Category: Punjab1
-

ਖੁਸ਼ਬੂ ਸਾਵਨਸੁੱਖਾ ਸਵਨਾ ਵੱਲੋਂ ਸਕੂਲ ਆਫ ਐਮੀਨਾਸ ਫਾਜ਼ਿਲਕਾ ਵਿਖੇ ਵਿਦਿਆਰਥੀਆਂ ਨੂੰ ਵਰਦੀਆਂ ਦੀ ਕੀਤੀ ਗਈ ਵੰਡ
ਫਾਜ਼ਿਲਕਾ 13 ਅਗਸਤ ਸਕੂਲ ਆਫ ਐਮੀਨਾਸ ਫਾਜ਼ਿਲਕਾ ਵਿਖੇ ਵਰਦੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ, ਇਸ ਪ੍ਰੋਗਰਾਮ ਵਿਚ ਖੁਸ਼ਬੂ ਸਾਵਨਸੁੱਖਾ ਸਵਨਾ ਧਰਮਪਤਨੀ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਸ਼ਮੂਲੀਅਤ ਕਰਕੇ ਵਿਦਿਆਰਥੀ ਵਰਗ ਨੂੰ ਵਰਦੀਆਂ ਦੀ ਵੰਡ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਦਿਆਰਥੀ ਨੂੰ ਸਿਖਿਆ ਪੱਖੋਂ ਕੋਈ ਮੁਸ਼ਕਿਲ ਨਾ ਆਉਣ ਦੇ ਉਦੇਸ਼ ਸਦਕਾ ਸਹੂਲਤਾ ਮੁਹੱਈਆ ਕਰਵਾਈਆਂ…
-

ਹਰ ਘਰ ਤਿਰੰਗਾ ਮੁਹਿੰਮ ਦੇ ਜਸ਼ਨ ਸਬੰਧੀ ਪ੍ਰੈਸ ਰਿਲੀਜ਼ 13 ਅਗਸਤ 2024: ਅੰਮ੍ਰਿਤਸਰ ਗਰੁੱਪ ਐਨ.ਸੀ.ਸੀ
ਅੰਮ੍ਰਿਤਸਰ 13 ਅਗਸਤ, 2024 — ਅੱਜ ਅੰਮ੍ਰਿਤਸਰ ਗਰੁੱਪ ਐਨ.ਸੀ.ਸੀ. ਨੇ 1 ਪੰਜਾਬ ਗਰਲਜ਼ ਬੀਐਨ ਦੇ ਪ੍ਰਬੰਧ ਹੇਠ ਬਲੀਦਾਨ ਦੇ ਸਮਾਰਕ, ਜਲ੍ਹਿਆਂ ਵਾਲਾ ਬਾਗ ਵਿਖੇ ਊਰਜਾ ਅਤੇ ਦੇਸ਼ ਭਗਤੀ ਦੇ ਜਸ਼ਨ ਨਾਲ 78ਵੇਂ ਸੁਤੰਤਰਤਾ ਦਿਵਸ ਦੇ ਜਸ਼ਨ ਦੀ ਸ਼ੁਰੂਆਤ ਕੀਤੀ। ਇਸ ਮੌਕੇ 105 ਐਨਸੀਸੀ ਕੈਡਿਟਾਂ ਅਤੇ ਕਰਮਚਾਰੀਆਂ ਨੂੰ ਇਕੱਠੇ ਹੋ ਕੇ ਜਸ਼ਨਾਂ ਨੂੰ ਮਨਾਇਆ। ਐਨ ਸੀ ਸੀ ਕੈਡਿਟਾਂ ਨੇ ਸਭ ਤੋਂ ਪਹਿਲਾਂ ਸ਼ਹੀਦ ਊਧਮ ਸਿੰਘ ਦੇ ਬੁੱਤ ਦੀ ਸਫਾਈ…
-

ਡਿਪਟੀ ਕਮਿਸ਼ਨਰ ਵੱਲੋਂ ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ
ਲੁਧਿਆਣਾ, 13 ਅਗਸਤ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਦੀਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਅਤੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਸ਼ਲਾਘਾ ਕੀਤੀ। ਆਪਣੇ ਦਫ਼ਤਰ ਵਿੱਚ ਡਿਪਟੀ ਕਮਿਸ਼ਨਰ ਨੇ ਚੈਂਪੀਅਨ ਸ਼ਰਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਆਪਣੀ ਯਾਦਗਾਰੀ ਕਾਰਗੁਜ਼ਾਰੀ ਨਾਲ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ…
-

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਲਈ ਮਿਸ਼ਨ ਮੋਡ ‘ਤੇ ਕੰਮ ਕਰਨ ਦੇ ਨਿਰਦੇਸ਼ ਜਾਰੀ
ਲੁਧਿਆਣਾ, 13 ਅਗਸਤ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਚੋਣਾਂ ਲਈ ਯੋਗ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਲਈ ਮਿਸ਼ਨ ਮੋਡ ‘ਤੇ ਕੰਮ ਕਰਨ। ਆਪਣੇ ਦਫ਼ਤਰ ਵਿੱਚ ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਵੱਲੋਂ 16 ਸਤੰਬਰ ਦੀ ਸਮਾਂ ਸੀਮਾ ਤੋਂ ਪਹਿਲਾਂ ਵੋਟਰਾਂ ਦੀ ਗਿਣਤੀ…
-

ਵਾਟਰ ਬੋਰਨ ਡਸੀਜ ਡਾਇਰੀਆ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਜਾਗਰੂਕ
ਫਾਜਿਲਕਾ 13 ਅਗਸਤ ਜ਼ਿਲ੍ਹਾ ਫਾਜ਼ਿਲਕਾ ਵਿੱਚ ਐਕਸੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਸ਼੍ਰੀ ਧਰਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਉਪ ਮੰਡਲ ਇੰਜੀਨਅਰ ਜਲਾਲਾਬਾਦ ਜਲ ਸਪਲਾਈ ਅਤੇ ਸੈਨੀਟੇਸ਼ਨ ਸ਼੍ਰੀ ਅਰਵਿੰਦ ਬਲਾਣਾ ਦੀਆਂ ਹਦਾਇਤਾਂ ਅਨੁਸਾਰ ਦਸਤ ਰੋਕੋ ਮੁਹਿੰਮ ਦੀ ਲੜੀ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਚੱਕ ਸੋਹਣਾ ਸਾਂਦੜ ਬਲਾਕ ਜਲਾਲਾਬਾਦ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ…
-

ਪੰਜਾਬ ਸਰਕਾਰ ਵੱਲੋਂ ਉਦਯੋਗਾਂ ਲਈ ਗਰੀਨ ਸਟੈਂਪ ਪੇਪਰ ਨਿਵੇਕਲੀ ਪਹਿਲਕਦਮੀ-ਡਿਪਟੀ ਕਮਿਸ਼ਨਰ
ਮਾਨਸਾ, 12 ਅਗਸਤ:ਪੰਜਾਬ ਸਰਕਾਰ ਵੱਲੋਂ ਉਦਯੋਗਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਦਯੋਗ ਲਗਾਉਣ ਲਈ ਸੀ.ਐਲ.ਯੂ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਸੁਖਾਲਾ ਕਰਨ ਦੇ ਉਪਰਾਲੇ ਤਹਿਤ, ਮੁੱਖ ਮੰਤਰੀ ਪੰਜਾਬ ਵੱਲੋਂ ਮਈ 2023 ਵਿੱਚ ਉਦਯੋਗਾਂ ਲਈ ਗਰੀਨ ਸਟੈਂਪ ਪੇਪਰ ਦੀ ਵਿਧੀ ਸ਼ੁਰੂ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ…
-

“ਹਰ ਘਰ ਤਿਰੰਗਾ” ਮੁਹਿੰਮ ਤਹਿਤ ਐਸ.ਬੀ.ਐਸ. ਸਟੇਟ ਯੂਨੀਵਰਸਿਟੀ ਤੋਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੱਕ ਰੈਲੀ ਕੱਢੀ ਗਈ
ਫ਼ਿਰੋਜ਼ਪੁਰ, 12 ਅਗਸਤ 2024: 13 ਪੰਜਾਬ ਬਟਾਲੀਅਨ ਐਨ.ਸੀ.ਸੀ ਫ਼ਿਰੋਜ਼ਪੁਰ ਦੇ ਕਮਾਡਿੰਗ ਅਫ਼ਸਰ ਲੈਫਟੀਨੈਂਟ ਕਰਨਲ ਸੀ.ਐਸ. ਸ਼ਰਮਾ ਦੀ ਯੋਗ ਅਗਵਾਈ ਵਿੱਚ “ਹਰ ਘਰ ਤਿਰੰਗਾ” ਮੁਹਿੰਮ ਤਹਿਤ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਤੋਂ ਸ਼ੁਰੂ ਕਰਦੇ ਹੋਏ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਫ਼ਿਰੋਜ਼ਪੁਰ ਛਾਊਣੀ ਤੱਕ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਐਨ.ਸੀ.ਸੀ. ਕੈਡਿਟਜ਼ ਵੱਲੋਂ ਪੈਦਲ ਮਾਰਚ ਐਸ.ਬੀ.ਐਸ. ਸਟੇਟ ਯੂਨੀਵਰਸਿਟੀ ਤੋਂ ਸ਼ੁਰੂ ਕਰਕੇ ਸ਼ਹੀਦ ਪਾਇਲਟ ਰਾਕੇਸ਼ ਕੰਬੋਜ਼ ਚੌਕ ਤੋਂ ਹੁੰਦੇ ਹੋਏ ਫ਼ਿਰੋਜ਼ਪੁਰ ਕੈਂਟ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਹੁੰਦੇ…
-

ਨਗਰ ਕੌਂਸਲ ਵੱਲੋਂ ਹਰ ਭਗਵਾਨ ਮੈਮੋਰਿਅਲ ਸਕੂਲ ਦੇ ਸਹਿਯੋਗ ਨਾਲ ਮਨਾਇਆ ਗਿਆ ਅੰਤਰਰਾਸ਼ਟਰੀ ਨੌਜਵਾਨ ਦਿਵਸ
ਫ਼ਿਰੋਜ਼ਪੁਰ, 12 ਅਗਸਤ 2024: ਨਗਰ ਕੌਂਸਲ ਫ਼ਿਰੋਜ਼ਪੁਰ ਵੱਲੋਂ ਪੀ.ਐਮ.ਆਈ.ਡੀ.ਸੀ. ਚੰਡੀਗੜ੍ਹ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਭਗਵਾਨ ਮੈਮੋਰਿਅਲ ਸਕੂਲ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਨੌਜਵਾਨ ਦਿਵਸ ਮਨਾਇਆ ਗਿਅ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਵੇਸਟ ਪ੍ਰੋਸੈਸਿੰਗ ਪਲਾਂਟ ਦਾ ਦੌਰਾ ਕਰਵਾਇਆ ਗਿਆ ਅਤੇ ਸੋਲਿਡ ਵੇਸਟ ਮੈਨੇਜਮੈਂਟ ਦੇ ਵੱਖ-ਵੱਖ ਪਹਿਲੂਆਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਨੌਜਵਾਨ ਵਿਦਿਆਰਥੀਆਂ ਨੂੰ ਗਿੱਲੇ ਕੂੜੇ ਦੇ ਨਿਪਟਾਰੇ ਸੰਬੰਧੀ ਨਗਰ ਕੌਂਸਲ ਵੱਲੋਂ ਬਣਾਏ ਗਏ…
-

ਡਵੀਜ਼ਨ ਕਮਿਸ਼ਨਰ ਨੇ ਪੁਸਤਕ “ਕੋਹਾਂ ਪੈੜਾਂ ਦਾ ਸਫਰ” ਦੀ ਕੀਤੀ ਘੁੰਡ ਚੁਕਾਈ
ਫ਼ਰੀਦਕੋਟ 12 ਅਗਸਤ,2024 ਡਵੀਜ਼ਨ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਨੇ ਉਭਰਦੇ ਲਿਖਾਰੀ ਜਸ਼ਨਪ੍ਰੀਤ ਸਿੰਘ ਪਿੰਡ ਫਿੱਡੇ ਕਲਾਂ ਦੀ ਪੁਸਤਕ “ਕੋਹਾਂ ਪੈੜਾਂ ਦਾ ਸਫਰ” ਦੀ ਘੁੰਡ ਚੁਕਾਈ ਕੀਤੀ । ਇਸ ਮੌਕੇ ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਅਤੇ ਲਿਖਾਈ ਦੇ ਖੇਤਰ ਵੱਲ ਇਸੇ ਤਰ੍ਹਾਂ ਦੇ ਦਿਲਚਸਪੀ ਲੈਣੀ ਚਾਹੀਦੀ ਹੈ। ਉਹਨਾਂ ਨੌਜਵਾਨ ਲਿਖਾਰੀ ਜਸ਼ਨਪ੍ਰੀਤ ਸਿੰਘ ਦੀ ਹੌਂਸਲਾ ਅਫਜਾਈ ਕਰਦੇ ਹੋਏ ਕਿਹਾ…
-

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬ ਜੁੱਤੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ
ਕੋਟਕਪੂਰਾ 12 ਅਗਸਤ,2024 ( ) ਉਦਯੋਗਪਤੀ, ਕਾਰੀਗਰ ਤੇ ਵਪਾਰੀ ਪੰਜਾਬ ਦੀ ਅਰਥਵਿਵਸਥਾ ਦੀ ਰੀੜ ਦੀ ਹੱਡੀ ਹਨ ਜਿਨ੍ਹਾਂ ਤੋਂ ਬਿਨਾਂ ਦੇਸ਼ ਕਦੇ ਵੀ ਤਰੱਕੀ ਦੀਆਂ ਲੀਹਾਂ ਤੇ ਨਹੀਂ ਪੈ ਸਕਦਾ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬ ਜੁੱਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ ਅਤੇ ਕਿਹਾ ਕਿ…
-

ਬਾਲਾ ਜੀ ਲੰਗਰ ਸੇਵਾ ਸੰਮਤੀ ਵਲੋਂ ਰੋਟੀਆਂ ਬਣਾਉਣ ਵਾਲੀ ਮਸ਼ੀਨ ਲਗਾਈ ਗਈ
ਕੋਟਕਪੂਰਾ 12 ਅਗਸਤ,2024 ਸ਼੍ਰੀ ਬਾਲਾ ਜੀ ਲੰਗਰ ਸੇਵਾ ਸੰਮਤੀ ਅਤੇ ਵੈਲਫੇਅਰ ਸੋਸਾਇਟੀ ਜੋ ਕਿ ਪੁਰਾਣੀ ਦਾਣਾ ਮੰਡੀ ਵਿੱਚ ਪਿਛਲੇ ਤਿੰਨ ਮਹੀਨਿਆਂ ਤੋਂ ਚੱਲ ਰਹੀ ਹੈ। ਕਮੇਟੀ ਵੱਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ 6.50 ਲੱਖ ਰੁਪਏ ਦੀ ਲਾਗਤ ਨਾਲ ਆਟੋਮੈਟਿਕ ਰੋਟੀਆਂ ਬਣਾਉਣ ਵਾਲੀ ਮਸ਼ੀਨ ਲਗਾਈ ਗਈ ਹੈ ਜਿਸ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਾਵਾ ਨੇ ਕੀਤਾ। …
-

ਸਪੀਕਰ ਸੰਧਵਾਂ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਫ਼ਰੀਦਕੋਟ 12 ਅਗਸਤ,2024 ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਪਣੇ ਗ੍ਰਹਿ ਪਿੰਡ ਸੰਧਵਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਮੱਸਿਆਵਾਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਵੀ ਦਿੱਤੇ । ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਉਹ ਅੱਜ ਇਸ ਅਹੁਦੇ ਤੇ ਪਹੁੰਚੇ ਹਨ ਇਸ ਲਈ ਉਹਨਾਂ ਦਾ ਵੀ ਫਰਜ਼ ਬਣਦਾ ਹੈ…
-

ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਮੀਆਂਵਾਕੀ ਸਕੀਮ ਤਹਿਤਮਿੰਨੀ ਜੰਗਲ ਲਗਾਇਆ
ਮਾਨਸਾ, 12 ਅਗਸਤ:ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮਾਨਸਾ ਸ੍ਰੀ ਐੱਚ.ਐਸ. ਗਰੇਵਾਲ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ ਵਿਖੇ ਮੀਆਂਵਾਕੀ ਸਕੀਮ ਤਹਿਤ ਮਿੰਨੀ ਜੰਗਲ ਲਗਾਇਆ ਗਿਆ। ਇਹ ਮਿੰਨੀ ਜੰਗਲ (ਨਾਨਕ ਬਗੀਚੀ) ਦੇ ਨਾਮ ਨਾਲ ਜਾਣਿਆ ਜਾਵੇਗਾ। ਇਸ ਜੰਗਲ ਵਿੱਚ ਵੱਖ ਵੱਖ ਕਿਸਮਾਂ ਦੇ ਪੌਦੇ ਜਿਵੇਂ ਕਿ ਪੁਤਰਨ ਜੀਵਾ, ਰਜੌਣ, ਸੁਖਚੈਨ, ਫੈਕਸ, ਤੂਤ, ਤੁਲਸੀ, ਢੱਕ, ਹਿਜ, ਜਕਰੰਡਾ, ਸਮਾਲੂ, ਸਿਰਸ,…
-

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਿੱਖਿਆ ਖੇਤਰ ਚ ਹੋ ਰਹੇ ਨੇ ਵੱਡੇ ਸੁਧਾਰ- ਸੁਖਜਿੰਦਰ ਸਿੰਘ ਕਾਉਣੀ
ਸ਼੍ਰੀ ਮੁਕਤਸਰ ਸਾਹਿਬ 12 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਜਿੱਥੇ ਰੰਗਲਾ ਪੰਜਾਬ ਬਣਦਾ ਦਾ ਜਾ ਰਿਹਾ ਹੈ ਉੱਥੇ ਸੂਬੇ ਵਿੱਚ ਸਿੱਖਿਆ ਦੇ ਖੇਤਰ ਚ ਵੱਡੇ ਸੁਧਾਰ ਹੋ ਰਹੇ ਹਨ। …
-

ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ
ਬਠਿੰਡਾ, 12 ਅਗਸਤ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਭਾਰਤੀਆ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ ਕੀਤੀਆਂ ਹਨ। ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਦੀ…
-

ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਵੱਲੋਂ ਪਿੰਡ ਲੋਪੋਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ
ਪਿੰਡ ਲੋਪੋਂ/ਮੋਗਾ, 12 ਅਗਸਤ (000) – ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਗੋਦ ਲਏ ਪਿੰਡ ਲੋਪੋਂ ਵਿੱਚ ਆਪਣੇ ਅਖਤਿਆਰੀ ਕੋਟੇ ਨਾਲ ਕਰਵਾਏ ਵਿਕਾਸ ਕਾਰਜਾਂ ਦਾ ਅੱਜ ਉਦਘਾਟਨ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ…
-

ਪੰਜਾਬ ਸਰਕਾਰ ਸੂਬੇ ਵਿਚੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਲਈ ਕਰ ਰਹੀ ਹੈ ਉਪਰਾਲੇ: ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ
ਫਾਜਿਲਕਾ 12 ਅਗਸਤ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਣ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਪ੍ਰਧਾਨਗੀ ਵਿੱਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜਿਲਕਾ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵਿਕਸਤ ਭਾਰਤ ਦਾ ਮੰਤਰਾ, ਭਾਰਤ ਹੋ ਨਸ਼ੇ ਸੇ ਸਵਤੰਤਰਾ ਥੀਮ ਹੇਠ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਸਮੇਂ ਪ੍ਰਿੰਸੀਪਲ, ਸੰਦੀਪ ਅਨੇਜਾ, ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾ, ਦਿਵੇਸ਼…
-

ਖੂਸ਼ੀ ਫਾਊਂਡੇਸ਼ਨ ਵੱਲੋਂ ਬੱਤੀਆਂ ਵਾਲੇ ਚੌਕ ਤੋਂ ਲੈ ਕੇ ਕੈਂਟ ਰੋਡ ਤੱਕ ਲਗਾਏ ਗਏ ਪੌਦੇ
ਫਾਜ਼ਿਲਕਾ 11 ਅਗਸਤ ਫਾਜ਼ਿਲਕਾ ਨੂੰ ਹਰਾ ਭਰਾ ਬਣਾਉਣ ਲਈ ਚਲਾਈ ਮੁਹਿੰਮ ਤਹਿਤ ਖੁਸ਼ੀ ਫਾਊਂਡਏਸ਼ਨ ਦੀ ਪ੍ਰਧਾਨ ਖੁਸ਼ਬੂ ਸਾਵਨਸੁੱਖਾ ਸਵਨਾ ਧਰਮਪਤਨੀ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਬੱਤੀਆਂ ਵਾਲੇ ਚੌਕ ਤੋਂ ਲੈ ਕੇ ਕੈਂਟ ਰੋਡ ਤੱਕ ਪੌਦੇ ਲਗਾਏ ਗਏ। ਇਸ ਮੌਕੇ ਉਨ੍ਹਾਂ ਨਾਲ ਨੌਜਵਾਨ ਸਮਾਜ ਸੇਵਾ ਸਭਾ ਦੇ ਪ੍ਰਧਾਨ ਲਵਲੀ ਵਾਲਮੀਕਿ ਤੇ ਉਨ੍ਹਾਂ ਦੀ ਟੀਮ ਨਾਲ…
-

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 11 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਹੁਸ਼ਿਆਰਪੁਰ ਵਿੱਚ ਮੋਹਲੇਧਾਰ ਮੀਂਹ ਕਾਰਨ 11 ਵਿਅਕਤੀਆਂ ਦੇ ਪਾਣੀ ਵਿੱਚ ਡੁੱਬਣ ਦੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹਿਮਾਚਲ ਪ੍ਰਦੇਸ਼ ਦੇ ਇੱਕ ਪਰਿਵਾਰ ਦੇ 11 ਵਿਅਕਤੀ, ਜੋ ਇਨੋਵਾ…
-

ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਪ੍ਰਦਰਸ਼ਨ ’ਤੇ ਮੁਕੰਮਲ ਰੋਕ
ਮਾਨਸਾ, 11 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।ਹੁਕਮ ਵਿੱਚ ਉਨ੍ਹਾਂ ਕਿਹਾ ਕਿ ਸੀਨੀਅਰ ਕਪਤਾਨ…