Category: Punjab1
-

1158 ਅਸਿਸਟੈਂਟ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫ਼ਦ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਦਾ ਧੰਨਵਾਦ
ਚੰਡੀਗੜ੍ਹ, 25 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਹਾਈਕੋਰਟ ਦੇ ਫੈਸਲੇ ਉਪਰੰਤ ਮੁੱਖ ਮੰਤਰੀ ਦਾ ਧੰਨਵਾਦ ਕਰਨ ਲਈ ਆਏ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫਦ ਨਾਲ ਮੀਟਿੰਗ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ…
-

ਪੰਜਾਬ ਸਰਕਾਰ ਵੱਲੋਂ ਹਰਿਆਣਾ ਵਿਧਾਨ ਸਭਾ ਸੂਚੀ ’ਚ ਸ਼ਾਮਲ ਵੋਟਰਾਂ ਲਈ 5 ਅਕਤੂਬਰ, 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ
ਚੰਡੀਗੜ੍ਹ, 24 ਸਤੰਬਰ: ਹਰਿਆਣਾ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ 5 ਅਕਤੂਬਰ, 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਬਤੌਰ ਵੋਟਰ ਸ਼ਾਮਲ ਹੈ…
-

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਬਕਾਇਆ ਅਦਾਇਗੀਆਂ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਦਾ ਐਲਾਨ
ਚੰਡੀਗੜ੍ਹ, 24 ਸਤੰਬਰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਉਦਯੋਗਿਕ, ਘਰੇਲੂ ਅਤੇ ਵਪਾਰਕ ਸਮੇਤ ਸਾਰੇ ਖਪਤਕਾਰਾਂ ਲਈ ਬਕਾਇਆ ਰਕਮਾਂ ਦਾ ਨਿਪਟਾਰਾ ਕਰਨ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਤਿੰਨ ਮਹੀਨਿਆਂ ਲਈ ਸ਼ੁਰੂ ਕੀਤੀ ਗਈ ਯਕਮੁਸ਼ਤ ਨਿਪਟਾਰਾ ਯੋਜਨਾ (ਓ.ਟੀ.ਐੱਸ.) ਦਾ ਐਲਾਨ ਕੀਤਾ। ਇਹ ਯੋਜਨਾ ਸਭਨਾ ਖਪਤਕਾਰਾਂ ਲਈ ਲਾਗੂ ਹੋਵੇਗੀ ਭਾਵੇਂ ਉਨ੍ਹਾਂ…
-

ਅਣਪਛਾਤੇ ਦੋਸ਼ੀ ਦੀ ਲਾਸ਼ ਦੀ ਪਛਾਣ ਸਬੰਧੀ
ਅੰਮ੍ਰਿਤਸਰ, 24 ਸਤੰਬਰ, 2024– ਜਗਬੀਰ ਸਿੰਘ ਇੰਚਾਰਜ ਚੌਂਕੀ ਗਲਿਆਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ LR ASI ਅਸ਼ਵਨੀ ਕੁਮਾਰ ਨੰ 2152/ASR ਪੁਤਰ ਰੋਸ਼ਨ ਲਾਲ ਵਾਸੀ ਮਕਾਨ ਨੰ 54 ਵਿਕਾਸ ਨਗਰ ਥਾਣਾ ਛੇਹਾਰਟਾ ਅੰਮ੍ਰਿਤਸਰ ਦੇ ਬਿਆਨ ਉਪਰ ਦਰਜ ਰਜਿਸਟਰ ਹੋਇਆ ਸੀ ਜਿਸਨੇ ਆਪਣੇ ਬਿਆਨ ਵਿੱਚ ਦੱਸਿਆ ਕਿ ਉਹ ਆਪਣੀ ਡਿਊਟੀ ਦੇ ਸਬੰਧ ਵਿੱਚ ਪਲਾਜਾ ਘੰਟਾ ਘਰ ਮੌਜੂਦ ਸੀ ਕਿ ਇਕ ਨਾਮਲੂਮ ਵਿਅਕਤੀ ਨੇ…
-

ਧਾਲੀਵਾਲ ਨੇ ਬਾਬਾ ਬੁੱਢਾ ਜੀ ਸਪੋਰਟਸ ਕਲੱਬ ਨੂੰ ਖੇਡ ਮੈਦਾਨ ਲਈ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ
ਅਜਨਾਲਾ, 24 ਸਤੰਬਰ 2024– ਕੈਬਿਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ: ਭਗਵੰਤ ਸਿੰਘ ਮਾਨ ਨੇ ਜਦੋਂ ਤੋਂ ਸੂਬੇ ਦੀ ਬਾਗਡੋਰ ਸੰਭਾਲੀ ਹੈ ਉਦੋਂ ਤੇ ਹੀ ਖੇਡਾਂ ਨੂੰ ਹੋਰ ਉੱਚਾ ਚੁੱਕਣ ਵਾਸਤੇ ਵਿਸ਼ੇਸ਼ ਯਤਨ ਕੀਤੇ ਗਏ ਹਨ ਅਤੇ ਪਿੰਡਾਂ ਵਿੱਚ ਹੋ ਰਹੇ ਖੇਡ ਮੇਲੇ ਪੰਜਾਬ ਦੇ ਸੁਨਹਿਰੇ ਭਵਿੱਖ ਦਾ ਗਵਾਹ ਬਣ ਰਹੇ ਹਨ। ਉਹਨਾਂ ਕਿਹਾ…
-

ਵਿਧਾਇਕ ਬੁੱਧ ਰਾਮ ਨੇ ਪਿੰਡ ਸ਼ੇਰਖਾਂ ਵਾਲਾ ਵਿਖੇ ਆਂਗਣਵਾੜੀ ਸੈਂਟਰ ਦਾ ਕੀਤਾ ਉਦਘਾਟਨ
ਬੁਢਲਾਡਾ/ਮਾਨਸਾ: 24 ਸਤੰਬਰ: ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਮੇਰਾ ਮੁੱਢਲਾ ਫਰਜ਼ ਹੈ। ਇਲਾਕੇ ਦੇ ਲੋਕਾਂ ਦੀ ਹਰ ਮੁਸ਼ਕਿਲ ਦਾ ਯੋਗ ਹੱਲ ਕਰਨ ਲਈ ਵਚਨਬੱਧ ਹਾਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਸ਼ੇਰ ਖਾਂ ਵਾਲਾ ਵਿਖੇ ਵੱਖ ਵੱਖ ਵਿਕਾਸ ਕਾਰਜਾਂ…
-

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਲਈ 22.33 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ
ਚੰਡੀਗੜ੍ਹ, 24 ਸਤੰਬਰ: ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਮਾਜਿਕ ਤੇ ਭਾਈਚਾਰਕ ਸਮਾਗਮਾਂ ਵਿੱਚ ਤਹਿਦਿਲੀ ਨਾਲ ਸੇਵਾਵਾਂ ਨਿਭਾਉਣ ਲਈ ਮਾਣ ਭੱਤਾ ਦੇਣ ਦੇ ਮੱਦੇਨਜ਼ਰ 22.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਚਾਲੂ…
-

ਆਸਾਨ ਕਿਸ਼ਤਾਂ ਨਾਲ ਲੋਕ ਬਣ ਰਹੇ ਨੇ ਜਾਇਦਾਦਾਂ ਦੇ ਮਾਲਕ – ਵਿਧਾਇਕ ਅਮਨਦੀਪ ਕੌਰ ਅਰੋੜਾ
ਮੋਗਾ, 25 ਸਤੰਬਰ (000) – ਅੱਜ ਨਗਰ ਸੁਧਾਰ ਟਰੱਸਟ ਮੋਗਾ ਵਿਖੇ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਦੁਆਰਾ ਪਿੱਛਲੇ ਦਿਨੀਂ ਖਰੀਦਦਾਰਾਂ ਦੁਆਰਾ ਖਰੀਦੀ ਪ੍ਰਾਪਰਟੀ ਦੇ ਅਲਾਟਮੈਂਟ ਲੈਟਰ ਵੰਡਦੇ ਹੋਏ ਕਿਹਾ ਗਿਆ ਕਿ ਟਰੱਸਟ ਦੀ ਬਹੁਤ ਵਧੀਆ ਸਕੀਮ ਹੈ ਜਿਸ ਨਾਲ ਆਸਾਨ ਕਿਸ਼ਤਾਂ ਵਿੱਚ ਜ਼ਾਇਦਾਦ ਦੇ ਮਾਲਕ ਬਣਿਆ ਜਾ ਸਕਦਾ ਹੈ ਅਤੇ ਕਮਰਸ਼ੀਅਲ ਹੋਵੇ ਤਾਂ ਇੱਕ ਚੌਥਾਈ…
-

ਮੈਡਮ ਮਨਦੀਪ ਕੌਰ ਨੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਫਾਜ਼ਿਲਕਾ ਵਜੋਂ ਅਹੁਦਾ ਸੰਭਾਲਿਆ
ਫਾਜ਼ਿਲਕਾ 24 ਸਤੰਬਰਮੈਡਮ ਮਨਦੀਪ ਕੌਰ ਨੇ ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਵਜੋਂ ਅੱਜ ਅਹੁਦਾ ਸੰਭਾਲਿਆ ਹੈ। ਇਸ ਤੋਂ ਪਹਿਲਾਂ ਉਹ ਬਤੌਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਬਠਿੰਡਾ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਸਨ। ਫਾਜ਼ਿਲਕਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਵਜੋਂ ਉਹ ਪਹਿਲਾਂ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।ਚਾਰਜ ਸੰਭਾਲਦਿਆਂ ਵਧੀਕ ਡਿਪਟੀ ਕਮਿਸ਼ਨਰ ਮਨਦੀਪ ਕੌਰ…
-

ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 13.16 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਚੰਡੀਗੜ੍ਹ, 24 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਦੱਸਿਆ ਕਿ ਪੰਜਾਬ…
-

ਵਿਜੀਲੈਂਸ ਬਿਊਰੋ ਨੇ 5,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਕਾਬੂ
ਚੰਡੀਗੜ੍ਹ,24 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲ੍ਹਾ ਤਰਨਤਾਰਨ ਪੁਲੀਸ ਦੇ ਹੈਲਪਲਾਈਨ ਨੰਬਰ 112 ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਦੀ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਇਹ ਗ੍ਰਿਫ਼ਤਾਰੀ ਤਰਨਤਾਰਨ ਜ਼ਿਲ੍ਹੇ ਦੇ ਮੁਰਾਦਪੁਰ ਦੇ ਵਸਨੀਕ ਰਾਜ ਕਰਨ ਦੀ ਸ਼ਿਕਾਇਤ ਤੋਂ…
-

ਜੀ.ਐਸ.ਟੀ. ਮਾਲੀਆ ਵਧਾਉਣ ਲਈ ਸਹਾਇਕ ਕਮਿਸ਼ਨਰ ਰਾਜ ਕਰ ਨੇ ਜਾਰੀ ਕੀਤੇ ਦਿਸ਼ਾ ਨਿਰਦੇਸ਼
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜੀ.ਐਸ.ਟੀ. ਰੈਵਨਿਊ ਵਧਾਉਣ ਲਈ ਸ਼੍ਰੀ ਰੋਹਿਤ ਗਰਗ, ਸਹਾਇਕ ਕਮਿਸ਼ਨਰ ਰਾਜ ਕਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜੀ.ਐਸ.ਟੀ. ਵਧਾਉਣ ਸਬੰਧੀ ਵਪਾਰਕ ਖੇਤਰ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਹੋਈ। ਸਹਾਇਕ ਕਮਿਸ਼ਨਰ ਰਾਜ ਕਰ, ਸ਼੍ਰੀ ਮੁਕਤਸਰ…
-

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੁੰਬਾਂ ਦਾ ਸਿਖਲਾਈ ਕੋਰਸ ਆਯੋਜਿਤ
ਬਠਿੰਡਾ, 24 ਸਤੰਬਰ : ਸਥਾਨਕ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ 16 ਸਤੰਬਰ ਤੋਂ 23 ਸਤੰਬਰ ਤੱਕ ਖੁੰਬਾਂ ਦਾ ਸਿਖਲਾਈ ਕੋਰਸ ਲਗਾਇਆ ਗਿਆ। ਇਹ ਜਾਣਕਾਰੀ ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. ਗੁਰਦੀਪ ਸਿੰਘ ਸਿੱਧੂ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਕੋਰਸ ਦੌਰਾਨ 50 ਸਿਖਿਆਰਥੀਆਂ ਨੇ ਇਸ ਸਿਖਲਾਈ ਨੂੰ ਕਿੱਤੇ ਦੇ ਤੌਰ ਤੇ ਅਪਨਾਉਣ ਲਈ ਪ੍ਰੇਰਿਤ ਕੀਤਾ ਤੇ ਕਿਹਾ ਕਿ ਇਸ ਕਿੱਤਾ-ਮੁੱਖੀ ਸਿਖਲਾਈ…
-

ਜ਼ਿਲ੍ਹਾ ਅਥਲੈਟਿਕਸ ਮੀਟ ਦੇ ਦੂਜੇ ਦਿਨ ਖਿਡਾਰੀਆਂ ਨੇ ਜੋਸ਼ੋ ਖਰੋਸ਼ ਨਾਲ ਲਿਆ ਹਿੱਸਾ
ਮਾਨਸਾ, 24 ਸਤੰਬਰ:ਜ਼ਿਲ੍ਹਾ ਅਥਲੈਟਿਕਸ ਮੀਟ-2024 ਦੇ ਦੂਜੇ ਦਿਨ ਦੀ ਸ਼ੁਰੂਆਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਭੁਪਿੰਦਰ ਕੌਰ ਦੁਆਰਾ ਕਰਵਾਈ ਗਈ।ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਸਕੂਲੀ ਖੇਡਾਂ ਦੀ ਲਗਾਤਾਰਤਾ ਵਿਚ ਅੱਜ ਜ਼ਿਲ੍ਹਾ ਅਥਲੈਟਿਕਸ ਮੀਟ-2024 ਦੇ ਦੂਜੇ ਦਿਨ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਇਸ ਦੌਰਾਨ ਜਿੱਥੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਉੱਥੇ ਹੀ ਜੇਤੂ…
-

“ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਰਾਮਪੁਰਾ ਵਿਖੇ ਲਗਾਇਆ ਜਨ ਸੁਣਵਾਈ ਕੈਂਪ
ਰਾਮਪੁਰਾ (ਬਠਿੰਡਾ) : 24 ਸਤੰਬਰ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਯੋਗ ਅਗਵਾਈ ਹੇਠ ਰਾਮਪੁਰਾ ਵਿਖੇ ਨਗਰ ਕੌਂਸਲ ਦਫ਼ਤਰ ਵਿਖੇ ਕੈਂਪ ਲਗਾਇਆ ਗਿਆ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਜਾਇਜ ਸਮੱਸਿਆਵਾਂ ਦਾ ਮੌਕੇ ਤੇ ਹੱਲ ਕੀਤਾ ਗਿਆ। ਇਸ ਮੌਕੇ ਤਹਿਸੀਲਦਾਰ ਸ਼੍ਰੀ ਗੁਰਦੀਪ ਸਿੰਘ ਨੇ ਦੱਸਿਆ ਕਿ ਕੈਂਪਾਂ ਦੌਰਾਨ ਆਮ…
-

ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਜਾਣਗੇ ਚਾਲਾਨ ਅਤੇ ਕੀਤੀ ਜਾਵੇਗੀ ਰੈੱਡ ਐਂਟਰੀ-ਡਿਪਟੀ ਕਮਿਸ਼ਨਰ
ਫਰੀਦਕੋਟ 24 ਸਤੰਬਰ () ਝੋਨੇ ਅਤੇ ਬਾਸਮਤੀ ਦੇ ਵਾਢੀ ਸੀਜ਼ਨ ਦੌਰਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਛੇਤੀ ਪ੍ਰਬੰਧ ਕਰਨ ਦੇ ਮੰਤਵ ਨਾਲ ਕਿਸਾਨਾਂ ਵੱਲੋਂ ਲਗਾਈ ਜਾਂਦੀ ਅੱਗ ਨੂੰ ਰੋਕਣ ਅਤੇ ਇਸ ਦੇ ਮਨੁੱਖ ਅਤੇ ਵਾਤਾਵਰਨ ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਿਯੁਕਤ ਕਲੱਸਟਰ ਅਫਸਰਾਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ…
-

ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, 30 ਮਹੀਨਿਆਂ ‘ਚ 45560 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ
ਚੰਡੀਗੜ੍ਹ, 24 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ ਨੌਜਵਾਨਾਂ ਨੂੰ 45560 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ ਹੈ। ਇੱਥੇ ਟੈਗੋਰ ਥੀਏਟਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵੇਂ ਭਰਤੀ ਹੋਏ…
-

ਅਗਨੀਵੀਰ ਭਰਤੀ ਸੰਬੰਧੀ ਏ.ਡੀ.ਸੀ. (ਵਿ) ਲਖਵਿੰਦਰ ਸਿੰਘ ਵੱਲੋਂ ਵਿਸ਼ੇਸ਼ ਮੀਟਿੰਗ
ਫ਼ਿਰੋਜ਼ਪੁਰ, 24 ਸਤੰਬਰ 2024: ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਅਗਨੀਵੀਰ ਸਕੀਮ ਅਧੀਨ ਫੌਜ ਦੀ ਭਰਤੀ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ 01 ਅਕਤੂਬਰ ਤੋਂ 08 ਅਕਤੂਬਰ ਤੱਕ ਕੀਤੀ ਜਾਣੀ ਹੈ। ਇਸ ਭਰਤੀ ਨੂੰ ਨੇਪਰੇ ਚਾੜ੍ਹਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਲਖਵਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਦਫ਼ਤਰ ਜ਼ਿਲ੍ਹਾ ਪ੍ਰੀਸ਼ਦ ਵਿਖੇ ਸਬੰਧਤ ਵਿਭਾਗਾਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ੍ਰੀ ਲਖਵਿੰਦਰ ਸਿੰਘ ਰੰਧਾਵਾਂ ਵੱਲੋਂ ਵੱਖ-ਵੱਖ ਵਿਭਾਗਾਂ ਦੇ…
-

ਚੌਗਿਰਦੇ ਨੂੰ ਹਰਿਆ ਭਰਿਆ ਰੱਖਣ ਲਈ ਬੂਟੇ ਲਗਾਉਣੇ ਸਮੇਂ ਦੀ ਲੋੜ – ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਹਰਪ੍ਰੀਤ ਕੌਰ ਰੰਧਾਵਾ
ਲੁਧਿਆਣਾ, 24 ਸਤੰਬਰ (000) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਅੱਜ ਕੇਂਦਰੀ ਜੇਲ੍ਹ, ਜਨਾਨਾਂ ਜੇਲ੍ਹ ਅਤੇ ਬੋਰਸਟਲ ਜੇਲ੍ਹ, ਲੁਧਿਆਣਾ ਵਿਖੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮਨਜਿੰਦਰ ਸਿੰਘ ਵੱਲੋਂ ਵਿਸ਼ੇਸ਼…
-

ਚੱਕ ਰਾਮ ਸਿੰਘ ਵਾਲਾ ਵਿਖੇ ਬਲਾਕ ਪੱਧਰੀ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪ ਆਯੋਜਿਤ
ਬਠਿੰਡਾ, 24 ਸਤੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਗੁਰਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਸਥਾਨਕ ਪੀ.ਏ.ਯੂ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਪਿੰਡ ਚੱਕ ਰਾਮ ਸਿੰਘ ਵਾਲਾ ਬਲਾਕ ਨਥਾਣਾ ਵਿਖੇ ਲਗਾਇਆ ਗਿਆ। ਇਸ ਮੌਕੇ ਡਾ. ਅਜੀਤਪਾਲ ਸਿੰਘ ਧਾਲੀਵਾਲ (ਪੋਫੈਸਰ ਪਸ਼ੂ ਵਿਗਿਆਨ) ਨੇ ਕਿਸਾਨਾਂ ਨੂੰ ਅਪੀਲ ਕੀਤੀ…