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਦੇ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਯੋਗ ਅਗਵਾਈ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਡਿੰਪਲ ਮਦਾਨ ਅਤੇ…
-

ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਫ਼ਰੀਦਕੋਟ ਸ਼ਹਿਰ ਵਿੱਚ ਕੀਟਨਾਸ਼ਕ ਅਤੇ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ
ਫਰੀਦਕੋਟ: 18 ਜਨਵਰੀ 2025 : ਕਿਸਾਨਾਂ ਨੂੰ ਚਾਲੂ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਅਤੇ ਨਦੀਨਨਾਸ਼ਕ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਫ਼ਰੀਦਕੋਟ ਸ਼ਹਿਰ ਵਿੱਚ ਖਾਦ ਵਿਕਰੇਤਾਵਾਂ ਦੇ ਕਾਰੋਬਾਰੀ ਅਦਾਰਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੀ ਅਗਵਾਈ ਮੁੱਖ ਖੇਤੀਬਾੜੀ ਅਫ਼ਸਰ ਡਾ.…
-

ਫਾਜ਼ਿਲਕਾ ਪੁਲਿਸ ਵੱਲੋਂ ਵਾਹਨਾਂ ਤੇ ਰਿਫਲੈਕਟਰ ਲਗਾ ਕੇ ਲੋਕਾਂ ਨੂੰ ਸੜਕ ਸੁਰੱਖਿਆ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ
ਫਾਜ਼ਿਲਕਾ, 18 ਜਨਵਰੀ 2025: ਫਾਜ਼ਿਲਕਾ ਪੁਲਿਸ ਵੱਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤੇ ਸੜਕ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਟ੍ਰੈਫਿਕ ਮਹੀਨਾ ਮਨਾਇਆ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਧੁੰਦ ਵਾਲੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਫਾਜ਼ਿਲਕਾ ਪੁਲਿਸ ਦੇ ਟ੍ਰੈਫਿਕ ਸਟਾਫ ਨੇ ਵਾਹਨਾਂ ‘ਤੇ ਰਿਫਲੈਕਟਰ ਲਗਾ ਕੇ ਸੜਕ ਸੁਰੱਖਿਆ ਲਈ ਮਹੱਤਵਪੂਰਣ ਕਦਮ ਚੁੱਕਿਆ। ਰਿਫਲੈਕਟਰ ਲਗਾਉਣ ਦਾ ਉਦੇਸ਼ ਸੜਕਾਂ ‘ਤੇ ਧੁੰਦ ਕਾਰਨ ਹਾਦਸਿਆਂ ਨੂੰ ਰੋਕਣਾ ਅਤੇ ਰਾਤ ਦੇ ਸਮੇਂ ਚੱਲ ਰਹੇ ਵਾਹਨਾਂ ਨੂੰ ਦਿਖਣ ਯੋਗ ਬਣਾਉਣਾ ਹੈ, ਕਿਉਕਿ ਧੁੰਦ ਦੇ ਕਾਰਨ ਦ੍ਰਿਸ਼ਤਾ ਘਟ ਜਾਂਦੀ ਹੈ, ਜਿਸ ਕਾਰਨ ਹਾਦਸਿਆਂ ਦਾ ਖਤਰਾ ਵਧ ਜਾਂਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ, ਟ੍ਰੈਫਿਕ ਪੁਲਿਸ ਵੱਲੋਂ ਵਾਹਨਾਂ ਦੀ ਦਿਖਣਸ਼ੀਲਤਾ ਵਧਾਉਣ ਲਈ ਰਿਫਲੈਕਟਰ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਰਿਫਲੈਕਟਰ ਰਾਤ ਦੇ ਸਮੇਂ ਜਾਂ ਘੱਟ ਦਿਖਾਈ ਦੇਣ ਵਾਲੇ ਮੌਸਮ ਵਿੱਚ ਲਾਈਟ ਪੈਂਦੇ ਹੀ ਚਮਕਦੇ ਹਨ, ਜਿਸ ਨਾਲ ਵਾਹਨਾਂ ਦੀ ਉਪਸਥਿਤੀ ਸਪਸ਼ਟ ਹੁੰਦੀ ਹੈ ਅਤੇ ਹਾਦਸਿਆਂ ਤੋਂ ਬਚਾਅ ਹੁੰਦਾ ਹੈ। ਐਸ.ਐਸ.ਪੀ. ਫਾਜ਼ਿਲਕਾ ਸ਼੍ਰੀ ਵਰਿੰਦਰ ਸਿੰਘ ਬਰਾੜ ਵੱਲੋਂ ਜ਼ਿਲ੍ਹੇ ਦੇ ਵਾਹਨ ਚਾਲਕਾ ਨੂੰ ਅਪੀਲ ਕੀਤੀ ਗਈ ਕਿ ਹਰ ਵਾਹਨ ਚਾਲਕ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਵੇ, ਤਾਂ ਜੋ ਸੜਕਾਂ ਤੇ ਹੋਣ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕੇ। ਇਹ ਮੁਹਿੰਮ ਸਿਰਫ ਧੁੰਦ ਦੇ ਮੌਸਮ ਲਈ ਹੀ ਨਹੀਂ ਸਗੋਂ ਹਰ ਸਮੇਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਰੂਰੀ ਹੈ। ਇਸ ਮੌਕੇ ਸਥਾਨਕ ਲੋਕਾਂ ਨੇ ਫਾਜ਼ਿਲਕਾ ਪੁਲਿਸ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ ਹੈ ਅਤੇ ਟ੍ਰੈਫਿਕ ਸਟਾਫ ਨਾਲ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਹੈ।
-

ਜ਼ਿੰਦਗੀ ਵਿੱਚ ਕੋਈ ਵੀ ਮੁਕਾਮ ਹਾਸਲ ਕਰ ਸਕਦੇ ਨੇ ਦਿਵਿਯਾਂਗ ਬੱਚੇ -ਨਰਿੰਦਰ ਪਾਲ ਸਿੰਘ ਸਵਨਾ
ਫਾਜ਼ਿਲਕਾ 18 ਜਨਵਰੀ ਵਿਸ਼ਵ ਦਿਵਿਯਾਂਗ ਦਿਵਸ ਅਤੇ ਵਿਸ਼ਵ ਸੰਕੇਤਕ ਭਾਸ਼ਾ ਦਿਵਸ ਨੂੰ ਸਮਰਪਿਤ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਜਿਲਾ ਪੱਧਰੀ ਸਮਾਗਮ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵੱਜੋਂ ਪਹੁੰਚੇ ਫਾਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਿਵਿਯਾਂਗ ਬੱਚੇ ਕਿਸੇ ਤਰ੍ਹਾਂ ਵੀ…
-

ਗਣਤੰਤਰਤਾ ਦਿਵਸ ਸਬੰਧੀ ਸਕੂਲੀ ਵਿਦਿਆਰਥੀਆਂ ਨੇ ਕੀਤੀ ਰਿਹਰਸਲ
ਫ਼ਰੀਦਕੋਟ 18 ਜਨਵਰੀ,2025 ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਵੱਲੋਂ ਨਹਿਰੂ ਸਟੇਡੀਅਮ ਫਰੀਦਕੋਟ ਦਾ ਦੌਰਾ ਕਰਕੇ ਗਣਤੰਤਰਤਾ ਦਿਵਸ ਸਬੰਧੀ ਕਰਵਾਏ ਜਾਣ ਵਾਲੇ ਦੇਸ਼ ਭਗਤੀ ਤੇ ਸੱਭਿਆਚਾਰਕ ਸਮਾਗਮ ਦੀਆਂ ਆਈਟਮਾਂ ਦੀ ਚੋਣ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਸਾਰੀਆਂ ਆਈਟਮਾਂ ਖੁਦ ਵੇਖੀਆਂ ਅਤੇ ਇਨ੍ਹਾਂ ਵਿੱਚ ਹੋਰ ਸੁਧਾਰ ਲਈ ਸੰਬੰਧਿਤ ਵਿਭਾਗਾਂ ਨੂੰ ਮੌਕੇ ਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। …
-

ਰੋਡ ਸੇਫਟੀ ਜਾਗਰੂਕਤਾ ਲਈ ਨੁਕੜ ਮੀਟਿੰਗ ਕੀਤੀ ਗਈ
ਫ਼ਰੀਦਕੋਟ 18 ਜਨਵਰੀ,2025 ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਅਤੇ ਜ਼ਿਲਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ, ਦੇ ਦਿਸ਼ਾ ਨਿਰਦੇਸ਼ਾ ਹੇਠ ਰੋਡ ਸੇਫਟੀ ਜਾਗਰੂਕਤਾ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਟਰੱਕ ਯੂਨੀਅਨ ਫਰੀਦਕੋਟ ਵਿਖੇ ਨੁਕੜ ਮੀਟਿੰਗ ਕੀਤੀ ਗਈ । ਸਹਾਇਕ ਟਰਾਂਸਪੋਰਟ ਅਫਸਰ ਸ.ਜਸਵਿੰਦਰ ਸਿੰਘ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦੋ ਪਹੀਆ ਵਾਹਨ ਚਲਾਉਣ ਲਈ…
-

ਗਊਸ਼ਾਲਾ ਸੇਵਾ ਸਦਨ ਅੰਨਦਿਆਣਾ ਵਿਖੇ ਗਊਧੰਨ ਭਲਾਈ ਕੈਂਪ ਲਗਾਇਆ ਗਿਆ
ਫ਼ਰੀਦਕੋਟ 18 ਜਨਵਰੀ,2025 ਸ਼੍ਰੀ ਅਸ਼ੋਕ ਕੁਮਾਰ ਸਿੰਗਲਾ ਚੇਅਰਮੈਨ ਗਊ ਸੇਵਾ ਕਮਿਸ਼ਨ, ਡਾ.ਅਸ਼ੀਸ਼ ਚੁੱਘ ਮੁੱਖ ਕਾਰਜਕਾਰੀ ਅਫਸਰ,ਪੰਜਾਬ ਗਊ ਸੇਵਾ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾ ਹੇਠ ਅਤੇ ਡਾ.ਰਾਜਦੀਪ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ,ਫਰੀਦਕੋਟ ਦੀ ਅਗਵਾਈ ਵਿੱਚ ਗਊਸ਼ਾਲਾ ਸੇਵਾ ਸਦਨ ਅੰਨਦਿਆਣਾ ਗੇਟ ਫਰੀਦਕੋਟ ਵਿਖੇ ਗਊਧੰਨ ਭਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ.ਜਸਵਿੰਦਰ ਗਰਗ ਅਸਿਸਟੈਂਟ ਡਾਇਰੈਕਟਰ ਵੱਲੋਂ ਗਊਸ਼ਾਲਾ ਦੇ…
-

ਨਸ਼ੇ ਤੋਂ ਪੀੜਤ ਲੋਕਾਂ ਦੇ ਇਲਾਜ ਲਈ ਜਿ਼ਲ੍ਹੇ ਵਿਚ 2 ਨਸ਼ਾ ਮੁਕਤੀ ਕੇਂਤਰ ਤੇ 09 ਓਟ ਕਲੀਨਿਕ ਕਾਰਜਸ਼ੀਲ—ਡਾ: ਲਹਿੰਬਰ ਰਾਮ
ਫਾਜਿ਼ਲਕਾ 18 ਜਨਵਰੀ 2024… ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ੇ ਤੋਂ ਪੀੜਤ ਲੋਕਾਂ ਦਾ ਮੁਫ਼ਤ ਇਲਾਜ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਅਜਿਹੇ ਲੋਕਾਂ ਦੇ ਇਲਾਜ ਲਈ ਜਿ਼ਲ੍ਹੇ ਵਿਚ 2 ਨਸ਼ਾ ਮੁਕਤੀ ਕੇਂਦਰ ਅਤੇ 09 ਓਟ ਕਲੀਨਿਕ ਚੱਲ ਰਹੇ ਹਨ। ਇਹ ਜਾਣਕਾਰੀ ਜਿ਼ਲ੍ਹੇ ਦੇ ਸਿਵਲ …
-

ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ 21 ’ਤੇ ਸਿਖਲਾਈ ਵਰਕਸ਼ਾਪ ਕਰਵਾਈ
ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ ਦੀ ਧਾਰਾ 21 ਦੇ ਉਪਬੰਧਾਂ ਦੀਆਂ ਬਾਰੀਕੀਆਂ ’ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ, ਜੋ ਵੱਖ-ਵੱਖ ਮਾਣਯੋਗ ਅਦਾਲਤਾਂ ਦੇ ਫੈਸਲਿਆਂ ਖਾਸ ਕਰਕੇ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੇ ਫੈਸਲਿਆਂ ਵਿੱਚ ਇਸ ਧਾਰਾ ਦੇ ਦਾਇਰੇ ’ਤੇ ਕੇਂਦਰਿਤ ਸੀ । ਇਹ ਧਾਰਾ ਲੋਕਾਂ ਦੇ ਜੀਵਨ ਅਤੇ ਨਿੱਜੀ ਆਜ਼ਾਦੀ ਦੇ…
-

ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ
ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੁੱਕਰਵਾਰ ਦੇਰ ਸ਼ਾਮ ਤੱਕ ਇਨਵੈਸਟ ਪੰਜਾਬ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ। ਇਹ ਮੀਟਿੰਗ ਉਦਯੋਗ ਭਵਨ ਵਿਖੇ ਲਗਭਗ 3 ਘੰਟੇ ਚੱਲੀ। ਇਸ ਮੌਕੇ ਸੌਂਦ ਨੇ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ…