Category: Punjab1
-

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜ਼ੇਲ੍ਹ ਦਾ ਦੌਰਾ
ਸ੍ਰੀ ਮੁਕਤਸਰ ਸਾਹਿਬ, 03 ਅਗਸਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਅੱਜ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ…
-

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 05 ਅਗਸਤ ਨੂੰ
ਮਾਨਸਾ, 03 ਅਗਸਤ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 05 ਅਗਸਤ ਦਿਨ ਸੋਮਵਾਰ ਨੂੰ “ਬਲਿਨਕਿੱਟ” (Blinkit) ਕੰਪਨੀ ਵੱਲੋਂ ਸਟੋਰ ਪੈਕਿੰਗ ਸਟੈਕਿੰਗ ਐਗਜ਼ੀਕਿਊਟਿਵ (Store Packing Stacking Executive) ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ…
-

ਫਰੀਦਕੋਟ ਨੂੰ ਮਿਲੇਗੀ ਪਹਿਲੀ ਸ਼ੂਟਿੰਗ ਰੇਂਜ – ਸੁਖਜੀਤ ਢਿੱਲਵਾਂ
ਫ਼ਰੀਦਕੋਟ 3 ਅਗਸਤ () ਸ਼ੂਟਿੰਗ ਦੇ ਖੇਤਰ ਵਿਚ ਇਸ ਇਲਾਕੇ ਦੇ ਮੁੰਡੇ ਕੁੜੀਆਂ ਮੱਲਾਂ ਮਾਰਨ ਤੋਂ ਵਾਂਝੇ ਨਹੀਂ ਰਹਿਣਗੇ, ਕਿਉਂ ਜੋ ਜਲਦ ਹੀ ਜ਼ਿਲ੍ਹੇ ਵਿੱਚ ਪਹਿਲੀ ਸ਼ੂਟਿੰਗ ਰੇਂਜ ਖੁੱਲਣ ਜਾ ਰਹੀ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਸਥਾਨਕ ਨਹਿਰੂ ਸਟੇਡੀਅਮ ਦਾ ਦੌਰਾ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ…
-

ਮੁੱਖ ਮੰਤਰੀ ਨੇ ਸ਼ਹੀਦ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇ ਬੀਮੇ ਦਾ ਚੈੱਕ ਸੌਂਪਿਆ
ਚੰਡੀਗੜ੍ਹ, 3 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਅੱਜ ਇਕ ਕਰੋੜ ਰੁਪਏ ਦਾ ਬੀਮਾ ਸੁਰੱਖਿਆ ਦਾ ਚੈੱਕ ਦਿੱਤਾ। ਪਰਿਵਾਰ ਨੂੰ ਚੈੱਕ ਸੌਂਪਦਿਆਂ ਤੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਜਵਾਨਾਂ…
-

ਦਿਵਿਆਗ ਵਿਅਕਤੀਆਂ ਨੂੰ ਜਮੈਟੋ ਕੰਪਨੀ ਨਾਲ ਜੋੜ ਕੇ ਦਿੱਤਾ ਰੁਜ਼ਗਾਰ
ਅੰਮ੍ਰਿਤਸਰ, 3 ਅਗਸਤ ਕੈਬਨਿਟ ਮੰਤਰੀ ਸ੍ਰੀਮਤੀ ਬਲਜੀਤ ਕੌਰ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਦੇ ਜ਼ਿਲੇ ਦੇ ਉਹ ਲੋਕ ਜਿਨਾਂ ਨੂੰ ਤੁਰਨ ਲਈ ਵੀ ਕਿਸੇ ਸਹਾਰੇ ਦੀ ਲੋੜ ਪੈਂਦੀ ਹੈ, ਨੂੰ ਰੁਜ਼ਗਾਰ ਦੇਣ ਦਾ ਪ੍ਰਬੰਧ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਕੀਤਾ ਜਾ ਰਿਹਾ ਹੈ । ਉਹਨਾਂ ਨੇ ਇਸ ਬਾਬਤ ਗੈਰ ਸਰਕਾਰੀ ਸੰਸਥਾ ਨਿਊ ਮੋਸ਼ਨ ਨਾਲ ਗੱਲਬਾਤ ਕਰਕੇ ਬੈਟਰੀ…
-

ਰਮਦਾਸ ਨੂੰ ਆਉਂਦੇ ਚਾਰ ਰਸਤਿਆਂ ਉੱਤੇ ਬਣਨ ਗਏ ਚਾਰ ਸੁੰਦਰ ਗੇਟ – ਧਾਲੀਵਾਲ
ਅੰਮ੍ਰਿਤਸਰ 3। ਅਗਸਤ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਹਲਕੇ ਦੇ ਕਸਬੇ ਰਮਦਾਸ ਦਾ ਦੌਰਾ ਕਰਦਿਆਂ ਐਲਾਨ ਕੀਤਾ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਸ ਧਰਤੀ ਨੂੰ ਆਉਂਦੇ ਚਾਰ ਮੁੱਖ ਰਸਤਿਆਂ ਉੱਤੇ ਧਾਰਮਿਕ ਦਿਖ ਵਾਲੇ ਸੁੰਦਰ ਗੇਟ ਬਣਾਏ ਜਾਣਗੇ, ਜਿੰਨਾ ਉੱਤੇ ਕਰੀਬ ਚਾਰ ਕਰੋੜ ਰੁਪਏ ਦੀ ਲਗਤ ਆਵੇਗੀ। ਪੱਤਰਕਾਰਾਂ ਨਾਲ…
-

ਅਜਨਾਲਾ ਦੀ ਸਰਹੱਦੀ ਪੱਟੀ ਵਿੱਚ ਬਾਰਡਰ ਦੀ ਲਾਈਫ ਲਾਈਨ ਬਣਨਗੀਆਂ ਤਿੰਨ ਸੜਕਾਂ- ਧਾਲੀਵਾਲ
ਅਜਨਾਲਾ, 3 ਅਗਸਤ – ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਹਲਕੇ ਦੇ ਸਰਹੱਦੀ ਖੇਤਰ ਦਾ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਦੌਰਾ ਕਰਦਿਆਂ ਐਲਾਨ ਕੀਤਾ ਕਿ ਇਸ ਇਲਾਕੇ ਵਿੱਚ ਤਿੰਨ ਸੜਕਾਂ ਅਪਗਰੇਡ ਕੀਤੀਆਂ ਜਾਣਗੀਆਂ, ਜੋ ਕਿ ਬਾਰਡਰ ਦੀ ਲਾਈਫ ਲਾਈਨ ਬਣਨਗੀਆਂ। ਉਹਨਾਂ ਦੱਸਿਆ ਕਿ ਇਨ੍ਹਾਂ ਸੜਕਾਂ ਵਿੱਚੋਂ ਇੱਕ ਸੜਕ ਥੋਬੇ ਤੋਂ ਮਲਕਪੁਰ ਹੁੰਦੀ ਹੋਈ ਰੂੜੇਵਾਲ ਨੰਗਲ…
-

ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੇ ਜੰਡਿਆਲਾ ਗੁਰੂ ਦੀ ਕੀਤੀ ਅਚਨਚੇਤ ਚੈਕਿੰਗ
ਅੰਮ੍ਰਿਤਸਰ, 3 ਅਗਸਤ ( )-‘ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ। ਸਾਡੇ ਸਕੂਲਾਂ ਤੇ ਹਸਪਤਾਲਾਂ ਦਾ ਹੋ ਰਿਹਾ ਕਾਇਆ ਕਲਪ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਇਹ ਦਿਨ ਹੁਣ ਬਹੁਤੇ ਦੂਰ ਨਹੀਂ ਹਨ।’ ਉਕਤ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਹਰਭਜਨ…
-

ਮੁੱਖ ਮੰਤਰੀ ਵੱਲੋਂ ਆਸਟ੍ਰੇਲੀਆ ਵਿਰੁੱਧ ਸ਼ਾਨਦਾਰ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ
ਚੰਡੀਗੜ੍ਹ, 2 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਵਿਖੇ ਚੱਲ ਰਹੀਆਂ ਓਲੰਪਿਕ ਖੇਡਾਂ ਵਿੱਚ ਅੱਜ ਆਸਟਰੇਲੀਆ ਖ਼ਿਲਾਫ਼ ਇਤਿਹਾਸਕ ਜਿੱਤ ਦਰਜ ਕਰਨ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਅਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਨੇ 52 ਸਾਲਾਂ ਦੇ ਵਕਫ਼ੇ ਤੋਂ ਬਾਅਦ ਆਸਟਰੇਲੀਆਈ ਟੀਮ ਨੂੰ ਹਰਾਇਆ ਹੈ। ਉਨ੍ਹਾਂ…
-

ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਵੱਲੋਂ ਅਤਿ-ਅਧੁਨਿਕ ਸਾਧਨਾਂ ਨਾਲ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ‘ਤੇ ਜ਼ੋਰ
ਚੰਡੀਗੜ੍ਹ, 2 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਹਿਕਾਰੀ ਖੇਤਰ ਦੀ ਕੁਸ਼ਲਤਾ ਅਤੇ ਪ੍ਰਭਾਵਸ਼ੀਲਤਾ ਨੂੰ ਵਧਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ, ਪੰਜਾਬ ਰਾਜ ਸਹਿਕਾਰੀ ਬੈਂਕ ਅਤੇ 20 ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਅਤੇ ਵਿੱਤੀ ਕਮਿਸ਼ਨਰ ਸਹਿਕਾਰਤਾ ਸ੍ਰੀ ਵੀ.ਕੇ. ਸਿੰਘ ਦੀ ਮੌਜੂਦਗੀ ਵਿੱਚ…
-

ਜ਼ਿਲ੍ਹੇ ਦੇ 34 ਸੇਵਾ ਕੇਂਦਰਾਂ ਦਾ ਆਮ ਲੋਕਾਂ ਵੱਲੋਂ ਲਿਆ ਜਾ ਰਿਹਾ ਹੈ ਭਰਪੂਰ ਲਾਹਾ : ਡਿਪਟੀ ਕਮਿਸ਼ਨਰ
ਬਠਿੰਡਾ, 2 ਅਗਸਤ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਆਮ ਲੋਕਾਂ ਨੂੰ ਬੇਹਤਰ ਸੇਵਾਵਾਂ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੇ ਗਏ ਸੇਵਾ ਕੇਂਦਰ ਜ਼ਿਲੇ ਦੇ ਲੋੜਵੰਦਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਚੱਲ ਰਹੇ 34 ਸੇਵਾ ਕੇਂਦਰਾਂ ਤੋਂ ਆਮ ਲੋਕਾਂ…
-

ਸਿਵਲ ਹਸਪਤਾਲ ਫ਼ਿਰੋਜ਼ਪੁਰ ਮਰੀਜਾਂ ਨੂੰ ਦੇ ਰਿਹਾ ਬਿਹਤਰ ਸਿਹਤ ਸਹੂਲਤਾਂ — ਡਾ. ਰਾਜਵਿੰਦਰ ਕੌਰ
ਫ਼ਿਰੋਜ਼ਪੁਰ, 02 ਅਗਸਤ 2024: ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਤਾਇਨਾਤ ਮਾਹਿਰ ਡਾਕਟਰ ਜਿੱਥੇ ਰੋਜ਼ਾਨਾ ਸੈਂਕੜਿਆਂ ਦੀ ਤਦਾਦ ਵਿਚ ਓ.ਪੀ.ਡੀ. ਕਰਦਿਆਂ ਮਰੀਜਾਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾਉਣ ਵਿਚ ਆਪਣਾ ਯੋਗਦਾਨ ਪਾ ਰਹੇ ਹਨ, ਉੱਥੇ ਹੀ ਹਸਪਤਾਲ ਵਿਚ ਆਉਂਦੇ ਮਰੀਜਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਨਾਲ—ਨਾਲ ਆਧੁਨਿਕ ਮਸ਼ੀਨਾਂ ਨਾਲ ਮਰੀਜਾਂ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ। ਇਹ ਵਿਚਾਰ ਸਾਂਝੇ ਕਰਦਿਆਂ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ…
-

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸੈਂਟਰਲ ਪਾਰਕ ਤੱਕ 06 ਅਗਸਤ ਨੂੰ ਕੱਢੀ ਜਾਵੇਗੀ ‘ਸਵੱਛਤਾ ਸਾਈਕਲ ਰੈਲੀ’
ਮਾਨਸਾ, 02 ਅਗਸਤ:‘ਸਵੱਛ ਮਾਨਸਾ’ ਥੀਮ ਹੇਠ 06 ਅਗਸਤ ਨੂੰ ਸਵੇਰੇ 07 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸੈਂਟਰਲ ਪਾਰਕ ਮਾਨਸਾ ਤੱਕ ‘ਸਵੱਛਤਾ ਸਾਈਕਲ ਰੈਲੀ’ ਕੱਢੀ ਜਾਵੇਗੀ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਦਿੱਤੀ।ਉਨ੍ਹਾਂ ਇਸ ਸਬੰਧੀ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਮੂਹ ਅਧਿਕਾਰੀਆਂ, ਕਰਮਚਾਰੀਆਂ, ਸਕੂਲ ਵਿਦਿਆਰਥੀਆਂ ਅਤੇ ਅਧਿਆਪਕਾਂ…
-

ਵਿਧਾਇਕ ਛੀਨਾ ਦੀ ਅਗਵਾਈ ‘ਚ ਸਿਹਤ ਵਿਭਾਗ ਦੀ ਟੀਮ ਵੱਲੋਂ ਦੁੱਧ ਤੇ ਪਨੀਰ ਦੇ ਸੈਂਪਲ ਭਰੇ
ਲੁਧਿਆਣਾ, 02 ਅਗਸਤ (000) – ਅੱਜ ਸ਼ੁੱਕਰਵਾਰ ਸਵੇਰੇ ਤੜਕੇ ਸਾਢੇ ਤਿੰਨ ਵਜੇ ਹਲਕਾ ਲੁਧਿਆਣਾ ਦੱਖਣੀ ਵਿਧਾਇਕ ਰਾਜਿੰਦਰਪਾਲ ਕੌਰ ਛੀਨਾਂ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਗਿੱਲ ਤੇ ਬੁਲਾਰਾ ਪਿੰਡ ਦੀ ਹੱਦਬੰਦੀ ‘ਤੇ ਨਾਕਾਬੰਦੀ ਦੌਰਾਨ ਦੁੱਧ ਅਤੇ ਪਨੀਰ ਦੇ ਸੈਂਪਲ ਭਰੇ ਗਏ ਹਨ। ਸਿਹਤ ਵਿਭਾਗ ਦੀ ਟੀਮ ਵਿੱਚ ਡੀ.ਐਚ.ਓ ਰਿਪੂ ਧਵਨ ਅਤੇ ਫੂਡ ਸੇਫਟੀ…
-

ਮਾਛੀਵਾੜਾ ਵਿਖੇ ‘ਸਰਕਾਰ ਤੁਹਾਡੇ ਦੁਆਰ’ ਤਹਿਤ ਸੁਵਿਧਾ ਕੈਂਪ ਆਯੋਜਿਤ
ਲੁਧਿਆਣਾ, 2 ਅਗਸਤ (000) – ਪੰਜਾਬ ਸਰਕਾਰ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਛੀਵਾੜਾ ਅਧੀਨ ਪੈਂਦੇ ਪਿੰਡ ਹੈਡੋਂ ਬੇਟ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਹੇਡੋਂ ਬੇਟ ਦੇ ਅਜਮੇਰ ਕੌਰ (82), ਦਰਸ਼ਨ ਕੌਰ (61), ਜੀਤੋ (56), ਸਵਰਨ ਕੌਰ (53) ਅਤੇ ਦਰਸ਼ਨ ਸਿੰਘ (71) ਸਮੇਤ ਵੱਖ-ਵੱਖ ਵਿਅਕਤੀਆਂ ਨੇ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ…
-

ਬਠਿੰਡਾ ਵਿਖੇ 12ਵੀਂ ਦੇ ਵਿਦਿਆਰਥੀਆਂ ਲਈ ਕਾਉਂਸਲਿੰਗ ਸੈਸ਼ਨ ਦਾ ਆਯੋਜਨ
ਬਠਿੰਡਾ, 2 ਅਗਸਤ : ਨਾਰਦਰਨ ਇੰਡੀਆ ਇੰਸਟੀਚਿਊਟ ਆਫ ਫੈਸ਼ਨ ਟੈਕਨਾਲੋਜੀ (ਐਨਆਈਆਈਐਫਟੀ) ਦੀ ਸਥਾਪਨਾ ਸਰਕਾਰ ਵੱਲੋਂ 1995 ਵਿੱਚ ਮੁਹਾਲੀ ਵਿਖੇ ਕੀਤੀ ਗਈ ਸੀ। ਪੰਜਾਬ ਦੇ ਉਦਯੋਗ ਅਤੇ ਵਣਜ ਵਿਭਾਗ ਅਧੀਨ ਐਨਆਈਆਈਐਫਟੀ ਡਿਜ਼ਾਈਨ, ਪ੍ਰਬੰਧਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਸਿੱਖਿਆ ਪ੍ਰਦਾਨ ਕਰ ਰਿਹਾ ਹੈ ਜਿੱਥੇ ਚਾਹਵਾਨ ਵਿਦਿਆਰਥੀ ਦਾਖਲਾ ਲੈਣ ਅਤੇ ਇਸਦੇ ਵਿਦਿਅਕ ਪ੍ਰੋਗਰਾਮਾਂ ਦਾ ਲਾਭ ਲੈਣ ਲਈ ਦੇਸ਼ ਭਰ ਤੋਂ ਆਉਂਦੇ ਹਨ।…
-

ਜਲ ਸ਼ਕਤੀ ਅਭਿਆਨ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਕਰਵਾਇਆ ਗਿਆ ਪੋਸਟਰ ਮੇਕਿੰਗ ਕੰਪੀਟੀਸ਼ਨ
ਅੰਮ੍ਰਿਤਸਰ 2 ਅਗਸਤ: ਜੇਕਰ ਅਸੀਂ ਆਪਣੀ ਆਉਣ ਵਾਲੀ ਪੀੜੀ ਨੂੰ ਬਚਾਉਣਾ ਚਾਹੁੰਦੇ ਹਾਂ ਤਾਂ ਸਾਨੂੰ ਪਾਣੀ ਦੀ ਸੰਭਾਲ ਕਰਨੀ ਪਵੇਗੀ ਕਿਉਂਕਿ ਦਿਨ ਪ੍ਰਤੀ ਦਿਨ ਸਾਡੇ ਪਾਣੀ ਦਾ ਪੱਧਰ ਹੇਠਾਂ ਜਾ ਰਿਹਾ ਹੈ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਪਾਣੀ ਦੀ ਸਹੀ ਵਰਤੋਂ ਕਰੀਏ ਅਤੇ ਆਪਣੇ ਬੱਚਿਆਂ ਨੂੰ ਪਾਣੀ ਦੀ ਸੰਭਾਲ ਸਬੰਧੀ ਜਾਗਰੂਕ ਕਰੀਏ। ਇਸ…
-

ਕਿਸਾਨਾਂ ਨੂੰ ਐਨ.ਐਚ.ਐਮ ਸਕੀਮ ਅਧੀਨ ਮਿਲੇਗੀ ਸਬਸਿਡੀ-ਡਿਪਟੀ ਡਾਇਰੈਕਟਰ ਬਾਗਬਾਨੀ
ਅੰਮ੍ਰਿਤਸਰ 2 ਅਗਸਤ: ਬਾਗਬਾਨੀ ਮੰਤਰੀ ਪੰਜਾਬ ਸ੍ਰ. ਚੇਤਨ ਸਿੰਘ ਜੌੜਾ ਮਾਜਰਾ ਜੀ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀਮਤੀ ਸੈਲਿੰਦਰ ਕੌਰ ਆਈ. ਐਫ. ਐਸ. ਡਾਇਰੈਕਟਰ ਬਾਗਬਾਨੀ ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ ਵਿਭਾਗ ਦੀਆਂ ਸਕੀਮਾਂ ਨੂੰ ਵੱਧ ਤੋਂ ਵੱਧ ਜਿਮੀਦਾਰਾਂ ਤੱਕ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਵਿਭਾਗ ਵੱਲੋਂ ਜਿਮੀਦਾਰਾਂ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਮੁੱਖ ਤੌਰ…
-

ਕੈਬਨਿਟ ਮੰਤਰੀ ਈ:ਟੀ:ਓ ਵੱਲੋਂ ਤਹਿਸੀਲ ਦਫਤਰ ਅਤੇ ਸੇਵਾ ਕੇਂਦਰ ਦੀ ਚੈਕਿੰਗ
ਅੰਮ੍ਰਿਤਸਰ, 2 ਅਗਸਤ :– ਅੱਜ ਸ੍ਰ ਹਰਭਜਨ ਸਿੰਘ ਈ:ਟੀ:ਓ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵੱਲੋਂ ਅਚਾਨਕ ਤਹਿਸੀਲ ਅੰਮ੍ਰਿਤਸਰ ਅਤੇ ਸੇਵਾ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਆਪਣੀ ਡਿਊਟੀ ਦੇ ਹਾਜਰ ਹੋਣ ਅਤੇ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਖੱਜਲ ਖੁਆਰ ਨਾ ਹੋਣ ਦੇਣ। ਸ੍ਰ ਈ:ਟੀ:ਓ…
-

ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਸਬ-ਇੰਸਪੈਕਟਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ
ਚੰਡੀਗੜ੍ਹ, 2 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਬੋਹਾ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਗੁਰਤੇਜ ਸਿੰਘ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ।ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ…