Category: Punjab1
-

ਗਾਧੀ ਨਗਰ ਫਾਜਿਲਕਾ ਵਿਖੇ ਗਣਪਤੀ ਮਹਾਰਾਜ ਜੀ ਦੀ ਮੂਰਤੀ ਨੂੰ ਕੀਤਾ ਗਿਆ ਸਥਾਪਿਤ
ਫਾਜਿਲਕਾ 7 ਸਤੰਬਰਗਣਪਤੀ ਬੱਪਾ ਮੋਰੀਆ ਦੇ ਜੈਕਾਰਿਆਂ ਨਾਲ ਗਣਪਤੀ ਮਹਾਰਾਜ ਦੀ ਮੂਰਤੀ ਦਾ ਫਾਜਿਲਕਾ ਦੇ ਗਾਧੀ ਨਗਰ ਮੁਹੱਲੇ ਵਿਖੇ ਸਥਾਪਿਤ ਕੀਤਾ ਗਿਆ। ਸ਼ਹਿਰ ਦੀ ਵੱਖ-ਵੱਖ ਮੁਹੱਲੇ ਵਿਚੋ ਗਣਪਤੀ ਮਹਾਰਾਜ ਦੀ ਸੋਭਾ ਯਾਤਰਾ ਦੌਰਾਨ ਫਾਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਖੁਸ਼ਬੂ ਸਾਵਨਸੁੱਖਾ ਸਵਨਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸਮੂਲੀਅਤ…
-

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਚੰਡੀਗੜ੍ਹ, 7 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਨੇਡਾ ਦੀ ਇੱਕ ਵੱਡੀ ਕੰਪਨੀ ਨੈਬੁਲਾ ਗਰੁੱਪ ਨੂੰ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਕੇ ਸੂਬੇ ਦੇ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ। ਗਰੁੱਪ ਦੇ ਪ੍ਰਧਾਨ ਅਤੇ ਚੇਅਰਮੈਨ ਰਮਨ ਖਟੜਾ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ…
-

ਨੌਜਵਾਨ ਖੇਡਾਂ ਨਾਲ ਜੁੜ ਕੇ ਆਪਣਾ ਬਿਹਤਰ ਭਵਿੱਖ ਬਣਾ ਸਕਦੇ ਹਨ – ਈ ਟੀ ਓ
ਅੰਮ੍ਰਿਤਸਰ 7 ਸਤੰਬਰ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨੇ ਜਦੋਂ ਤੋਂ ਸੂਬੇ ਦੀ ਵਾਗਡੋਰ ਸੰਭਾਲੀ ਹੈ ਉਦੋਂ ਤੇ ਹੀ ਖੇਡਾਂ ਨੂੰ ਹੋਰ ਉੱਚਾ ਚੁੱਕਣ ਵਾਸਤੇ ਵਿਸ਼ੇਸ਼ ਯਤਨ ਕੀਤੇ ਗਏ ਹਨ ਅਤੇ ਰਾਜ ਵਿੱਚ ਚੱਲ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਦੇ ਸੁਨਹਿਰੇ ਭਵਿੱਖ ਦਾ ਗਵਾਹ ਬਣਨਗੀਆਂ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ…
-

ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ
ਮਲੋਟ, 7 ਸਤੰਬਰ ਅੱਜ ਮਲੋਟ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਵੱਲ ਮਿਲਿਆ ਜਦੋਂ ਭਾਗਸਰ ਪਿੰਡ ਦੇ ਸਰਪੰਚ ਅਤੇ 350 ਹੋਰ ਪਰਿਵਾਰ ਆਪ ਪਾਰਟੀ ਵਿੱਚ ਸ਼ਾਮਿਲ ਹੋਏ। ਜਿਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਉਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਨਮਾਨ ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ…
-

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ
ਚੰਡੀਗੜ੍ਹ,7 ਸਤੰਬਰਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ (ਮੋਹਾਲੀ) ਦੇ ਗੈਸਟ ਫੈਕਲਟੀ ਮੈਂਬਰਾਂ ਨੂੰ ਦਿੱਤੇ ਜਾਂਦੇ ਮਾਣਭੱਤੇ ਦੀ ਦਰ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।…
-

ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ 14 ਸਤੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ- ਜ਼ਿਲ੍ਹਾ ਅਤੇ ਸੈਸ਼ਨ ਜੱਜ
ਫਿਰੋਜ਼ਪੁਰ 7 ਸਤੰਬਰ 2024 ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਸ਼੍ਰੀ ਵੀਰਇੰਦਰ ਅਗਰਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਗਤੀਵਿਧੀਆਂ ਸੰਬੰਧੀ ਤਿਮਾਹੀ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਨਵਲ ਕੁਮਾਰ, ਸਹਾਇਕ ਕਮਿਸ਼ਨਰ ਸ੍ਰੀ ਸੂਰਜ ਕੁਮਾਰ, ਡਿਪਟੀ ਸੁਪਰਡੈਂਟ ਆਫ ਪੁਲਿਸ ਫਿਰੋਜਪੁਰ ਸ੍ਰੀ ਰਵਿੰਦਰ ਪਾਲ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਫਿਰੋਜ਼ਪੁਰ ਸ੍ਰੀ ਰਸ਼ਪਾਲ…
-

ਪੋਸ਼ਣ ਮਾਂ ਦਾ ਪਹਿਲਾ ਹਫਤਾ ਸਫਲਤਾ ਪੂਰਵਕ ਨੇਪਰੇ ਚੜ੍ਹਿਆ- ਜਿਲ੍ਹਾ ਪ੍ਰੋਗਰਾਮ ਅਫਸਰ
ਫਿਰੋਜ਼ਪੁਰ 7 ਸਤੰਬਰ 2024… ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪੋਸ਼ਣ ਅਭਿਆਨ ਦੇ ਤਹਿਤ ਹਰ ਸਾਲ ਸਤੰਬਰ ਮਹੀਨੇ ਵਿੱਚ ਪੋਸ਼ਣ ਮਾਹ ਮਨਾਇਆ ਜਾਂਦਾ ਹੈ। ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰਿਚਿਕਾ ਨੰਦਾ ਦੀ ਯੋਗ ਅਗਵਾਈ ਹੇਠ ਪੋਸ਼ਣ ਮਾਹ ਦਾ ਪਹਿਲਾ ਹਫ਼ਤਾ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ। ਜਿਲਾ ਪ੍ਰੋਗਰਾਮ ਅਫਸਰ ਨੇ ਦੱਸਿਆ ਕਿ ਪੋਸ਼ਣ ਅਭਿਆਨ ਇੱਕ ਜਾਗਰੂਕਤਾ ਅਭਿਆਨ ਹੈ, ਜਿਸ ਵਿੱਚ ਆਂਗਨਵਾੜੀ ਵਰਕਰਾਂ ਵੱਲੋਂ ਆਂਗਨਵਾੜੀ ਸੈਂਟਰਾਂ ਵਿੱਚ ਵੱਖ ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਹਨਾਂ ਦੱਸਿਆ ਕਿ ਪੋਸ਼ਣ ਮਾਹ ਦੇ ਪਹਿਲੇ ਦਿਨ ਬੱਚਿਆਂ, ਕਿਸ਼ੋਰੀਆਂ ਅਤੇ ਔਰਤਾਂ ਨੂੰ ਕੁਪੋਸ਼ਣ ਮੁਕਤ , ਸਵਸਥ ਅਤੇ ਮਜ਼ਬੂਤ ਬਣਾਉਣ ਸਬੰਧੀ ਸਹੁੰ ਚੁਕਾਈ ਗਈ ਅਤੇ ਆਂਗਨਵਾੜੀ ਵਰਕਰਾਂ, ਹੈਲਪਰਾਂ, ਆਸ਼ਾ ਵਰਕਰਾਂ, ਏ ਐੱਨ ਐੱਮ ਅਤੇ ਬੱਚਿਆਂ ਨਾਲ ਪੋਸ਼ਣ ਰੈਲੀ ਵੀ ਕੀਤੀ ਗਈ । ਦੂਸਰੇ ਦਿਨ ਨਵਜੰਮੇ ਬੱਚਿਆਂ ਦੀ ਦੇਖਭਾਲ ਅਤੇ ਪਰਿਵਾਰ ਨਿਯੋਜਨ ਲਈ ਮਾਰਗਦਰਸ਼ਨ ਅਤੇ ਹੋਮ ਡਿਲੀਵਰੀ ਲਈ ਜਨਮ ਦੀ ਤਿਆਰੀ ਬਾਰੇ ਜਾਗਰੂਕਤਾ ਫੈਲਾਈ ਗਈ। ਤੀਸਰੇ ਦਿਨ ਅਨੀਮੀਆ ਦਿਵਸ ਵਜੋਂ ਮਨਾਇਆ ਗਿਆ। ਇਸ ਵਿੱਚ ਅਨੀਮੀਆ ਦੀ ਰੋਕਥਾਮ , ਅਨੀਮੀਆ ਦੇ ਕਾਰਨਾਂ ਬਾਰੇ ਜਾਗਰੂਕ ਕੀਤਾ ਗਿਆ । ਉਸ ਤੋਂ ਬਾਅਦ ਤਿੰਨ ਤੋਂ ਛੇ ਮਹੀਨੇ ਅਤੇ 3 ਸਾਲ ਤੋਂ 6 ਸਾਲ ਤੱਕ ਦੇ ਬੱਚਿਆਂ ਦਾ ਮੂਲਾਂਕਨ ਕਰਦੇ ਹੋਏ ਉਹਨਾਂ ਦੇ ਭਾਰ ਕੱਦ ਤੇ ਵਿਕਾਸ ਦਾ ਮੁਲਾਂਕਨ ਕੀਤਾ ਗਿਆ । ਹਫਤੇ ਦੇ ਅਖੀਰਲੇ ਦਿਨ ਮਾਂ ਦੇ ਦੁੱਧ ਪਿਲਾਉਣ, ਨਵਜੰਮੇ ਬੱਚਿਆਂ ਵਿੱਚ ਮਾਂ ਦਾ ਦੁੱਧ ਪਿਲਾਉਣ ਅਤੇ ਮਾਂ ਦੇ ਦੁੱਧ ਪਿਲਾਉਣ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਮਾਵਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਮਾਂ ਨੂੰ ਦੁੱਧ ਪਿਲਾਉਣ ਨੂੰ ਯਕੀਨੀ ਬਣਾਉਣ ਲਈ ਜਾਗਰੂਕਤਾ ਕੀਤੀ ਗਈ। ਬਲਾਕ ਫ਼ਿਰੋਜ਼ਪੁਰ ਦੀਆਂ ਸਮੂਹ ਸੁਪਰਵਾਈਜ਼ਰਾਂ ਅਤੇ ਬਲਾਕ ਕੁਆਰਡੀਨੇਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੋਸ਼ਣ ਮਾਹ ਦਾ ਪਹਿਲਾ ਹਫ਼ਤਾ ਸਾਰੇ ਆਂਗਨਵਾੜੀ ਸੈਂਟਰਾਂ ਵਿਚ ਬੜੀ ਸਫਲਤਾਪੂਰਵਕ ਮਨਾਇਆ ਗਿਆ ਹੈ ਅਤੇ ਲੋਕਾਂ ਨੂੰ ਇਸ ਤੋਂ ਕਾਫ਼ੀ ਲਾਭ ਵੀ ਮਿਲਿਆ।
-

ਨਸ਼ਾ ਮੁਕਤੀ ਦੇ ਰਾਹ ਤੇ ਚੱਲੇ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਹੁਨਰ ਵਿਕਾਸ ਮਿਸ਼ਨ ਤਹਿਤ ਸਿਖਲਾਈ
ਮੋਗਾ, 7 ਸੰਤਬਰਜ਼ਿਲ੍ਹੇ ਅੰਦਰ ਨਸ਼ਾ ਛੱਡ ਚੁੱਕੇ ਅਤੇ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾ ਦੇ ਚੰਗੇ ਭਵਿੱਖ ਲਈ ਇਨ੍ਹਾਂ ਨੌਜਵਾਨਾਂ ਨੂੰ ਹੁਨਰਮੰਦ ਕਰਨ ਹਿੱਤ ਜਾਗਰੂਕਤਾ ਕੀਤੀਆਂ ਜਾਣ। ਜ਼ਿਲ੍ਹੇ ਅੰਦਰ ਚੱਲ ਰਹੇ ਨਸ਼ਿਆਂ ਤੋਂ ਮੁਕਤੀ ਦੇ ਪ੍ਰੋਗਰਾਮਾਂ ਵਿੱਚ ਹੁਨਰ ਸਿਖਲਾਈ ਮਿਸ਼ਨ ਦੀ ਟੀਮ ਨੂੰ ਜੋੜਦੇ ਹੋਏ ਹੁਨਰ ਸਿਖਲਾਈ ਅਤੇ ਰੋਜ਼ਗਾਰ, ਸਵੈ-ਰੋਜ਼ਗਾਰ ਦੇ ਮੌਕਿਆਂ ਬਾਰੇ ਨੌਜਵਾਨਾਂ ਨੂੰ ਜਾਗਰੂਕ…
-

ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਨੇ ਕਰਵਾਈ “ਖੇਡਾਂ ਵਤਨ ਪੰਜਾਬ 2024” ਦੇ ਬਲਾਕ ਧਰਮਕੋਟ ਦੇ ਮੁਕਾਬਲਿਆਂ ਦੀ ਰਸਮੀ ਸ਼ੁਰੂਆਤ
ਧਰਮਕੋਟ 7 ਸਤੰਬਰ,ਪੰਜਾਬ ਸਰਕਾਰ ਨੇ ਖੇਡਾਂ ਨਾਲ ਜੁੜੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਦੇ ਯਤਨਾਂ ਦੀ ਲੜੀ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਦੀ ਸ਼ੁਰੂਆਤ ਕੀਤੀ ਹੈ। ਸਰਕਾਰ ਰਾਜ ਪੱਧਰੀ ਮੁਕਾਬਲਿਆਂ ਵਿੱਚ ਖਿਡਾਰੀਆਂ ਨੂੰ ਪਿਛਲੇ ਸਾਲ ਵਾਂਗ ਕਰੋੜਾਂ ਦੇ ਇਨਾਮਾਂ ਦੀ ਵੰਡ ਵੀ ਕਰੇਗੀ ਤਾਂ ਕਿ ਉਹਨਾਂ ਦੇ ਮਨੋਬਲ ਨੂੰ ਵਧਾ ਕੇ ਨਸ਼ਿਆਂ ਤੋਂ ਰੋਕਿਆ ਜਾ ਸਕੇ।…
-

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ
ਚੰਡੀਗੜ੍ਹ, 7 ਸਤੰਬਰ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ.ਨਗਰ (ਮੋਹਾਲੀ) ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦੀ ਸੂਚੀ ਵਿੱਚ ਅੱਜ ਇੱਕ ਹੋਰ ਨਾਮ ਦਰਜ ਹੋ ਗਿਆ ਹੈ। ਇਸ ਸੰਸਥਾ ਦੀ ਸਾਬਕਾ ਕੈਡਿਟ ਪੱਲਵੀ ਰਾਜਪੂਤ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਨਿਯੁਕਤ ਹੋਈ ਹੈ। ਚੇਨਈ ਸਥਿਤ ਆਫ਼ਿਸਰਜ਼ ਟਰੇਨਿੰਗ ਅਕੈਡਮੀ ਵਿੱਚੋਂ ਸਫ਼ਲਤਾਪੂਰਵਕ ਸਿਖਲਾਈ ਮੁਕੰਮਲ ਕਰਨ ਉਪਰੰਤ ਸ਼ਨਿੱਚਰਵਾਰ…
-

ਸਿੱਖਿਆ ਦਾ ਮਿਆਰ ਉਚਾ ਚੁੱਕਣਾ ਪੰਜਾਬ ਸਰਕਾਰ ਦਾ ਮੁੱਖ ਟੀਚਾ- ਭੁੱਲਰ
ਫਿਰੋਜ਼ਪੁਰ 7 ਸਤੰਬਰ 2024 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਸਿੱਖਿਆ ਦਿਵਾਉਣਾ ਹੈ। ਇਸ ਮਕਸਦ ਲਈ ‘ਸਕੂਲ ਆਫ ਐਮੀਨੈਂਸ ਖੋਲ੍ਹੇ ਗਏ ਹਨ। ਇਹ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਫਿਰੋਜ਼ਪੁਰ ਦੇ ਸਕੂਲ ਆਫ ਐਮੀਨੈਂਸ ਦਾ ਦੌਰਾ ਕਰਨ ਮੌਕੇ ਕੀਤਾ।…
-

ਬਲਾਕ ਮਲੋਟਵਿਖੇ “ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ—3” ਤਹਿਤ ਬਲਾਕ ਪੱਧਰੀ ਖੇਡਾਂ ਅੰ—14, ਅੰ—17 ਅਤੇ ਅੰ—21 ਦੇ ਨਤੀਜੇ ਰਹੇ ਸ਼ਾਨਦਾਰ
ਮਲੋਟ / ਸ੍ਰੀ ਮੁਕਤਸਰ ਸਾਹਿਬ 7 ਸਤੰਬਰ ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ—3 ਤਹਿਤ ਬਲਾਕ ਮਲੋਟ ਦੇ ਨਿਉਟਨ ਵਰਲਡ ਸਕੂਲ, ਮਲੋਟ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਅੱਜ ਦੂਜੇ ਜਾਰੀ ਰਹੇ। …
-

ਖੇਡਾਂ ਵਤਨ ਪੰਜਾਬ ਦੀਆਂ -2024 (ਸੀਜਨ-3) ਤਹਿਤ ਬਲਾਕ ਪੱਧਰੀ ਖੇਡਾਂ ਦੇ ਤੀਸਰੇ ਦਿਨ ਹੋਇਆ ਸ਼ਾਨਦਾਰ ਆਗਾਜ਼
ਫਾਜਿਲਕਾ 7 ਸਤੰਬਰ ਖੇਡਾਂ ਵਤਨ ਪੰਜਾਬ ਦੀਆਂ -2024 (ਸੀਜ਼ਨ-3) ਤਹਿਤ ਬਲਾਕ ਪੱਧਰੀ ਖੇਡਾਂ ਦੇ ਸਬੰਧ ਵਿੱਚ ਸ਼੍ਰੀ ਰੁਪਿੰਦਰ ਸਿੰਘ ਬਰਾੜ, ਜਿਲ੍ਹਾ ਖੇਡ ਅਫਸਰ, ਫਾਜਿਲਕਾ ਵੱਲੋਂ ਜਾਣਕਾਰੀ ਦਿਂਦੇ ਹੋਏ ਦੱਸਿਆ ਗਿਆ ਕਿ ਜਿਲ੍ਹੇ ਦੇ ਤਿੰਨ ਬਲਾਕ ਫਾਜਿਲਕਾ, ਜਲਾਲਾਬਾਦ, ਅਤੇ ਬਲਾਕ ਖੂਈਆਂ ਸਰਵਰ ਵਿੱਚ ਬਲਾਕ ਪੱਧਰ ਟੂਰਨਾਮੈਂਟ ਵਿੱਚ ਐਥਲੈਟਿਕਸ, ਫੁੱਟਬਾਲ, ਖੋ-ਖੋ, ਕਬੱਡੀ (ਨਸ), ਕਬੱਡੀ (ਸਸ), ਵਾਲੀਬਾਲ (ਸੂਟਿੰਗ)…
-

ਜ਼ਿਲ੍ਹ ਜੇਲ੍ਹ ਦੇ ਦੌਰੇ ਦੌਰਾਨ ਲੀਗਲ ਏਡ ਡੀਫੈਂਸ ਕਾਊਂਸਲ ਦੇ ਦਫਤਰ, ਮੈਡੀਕਲ ਕੈਂਪ , ਆਰ.ਓ ਸਿਸਟਮ ਦਾ ਕੀਤਾ ਗਿਆ ਉਦਘਾਟਨ
ਸ੍ਰੀ ਮੁਕਤਸਰ ਸਾਹਿਬ 7 ਸਤੰਬਰਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਟੈਂਡਰਡ ਓਪਰੇਟਿੰਗ ਪਰਕਿਰਿਆ— ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਦੀ ਪ੍ਰਧਾਨਗੀ ਹੇਠ ਜਿ਼ਲ੍ਹਾ ਜੇਲ ਦਾ ਦੌਰਾ ਕੀਤਾ ਗਿਆ।ਉਹਨਾਂ ਦੇ ਨਾਲ ਡਾ. ਗਗਨਦੀਪ ਕੌਰ, ਸੀ.ਜੇ.ਐੱਮ/ਸਕੱਤਰ ਜਿਲ੍ਹਾਂ ਕਾਨੂੰਨੀ ਅਥਾਰਟੀ ਵੀ ਹਾਜਰ ਸਨ। …
-

ਸ਼ਹੀਦਾਂ ਦੀ ਕੁਰਬਾਨੀ ਸਾਂਭਣਾ ਸਮੇਂ ਦੀ ਲੋੜ :ਵਿਧਾਇਕ ਬੁੱਧ ਰਾਮ
ਮਾਨਸਾ, 07 ਸਤੰਬਰ : ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਦੇਸ਼ ਨੇ ਅਜ਼ਾਦੀ ਪ੍ਰਾਪਤ ਕੀਤੀ। ਸਾਨੂੰ ਸਾਡੇ ਸ਼ਹੀਦਾਂ ਤੇ ਮਾਣ ਹੋਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਵਿਧਾਨ ਸਭਾ ’ਚ ‘ਦਾ ਈਸਟ ਵਾਰ ਅਵਾਰਡਜ਼ (ਸੋਧਨਾ) ਬਿਲ 2024’…
-

ਅੱਖਾਂ ਦਾਨ ਬਹੁਤ ਹੀ ਨੇਕ ਕੰਮ ਹੈ, ਜ਼ਿਲ੍ਹਾ ਪ੍ਰਸ਼ਾਸਨ ਇਸਦੇ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗ
ਫਾਜ਼ਿਲਕਾ 7 ਸਤੰਬਰ ਅੱਖਾਂ ਦਾਨ ਬਹੁਤ ਹੀ ਨੇਕ ਕੰਮ ਹੈ ਅਤੇ ਇਸ ਕੰਮ ਨੂੰ ਅੱਗੇ ਲਿਜਾਣ ਲਈ ਜ਼ਿਲਾ ਪ੍ਰਸ਼ਾਸਨ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਲਈ ਤਿਆਰ ਹੈ। ਇੱਕ ਵਿਅਕਤੀ ਦੀਆਂ ਅੱਖਾਂ ਦਾਨ ਕਰਨ ਨਾਲ ਦੋ ਨੇਤਰਹੀਣਾਂ ਦੀ ਜ਼ਿੰਦਗੀ ਵਿੱਚ ਰੋਸ਼ਨੀ ਆਉਂਦੀ ਹੈ। ਇਹ ਸ਼ਬਦ ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਫਾਜ਼ਿਲਕਾ ਦੀ 4 ਦਹਾਕੇ ਪੁਰਾਣੀ ਮੋਹਰੀ ਸਮਾਜ ਸੇਵੀ…
-

ਸਿੱਖਿਆ ਦੇ ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਲਾਜ਼ਮੀ-ਵਿਧਾਇਕ ਬਣਾਂਵਾਲੀ
ਝੁਨੀਰ/ਮਾਨਸਾ, 07 ਸਤੰਬਰ:ਸਿੱਖਿਆ ਦੇ ਨਾਲ-ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਬਹੁਤ ਜ਼ਰੂਰੀ ਹੈ। ਖੇਡਾਂ ਨਾਲ ਜੁੜ ਕੇ ਨੌਜਵਾਨ ਨਸ਼ਿਆਂ ਅਤੇ ਹੋਰ ਗਲਤ ਆਦਤਾਂ ਤੋਂ ਦੂਰ ਰਹਿ ਕੇ ਆਪਣੇ ਜੀਵਨ ਨੂੰ ਸਹੀ ਦਿਸ਼ਾ ਦੇ ਸਕਦੇ ਨੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਐਨਲਾਈਟੈਂਡ ਗਰੁੱਪ ਆੱਫ ਕਾਲਜਿਜ਼ ਝੁਨੀਰ ਵਿਖੇ ਬਲਾਕ ਪੱਧਰੀ…
-

ਮੁੱਖ ਮੰਤਰੀ ਵੱਲੋਂ ‘ਮਿਸ਼ਨ ਰੋਜ਼ਗਾਰ’ ਜਾਰੀ, 30 ਮਹੀਨਿਆਂ ਵਿੱਚ 44974 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ
ਚੰਡੀਗੜ੍ਹ, 7 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ 44974 ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦਾ ਜੀਵਨ ਰੌਸ਼ਨ ਕਰਨ ਵਿੱਚ ਇਕ ਹੋਰ ਮੀਲ ਪੱਥਰ ਕਾਇਮ ਕੀਤਾ ਹੈ। ਅੱਜ ਇੱਥੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਆਡੀਟੋਰੀਅਮ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ…
-

ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਸੀ.ਆਰ.ਸੀ. ਬਿਲਡਿੰਗ (ਪੁੱਡਾ ਕਲੋਨੀ) ਦਾ ਅਚਾਨਕ ਦੌਰਾਕਰਕੇ ਲਿਆ ਜਾਇਜਾ
ਮਲੋਟ /ਸ੍ਰੀ ਮੁਕਤਸਰ ਸਾਹਿਬ 7 ਸਤੰਬਰਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਸੀ.ਆਰ.ਸੀ. ਬਿਲਡਿੰਗ (ਪੁੱਡਾ ਕਲੋਨੀ) ਦਾ ਅਚਾਨਕ ਦੌਰਾ ਕੀਤਾ । ਡਿਪਟੀ ਕਮਿਸ਼ਨਰ ਅਨੁਸਾਰ ਇਸ ਬਿਲਡਿੰਗ ਵਿੱਚ ਕਈ ਸਾਲ ਪਹਿਲਾਂ ਕਲੱਬ ਬਣਾਇਆ ਗਿਆ ਸੀ, ਕਲੱਬ ਚੱਲਣ ਨਾ ਕਾਰਨ ਸ਼ਹਿਰ ਦੀ ਇੱਕ ਅੱਛੀ ਵਰਤਣ ਵਾਲੀ ਜਾਇਦਾਦ ਬਹੁਤ ਹੀ ਭੈੜੀ ਹਾਲਤ ਵਿੱਚ ਪਈ ਹੈ। …
-

ਦਰਿਆ ਪਾਰ ਖੇਤੀ ਕਰਦੇ ਕਿਸਾਨਾਂ ਲਈ ਬਣਾਇਆ ਜਾਵੇਗਾ ਪੱਕਾ ਪੁਲ- ਧਾਲੀਵਾਲ
ਅੰਮ੍ਰਿਤਸਰ 6 ਸਤੰਬਰ 2024 – ਜੇਕਰ ਪਿਛਲੀਆਂ ਸਰਕਾਰਾਂ ਨੇ ਆਪਣੇ 70 ਸਾਲ ਦੇ ਰਾਜ ਦੌਰਾਨ ਦਰਿਆ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਦੀ ਸਾਰ ਲਈ ਹੁੰਦੀ ਤਾਂ ਦਰਿਆ ਪਾਰ ਜਾ ਕੇ ਖੇਤੀ ਕਰਨ ਵਾਲੇ ਕਿਸਾਨਾਂ ਦੀ ਦਸ਼ਾ ਹੋਰ ਹੀ ਹੁੰਦੀ ਅਤੇ ਜਿਹੜੀਆਂ ਮੁਸ਼ਕਿਲਾਂ ਨੂੰ ਉਹ ਝੱਲ ਰਹੇ ਹਨ ਦਾ ਕਾਫ਼ੀ ਸਮਾਂ ਪਹਿਲਾਂ ਹੀ ਹੱਲ ਹੋ ਜਾਣਾ ਸੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ…