Category: Punjab1
-

ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਜਾਣਗੇ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕ : ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 24 ਸਤੰਬਰ: ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ…
-

ਆਪਣਾ ਕੰਮ ਪੂਰੀ ਦਿਆਨਤਦਾਰੀ, ਸਮਰਪਣ, ਸੰਜੀਦਗੀ ਤੇ ਵਚਨਬੱਧਤਾ ਨਾਲ ਕਰੋ: ਮੁੱਖ ਮੰਤਰੀ ਨੇ ਨਵੇਂ ਮੰਤਰੀਆਂ ਨੂੰ ਦਿੱਤੀ ਸਲਾਹ
ਚੰਡੀਗੜ੍ਹ, 24 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾਈ ਕੈਬਨਿਟ ਵਿੱਚ ਸ਼ਾਮਲ ਹੋਏ ਨਵੇਂ ਮੰਤਰੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣਾ ਕੰਮ ਪੂਰੀ ਦਿਆਨਤਦਾਰੀ, ਸਮਰਪਣ, ਸੰਜੀਦਗੀ ਤੇ ਵਚਨਬੱਧਤਾ ਨਾਲ ਕਰਨ ਤਾਂ ਕਿ ਲੋਕ-ਪੱਖੀ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਉਤੇ ਲੋਕਾਂ ਤੱਕ ਪੁੱਜਣਾ ਯਕੀਨੀ ਬਣੇ। ਆਪਣੀ ਅਧਿਕਾਰਕ ਰਿਹਾਇਸ਼ ਉਤੇ ਕੈਬਨਿਟ ਮੰਤਰੀਆਂ ਨਾਲ ਗੱਲਬਾਤ…
-

ਕੈਬਨਿਟ ਮੰਤਰੀ ਨੇ ਲੋੜਵੰਦਾਂ ਨੂੰ ਆਪਣੇ ਮਕਾਨ ਬਨਾਉਣ ਲਈ ਵੰਡੇ ਸੈਂਕਸ਼ਨ ਪੱਤਰ
ਮਲੋਟ / ਸ੍ਰੀ ਮੁਕਤਸਰ ਸਾਹਿਬ, 24 ਸਤੰਬਰਪੰਜਾਬ ਸਰਕਾਰ ਲੋੜਵੰਦਾਂ ਨੂੰ ਬੁਨਿਆਦੀ ਸਹੂਲਤਾਵਾਂ ਦੇਣ ਲਈ ਬਚਣਵੱਧ ਹੈ, ਜਿਸ ਲਈ ਕਿਸੇ ਵੀ ਵਰਗ ਦੇ ਲੋਕਾਂ ਨੂੰ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ, ਇਸ ਗੱਲ ਦਾ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਪੰਜਾਬ ਨੇ ਆਪਣੇ ਮਲੋਟ ਵਿਧਾਨ ਸਭਾ ਹਲਕੇ ਮਲੋਟ ਦੇ ਵੱਖ-ਵੱਖ…
-

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਮਕਾਲੀ ਸਮਾਜਿਕ ਮੁੱਦਿਆਂ ਦੇ ਹੱਲ ਲਈ ਗਾਂਧੀ ਅਤੇ ਅੰਬੇਡਕਰ ਦੇ ਫਲਸਫ਼ਿਆਂ ਦੀ ਸਾਰਥਕਤਾ ‘ਤੇ ਜ਼ੋਰ ਦਿੱਤਾ
ਚੰਡੀਗੜ੍ਹ, 23 ਸਤੰਬਰ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੰਜਾਬ ਯੂਨੀਵਰਸਿਟੀ ਵਿੱਚ “ਗਾਂਧੀ ਅਤੇ ਅੰਬੇਡਕਰ ਦੀ ਫਿਲਾਸਫੀ: ਸਮਾਵੇਸ਼, ਸਮਾਨਤਾ ਅਤੇ ਮਾਣ” ਵਿਸ਼ੇ ‘ਤੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਮਕਾਲੀ ਸਮਾਜਿਕ ਮੁੱਦਿਆਂ ਨੂੰ ਹੱਲ ਕਰਨ ਲਈ ਮਹਾਤਮਾ ਗਾਂਧੀ ਅਤੇ ਡਾ: ਬੀ.ਆਰ. ਅੰਬੇਡਕਰ ਦੇ ਦੀ ਸਾਰਥਕਤਾ ‘ਤੇ ਜ਼ੋਰ ਦਿੱਤਾ।…
-

ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਅੰਦਰੂਨੀ ਪੁਲਿਸ ਸੁਧਾਰ ਪ੍ਰਾਜੈਕਟ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ
ਚੰਡੀਗੜ੍ਹ, 23 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਸਟੇਸ਼ਨ ਪੱਧਰ ‘ਤੇ ਨਾਗਰਿਕ-ਕੇਂਦਰਿਤ ਪੁਲਿਸਿੰਗ ਪਹਿਲਕਦਮੀਆਂ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਅੰਦਰੂਨੀ ਪੁਲਿਸ ਸੁਧਾਰਾਂ ਬਾਰੇ ਇੰਡੀਅਨ ਪੁਲਿਸ ਫਾਉਂਡੇਸ਼ਨ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਨਾਲ ਪੰਜਾਬ ਅਜਿਹੇ ਪ੍ਰਾਜੈਕਟ ਨੂੰ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ…
-

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਤੱਕ ਪਹੁੰਚਾਉਣ ਲਈ ਵਿਧਾਨ ਸਭਾ ‘ਚ ਵੀ ਲਾਗੂ ਕਰਾਵਾਂਗੇ ਸੰਕੇਤਿਕ ਭਾਸ਼ਾ-ਡਾ. ਬਲਜੀਤ ਕੌਰ
ਚੰਡੀਗੜ੍ਹ/ਪਟਿਆਲਾ, 23 ਸਤੰਬਰ:ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਬੋਲਣ ਤੇ ਸੁਨਣ ਤੋਂ ਅਸਮਰੱਥ ਲੋਕ ਵੀ ਸਾਡੇ ਸਮਾਜ ਦਾ ਇੱਕ ਅਹਿਮ ਹਿੱਸਾ ਹਨ, ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੰਕੇਤਿਕ ਭਾਸ਼ਾ ਨੂੰ ਵੀ ਪੂਰੀ ਤਰਜੀਹ ਦੇ ਰਹੀ ਹੈ। ਉਹ ਪਟਿਆਲਾ…
-

ਪੰਜਾਬ ਦੇ ਪੰਜ ਨਵੇਂ ਮੰਤਰੀਆਂ ਨੇ ਹਲਫ਼ ਲਿਆ
ਚੰਡੀਗੜ੍ਹ, 23 ਸਤੰਬਰ: ਪੰਜਾਬ ਦੇ ਪੰਜ ਨਵੇਂ ਕੈਬਨਿਟ ਮੰਤਰੀਆਂ ਨੂੰ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਇੱਥੇ ਰਾਜ ਭਵਨ ਵਿਖੇ ਸਾਦਾ ਸਹੁੰ ਚੁੱਕ ਸਮਾਗਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕਈ ਹੋਰ ਪਤਵੰਤਿਆਂ ਦੀ ਹਾਜ਼ਰੀ ਵਿੱਚ ਹੋਇਆ। ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ…
-

ਗਾਇਕ ਕੰਵਰ ਗਰੇਵਾਲ ਦੀ ਗਾਇਕੀ ਨਾਲ ਸਮਾਗਮ ਸੂਫੀ ਰੰਗ ਵਿੱਚ ਰੰਗਿਆ
ਫਰੀਦਕੋਟ 23 ਸਤੰਬਰ ( ) ਬੀਤੀ ਸ਼ਾਮ ਇਥੋਂ ਦੀ ਨਵੀਂ ਦਾਣਾ ਮੰਡੀ ਵਿਖੇ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੇ ਸਬੰਧ ਵਿੱਚ ਫਰੀਦਕੋਟ ਜਿਲ੍ਹਾ ਸੱਭਿਆਚਾਰਕ ਸੁਸਾਇਟੀ ਵੱਲੋਂ ਸੂਫੀ ਸ਼ਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪ੍ਰਸਿੱਧ ਲੋਕ ਗਾਇਕ ਕੰਵਰ ਗਰੇਵਾਲ ਨੇ ਵੱਖ ਵੱਖ ਸੂਫੀ ਕਲਾਮਾਂ ਤੋਂ ਇਲਾਵਾ ਪੰਜਾਬੀ ਲੋਕ ਗੀਤਾਂ ਰਾਹੀਂ ਆਪਣੀ ਕਲਾ ਦਾ ਮਜਾਹਰਾ ਕੀਤਾ…
-

ਸ.ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਨੇ ਕਿਲਿਆਂਵਾਲੀ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ:
ਲੰਬੀ /ਮਲੋਟ/ ਸ੍ਰੀ ਮੁਕਤਸਰ ਸਾਹਿਬ, 23 ਸਤੰਬਰ ਸ. ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ, ਪੰਜਾਬ ਨੇ ਅੱਜ ਪਿੰਡ ਕਿਲਿਆਂਵਾਲੀ ਬਲਾਕ ਲੰਬੀ ਵਿਖੇ ਨਵੇਂ ਬਣੇ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਇਸ…
-

ਮਾਪੇ ਆਪਣੇ ਨਾ ਬਾਲਗ ਬੱਚਿਆਂ ਨੂੰ ਨਾ ਚਲਾਉਣ ਦੇਣ ਵਹੀਕਲ — ਡਿਪਟੀ ਕਮਿਸ਼ਨਰ
ਸ੍ਰੀ ਮੁੁਕਤਸਰ ਸਾਹਿਬ 23 ਸਤੰਬਰਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ 18 ਸਾਲ ਤੋਂ ਘੱਟ ਉਮਰ ਦੇ ਨਾਬਾਲਗ ਲੜਕੇ ਅਤੇ ਲੜਕੀਆਂ ਦੇ ਦੋ ਪਹੀਆ ਵਾਹਨ ਅਤੇ ਚਾਰ ਪਹੀਆ ਵਾਹਨ ਚਲਾਉਣ ਤੇ ਪਾਬੰਦੀ ਲਗਾਈ ਗਈ ਹੈ। …
-

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਦੀਆਂ ਗੰਢਾਂ ਬਨਾਉਣ ਵਾਲੀਆਂ ਬੇਲਰ ਅਤੇ ਰੇਕ ਮਸ਼ੀਨਾਂ ਨੂੰ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕੰਮ ਦੀ ਸ਼ੁਰੂਆਤ ਕਰਨ ਲਈ ਰਵਾਨਾ ਕੀਤਾ ਗਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਸਤੰਬਰ, 2024:ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੀ ਸੁਚੱਜੀ ਸਾਂਭ ਸੰਭਾਲ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐੱਸ.ਏ.ਐੱਸ.ਨਗਰ ਦੁਆਰਾ ਸਬਸਿਡੀ ‘ਤੇ ਦਿੱਤੀਆਂ ਗਈਆਂ ਪਰਾਲੀ ਦੀਆਂ ਗੰਢਾਂ ਬਨਾਉਣ ਵਾਲੀਆਂ ਬੇਲਰ ਅਤੇ ਰੇਕ ਮਸ਼ੀਨਾਂ ਨੂੰ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕੰਮ ਦੀ ਸ਼ੁਰੂਆਤ ਕਰਨ ਲਈ ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ…
-

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ’ਚ ਚਾਰ ਨਵੇਂ ਆਮ ਆਦਮੀ ਕਲੀਨਿਕਾਂ ਦਾ ਲੋਕ ਅਰਪਣ
ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 23 ਸਤੰਬਰ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅੱਜ ਪੰਜਾਬ ਦੇ ਲੋਕਾਂ ਨੂੰ ਅਰਪਿਤ ਕੀਤੇ ਗਏ 30 ਆਮ ਆਦਮੀ ਕਲੀਨਿਕਾਂ ਵਿੱਚੋਂ ਚਾਰ ਡੇਰਾਬੱਸੀ ਹਲਕੇ ਨੂੰ ਦੇਣ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਨਾਲ ਡੇਰਾ ਬੱਸੀ ਹਲਕੇ ਦੇ ਲੋਕਾਂ ਨੂੰ ਬਿਹਤਰ…
-

ਵਿਧਾਇਕ ਨੀਨਾ ਮਿੱਤਲ ਵੱਲੋਂ ਮਨੌਲੀ ਸੂਰਤ ਸਿੰਘ ਵਿਖੇ ਆਮ ਆਦਮੀ ਕਲੀਨਿਕ ਲੋਕ ਅਰਪਣ
ਬਨੂੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 23 ਸਤੰਬਰ :ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਦੀ ਲੜੀ ਤਹਿਤ ਅੱਜ ਰਾਜਪੁਰਾ ਦੇ ਵਿਧਾਇਕ ਸ੍ਰੀਮਤੀ ਨੀਨਾ ਮਿੱਤਲ ਨੇ ਬਨੂੜ ਨੇੜਲੇ ਪਿੰਡ ਮਨੌਲੀ ਸੂਰਤ ਸਿੰਘ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਪੰਜਾਬ ਵਿੱਚ…
-

ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜ਼ੇਲ੍ਹ ਫਿਰੋਜਪੁਰ ਦਾ ਦੌਰਾ
ਫਿਰੋਜ਼ਪੁਰ 23 ਸਤੰਬਰ 2024 ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਸ਼੍ਰੀ ਵੀਰਇੰਦਰ ਅਗਰਵਾਲ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ਦਾ ਦੌਰਾ ਕੀਤਾ ਗਿਆ। ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜਪੁਰ ਮੈਡਮ ਅਨੁਰਾਧਾ, ਅਡੀਸ਼ਨਲ ਸੁਪਰਡੈਂਟ ਕੇਂਦਰੀ ਜ਼ੇਲ੍ਹ, ਫਿਰੋਜ਼ਪੁਰ ਸ੍ਰੀ ਅਰਪਨਜੋਤ ਸਿੰਘ ਅਤੇ ਹੋਰ ਜ਼ੇਲ੍ਹ ਸਟਾਫ ਵੀ ਮੌਜੂਦ ਸੀ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕੇਂਦਰੀ ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਤੋਂ ਬਾਅਦ ਉਨ੍ਹਾਂ ਨੇ ਜ਼ੇਲ੍ਹ ਵਿਖੇ ਬਣੀ ਰਸੋਈ ਦਾ ਅਤੇ ਇੱਥੇ ਬਣੇ ਖਾਣੇ ਦਾ ਵੀ ਨਿਰੀਖਣ ਕੀਤਾ ਤੇ ਜਨਾਨਾ ਵਾਰਡ ਵਿੱਚ ਹਾਜ਼ਰ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ। ਅੰਤ ਵਿੱਚ ਜੱਜ ਸਾਹਿਬ ਨੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤੁਸੀਂ ਇੱਥੋਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣ ਕੇ ਬਾਹਰ ਜਾਓ ਅਤੇ ਜ਼ਿੰਦਗੀ ਵਿੱਚ ਕੋਈ ਵੀ ਗਲਤ ਕੰਮ ਨਾ ਕਰਨ ਦਾ ਪ੍ਰਣ ਲਓ ਤਾਂ ਕਿ ਤੁਹਾਡੀ ਆਉਣ ਵਾਲੀ ਜ਼ਿੰਦਗੀ ਸੁਖਮਈ ਹੋਵੇ ਅਤੇ ਉਹ ਪ੍ਰਮਾਤਮਾ ਨੂੰ ਇਹੀ ਪ੍ਰਾਰਥਨਾ ਕਰਦੇ ਹਨ ਕਿ ਇੱਥੋਂ ਦੇ ਕਿਸੇ ਵੀ ਵਿਅਕਤੀ ਨੂੰ ਦੁਬਾਰਾ ਜੇਲ੍ਹ ਨਾ ਆਉਣਾ ਪਵੇ ਤਾਂ ਜੋ ਤੁਸੀਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣਦੇ ਹੋਏ ਦੇਸ਼ ਨੂੰ ਹੋਰ ਮਹਾਨ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਓ । ਇਸ ਦੇ ਨਾਲ ਜੱਜ ਸਾਹਿਬ ਦਾ ਇੱਥੇ ਮੌਜੂਦ ਸਾਰੇ ਅਫਸਰ ਸਾਹਿਬਾਨਾਂ ਨੇ ਧੰਨਵਾਦ ਕੀਤਾ ਅਤੇ ਅੰਤ ਵਿੱਚ ਜੱਜ ਸਾਹਿਬ ਨੇ ਇੱਥੋਂ ਵਿਦਾਇਗੀ ਲਈ । ਇਸ ਮੌਕੇ ਚੀਫ ਲੀਗਲ ਏਡ ਡਿਫੈਂਸ ਕਾਊਸਲ ਸਿਸਟਮ ਸ੍ਰੀ ਸੁਖਦੀਪ ਗੁੰਬਰ, ਅਸਿਸਟੈਂਟ, ਲੀਗਲ ਏਡ ਡਿਫੈਂਸ ਕਾਊਸਲ ਸਿਸਟਮ ਫਿਰੋਜਪੁਰ ਮਿਸ ਪ੍ਰਿਅੰਕਾ ਗਰਗ, ਪੈਰਾ ਲੀਗਲ ਵਲੰਟੀਅਰ ਸ਼੍ਰੀ ਗਗਨਦੀਪ ਸਿੰਘ ਅਤੇ ਸ੍ਰੀ ਖਿਲਾਰਾ ਸਿੰਘ ਵੀ ਆਪਣੇ ਜੇਲ੍ਹ ਲੀਗਲ ਸਰਵਿਸਜ਼ ਕਲੀਨਿਕ ਰਿਕਾਰਡ ਦੇ ਨਾਲ ਮੌਜੂਦ ਸਨ।
-

ਜ਼ਿਲ੍ਹਾ ਮੋਗਾ ਵਿੱਚ ਖੁੱਲ੍ਹੇ ਤਿੰਨ ਨਵੇਂ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 28 ਹੋਈ
ਧਰਮਕੋਟ/ਬਾਘਾਪੁਰਾਣਾ, 23 ਸਤੰਬਰ (000) –ਪੰਜਾਬ ਸਰਕਾਰ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਮੋਗਾ ਵਿੱਚ 3 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਜ਼ਿਲ੍ਹੇ ਵਿੱਚ ਕੁੱਲ ਆਮ ਆਦਮੀ ਕਲੀਨਿਕਾਂ ਦੀ ਗਿਣਤੀ 28 ਹੋ ਗਈ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਧਰਮਕੋਟ…
-

ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਕੇਸ ਦੀ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 23 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ ਪਾਤੜਾਂ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰੀਕ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਅਸ਼ੋਕ ਕੁਮਾਰ ਵਾਸੀ ਪਾਤੜਾਂ…
-

ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਵਿਧਾਇਕ ਰਣਬੀਰ ਭੁੱਲਰ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜਾਈ
ਫ਼ਿਰੋਜ਼ਪੁਰ, 23 ਸਤੰਬਰ, 2024: ਪੰਜਾਬ ਸਰਕਾਰ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਅਥਲੈਟਿਕਸ, ਫੁੱਟਬਾਲ, ਖੋਹ-ਖੋਹ, ਕਬੱਡੀ(ਨਸ), ਕਬੱਡੀ(ਸਸ), ਵਾਲੀਬਾਲ(ਸੈਮਸਿੰਗ), ਵਾਲੀਬਾਲ(ਸ਼ੂਟਿੰਗ), ਹੈਂਡਬਾਲ, ਜੂਡੋ, ਗਤਕਾ, ਕਿੱਕ ਬਾਕਸਿੰਗ, ਨੈਟਬਾਲ ਅਤੇ ਕੁਸ਼ਤੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ, ਚੈੱਸ, ਲਾਅਨ ਟੈਨਿਸ ਅਤੇ ਬੈਡਮਿੰਟਨ ਦਾਸ ਐਂਡ ਬਰਾਊਨ ਵਰਲਡ ਸਕੂਲ ਵਿਖੇ, ਬਾਸਕਟਬਾਲ…
-

ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰ ਰਿਹਾ ਹੈ ਅਗਾਂਹ ਵਧੂ ਕਿਸਾਨ ਗੁਰਪ੍ਰੀਤ ਸਿੰਘ
ਅਬੋਹਰ/ ਫਾਜ਼ਿਲਕਾ 23 ਸਤੰਬਰ2024. ਫਾਜ਼ਿਲਕਾ ਦੇ ਅਬੋਹਰ ਬਲਾਕ ਦੇ ਪਿੰਡ ਭੰਗਾਲਾ ਦੇ ਅਗਾਂਹ ਵਧੂ ਕਿਸਾਨ ਗੁਰਪ੍ਰੀਤ ਸਿੰਘ ਪੁੱਤਰ ਬਲਜਿੰਦਰ ਸਿੰਘ ਨੇ ਫਾਜਿਲਕਾ ਹੀ ਨਹੀਂ ਸਮੁੱਚੇ ਪੰਜਾਬ ਦੇ ਕਿਸਾਨਾਂ ਲਈ ਇੱਕ ਅਦੁੱਤੀ ਮਿਸਾਲ ਕਾਇਮ ਕੀਤੀ ਹੈ। ਅਗਾਂਵਧੂ ਕਿਸਾਨ ਗੁਰਪ੍ਰੀਤ ਸਿੰਘ 20 ਏਕੜ ਜ਼ਮੀਨ ਵਿੱਚ ਖੇਤੀ ਕਰਦਾ ਹੈ ਅਤੇ ਕਦੇ ਵੀ ਆਪਣੀ ਫਸਲ ਦੀ ਰਹਿੰਦ- ਖੂਹਿੰਦ…
-

ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਪਨਸਪ ਦਾ ਭਗੌੜਾ ਜ਼ਿਲ੍ਹਾ ਮੈਨੇਜਰ ਗ੍ਰਿਫ਼ਤਾਰ
ਚੰਡੀਗੜ੍ਹ, 23 ਸਤੰਬਰ:ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਬਹੁ-ਕਰੋੜੀ ਝੋਨਾ ਘੁਟਾਲੇ ਦੇ ਕੇਸ ਵਿੱਚ ਭਗੌੜੇ ਪਨਸਪ (ਲੁਧਿਆਣਾ) ਦੇ ਸਾਬਕਾ ਜ਼ਿਲ੍ਹਾ ਮੈਨੇਜਰ (ਡੀ.ਐਮ.) ਜਗਨਦੀਪ ਸਿੰਘ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਜਗਨਦੀਪ ਸਿੰਘ ਢਿੱਲੋਂ ਵੱਲੋਂ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਆਤਮ ਸਮਰਪਣ ਕੀਤੇ ਜਾਣ ਉਪਰੰਤ ਵਿਜੀਲੈਂਸ ਬਿਊਰੋ ਨੇ ਉਸਨੂੰ ਗ੍ਰਿਫ਼ਤਾਰ…
-

ਜਿਲ੍ਹੇ ਦੀਆ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ : ਡਾ ਏਰਿਕ
ਫਾਜਿਲਕਾ 23 ਸਤੰਬਰ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਜ਼ ਕਾਰੀ ਸਿਵਲ ਸਰਜਨ ਡਾ ਐਰਿਕ ਦੀ ਦੇਖਰੇਖ ਵਿੱਚ ਜਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਗਰਭਵਤੀਆਂ ਲਈ ਸਪੈਸ਼ਲ ਕੈਂਪ ਲਗਾਏ ਗਏ। ਡਾ ਏਰਿਕ ਨੇ ਕਿਹਾ ਕਿ ਇਸ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ ਖਾਸ ਕਰਕੇ ਖਤਰੇ ਦੇ ਚਿਨ੍ਹਾਂ…