Category: Punjab1
-

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਖੁਰਾਕੀ ਤੱਤ,ਜੀਵ ਜੰਤੂ ਅਤੇ ਪੌਦੇ ਨਸ਼ਟ ਹੋ ਜਾਂਦੇ ਹਨ: ਮੁੱਖ ਖੇਤੀਬਾੜੀ ਅਫਸਰ
ਫਰੀਦਕੋਟ: 18 ਸਤੰਬਰ 2024 ( ) ਸਾਲ 2024 ਦੌਰਾਨ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਡਿਪਟੀ ਕਮਿਸ਼ਨਰ ਸ਼਼੍ਰੀ ਵਿਨੀਤ ਕੁਮਾਰ ਦੀ ਅਗਵਾਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਪੱਕਾ ਵਿੱਚ ਪਿੰਡ ਪੱਧਰੀ ਕੈਂਪ ਲਗਾਇਆ ਗਿਆ ਜਿਸ ਦੀ ਪ੍ਰਧਾਨਗੀ ਮੁੱਖ ਖੇਤੀਬਾੜੀ ਅਫਸਰ ਡਾ.ਅਮਰੀਕ ਸਿੰਘ ਨੇ ਕੀਤੀ। ਕੈਂਪ ਵਿੱਚ…
-

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕਿਸਾਨਾਂ ਨੂੰ ਉਨਤ ਕਿਸਾਨ ਐਪ ਬਾਰੇ ਕਰਵਾਇਆ ਜਾਵੇ ਜਾਗਰੂਕ : ਡਿਪਟੀ ਕਮਿਸ਼ਨਰ
ਬਠਿੰਡਾ, 18 ਸਤੰਬਰ : ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦੀ ਸੁਯੋਗ ਢੰਗ ਨਾਲ ਸਾਂਭ-ਸੰਭਾਲ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਮੀਟਿੰਗ ਦੌਰਾਨ ਖੇਤੀਬਾੜੀ ਅਧਿਕਾਰੀਆਂ ਨੂੰ ਸਖਤ…
-

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੀ ਸੁਚੱਜੇ ਢੰਗ ਨਾਲ ਸਾਂਭ ਸੰਭਾਲ ਕਰਨ ਸਬੰਧੀ ਪਬਲੀਸਿਟੀ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਸਤੰਬਰ: ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ. ਦੀ ਅਗਵਾਈ ਅਧੀਨ ਵਿਰਾਜ ਐਸ. ਤਿੜਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੀ ਸੁਚੱਜੀ ਸਾਂਭ ਸੰਭਾਲ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐੱਸ.ਏ.ਐੱਸ.ਨਗਰ ਦੁਆਰਾ ਆਈ.ਈ.ਸੀ. ਕੰਪੋਨੈਂਟ ਅਧੀਨ ਪਬਲੀਸਿਟੀ ਵੈਨ ਨੂੰ ਹਰੀ ਝੰਡੀ ਦੇ…
-

ਅਜੀਤਵਾਲ ਦੇ ਜਨ ਸੁਣਵਾਈ ਕੈਂਪ ਦੌਰਾਨ ਡੀ.ਸੀ. ਵਿਸ਼ੇਸ਼ ਸਾਰੰਗਲ ਹੋਏ ਲੋਕਾਂ ਦੇ ਰੁਬਰੂ
ਮੋਗਾ, 18 ਸਤੰਬਰ –ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਜਨ ਸੁਣਵਾਈ ਕੈਂਪਾਂ ਰਾਹੀਂ ਹੱਲ ਕਰ ਰਿਹਾ ਹੈ। ਇਹਨਾਂ ਕੈਂਪਾਂ ਰਾਹੀਂ ਵੱਧ ਤੋਂ ਵੱਧ ਲੋਕਾਂ ਨੂੰ ਲਾਹਾ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੇ ਪੁਰਜ਼ੋਰ ਯਤਨ ਜਾਰੀ ਹਨ।ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ…
-

ਵਿਧਾਇਕ ਭੁੱਲਰ ਨੇ ਫਿਰੋਜ਼ਪੁਰ ਜ਼ੀਰਾ ਰੋਡ ਫਾਟਕ ਤੇ ਚੱਲ ਰਹੇ ਸੜਕ ਦੀ ਮੁਰੰਮਤ ਦੇ ਕਾਰਜਾਂ ਦਾ ਲਿਆ ਜਾਇਜ਼ਾ
ਫਿਰੋਜ਼ਪੁਰ 18 ਸਤੰਬਰ 2024…. ਫਿਰੋਜ਼ਪੁਰ ਜ਼ੀਰਾ ਰੋਡ ਫਾਟਕ ਤੇ ਸੜਕ ਦੀ ਮੁਰੰਮਤ ਦੇ ਚੱਲ ਰਹੇ ਕਾਰਜ ਦਾ ਜਾਇਜ਼ਾ ਲੈਣ ਵਿਧਾਇਕ ਫਿਰੋਜ਼ਪੁਰ ਸਹਿਰੀ ਸ. ਰਣਬੀਰ ਸਿੰਘ ਭੁੱਲਰ ਖੁਦ ਪਹੁੰਚੇ। ਇਸ ਮੌਕੇ ਉਨ੍ਹਾਂ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਸੜਕ ਦੀ ਮੁਰੰਮਤ ਦਾ ਕੰਮ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ…
-

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਸਰਹੱਦ ਪਾਰ ਨਸ਼ੀਲੀ ਦਵਾਈਆਂ ਦੀ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ; 04 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ, ਤੇ ਦੂਜੇ ਮਾਮਲੇ ‘ਚ ਤਿੰਨ ਗ੍ਰਿਫਾਤਰ ਤੇ 02 ਪਿਸਤੋਲ ਬਰਾਮਦ।
ਅੰਮ੍ਰਿਤਸਰ, ਰਣਜੀਤ ਸਿੰਘ ਢਿੱਲੋਂ ਅੰਮ੍ਰਿਤਸਰ, 17 ਅਗਸਤ:—-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਧੀਨ ਚੱਲ ਰਹੀ ਨਸ਼ਿਆਂ ਵਿਰੁੱਧ ਜੰਗ ਦੇ ਦੌਰਾਨ, ਅੰਮ੍ਰਿਤਸਰ, ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤੱਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਨਸ਼ੀਲੇ ਪਦਾਰਥਾਂ ਦੀ ਤੱਸਕਰ ਕੰਵਲਜੀਤ ਕੌਰ ਉਰਫ ਮਾਸੀ ਵਾਸੀ ਗੋਲਡਨ ਐਵੇਨਿਊ, ਹਰਗੋਬਿੰਦਪੁਰਾ, ਛੇਹਰਟਾ ਨੂੰ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਸੀ.ਪੀ. ਰਣਜੀਤ ਸਿੰਘ ਢਿੱਲੋਂ…
-

ਕਿਸੇ ਵੀ ਲੋੜਵੰਦ ਦਾ ਘਰ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ-ਈ ਟੀ ਓ
ਅੰਮ੍ਰਿਤਸਰ 17 ਸਤੰਬਰ ਪੰਜਾਬ ਸਰਕਾਰ ਹਰੇਕ ਲੋੜਵੰਦ ਦੀਆਂ ਮੁੱਢਲੀਆਂ ਲੋੜਾਂ ਜਿਨਾਂ ਵਿੱਚ ਪੜਾਈ, ਸਿਹਤ ਤੇ ਮਕਾਨ ਸ਼ਾਮਿਲ ਹੈ, ਨੂੰ ਪਹਿਲੇ ਦੇ ਅਧਾਰ ਉੱਤੇ ਹੱਲ ਕਰ ਰਹੀ ਹੈ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਆਪਣੇ ਜੰਡਿਆਲਾ ਗੁਰੂ ਹਲਕੇ ਦੇ ਲੋੜਵੰਦ ਪਰਿਵਾਰਾਂ ਨੂੰ ਮਕਾਨ ਪੱਕੇ ਕਰਨ ਲਈ ਚੈੱਕ ਵੰਡਣ ਮੌਕੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ…
-

ਮੁਰਮੰਤ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਮੁੜ ਸਥਾਪਿਤ ਕੀਤਾ ਜਾਵੇਗਾ
ਐਸ.ਏ.ਐਸ.ਨਗਰ, 17 ਸਤੰਬਰ, 2024: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੇ ਬੁੱਤ ਦੀ ਕੁਝ ਮੁਰੰਮਤ ਕਰਨ ਤੋਂ ਬਾਅਦ ਇਸ ਨੂੰ ਮੋਹਾਲੀ ਬੱਸ ਅੱਡੇ ਤੇ ਮੁੜ ਸਥਾਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ, ਐਸ.ਏ.ਐਸ. ਨਗਰ ਮੁਹਾਲੀ ਦੀ ਦੇਖ-ਰੇਖ…
-

ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਭਾਖੜਾ ਡੈਮ ਦਾ ਨਿਰੀਖਣ, ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ
ਚੰਡੀਗੜ੍ਹ/ਨੰਗਲ, 17 ਸਤੰਬਰ:ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਖੜਾ ਡੈਮ ਨੰਗਲ ਦਾ ਦੌਰਾ ਕੀਤਾ ਅਤੇ ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ। ਇਸ ਦੌਰਾਨ ਜਲ ਸਰੋਤ ਮੰਤਰੀ ਸ. ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ…
-

ਸੀ.ਐਕਸ.ਓ. ਮੀਟ: ਪੀ.ਐਸ.ਡੀ.ਐਮ. ਵੱਲੋਂ ਪੰਜਾਬ ਵਿੱਚ 50 ਹਜ਼ਾਰ ਨੌਕਰੀਆਂ ਪੈਦਾ ਕਰਨ ਲਈ 20 ਉਦਯੋਗਾਂ ਨਾਲ ਸਮਝੌਤੇ ਸਹੀਬੱਧ
ਚੰਡੀਗੜ੍ਹ, 17 ਸਤੰਬਰ: ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਅੱਜ 20 ਉਦਯੋਗਾਂ ਅਤੇ ਇੰਡਸਟਰੀ ਐਸੋਸੀਏਸ਼ਨਾਂ ਨਾਲ ਸਮਝੌਤੇ ਸਹੀਬੱਧ ਕਰਕੇ ਇੱਕ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਨੌਜਵਾਨਾਂ ਲਈ 50,000 ਨੌਕਰੀਆਂ ਦੇ ਮੌਕੇ ਪੈਦਾ ਹੋਣਗੇ। ਇਸ ਵੱਡੀ ਸਫ਼ਲਤਾ ਦਾ ਐਲਾਨ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ…
-

ਸੋਲਰ ਪੰਪ ਸਬਸਿਡੀ ਤੇ ਲੈਣ ਲਈ ਕਿਸਾਨ ਤੁਰੰਤ ਕਰਨ ਅਪਲਾਈ-ਡਿਪਟੀ ਕਮਿਸ਼ਨਰ
ਫਾਜ਼ਿਲਕਾ, 17 ਸਤੰਬਰ ਜਿਹੜੇ ਕਿਸਾਨ ਸੋਲਰ ਪੰਪ ਸਰਕਾਰ ਦੀ ਸਬਸਿਡੀ ਸਕੀਮ ਤਹਿਤ ਲਗਵਾਉਣਾ ਚਾਹੁੰਦੇ ਹੋਣ ਉਹ ਤੁਰੰਤ ਪੇਡਾ ਕੋਲ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਗੱਲ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਆਖੀ ਹੈ। ਜਿਕਰਯੋਗ ਹੈ ਕਿ ਪੰਜਾਬ ਵਿੱਚ ਖੇਤੀਬਾੜੀ ਵਾਸਤੇ ਸੂਰਜੀ ਊਰਜਾ ਦੀ ਵਰਤੋਂ ਲਈ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ)…
-

ਸ਼ਾਮ 07 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ
ਮਾਨਸਾ, 17 ਸਤੰਬਰ :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਰਾਤ ਸਮੇਂ ਸ਼ਾਮ 07 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।ਹੁਕਮ ਵਿੱਚ ਕਿਹਾ ਗਿਆ ਹੈ ਕਿ ਝੋਨੇ ਦੀ ਕਟਾਈ…
-

ਵਿਧਾਇਕ ਕੁਲਵੰਤ ਸਿੰਘ ਨੇ ਸਵੱਛਤਾ ਹੀ ਸੇਵਾ ਪੰਦਰਵਾੜੇ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਮਾਨਵਤਾ ਦੀ ਸੇਵਾ ਵਜੋਂ ਅਪਨਾਉਣ ਦਾ ਸੱਦਾ ਦਿੱਤਾ
ਐਸ.ਏ.ਐਸ.ਨਗਰ, 17 ਸਤੰਬਰ, 2024:ਮੋਹਾਲੀ ਵਿਖੇ ‘ਸਵੱਛਤਾ ਹੀ ਸੇਵਾ’ ਪੰਦਰਵਾੜੇ ਦੀ ਸ਼ੁਰੂਆਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਸਿਹਤਮੰਦ ਜੀਵਨ ਪੱਧਰ ਨੂੰ ਉਤਸ਼ਾਹਿਤ ਕਰਨ ਲਈ ਇਸ ਨੂੰ ਜੀਵਨ ਦਾ ਸਥਾਈ ਹਿੱਸਾ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ 17 ਸਤੰਬਰ ਤੋਂ 2 ਅਕਤੂਬਰ ਤੱਕ ਮਨਾਏ ਜਾਣ…
-

ਚੌਥੇ ਦਿਨ ਟੇਬਲ ਟੈਨਿਸ, ਫੁਟਬਾਲ, ਖੋ ਖੋ, ਬਾਸਕਿਟਬਾਲ ਅਤੇ ਬੈਡਮਿੰਟਨ ਦੇ ਹੋਏ ਫਸਵੇਂ ਮੁਕਾਬਲੇ
ਮਾਨਸਾ, 17 ਸਤੰਬਰ:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-03 ਦੀ ਲੜੀ ਤਹਿਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਪੱਧਰੀ ਖੇਡਾਂ ਦੇ ਚੌਥੇ ਦਿਨ ਟੇਬਲ ਟੈਨਿਸ, ਫੁਟਬਾਲ, ਬੈਡਮਿੰਟਨ ਦੇ ਫਸਵੇਂ ਮੁਕਾਬਲੇ ਹੋਏ। ਮੁਕਾਬਲਿਆਂ ਦੌਰਾਨ ਗੱਤਕਾ ਵਿਸ਼ੇਸ਼ ਤੌਰ ’ਤੇ ਆਕਰਸ਼ਣ ਦਾ…
-

ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ
ਚੰਡੀਗੜ੍ਹ, 17 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਸਦਕਾ ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ (ਪੁੱਡਾ) ਅਤੇ ਹੋਰ ਖੇਤਰੀ ਵਿਕਾਸ ਅਥਾਰਟੀਆਂ ਨੇ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਰਾਹੀਂ 2954 ਕਰੋੜ ਰੁਪਏ ਕਮਾਏ ਹਨ ਜੋ 16 ਸਤੰਬਰ (ਸੋਮਵਾਰ) ਨੂੰ ਖਤਮ ਹੋਈ। ਇਸ ਬਾਰੇ ਵਿਸਥਾਰ ਵਿੱਚ…
-

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਫਾਜ਼ਿਲਕਾ ਦਾ ਦੌਰਾ,
ਫਾਜ਼ਿਲਕਾ 17 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ (ਲੱਖਾ) ਸਿੰਗਲਾ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨਾਂ ਨੇ ਪਿੰਡ ਸਲੇਮ ਸ਼ਾਹ ਵਿੱਚ ਬਣੇ ਸਰਕਾਰੀ ਕੈਟਲ ਪੌਂਡ ਵਿਖੇ ਜਾ ਕੇ ਗਊ ਵੰਸ ਦੀ ਸਾਂਭ ਸੰਭਾਲ ਦਾ ਜਾਇਜ਼ਾ ਲਿਆ ਅਤੇ ਬਾਅਦ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ…
-

ਡੀ.ਸੀ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ-2024 ਦੀ ਸ਼ੁਰੂਆਤ
ਲੁਧਿਆਣਾ, 17 ਸਤੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਪਿੰਡਾਂ ਵਿੱਚ ਸਵੱਛਤਾ ਨੂੰ ਉਤਸ਼ਾਹਿਤ ਕਰਨ ਲਈ ਸਵੱਛਤਾ ਹੀ ਸੇਵਾ-2024 ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਦਾ ਉਦੇਸ਼ ਕੂੜੇ ਅਤੇ ਰਹਿੰਦ-ਖੂੰਹਦ ਨੂੰ ਸਾਫ਼ ਕਰਨਾ ਹੈ, ਨਾਲ ਹੀ ਗ੍ਰਾਮ ਸਭਾਵਾਂ ਰਾਹੀਂ ਸਿੰਗਲ-ਯੂਜ਼ ਪਲਾਸਟਿਕ ਦੇ ਖ਼ਤਰਿਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਗਲੇ 15…
-

ਲੋੜਵੰਦ ਲੋਕਾਂ ਨੂੰ ਮਕਾਨ ਬਣਾਉਣ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ-ਵਿਧਾਇਕ ਬੁੱਧ ਰਾਮ
ਬੁਢਲਾਡਾ/ਮਾਨਸਾ, 17 ਸਤੰਬਰ:ਆਵਾਸ ਹਰ ਇਨਸਾਨ ਦੀ ਮੁੱਢਲੀ ਲੋੜ ਹੁੰਦੀ ਹੈ, ਹਰੇਕ ਇਨਸਾਨ ਦੀ ਇੱਛਾ ਹੁੰਦੀ ਹੈ ਕਿ ਉਸ ਕੋਲ ਆਪਣਾ ਘਰ ਹੋਵੇ। ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਲੋੜਵੰਦ ਦੀ ਮਦਦ ਕਰਨ ਲਈ ਯਤਨਸ਼ੀਲ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ…
-

ਡਿਪਟੀ ਕਮਿਸ਼ਨਰ ਨੇ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕੀਤੀ ਅਪੀਲ
ਫ਼ਰੀਦਕੋਟ 17 ਸਤੰਬਰ () ਭਾਰਤ ਸਰਕਾਰ ਦੇ ਪੀ.ਐਮ.ਵਿਸ਼ਵਕਰਮਾ ਯੋਜਨਾ ਦੇ ਤਹਿਤ ਜਿਲਾ ਫਰੀਦਕੋਟ ਵਿੱਚ ਗਠਿਤ ਜ਼ਿਲ੍ਹਾ ਇੰਮਪਲੀਮਨਟੇਂਸ਼ਨ ਕਮੇਟੀ ਦੀ ਚੌਥੀ ਮੀਟਿੰਗ 17 ਸਤੰਬਰ ਨੂੰ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਫਰੀਦਕੋਟ ਦੇ ਸਮੂਹ ਵਿਸ਼ਵਕਰਮਾ ਨੂੰ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ । ਉਨਾਂ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ…
-

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ‘ਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ, 17 ਸਤੰਬਰ (000) – ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸਾਸਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਤਹਿਤ ਬਲਾਕ ਪੱਧਰੀ ਟੂਰਨਾਂਮੈਂਟ ਸਫਲਤਾਪੁਰਵਕ ਮੁਕੰਮਲ ਹੋਣ ਉਪਰੰਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ਾਨਦਾਰ ਸ਼ੁਰੂਆਤ ਹੋ ਗਈ ਹੈ। ਖੇਡਾਂ ਦੀ ਸ਼ੁਰੂਆਤ ਤੋ ਪਹਿਲਾਂ ਵਧੀਕ ਡਿਪਟੀ ਕਮਿਸਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਖੇਡ ਪ੍ਰਬੰਧਾਂ ਦੀ…