Category: Punjab1
-

ਭਗਵੰਤ ਮਾਨ ਸਰਕਾਰ ਵੱਲੋਂ ਖਰੜ ਹਲਕੇ ਸਰਵਪੱਖੀ ਵਿਕਾਸ ਤਰਜੀਹੀ ਆਧਾਰ ਤੇ ਕਰਵਾਇਆ ਜਾ ਰਿਹਾ ਹੈ- ਕੈਬਿਨਟ ਮੰਤਰੀ ਅਨਮੋਲ ਗਗਨ ਮਾਨ
ਨਵਾਂ ਗਾਓਂ (ਐਸ ਏ ਐਸ ਨਗਰ), 06 ਸਤੰਬਰ, 2024: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ, ਅਨਮੋਲ ਗਗਨ ਮਾਨ ਨੇ ਕਿਹਾ ਕਿ ਖਰੜ ਵਿਧਾਨ ਸਭਾ ਹਲਕੇ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ ਅਤੇ ਬਹੁਤ ਸਾਰੇ ਪ੍ਰਮੁੱਖ ਪ੍ਰੋਜੈਕਟ ਜੰਗੀ ਪੱਧਰ ਤੇ ਚੱਲ ਰਹੇ ਹਨ ਜੋ ਜਲਦੀ ਹੀ ਪੂਰੇ ਕਰਕੇ ਹਲਕਾ…
-

ਡਾ ਬਲਜੀਤ ਕੌਰ ਵੱਲੋਂ ਈ.ਟੀ.ਟੀ. 5994 ਬੈਕਲਾਗ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 6 ਸਤੰਬਰ:ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਈ.ਟੀ.ਟੀ 5994 ਬੈਕਲਾਗ ਯੂਨੀਅਨ ( ਪੰਜਾਬ) ਦੇ ਨੁਮਾਇੰਦਿਆਂ ਨਾਲ ਉਹਨਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡਾ ਬਲਜੀਤ ਕੌਰ ਦਾ ਅਨੂਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ…
-

ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦੇ ਤਹਿਸੀਲਦਾਰ ਅਤੇ ਡਰਾਈਵਰ ਨੂੰ ਕੀਤਾ ਕਾਬੂ
ਚੰਡੀਗੜ੍ਹ, 6 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਨੂੰ ਉਸਦੇ ਡਰਾਈਵਰ ਸਮੇਤ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਖਦੇਵ ਸਿੰਘ ਸੋਹੀ ਵਾਸੀ ਪਿੰਡ ਮਨਸੂਰ,…
-

ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ 02 ਅਲੱਗ-ਅਲੱਗ ਮੁਕੱਦਮਿਆਂ ਵਿੱਚ 05 ਦੋਸ਼ੀ ਗ੍ਰਿਫਤਾਰ
ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਸਤੰਬਰ, 2024:ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ, ਸ੍ਰੀ ਦੀਪਕ ਪਾਰਿਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਸ਼੍ਰੀਮਤੀ ਡਾ. ਜੋਤੀ ਯਾਦਵ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਅਤੇ ਤਲਵਿੰਦਰ ਸਿੰਘ ਉੱਪ ਕਤਪਾਨ ਪੁਲਿਸ (ਇੰਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ, ਇੰਚਾਰਜ, ਸੀ.ਆਈ.ਏ. ਸਟਾਫ ਮੋਹਾਲ਼ੀ…
-

ਓਟ ਸੈਂਟਰਾਂ ਦਵਾਈ ਦੀ ਵੰਡ ਕੈਮਰਿਆਂ ਦੀ ਨਿਗਰਾਨੀ ਹੇਠ ਕਰਨ ਲਈ ਡਿਪਟੀ ਕਮਿਸ਼ਨਰ ਨੇ ਸੈਕਟਰੀ ਸਿਹਤ ਨੂੰ ਲਿਖਿਆ ਪੱਤਰ
ਅੰਮ੍ਰਿਤਸਰ 6 ਸਤੰਬਰ 2024— ਪੰਜਾਬ ਸਰਕਾਰ ਵੱਲੋਂ ਓਟ ਸੈਂਟਰਾਂ ਵਿੱਚ ਨਸ਼ੇ ਦੇ ਰੋਗੀਆਂ ਨੂੰ ਦਿੱਤੀ ਜਾਣ ਵਾਲੀ ਦਵਾਈ, ਬੁਪ੍ਰੇਨੋਰਫਾਈਨ ਕੈਮਰਿਆਂ ਦੀ ਨਿਗਰਾਨੀ ਹੇਠ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਸਿਹਤ ਵਿਭਾਗ ਦੇ ਮੁੱਖ ਸਕੱਤਰ ਸ੍ਰੀ ਕੁਮਾਰ ਰਾਹੁਲ ਨੂੰ ਪੱਤਰ ਲਿਖਿਆ ਹੈ। ਆਪਣੇ ਪੱਤਰ ਵਿੱਚ ਉਹਨਾਂ ਲਿਖਿਆ ਕਿ ਜ਼ਿਲ੍ਹਾ ਪੱਧਰੀ ਐਨ.ਸੀ. ਓ ਆਰ.ਡੀ. ਦੀ ਮੀਟਿੰਗ ਦੌਰਾਨ ਸਾਹਮਣੇ ਆਇਆ ਹੈ ਕਿ ਨਸ਼ੇ…
-

ਸੁੱਕੇ ਮੇਵੇ ਦੀ ਲੁੱਟ ਸਬੰਧੀ ਡਰਾਈ ਫਰੂਟ ਦੇ ਵਪਾਰੀਆਂ ਨੂੰ ਮਿਲਣ ਲਈ ਮਜੀਠ ਮੰਡੀ ਪਹੁੰਚੇ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ.ਗੁਪਤਾ, ਜਲਦ ਹੀ ਡਕੈਤੀ ਮਾਮਲੇ ਸਬੰਧੀ ਦਿੱਤੇ ਜਾਣਗੇ ਸੁਝਾਅ
ਅੰਮ੍ਰਿਤਸਰ, 6 ਸਤੰਬਰ ( ) : ਝਬਾਲ ਰੋਡ ’ਤੇ ਸਥਿਤ ਏ ਕੇ ਕੋਲਡ ਸਟੋਰ ’ਤੇ ਹੋਈ ਕਰੋੜਾਂ ਰੁਪਏ ਦੀ ਲੁੱਟ ਸਬੰਧੀ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਅੱਜ ਡਰਾਈ ਫਰੂਟ ਦੇ ਵਪਾਰੀਆਂ ਨੂੰ ਮਿਲਣ ਲਈ ਮਜੀਠ ਮੰਡੀ ਵਿਖੇ ਗਏ। ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਜਦੋਂ ਇਹ ਲੁੱਟ-ਖੋਹ ਹੋਈ ਤਾਂ ਉਨ੍ਹਾਂ ਨੂੰ ਮਜੀਠ ਮੰਡੀ ਵਪਾਰੀ ਐਸੋਸੀਏਸ਼ਨ…
-

ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡਾਂ ਵਿੱਚ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 6 ਸਤੰਬਰ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਬੁਨਿਆਦੀ ਸਹੂਲਤਾਂ ਦੇਣ ਲਈ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਂਦੀ ਜਾ ਰਹੀ ਹੈ ਤਾਂ ਜੋ ਲੋੜਵੰਦਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਇਹ ਪ੍ਰਗਟਾਵਾ ਸ੍ਰੀ ਅਮਨ ਅਰੋੜਾ ਨਵੀਂ…
-

ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 10 ਸਤੰਬਰ ਨੂੰ ਮਹਿਲਾਵਾਂ ਲਈ ਲਗਾਇਆ ਜਾਵੇਗਾ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ
ਚੰਡੀਗੜ੍ਹ, 6 ਸਤੰਬਰ ਪੰਜਾਬ ਸਰਕਾਰ ਵੱਲੋਂ 10 ਸਤੰਬਰ ਦਿਨ ਮੰਗਲਵਾਰ ਨੂੰ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਹਿਲਾਵਾਂ ਲਈ ਵਿਸ਼ੇਸ਼ ਮੈਗਾ ਰੋਜ਼ਗਾਰ/ਨੌਕਰੀ ਕੈਂਪ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਦੇ ਹੋਰ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕ੍ਰਮਵਾਰ ਲਗਾਏ ਜਾਣਗੇ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ…
-

ਜਨਤਕ ਛੱਪੜ ਪੂਰਨ, ਸ਼ਾਮੇਆਣਾ ਲਗਾ ਕੇ ਪ੍ਰੋਗਰਾਮ ਕਰਨ, ਤੀਹਰੀ ਸਵਾਰੀ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ
ਫਰੀਦਕੋਟ 6 ਸਤੰਬਰ ( ) ਜਿਲਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 27 ਅਕਤੂਬਰ 2024 ਤੱਕ ਲਾਗੂ ਰਹਿਣਗੇ। ਪੂਰਵ ਪ੍ਰਵਾਨਗੀ ਲਏ ਬਿਨਾਂ ਜਨਤਕ ਛੱਪੜ ਪੂਰਨ ਤੇ ਪਾਬੰਦੀ ਜਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਜਿਲਾ ਫਰੀਦਕੋਟ ਦੇ ਪੇਂਡੂ ਖੇਤਰਾਂ ਵਿੱਚ ਜਨਤਕ ਛੱਪੜ ਪੂਰਨ ਤੇ ਪਾਬੰਦੀ ਲਗਾਈ ਹੈ । ਉਨਾਂ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ…
-

ਵੈਰੋਕੇ ਵਿਖੇ ਲੱਗੇ ਜਨ ਸੁਣਵਾਈ ਕੈਂਪ ਵਿੱਚ ਲੋਕਾਂ ਨੇ ਮੌਕੇ ਉਪਰ ਲਈਆਂ ਸਰਕਾਰੀ ਸੇਵਾਵਾਂ
ਬਾਘਾਪੁਰਾਣਾ, 6 ਸਤੰਬਰ –ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪਿੰਡ-ਪਿੰਡ ਕੈਂਪ ਲਗਾਏ ਜਾ ਰਹੇ ਹਨ ਅਤੇ ਅਧਿਕਾਰੀ ਖੁਦ ਕੈਂਪਾ ਦਾ ਦੌਰਾ…
-

ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ‘ਤੇ ਪਾਬੰਦੀ ਆਦੇਸ਼ ਜਾਰੀ
ਮੋਗਾ 6 ਸਤੰਬਰ:ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਅਕਤੂਬਰ, 2024 ਤੱਕ ਲਾਗੂ ਰਹਿਣਗੇ।ਆਮ ਜਨਤਾ ਲਈ ਲਾਇਸੰਸੀ ਤੇ ਹੋਰ…
-

ਵਿਧਾਇਕ ਬੁੱਧ ਰਾਮ ਨੇ ਪਿੰਡ ਆਲਮਪੁਰ ਮੰਦਰਾਂ ਵਿਖੇ ਲਗਾਏ ‘ਜਨ ਸੁਣਵਾਈ ਕੈਂਪ’ ਦੌਰਾਨ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਬੁਢਲਾਡਾ/ਮਾਨਸਾ, 06 ਸਤੰਬਰ:ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸੁਖਾਲੇ ਢੰਗ ਨਾਲ ਉਨ੍ਹਾਂ ਦੇ ਘਰਾਂ ਤੱਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਦੀ ਗਰੰਟੀ ਸੀ ਕਿ ਸਰਕਾਰੀ ਅਧਿਕਾਰੀ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮ ਅਤੇ ਲੋਕ ਮਸਲਿਆਂ ਦਾ ਹੱਲ ਕਰਿਆ ਕਰਨਗੇ।…
-

ਡਿਪਟੀ ਕਮਿਸ਼ਨਰ ਨੇ ਸਾਰਾਗੜ੍ਹੀ ਦਿਵਸ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਫ਼ਿਰੋਜ਼ਪੁਰ 06 ਸਤੰਬਰ 2024. 12 ਸਤੰਬਰ 2024 ਨੂੰ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਫ਼ਿਰੋਜ਼ਪੁਰ ਛਾਉਣੀ ਵਿਖੇ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਰਾਜ ਪੱਧਰੀ ਸਮਾਗਮ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਦੌਰਾਨ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਹੋਵੇਗਾ ਜਿਸ ਵਿਚ ਭਾਰਤੀ ਫ਼ੌਜ ਦੇ ਅਧਿਕਾਰੀਆਂ, ਸਿਵਲ ਅਤੇ ਪੁਲੀਸ ਅਧਿਕਾਰੀਆਂ, ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇਹ…
-

ਅੱਤਵਾਦ ਪੀੜਤਾਂ ਦੇ ਬੱਚਿਆਂ ਲਈ ਮੈਡੀਕਲ ਕਾਲਜਾਂ ਵਿੱਚ ਚਾਰ ਸੀਟਾਂ ਦੇ ਰਾਖਵੇਂਕਰਨ ਸਬੰਧੀ ਸੂਚਨਾ
ਫਾਜ਼ਿਲਕਾ 6 ਸਤੰਬਰਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਤੇ ਮੱਦੇ ਨਜ਼ਰ ਦੱਸਿਆ ਹੈ ਕਿ ਗ੍ਰਹਿ ਮੰਤਰਾਲੇ ਵੱਲੋਂ ਅਕਾਦਮਿਕ ਸਾਲ 2024-25 ਦੌਰਾਨ ਕੇਂਦਰੀ ਪੂਲ ਤੋਂ ਮੈਡੀਕਲ ਕਾਲਜਾਂ ਵਿੱਚ ਐਮਬੀਬੀਐਸ ਦੀਆਂ ਚਾਰ ਸੀਟਾਂ ਸਾਰੇ ਰਾਜਾਂ ਦੇ ਅੱਤਵਾਦ ਪ੍ਰਭਾਵਿਤ ਆਮ ਨਾਗਰਿਕਾਂ ਦੀ ਸ਼੍ਰੇਣੀ ਵਿੱਚੋਂ ਭਰੀਆਂ ਜਾਣੀਆਂ ਹਨ। ਇਹਨਾਂ ਵਿੱਚੋਂ…
-

ਪਿੰਡ ਖੂਈਆਂ ਸਰਵਰ ਵਿੱਚ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੇ ਜਾਣ ਵਾਲੇ ਵੱਖ ਵੱਖ ਮਸ਼ੀਨਾਂ ਦੀ ਸੁਚੱਜੀ ਵਰਤੋਂ ਸਬੰਧੀ ਲਗਾਇਆ ਕੈਂਪ
ਫਾਜ਼ਿਲਕਾ, 6 ਸਤੰਬਰਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਖੇਤੀਬਾੜੀ ਅਫਸਰ ਸ੍ਰੀ ਸੰਦੀਪ ਰਿਣਵਾ ਦੇ ਦਿਸ਼ਾ-ਨਿਰਦੇਸ਼ਾਂ *ਤੇ ਸਰਕਲ ਖੂਈਆਂ ਸਰਵਰ ਦੇ ਏ ਡੀ ਓ ਗਗਨਦੀਪ ਵੱਲੋਂ ਪਿੰਡ ਖੂਈਆਂ ਸਰਵਰ ਵਿੱਚ ਕੈਂਪ ਲਗਾਇਆ ਗਿਆ। ਕੈਂਪ ਵਿੱਚ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੇ ਜਾਣ ਵਾਲੇ ਵੱਖ ਵੱਖ ਮਸ਼ੀਨਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ ।ਉਨ੍ਹਾਂ…
-

ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ; ਪੰਜ ਹਜ਼ਾਰ ਪੰਪ ਅਨੁਸੂਚਿਤ ਜਾਤੀ ਦੇ ਕਿਸਾਨਾਂ ਤੇ ਪੰਚਾਇਤਾਂ ਲਈ ਰਾਖਵੇਂ ਕੀਤੇ: ਅਮਨ ਅਰੋੜਾ
ਚੰਡੀਗੜ੍ਹ, 6 ਸਤੰਬਰ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਨੇ ਖੇਤੀਬਾੜੀ ਵਾਸਤੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਕਿਸਾਨਾਂ ਅਤੇ ਗ੍ਰਾਮ ਪੰਚਾਇਤਾਂ ਲਈ 5000 ਸੋਲਰ ਪੰਪ ਰਾਖਵੇਂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ…
-

ਖੇਡਾਂ ਵਤਨ ਪੰਜਾਬ ਦੀਆਂ 2024 (ਸੀਜਨ 3) ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੇ ਦੂਸਰੇ ਦਿਨ ਹੋਏ ਸ਼ਾਨਦਾਰ ਮੁਕਾਬਲੇ
ਫਾਜ਼ਿਲਕਾ, 6 ਸਤੰਬਰਜਿਲ੍ਹਾ ਖੇਡ ਅਫਸਰ ਫਾਜਿਲਕਾ ਸ੍ਰੀ ਰੁਪਿੰਦਰ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ 2024 (ਸੀਜਨ—3) ਤਹਿਤ ਬਲਾਕ ਪੱਧਰੀ ਖੇਡਾਂ ਦੇ ਸਬੰਧ ਵਿੱਚ ਜ਼ਿਲ੍ਹੇ ਦੇ ਤਿੰਨ ਬਲਾਕ ਫਾਜਿਲਕਾ, ਬਲਾਕ ਜਲਾਲਾਬਾਦ ਅਤੇ ਖੂਈਆ ਸਰਵਰ ਵਿੱਚ ਬਲਾਕ ਪੱਧਰ ਟੂਰਨਾਮੈਂਟ ਵਿੱਚ ਐਥਲੈਟਿਕਸ, ਕਬੱਡੀ (ਨ.ਸ), ਕਬੱਡੀ (ਸ.ਸ), ਫੁੱਟਬਾਲ, ਵਾਲੀਬਾਲ (ਸਮੈਸਿਗ), ਵਾਲੀਬਾਲ (ਸੂਟਿੰਗ) ਅਤੇ…
-

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਫਾਜਿਲਕਾ 06 ਸਤੰਬਰਜ਼ਿਲਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਅਕਤੂਬਰ 2024 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜਿਲਕਾ ਵਿੱਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ…
-

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਮੂੰਹ ਢੱਕ ਕੇ ਸਕੂਟਰ ਜਾਂ ਮੋਟਰਸਾਈਕਲ ਚਲਾਉਣ/ਪਿੱਛੇ ਬੈਠਣ ਤੇ ਲਗਾਈ ਪਾਬੰਦੀ
ਮੋਗਾ 6 ਸਤੰਬਰਜ਼ਿਲ੍ਹਾ ਮੋਗਾ ਵਿੱਚ ਆਮ ਵਿਅਕਤੀਆਂ ਵੱਲੋਂ ਸਕੂਟਰ ਅਤੇ ਮੋਟਰਸਾਈਕਲ ਆਦਿ ਮੂੰਹ ਢੱਕ ਕੇ ਚਲਾਏ ਜਾਂਦੇ ਹਨ, ਜਿਸ ਕਾਰਨ ਮੋਗਾ ਜ਼ਿਲ੍ਹੇ ਅੰਦਰ ਰੋਜਾਨਾ ਚੋਰੀਆਂ ਅਤੇ ਗੰਭੀਰ ਜੁਰਮਾਂ ਵਿੱਚ ਵਾਧਾ ਹੋ ਰਿਹਾ ਹੈ। ਇਹਨਾਂ ਜੁਰਮਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ…
-

ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਮੋਹਾਲੀ ਦੇ ਪਿੰਡ ਬਾਕਰਪੁਰ ਵਿਚ ਲਗਾਇਆ ਸੁਵਿਧਾ ਕੈਂਪ
ਐੱਸ ਏ ਐੱਸ ਨਗਰ, 6 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ, ਦੀ ਲਗਤਾਰਤਾ ਵਿੱਚ ਅੱਜ ਮੋਹਾਲੀ ਦੇ ਪਿੰਡ ਬਾਕਰਪੁਰ ਵਿਖੇ ਲੋਕ ਸੁਵਿਧਾ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਪਿੰਡ ਬੜੀ, ਬਾਕਰਪੁਰ, ਮਟਰਾ ਅਤੇ ਸਫੀਪੁਰ ਦੇ ਨਿਵਾਸੀਆਂ ਵੱਲੋਂ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲੈ ਕੇ ਪਹੁੰਚ ਕੀਤੀ…