Category: Punjab1
-

ਨਸ਼ਿਆਂ ਦੇ ਦੁਰਪ੍ਰਭਾਵਾਂ ਤੋਂ ਜਾਗਰੂਕ ਹੁੰਦਿਆਂ ਮਰੀਜ ਨਸ਼ਾ ਛੱਡਣ ਲਈ ਪਹੁੰਚੇ ਓਟ ਕਲੀਨਿਕਾਂ ਵਿਚ-ਡਿਪਟੀ ਕਮਿਸ਼ਨਰ
ਫਾਜਿ਼ਲਕਾ, 9 ਅਗਸਤ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਖਿਲਾਫ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਦੇ ਮਦੇਨਜਰ ਪਹਿਲਾਂ ਦੇ ਮੁਕਾਬਲੇ ਵਧੇਰੇ ਲੋਕ ਨਸ਼ਾ ਛੱਡਨ ਲਈ ਓਟ ਕਲੀਨਿਕਾਂ ਵਿਖੇ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਫਾਜਿ਼ਲਕਾ ਅਤੇ ਅਬੋਹਰ ਵਿਖੇ ਦੋ ਨਸ਼ਾ ਮੁਕਤੀ ਕੇਂਦਰ ਚੱਲ ਰਹੇ ਹਨ। ਇਸ ਤੋਂ ਇਲਾਵਾ 6 ਓਟ ਕਲੀਨਿਕ ਸੈਂਟਰ ਜੋ ਕਿ ਮੁੜ ਵਸੇਬਾ ਕੇਂਦਰ ਜੱਟ ਵਾਲੀ (ਫਾਜਿ਼ਲਕਾ), ਸਿਵਲ ਹਸਪਤਾਲ ਅਬੋਹਰ ਅਤੇ ਜਲਾਲਾਬਾਦ, ਸੀਐਚਸੀ ਖੂਈਖੇੜਾ, ਡੱਬਵਾਲਾ ਕਲਾਂ ਅਤੇ ਸੀਤੋਗੁਨੋ ਵਿਖੇ ਚੱਲ ਰਹੇ…
-

ਕਿਤਾਬਾਂ ਮਨੁੱਖ ਨੂੰ ਗਿਆਨ ਅਤੇ ਜੀਵਨ ਜਾਂਚ ਸਿਖਾਉਂਦੀਆਂ ਹਨ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ
ਸਰਦੂਲਗੜ੍ਹ/ਮਾਨਸਾ, 09 ਅਗਸਤ:ਕਿਤਾਬਾਂ ਦਾ ਮਨੁੱਖ ਦੀ ਜ਼ਿੰਦਗੀ ਵਿਚ ਅਹਿਮ ਮਹੱਤਵ ਹੈ। ਕਿਤਾਬਾਂ ਤੋਂ ਜਿੱਥੇ ਗਿਆਨ ਅਤੇ ਜੀਵਨ ਜਾਂਚ ਮਿਲਦੀ ਹੈ ਉੱਥੇ ਹੀ ਕਿਤਾਬਾਂ ਸਾਨੂੰ ਸਾਡੇ ਇਤਿਹਾਸ ਅਤੇ ਵਿਰਾਸਤ ਨਾਲ ਵੀ ਜੋੜਦੀਆਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹਲਕਾ ਸਰਦੂਲਗੜ੍ਹ ਦੇ ਪਿੰਡ ਰਾਏਪੁਰ, ਖਿਆਲੀ ਚਹਿਲਾਂਵਾਲੀ, ਕਾਹਨੇਵਾਲ ਅਤੇ ਖੈਰਾ ਖੁਰਦ ਵਿਖੇ…
-

ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਨੇ ਜਿ਼ਲ੍ਹਾ ਜੇਲ੍ਹ ਦਾ ਕੀਤਾ ਦੌਰਾ
ਸ੍ਰੀ ਮੁਕਤਸਰ ਸਾਹਿਬ 9 ਅਗਸਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਆਦੇਸ਼ਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ…
-

ਯੂ ਵਿਨ ਪੋਰਟਲ ਤੇ ਗਰਭਵਤੀਆਂ ਦੀ ਰਜਿਸਟਰੇਸ਼ਨ ਬਣਾਈ ਜਾਵੇ ਯਕੀਨੀ : ਡਾ. ਕਵਿਤਾ ਸਿੰਘ
ਫਾਜ਼ਿਲਕਾ 09 ਅਗਸਤ : ਫਾਜ਼ਿਲਕਾ ਦੇ ਸਿਵਲ ਸਰਜਨ ਦਫਤਰ ਵਿੱਚ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਤੇ ਡੀਐਫਪੀਓ ਡਾ. ਕਵਿਤਾ ਸਿੰਘ ਦੀ ਅਗਵਾਈ ਵਿਚ ਬਲਾਕ ਖੂਈਖੇੜਾ ਅਧੀਨ ਆਉਂਦੇ ਏਐਨਐਮ ਸਟਾਫ ਦੀ ਯੂ-ਵਿਨ ਪੋਰਟਲ ਤੇ ਹਾਈ ਰਿਸ੍ਕ ਕੇਸਾਂ ਸਬੰਧੀ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਵਿੱਚ ਡੀਆਈਓ (ਵਾਧੂ ਚਾਰਜ) ਡਾ. ਐਡੀਸਨ ਐਰਿਕ ਵਿਸ਼ੇਸ਼ ਤੌਰ ਤੇ ਹਾਜਰ ਰਹੇ।…
-

ਈ. ਟੀ. ਓ. ਵਲੋਂ ਜੰਡਿਆਲਾ ਹਲਕੇ ਦੇ 90 ਫੀਸਦ ਤੋਂ ਵੱਧ ਨੰਬਰ ਲੈਣ ਵਾਲੇ ਦਸਵੀਂ ਅਤੇ ਬਾਰਹਵੀਂ ਦੇ ਬੱਚੇ ਸਨਮਾਨਤ
ਅੰਮ੍ਰਿਤਸਰ 9 ਅਗਸਤ 2024— ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ 90ਫੀਸਦੀ ਤੋਂ ਵੱਧ ਨੰਬਰ ਲੈਣ ਵਾਲੇ ਦਸਵੀਂ ਅਤੇ ਬਾਰਹਵੀਂ ਕਲਾਸ ਦੇ ਬੱਚਿਆਂ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਕਰਵਾਇਆ। ਜਿਸ ਵਿੱਚ ਉਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ , ਐਸ.ਐਸ.ਪੀ. ਸ: ਚਰਨਜੀਤ ਸਿੰਘ, ਅਤੇ ਹੋਰ ਅਧਿਕਾਰੀ ਬੱਚਿਆਂ ਦਾ ਹੌਂਸਲਾ ਵਧਾਉਣ ਲਈ ਪਹੁੰਚੇ। ਇਸ ਮੌਕੇ ਸੰਬੋਧਨ ਕਰਦੇ…
-

ਸਰਕਾਰੀ ਬਾਲ ਘਰਾਂ ਵਿੱਚ ਰਹਿ ਰਹੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਭਗਵੰਤ ਮਾਨ ਸਰਕਾਰ ਵੱਲੋਂ ਇਤਿਹਾਸਕ ਪਹਿਲਕਦਮੀ
ਚੰਡੀਗੜ੍ਹ/ਛੱਤਬੀੜ (ਐਸ.ਏ.ਐਸ. ਨਗਰ), 8 ਅਗਸਤ ਸਰਕਾਰੀ ਬਾਲ ਘਰਾਂ ਅਤੇ ਆਬਜ਼ਰਵੇਸ਼ਨ ਹੋਮਜ਼/ਵਿਸ਼ੇਸ਼ ਘਰਾਂ ਵਿੱਚ ਰਹਿਣ ਵਾਲੇ ਬੱਚਿਆਂ ਦੇ ਭਵਿੱਖ ਨੂੰ ਬਿਤਹਰ ਬਣਾਉਣ ਲਈ ਇਤਿਹਾਸਕ ਪਹਿਲਕਦਮੀ ਕਰਦੇ ਹੋਏ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਬਾਰੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਛੱਤਬੀੜ ਵਿਖੇ ਚੇਨਈ ਆਧਾਰਿਤ ਐਨਜੀਓ- ਨਾਲੰਦਾਵੇਅ ਫਾਊਂਡੇਸ਼ਨ ਨਾਲ ਸਮਝੌਤਾ (ਐਮਓਯੂ) ਸਹੀਬੱਧ ਕਰਨ ਦਾ ਐਲਾਨ ਕੀਤਾ…
-

ਮਹਿਲਾ ਸਮੇਤ ਦੋ ਨਸ਼ਾ ਤਸਕਰ ਫਿਰੋਜ਼ਪੁਰ ਤੋਂ ਕਾਬੂ; 6.6 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ/ਫਿਰੋਜ਼ਪੁਰ, 8 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਨੈੱਟਵਰਕਾਂ ਖਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ 6.65 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਨਸ਼ਾ ਤਸਕਰਾਂ, ਜਿਨ੍ਹਾਂ ਵਿੱਚੋਂ ਇੱਕ ਮਹਿਲਾ ਹੈ, ਨੂੰ ਗ੍ਰਿਫਤਾਰ ਕੀਤਾ ਹੈ।…
-

ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਸ਼ਹਿਰ ਦੀ ਮਕੈਨੀਕਲ ਸਵੀਪਿੰਗ ਦੀ ਸ਼ੁਰੂਆਤ ਕਰਵਾਈ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਅਗਸਤ, 2024:ਮੋਹਾਲੀ ਸ਼ਹਿਰ ਵਿੱਖੇ ਮੁੱਖ ਸੜਕਾਂ ਦੀ ਸਫ਼ਾਈ ਮਕੈਨੀਕਲ ਮਸ਼ੀਨਾਂ ਨਾਲ ਯਕੀਨੀ ਬਣਾ ਕੇ ਸ਼ਹਿਰ ਨੂੰ ਸਾਫ਼-ਸੁੱਥਰਾ ਬਣਾਉਣ ਦੇ ਯਤਨਾਂ ਦੇ ਮੱਦੇਨਜ਼ਰ ਐਸ.ਏ.ਐਸ. ਨਗਰ ਦੇ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਵਿਦੇਸ਼ ਤੋਂ ਆਈਆਂ ਦੋ ਮਕੈਨੀਕਲ ਸਵੀਪਿੰਗ ਮਸ਼ੀਨਾਂ ਅੱਜ ਸਪੋਰਟਸ ਕੰਪਲੈਕਸ 78 ਦੇ ਬਾਹਰੋਂ ਲੋਕ ਅਰਪਣ ਕੀਤੀਆਂ ਗਈਆਂ। ਹਲਕਾ…
-

ਓ.ਟੀ.ਐਸ-3; ਵਿੱਤ ਮੰਤਰੀ ਚੀਮਾ ਵੱਲੋਂ ਕਰ ਅਧਿਕਾਰੀਆਂ ਨੂੰ 16 ਅਗਸਤ ਤੱਕ ਰਹਿੰਦੀਆਂ ਫਰਮਾਂ ਦੁਆਰਾ ਬਕਾਇਆ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼
ਚੰਡੀਗੜ੍ਹ, 8 ਅਗਸਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਵਿਭਾਗ ਦੇ ਅਧਿਕਾਰੀਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਨ੍ਹਾਂ ਬਾਕੀ ਫਰਮਾਂ ਤੱਕ ਨਿੱਜੀ ਤੌਰ ‘ਤੇ ਪਹੁੰਚ ਕਰਨ ਜਿਨ੍ਹਾਂ ਨੇ ਅਜੇ ਤੱਕ ਪੰਜਾਬ ਵਨ ਟਾਈਮ ਸੈਟਲਮੈਂਟ (ਸੋਧ) ਸਕੀਮ (ਓ.ਟੀ.ਐਸ.-3) ਦਾ ਲਾਭ ਨਹੀਂ ਲਿਆ ਹੈ, ਅਤੇ ਉਨ੍ਹਾਂ…
-

ਮੁੱਖ ਮੰਤਰੀ ਵੱਲੋਂ ਐਨ.ਆਰ.ਆਈ. ਭਾਈਚਾਰੇ ਨੂੰ ਵੱਡਾ ਤੋਹਫਾ, ਨਵੀਂ ਦਿੱਲੀ ਦੇ ਏਅਰਪੋਰਟ ’ਤੇ ‘ਪੰਜਾਬ ਸਹਾਇਤਾ ਕੇਂਦਰ ’ ਕੀਤਾ ਸਮਰਪਿਤ
ਨਵੀਂ ਦਿੱਲੀ, 8 ਅਗਸਤ:ਦੁਨੀਆ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ-3 ਵਿਖੇ ‘ਪੰਜਾਬ ਸਹਾਇਤਾ ਕੇਂਦਰ ’ ਦੇ ਨਾਮ ਹੇਠ ਆਹਲਾ ਦਰਜੇ ਦਾ ਐਨ.ਆਰ.ਆਈ. ਸੁਵਿਧਾ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ।ਇਸ ਸਹਾਇਤਾ ਕੇਂਦਰ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ…
-

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਪਟਿਆਲਾ ਦੀ ਨਵੀਂ ਮੱਛੀ ਮੰਡੀ ਵਿਖੇ ਬਣੀਆਂ ਸਾਰੀਆਂ ਦੁਕਾਨਾਂ 30 ਸਤੰਬਰ ਤੱਕ ਅਲਾਟ ਕਰਨ ਦੇ ਨਿਰਦੇਸ਼
ਚੰਡੀਗੜ੍ਹ, 8 ਅਗਸਤ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਟਿਆਲਾ ਦੇ ਘਲੌੜੀ ਵਿਖੇ ਸਥਿਤ ਨਵੀਂ ਮੱਛੀ ਮੰਡੀ ਵਿੱਚ ਬਣਾਈਆਂ ਗਈਆਂ ਸਾਰੀਆਂ 20 ਦੁਕਾਨਾਂ ਦੀ 30 ਸਤੰਬਰ ਤੱਕ ਅਲਾਟਮੈਂਟ ਯਕੀਨੀ ਬਣਾਉਣ ਲਈ ਪੰਜਾਬ ਮੰਡੀ ਬੋਰਡ ਨਾਲ ਤਾਲਮੇਲ ਕਰਨ ਲਈ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ…
-

ਨਗਰ ਸੁਧਾਰ ਟਰੱਸਟ, ਲੁਧਿਆਣਾ ਵੱਲੋਂ ਤਾਜਪੁਰ ਰੋਡ ‘ਤੇ ਨਾਜਾਇਜ ਕਬਜਿਆਂ ਵਿਰੁੱਧ ਕਾਰਵਾਈ
ਲੁਧਿਆਣਾ, 08 ਅਗਸਤ (000) – ਨਗਰ ਸੁਧਾਰ ਟਰੱਸਟ, ਲੁਧਿਆਣਾ ਵੱਲੋਂ ਸਥਾਨਕ ਤਾਜਪੁਰ ਰੋਡ ਵਿਖੇ ਝੁੱਗੀ ਝੌਂਪੜੀਆਂ ਅਤੇ ਦੁਕਾਨਦਾਰਾਂ ਵੱਲੋਂ ਕੀਤੇ ਨਜ਼ਾਇਜ਼ ਕਬਜ਼ਿਆਂ ਨੂੰ ਖ਼ਾਲੀ ਕਰਵਾਉਣ ਦੀ ਕਾਰਵਾਈ ਕੀਤੀ ਗਈ। ਨਗਰ ਸੁਧਾਰ ਟਰੱਸਟ, ਲੁਧਿਆਣਾ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਟਰੱਸਟ ਦੀ ਡੇਅਰੀ ਸਕੀਮ ਤਹਿਤ ਵਿਕਸਤ ਜਗ੍ਹਾ ‘ਤੇ ਨਾਜਾਇਜ਼ ਕਬਜ਼ਾ ਕੀਤਾ…
-

ਲੋਕ ਸਭਾ ਚੋਣਾਂ-2024 ਦੌਰਾਨ ਵਧੀਆਂ ਕਾਰਜਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਜ਼ਿਲ੍ਹਾ ਚੋਣ ਅਫ਼ਸਰ, ਆਸ਼ਿਕਾ ਜੈਨ ਵੱਲੋਂ ਸਨਮਾਨ
ਐੱਸ.ਏ.ਐੱਸ. ਨਗਰ, 08 ਅਗਸਤ, 2024: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਆਸ਼ਿਕਾ ਜੈਨ ਵੱਲੋਂ ਲੋਕ ਸਭਾ ਚੋਣਾਂ-2024 ਦੌਰਾਨ ਵਧੀਆਂ ਕਾਰਜਗੁਜ਼ਾਰ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੋਲਦਿਆ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਮੂਹ ਅਫ਼ਸਰਾਂ, ਜ਼ਿਲ੍ਹਾ ਚੋਣ ਦਫ਼ਤਰ ਅਤੇ ਤਿੰਨੋ ਵਿਧਾਨ ਸਭਾ ਚੋਣ ਹਲਕਿਆਂ ਦੇ…
-

ਸਰਕਾਰੀ ਗਊਸ਼ਾਲਾਵਾਂ ਵਿੱਚ ਮੌਜੂਦ ਗਾਵਾਂ ਰਾਹੀਂ ਗਊ ਧੰਨ ਦੀ ਬਰੀਡ ਸੁਧਾਰੀ ਜਾਵੇਗੀ – ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ
ਕਿਸ਼ਨਪੁਰਾ ਕਲਾਂ (ਮੋਗਾ), 8 ਅਗਸਤ (000) – ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ ਸਿੰਗਲਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਦੀ ਸੁਚੱਜੀ ਅਗਵਾਈ ਵਿੱਚ ਪੰਜਾਬ ਗਊ ਸੇਵਾ ਕਮਿਸ਼ਨ ਵਲੋਂ ਇਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਤਹਿਤ ਸਰਕਾਰੀ ਗਊਸ਼ਾਲਾਵਾਂ ਵਿੱਚ ਸੰਭਾਲੀਆਂ…
-

ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਨਾ ਲਾਏ ਸੁਚੱਜੇ ਪ੍ਰਬੰਧਨ ਲਈ ਮੀਟਿੰਗ ਕੀਤੀ ਗਈ
ਐਸ.ਏ.ਐਸ.ਨਗਰ, 08 ਅਗਸਤ, 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਅੱਜ ਸਾਉਣੀ ਦੀ ਫਸਲ-2024 ਲਈ ਪਰਾਲੀ ਪ੍ਰਬੰਧਨ ਬਾਰੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਮੁੱਖ ਖੇਤੀਬਾੜੀ ਅਫਸਰ ਨਾਲ ਪਰਾਲੀ ਪ੍ਰਬੰਧਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਵੱਲੋਂ ਸਮੂਹ ਉਪ ਮੰਡਲ ਮੈਜਿਸਟਰੇਟਸ ਨੂੰ ਕਿਹਾ ਗਿਆ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਚਿਆਂ ਨੂੰ ਗੁੱਡ ਟੱਚ ਬੈਡ ਟੱਚ ਬਾਰੇ ਕੀਤਾ ਜਾਗਰੂਕ: ਸੀ.ਜੇ.ਐੱਮ/ਸਕੱਤਰ
ਸ੍ਰੀ ਮੁਕਤਸਰ ਸਾਹਿਬ, 08 ਅਗਸਤ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐੱਸ. ਏ. ਐੱਸ. ਨਗਰ, ਮੋਹਾਲੀ ਦੀਆਂ ਮਿਲੀਆਂ ਹਦਾਇਤਾਂ ਅਨੁਸਾਰ ਅਤੇ ਸ਼੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਮਨੁਆਈ ਹੇਠ ਅੱਜ ਡਾ. ਗਗਨਦੀਪ ਕੌਰ, ਸੀ.ਜੇ.ਐੱਮ/ਸਕੱਤਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਸਕੂਲਾਂ ਵਿਚ ਕੁਇਟ ਇੰਡੀਆ ਦਿਵਸ ਸਬੰਧੀ ਬੱਚਿਆ ਵੱਲੋਂ ਭਾਰਤ…
-

ਵਿਧਾਇਕ ਬੱਲੂਆਣਾ ਤੇ ਡਿਪਟੀ ਕਮਿਸ਼ਨਰ ਨੇ ਸੁਖਚੈਨ ਗਊਸ਼ਾਲਾ ਦਾ ਕੀਤਾ ਦੌਰਾ
ਫਾਜਿ਼ਲਕਾ 8 ਅਗਸਤ 2024….. ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਸੁਖਚੈਨ ਗਊਸ਼ਾਲਾ ਦਾ ਦੌਰਾ ਕਰਕੇ ਗਊਆਂ ਦੀ ਦੇਖਭਾਲ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਜਿੱਥੇ ਉਨ੍ਹਾਂ ਖੁਦ ਪਸ਼ੂਆਂ ਨੂੰ ਚਾਰਾ ਖਵਾਇਆ ਉੱਥੇ ਹੀ ਵਾਤਾਵਰਨ ਦੀ ਹਰਿਆਲੀ ਨੂੰ ਮੱਦੇਨਜ਼ਰ ਰੱਖਦਿਆਂ ਪੌਦੇ ਵੀ ਲਗਾਏ। ਵਿਧਾਇਕ ਸ੍ਰੀ ਅਮਨਦੀਪ ਸਿੰਘ…
-

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਕਾਸ ਕਾਰਜਾਂ ਤੇ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਦੀ ਸਮੀਖਿਆ
ਲੁਧਿਆਣਾ, 8 ਅਗਸਤ (000) – ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਅਤੇ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਦਾ ਜਾਇਜ਼ਾ ਲਿਆ। ਉਨ੍ਹਾਂ ਲੁਧਿਆਣਾ ਵਿਖੇ ਵਿਧਾਇਕਾਂ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਲੁਧਿਆਣਾ ਨੂੰ ਸਾਫ਼ ਸੁਥਰਾ, ਹਰਿਆ ਭਰਿਆ…
-

ਪੰਜਾਬ ਪੁਲਿਸ ਨੇ ਬੈਂਕਾਂ, ਵਿੱਤੀ ਸੰਸਥਾਵਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਹਿੱਤ ਰਾਜ ਵਿਆਪੀ ਮੁਹਿੰਮ ਚਲਾਈ
ਚੰਡੀਗੜ੍ਹ, 8 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਸ਼ਹਿਰੀ ਤੇ ਪੇਂਡੂ ਖੇਤਰਾਂ ਦੀਆਂ ਸਾਰੀਆਂ ਵਿੱਤੀ ਸੰੰਸਥਾਵਾਂ- ਜਿਨ੍ਹਾਂ ਵਿਚ ਬੈਂਕਾਂ , ਨਾਨ-ਬੈਂਕ ਵਿੱਤੀ ਕੰਪਨੀਆਂ, ਗੋਲਡ ਲੋਨ ਅਤੇ ਮਨੀ ਐਕਸਚੇਂਜਰ ਸ਼ਾਮਲ ਹਨ,…
-

ਥਰਮਲ ਕਲੋਨੀ ਦੇ ਸਪੈਸ਼ਲ ਸਕੂਲ ਵਿੱਚ ਦੋ ਪ੍ਰਾਇਮਰੀ ਸਕੂਲ ਅਤੇ ਇੱਕ ਮਿਡਲ ਸਕੂਲ ਨੂੰ ਇਕੱਠਾ ਕਰਕੇ ਮਿਡਲ ਸਕੂਲ ਬਣਾਉਣ ਲਈ ਕਾਰਵਾਈ ਆਰੰਭੀ : ਜਗਰੂਪ ਸਿੰਘ ਗਿੱਲ
ਬਠਿੰਡਾ, 8 ਅਗਸਤ : ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਨੇ ਸਥਾਨਕ ਥਰਮਲ ਕਲੋਨੀ ’ਚ ਸਪੈਸ਼ਲ ਸਕੂਲ ਵਿੱਖੇ ਕੋਠੇ ਅਮਰਪੁਰਾ ਜੋਗਾ ਨੰਦ ਰੋਡ ’ਤੇ ਸਥਿਤ ਪ੍ਰਾਇਮਰੀ ਅਤੇ ਮਿਡਲ ਸਕੂਲ ਅਤੇ ਇਕ ਪ੍ਰਾਇਮਰੀ ਸਕੂਲ ਜੋ ਥਰਮਲ ਕਲੋਨੀ ਵਿੱਖੇ ਚੱਲਦਾ ਹੈ ਨੂੰ ਇਕੱਠਾ ਕਰਨ ਲਈ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਪੀ.ਐਸ.ਪੀ.ਸੀ.ਐਲ ਵਿਭਾਗ ਨਾਲ ਤਾਲਮੇਲ ਕਰਕੇ…