Category: Punjab1
-

ਪੰਜਾਬ ਸਰਕਾਰ ਲੋਕ ਸਮੱਸਿਆਵਾਂ ਦੇ ਹੱਲ ਅਤੇ ਪਾਰਦਰਸ਼ੀ ਵਿਕਾਸ ਕਾਰਜਾਂ ਲਈ ਵਚਨਬੱਧ-ਵਿਧਾਇਕ ਬੁੱਧ ਰਾਮ
ਮਾਨਸਾ, 02 ਅਗਸਤ:ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰੇਕ ਵਰਗ ਅਤੇ ਹਰੇਕ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਪਾਰਦਰਸ਼ੀ ਵਿਕਾਸ ਕਾਰਜਾਂ ਲਈ ਵਚਨਬੱਧ ਹੈ, ਜਿਸ ਤਹਿਤ ਪਿੰਡਾਂ ਵਿੱਚ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ…
-

ਸੰਧਵਾਂ ਵੱਲੋਂ ਰਾਸ਼ਟਰਪਤੀ ਨੂੰ ਸੰਵਿਧਾਨਕ ਨਿਯੁਕਤੀਆਂ ਨਾਲ ਸਬੰਧਤ ਸਾਰੇ ਨੋਟੀਫਿਕੇਸ਼ਨਾਂ ਵਿੱਚ ਖੇਤਰੀ ਭਾਸ਼ਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ
ਚੰਡੀਗੜ੍ਹ, 2 ਅਗਸਤ: ਪੰਜਾਬ ਦੇ ਰਾਜਪਾਲ ਦੀ ਹਾਲੀਆ ਨਿਯੁਕਤੀ, ਜਿਸ ਦਾ ਨੋਟੀਫਿਕੇਸ਼ਨ ਸਿਰਫ਼ ਅੰਗਰੇਜ਼ੀ ਅਤੇ ਹਿੰਦੀ ਵਿੱਚ ਪੜ੍ਹਿਆ ਗਿਆ, ਦਾ ਹਵਾਲਾ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਸੰਵਿਧਾਨਕ ਨਿਯੁਕਤੀਆਂ ਨਾਲ ਸਬੰਧਤ ਸਾਰੇ ਅਧਿਕਾਰਤ ਨੋਟੀਫਿਕੇਸ਼ਨਾਂ ਵਿੱਚ ਖੇਤਰੀ ਭਾਸ਼ਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ ਹੈ। ਭਾਰਤ ਦੇ…
-

ਛੇ ਲੱਖ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਚੰਡੀਗੜ, 2 ਅਗਸਤ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਇੰਸਪੈਕਟਰ ਵਿਜੇ ਕੁਮਾਰ, ਜੋ ਕਿ ਪਹਿਲਾਂ ਇੰਚਾਰਜ ਸੀ.ਆਈ.ਏ, ਸਮਾਣਾ, ਜ਼ਿਲ੍ਹਾ ਪਟਿਆਲਾ ਵਜੋਂ ਤਾਇਨਾਤ ਸੀ, ਨੂੰ ਸਹਿ-ਮੁਲਜ਼ਮ ਏ.ਐਸ.ਆਈ. ਰਘਵੀਰ ਸਿੰਘ ਨਾਲ ਮਿਲੀਭੁਗਤ ਕਰਕੇ ਛੇ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ…
-

ਪਹਿਲੇ 6 ਮਹੀਨੇ ਮਾਂ ਦਾ ਦੁੱਧ ਬੱਚੇ ਲਈ ਸੰਪੂਰਨ ਖੁਰਾਕ : ਡਾ:ਰਾਜੇਸ਼ ਅੱਤਰੀ
ਮੋਗਾ, 1 ਅਗਸਤਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਡਾ: ਰਾਜੇਸ਼ ਅੱਤਰੀ ਦੀ ਅਗਵਾਈ ਹੇਠ ਸਿਹਤ ਵਿਭਾਗ ਮੋਗਾ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਹਫ਼ਤਾ 1 ਅਗਸਤ ਤੋਂ 7 ਅਗਸਤ 2024 ਤੱਕ ਮਨਾਇਆ ਜਾ ਰਿਹਾ ਹੈ। ਡਾ: ਰਾਜੇਸ਼ ਅੱਤਰੀ ਸਿਵਲ ਸਰਜਨ ਨੇ ਦੱਸਿਆ ਗਿਆ ਕਿ ਮਹਿਲਾਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ…
-

ਅਬੋਹਰ ਦੀ ਅਤਿ ਆਧੁਨਿਕ ਤਕਨੀਕ ਨਾਲ ਲੈੱਸ ਲਾਈਬਰੇਰੀ ਬਣੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ- ਡਾ. ਸੇਨੂ ਦੁੱਗਲ
ਅਬੋਹਰ/ਫਾਜ਼ਿਲਕਾ 1 ਅਗਸਤ 2024 ਅਬੋਹਰ ਵਿੱਚ ਅਤਿ ਆਧੁਨਿਕ ਤਕਨੀਕ ਨਾਲ ਲੈਸ ਲਾਈਬ੍ਰੇਰੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ। ਇਸ ਲਾਈਬ੍ਰੇਰੀ ਵਿੱਚ ਨੌਜਵਾਨ ਜਿਥੇ ਉੱਚ ਇਮਤਿਹਾਨਾਂ ਦੀ ਤਿਆਰੀ ਕਰਕੇ ਆਪਣਾ ਭਵਿੱਖ ਉਜਵਲ ਕਰ ਰਹੇ ਹਨ ਉੱਥੇ ਹੀ ਵੱਖ ਵੱਖ ਵਿਸ਼ਿਆਂ ਦੀਆਂ ਕਿਤਾਬਾਂ ਅਤੇ ਅਤੇ ਅਖਬਾਰਾਂ ਪੜ੍ਹ ਕੇ ਆਪਣੇ ਗਿਆਨ ਵਿੱਚ ਵੀ ਵਾਧਾ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ…
-

ਨਸ਼ਿਆਂ ਦੇ ਖਾਤਮੇ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਲੜਨ ਦੀ ਲੋੜ-ਜ਼ਿਲ੍ਹਾ ਸਿਖਿਆ ਅਫਸਰ
ਫਾਜ਼ਿਲਕਾ, 1 ਅਗਸਤ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿਖੇ ਆਮ ਲੋਕਾਂ, ਨੋਜਵਾਨਾਂ ਤੇ ਵਿਦਿਆਰਥੀ ਵਰਗ ਅੰਦਰ ਨਸ਼ਿਆਂ ਖਿਲਾਫ ਜਾਗਰੂਕਤਾ ਪੈਦਾ ਕਰਨ ਲਈ ਸਮੇਂ-ਸਮੇਂ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸਿਖਿਆ ਵਿਭਾਗ ਵੱਲੋਂ ਨਸ਼ਿਆਂ ਖਿਲਾਫ ਜਾਰੀ ਡੈਪੋ/ਬਡੀਜ ਮੁਹਿੰਮ ਤਹਿਤ ਸਮਾਗਮ ਦਾ ਆਯੋਜਨ ਕਰਦਿਆਂ ਜਾਗਰੂਕਤਾ ਸੰਦੇਸ਼ ਦੇਣ ਦੇ ਨਾਲ-ਨਾਲ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਸਮਾਗਮ ਦੌਰਾਨ ਮੁੱਖ ਮਹਿਮਾਨ ਵੱਜੋਂ ਜ਼ਿਲ੍ਹਾ ਸਿਖਿਆ ਅਫਸਰ ਸੈਕੰਡਰੀ ਸ. ਬ੍ਰਿਜ ਮੋਹਨ ਸਿੰਘ ਬੇਦੀ ਪੁੱਜੇ ਸਨ। ਇਸ ਮੌਕੇ ਉਨ੍ਹਾਂ ਨਾਲ ਉਪ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਪੰਕਜ ਕੁਮਾਰ ਅੰਗੀ, ਸਕੂਲ ਆਫ ਐਮੀਨਾਸ ਫਾਜ਼ਿਲਕਾ ਦੇ ਪ੍ਰਿੰਸੀਪਲ ਸ੍ਰੀ ਹਰੀ ਚੰਦ, ਜੋਗਿੰਦਰ ਲਾਲ, ਭਾਸ਼ਾ ਅਫਸਰ ਸ੍ਰੀ ਭੂਪਿੰਦਰ ਉਤਰੇਜਾ ਮੌਜੂਦ ਸਨ। ਜ਼ਿਲ੍ਹਾ ਸਿਖਿਆ ਅਫਸਰ ਸੈਕੰਡਰੀ ਸ. ਬ੍ਰਿਜ ਮੋਹਨ ਸਿੰਘ ਬੇਦੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਲੜਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਸ਼ਿਆਂ ਖਿਲਾਫ ਸਰਗਰਮ ਹੈ ਤੇ ਨਸ਼ਿਆਂ ਦੀ ਰੋਕਥਾਮ ਲਈ ਪੁਰਜੋਰ ਪਹਿਲਕਦਮੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ੇ ਦੀ ਸਪਲਾਈ ਤੋੜਨ ਵੱਲ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਵਰਗ ਨੂੰ ਨਸ਼ਿਆਂ ਤੋਂ ਦੂਰ ਰਹਿੰਦੀਆਂ ਆਪਣੀ ਸਿਹਤ ਤੇ ਤੰਦਰੁਸਤੀ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਕਾਰਾਤਮਕ ਗਤੀਵਿਧੀਆਂ ਜਿਵੇਂ ਕਿ ਜਿੰਮ, ਕਸਰਤ ਅਤੇ ਖੇਡਾਂ ਵਿਚ ਆਪਣੇ ਆਪ ਨੂੰ ਵਿਅਸਤ ਰੱਖਣਾ ਚਾਹੀਦਾ ਹੈ ਤਾਂ ਜੋ ਨਸ਼ੇ ਵਰਗੀਆਂ ਮਾੜੀਆਂ ਕੁਰੀਤੀਆਂ ਵੱਲ ਧਿਆਨ ਜਾਵੇ ਹੀ ਨਾ। ਉਨ੍ਹਾਂ ਕਿਹਾ ਕਿ ਮਾੜੀ ਸੰਗਤ ਤੇ ਮਾੜੀ ਆਦਤਾਂ ਦਾ ਤਿਆਗ ਕਰਦੇ ਹੋਏ ਜਿੰਦਗੀ ਵਿਚ ਟੀਚਾ ਮਿਥਣਾ ਚਾਹੀਦਾ ਹੈ ਤੇ ਉਸ ਟੀਚੇ ਦੀ ਪ੍ਰਾਪਤੀ ਲਈ ਯਤਨ ਕਰਦੇ ਚਾਹੀਦੇ ਹਨ। ਇਸ ਮੌਕੇ ਜਿਲਾ ਨੋਡਲ ਅਫਸਰ ਸ੍ਰੀ ਵਿਜੇਪਾਲ ਅਤੇ ਜਿਲਾ ਕੋਆਰਡੀਨੇਟਰ ਸ੍ਰੀ ਗੁਰਛਿੰਦਰ ਪਾਲ ਸਿੰਘ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। ਇਸ ਦੇ ਨਾਲ-ਨਾਲ ਉਨ੍ਹਾਂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵੱਲੋਂ ਕੀਤੇ ਗਏ ਮਾਰਗਦਰਸ਼ਨ *ਤੇ ਚੱਲਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਿਖਿਆ ਵਿਭਾਗ ਵੱਲੋਂ ਸਮੇਂ-ਸਮੇਂ *ਤੇ ਨਸ਼ਿਆਂ ਖਿਲਾਫ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ ਚਾਹੇ ਉਹ ਜਾਗਰੂਕਤਾ ਸੈਮੀਨਾਰ ਦੇ ਰੂਪ ਵਿਚ ਜਾਂ ਨਸ਼ਿਆਂ ਖਿਲਾਫ ਵੱਖ-ਵੱਖ ਮੁਕਾਬਲਿਆਂ ਰਾਹੀ ਹੋਵੇ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਮੁਕਾਬਲੇ ਸਕੂਲ ਪੱਧਰ *ਤੇ, ਫਿਰ ਬਲਾਕ ਪੱਧਰ, ਤਹਿਸੀਲ ਪੱਧਰ *ਤੇ ਅਤੇ ਹੁਣ ਜ਼ਿਲ੍ਹਾ ਪੱਧਰ *ਤੇ ਹੋਏ ਹਨ। ਉਨ੍ਹਾਂ ਕਿਹਾ ਕਿ ਮੁਕਾਬਲਿਆਂ ਦੇ ਰਾਹੀਂ ਵਿਦਿਆਰਥੀ ਵਰਗ ਨੂੰ ਨਸ਼ਿਆ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦੌਰਾਨ ਵੱਖ-ਵੱਖ ਸਕੂਲਾਂ ਤੋਂ ਗਾਈਡ ਅਧਿਆਪਕ ਅਤੇ ਵਧੇਰੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਜੱਜ ਸਾਹਿਬਾਨ ਦਾ ਰੋਲ ਕੁਲਜੀਤ ਭੱਟੀ, ਵਿਕਾਸ ਕੰਬੋਜ, ਸ਼ਮਸ਼ੇਰ ਸਿੰਘ, ਅੰਜੂ ਰਾਣੀ, ਵਨੀਤਾ ਕਟਾਰੀਆ, ਸੁਮਨ…
-

ਮਾਨ ਸਰਕਾਰ ਦੀ ਕ੍ਰਾਂਤੀਕਾਰੀ ਪਹਿਲ: ਮਹਿਲਾਵਾਂ ਨੂੰ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ
ਚੰਡੀਗੜ੍ਹ, 1 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵੱਲ ਪ੍ਰਮੁੱਖ ਪਹਿਲਕਦਮੀ ਤਹਿਤ ਸੂਬੇ ਦੀਆਂ ਮਹਿਲਾਵਾਂ ਨੂੰ ਹੁਣ ਤੱਕ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ…
-

ਨੰਗਲ ਸ਼ਹਿਰ ਦੀ ਪੁਰਾਣੀ ਦਿੱਖ ਹੋਵੇਗੀ ਮੁੜ ਬਹਾਲ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ 1 ਅਗਸਤ: ਆਜ਼ਾਦ ਹਿੰਦੁਸਤਾਨ ਵਿੱਚ ਵਿਕਸਿਤ ਕੀਤੇ ਗਏ ਪਹਿਲੇ ਆਧੁਨਿਕ ਸ਼ਹਿਰ ਨੰਗਲ ਦੀ ਪੁਰਾਣੀ ਦਿੱਖ ਜਲਦ ਬਹਾਲ ਕੀਤੀ ਜਾਵੇਗੀ। ਇਹ ਪ੍ਰਗਵਾਟਾ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨੰਗਲ ਸ਼ਹਿਰ ਜਿਸ ਨੂੰ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ (ਐਨ.ਐਫ.ਐਲ.) ਅਤੇ ਭਾਖੜਾ ਬਿਆਸ ਮੈਨੇਜਮੈਂਟ…
-

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਐਸ.ਡੀ.ਐਮਜ਼ ਅਤੇ ਡੀ.ਆਰ.ਓਜ਼ ਨਾਲ ਮੀਟਿੰਗ; ਕੌਮੀ ਸ਼ਾਹਮਾਰਗਾ ਲਈ ਜ਼ਮੀਨ ਪ੍ਰਾਪਤੀ ਦੀ ਪ੍ਰਗਤੀ ਦੀ ਕੀਤੀ ਸਮੀਖਿਆ
ਚੰਡੀਗੜ੍ਹ, 1 ਅਗਸਤ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਾਰਗਾਂ ਲਈ ਜ਼ਮੀਨ ਐਕਵਾਇਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਰਾਜ ਭਰ ਦੇ ਉਪ ਮੰਡਲ ਮੈਜਿਸਟਰੇਟਾਂ (ਐਸਡੀਐਮਜ਼) ਅਤੇ ਜ਼ਿਲ੍ਹਾ ਮਾਲ ਅਫ਼ਸਰਾਂ (ਡੀਆਰਓਜ਼) ਨਾਲ ਮੀਟਿੰਗ ਕੀਤੀ। ਤਿੰਨ ਘੰਟੋ ਤੋਂ ਵੀ ਲੰਬੀ ਚੱਲੀ ਇਸ ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ…
-

ਜਲੰਧਰ ਇੰਪਰੂਵਮੈਂਟ ਟਰੱਸਟ ਲਈ ਜ਼ਮੀਨ ਪ੍ਰਾਪਤੀ ਘੁਟਾਲੇ ਵਿੱਚ 5,49,18,523 ਰੁਪਏ ਦਾ ਘਪਲਾ ਕਰਨ ਦੇ ਦੋਸ਼ ਹੇਠ ਸੇਵਾਮੁਕਤ ਪੀ.ਸੀ.ਐਸ. ਅਧਿਕਾਰੀ ਇਕਬਾਲ ਸਿੰਘ ਸੰਧੂ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 31 ਜੁਲਾਈ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਜਲੰਧਰ ਵੱਲੋਂ ਸੂਰਿਆ ਐਨਕਲੇਵ ਐਕਸਟੈਂਸ਼ਨ ਲਈ 94.97 ਏਕੜ ਜ਼ਮੀਨ ਐਕੁਆਇਰ ਕਰਨ ਦੌਰਾਨ ਹੋਏ ਘਪਲੇ ਦੇ ਸਬੰਧ ਵਿੱਚ ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐਸ.) ਦੇ ਸੇਵਾਮੁਕਤ ਅਧਿਕਾਰੀ ਇਕਬਾਲ ਸਿੰਘ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਅਧਿਕਾਰੀ ਉਸ ਸਮੇਂ ਐਸ.ਡੀ.ਐਮ-ਕਮ-ਭੂਮੀ ਗ੍ਰਹਿਣ ਕੁਲੈਕਟਰ (ਐਲ.ਏ.ਸੀ.), ਇੰਪਰੂਵਮੈਂਟ ਟਰੱਸਟ…
-

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ
ਚੰਡੀਗੜ੍ਹ, 31 ਜੁਲਾਈ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਬਿਜਲੀ ਵਿਭਾਗ ਨਾਲ ਸਬੰਧਤ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ਬਾਰੇ ਵਿਚਾਰ ਚਰਚਾ ਕੀਤੀ। ਮੀਟਿੰਗ ਦੌਰਾਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ…
-

ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ
ਚੰਡੀਗੜ੍ਹ, 31 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿਖੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਭੇਂਟ ਕੀਤੀ। ਸ਼ਹੀਦ ਊਧਮ ਸਿੰਘ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਸਪੀਕਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਲੰਡਨ ਜਾ ਕੇ ਜ਼ਲ੍ਹਿਆਂਵਾਲਾ ਬਾਗ ਦਾ ਬਦਲਾ…
-

ਸਿਹਤ ਮੰਤਰੀ ਵੱਲੋਂ ਸੀ.ਐਮ.ਸੀ. ਹਸਪਤਾਲ ‘ਚ ਸਟਰੋਕ ਲਈ ਵਿਸ਼ਵ ਦੇ ਪਹਿਲੇ ਡਬਲਿਊ.ਐਚ.ਓ ਸਹਿਯੋਗ ਕੇਂਦਰ ਦਾ ਉਦਘਾਟਨ
ਲੁਧਿਆਣਾ, 31 ਜੁਲਾਈ (000) – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਟਰੋਕ ਲਈ ਕ੍ਰਿਸ਼ਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ (ਸੀ.ਐਮ.ਸੀ.ਐਚ.), ਲੁਧਿਆਣਾ ਵਿਖੇ ਵਿਸ਼ਵ ਦੇ ਪਹਿਲੇ ਵਿਸ਼ਵ ਸਿਹਤ ਸੰਗਠਨ ਸਹਿਯੋਗ ਕੇਂਦਰ ਦਾ ਉਦਘਾਟਨ ਕੀਤਾ। ਸੀ.ਐਮ.ਸੀ. ਹਸਪਤਾਲ ਵਿਖੇ ਇੱਕਠ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਇਹ ਮਾਣ ਵਾਲੀ…
-

ਡਿਪਟੀ ਕਮਿਸ਼ਨਰ ਨੇ ਵਾਇਨਾਡ ਵਿਖੇ ਵਾਪਰੀ ਘਟਨਾ ਲਈ ਲੋਕਾਂ ਨੂੰ ਮਦਦ ਦੀ ਕੀਤੀ ਅਪੀਲ
ਫਰੀਦਕੋਟ 31 ਜੁਲਾਈ () ਵਾਇਨਾਡ ਵਿਖੇ 30 ਜੁਲਾਈ ਨੂੰ ਕੁਦਰਤੀ ਆਫਤਾਂ ਕਾਰਨ ਵਾਪਰੇ ਇੱਕ ਭਿਆਨਕ ਹਾਦਸੇ ਦੌਰਾਨ ਮਾਰੇ ਗਏ 150 ਦੇ ਕਰੀਬ ਲੋਕਾਂ ਲਈ ਮਾਲੀ ਸਹਾਇਤਾ ਲਈ ਅਪੀਲ ਕਰਦਿਆਂ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਸਮੂਹ ਜਿਲ੍ਹਾ ਵਾਸੀਆਂ, ਸਰਕਾਰ ਦੇ ਨੁਮਾਇੰਦਿਆ ਅਤੇ ਅਫਸਰ ਸਾਹਿਬਾਨਾਂ ਨੂੰ ਮੰਦਭਾਗੀ ਘਟਨਾ ਵਿੱਚ ਜਾਨ ਗੁਆ ਚੁੱਕੇ ਲੋਕਾਂ ਦੇ ਵਾਰਸਾਂ ਲਈ ਮਾਲੀ ਮਦਦ…
-

ਸਿਹਤ ਮੰਤਰੀ ਨੇ ਵੈਕਟਰ-ਬੋਰਨ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਅੰਤਰ-ਵਿਭਾਗੀ ਤਾਲਮੇਲ ‘ਤੇ ਦਿੱਤਾ ਜ਼ੋਰ
ਲੁਧਿਆਣਾ, 31 ਜੁਲਾਈ (000) – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਵੈਕਟਰ-ਬੋਰਨ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਲੁਧਿਆਣਾ ਵਿੱਚ ਪਾਣੀ ਅਤੇ ਵੈਕਟਰ ਤੋਂ…
-

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ : ਜਸਪ੍ਰੀਤ ਸਿੰਘ
ਬਠਿੰਡਾ, 31 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਅਨੁਸਾਰ ਝੋਨੇ ਦੇ ਆਗਾਮੀ ਸੀਜਨ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਜ਼ੀਰੋ ਬਰਨਿੰਗ ਨੂੰ ਮੁੱਖ ਰਖਦਿਆਂ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਇਸ ਦੇ ਨਿਪਟਾਰੇ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਬ ਡਵੀਜ਼ਨ ਤੇ ਜ਼ਿਲ੍ਹਾ ਪੱਧਰ ’ਤੇ…
-

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਗਨਰੇਗਾ ਨਾਲ ਸਬੰਧਿਤ ਸਕੀਮਾਂ ਦੀ ਕੀਤੀ ਗਈ ਰੀਵਿਊ ਮੀਟਿੰਗ
ਫਾਜ਼ਿਲਕਾ 31 ਜੁਲਾਈ 2024ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੱਲੋਂ ਜ਼ਿਲ੍ਹੇ ਦੇ ਸਮੂਹ ਬੀਡੀਪੀਓਜ਼ ਅਤੇ ਮਗਨਰੇਗਾ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ।ਇਸ ਦੌਰਾਨ ਉਨ੍ਹਾਂ ਮਗਨਰੇਗਾ ਸਕੀਮ, ਪ੍ਰਧਾਨ ਮੰਤਰੀ ਆਵਾਸ ਯੋਜਨਾ ਅਤੇ ਨੈਸ਼ਨਲ ਰੂਰਲ ਅਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਵਾਸੀਆਂ ਨੂੰ ਮਿਲ ਰਹੀਆਂ ਸਰਕਾਰੀ ਸਹੂਲਤਾਂ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ।ਉਨ੍ਹਾਂ…
-

ਕੁਪੋਸ਼ਿਤ ਬੱਚਿਆਂ ਦੀ ਗਿਣਤੀ ‘ਚ ਆਈ ਵੱਡੀ ਗਿਰਾਵਟ: ਡਾ. ਬਲਜੀਤ ਕੌਰ
ਚੰਡੀਗੜ੍ਹ, 30 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੋਰਨਾਂ ਖੇਤਰਾਂ ਵਿੱਚ ਵਿਕਾਸ ਕਰਨ ਦੇ ਨਾਲ-ਨਾਲ ਬੱਚਿਆਂ ਅਤੇ ਇਸਤਰੀਆਂ ਦੀ ਭਲਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਹੈ। ਇਸ ਉਦੇਸ਼ ਨਾਲ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਰੀਆਂ ਵਿਭਾਗੀ ਯੋਜਨਾਵਾਂ ਅਤੇ ਮੁੱਦਿਆਂ ‘ਤੇ ਵਿਚਾਰ-ਚਰਚਾ ਕਰਨ ਲਈ…
-

ਨੌਜਵਾਨਾਂ ਨੂੰ ਸਵੈ ਰੋਜ਼ਗਾਰ ਵਿੱਚ ਸਥਾਪਿਤ ਹੋਣ ਲਈ ਕੰਪਿਊਟਰ ਸਿੱਖਿਆ ਜ਼ਰੂਰੀ –ਡਿਪਟੀ ਕਮਿਸ਼ਨਰ
ਅੰਮ੍ਰਿਤਸਰ 30 ਜੁਲਾਈ 2024— ਡਿਪਟੀ ਕਮਿਸ਼ਨਰ –ਕਮ-ਪ੍ਰਧਾਨ –ਰੈਡ ਕਰਾਸ ਸੁਸਾਇਟੀ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਰੈਡ ਕਰਾਸ ਵਿਖੇ ਚਲ ਰਹੀਆਂ ਵੱਖ-ਵੱਖ ਗਤੀਵਿਧੀਆਂ ਦਾ ਜਾਇਜਾ ਲਿਆ ਅਤੇ ਤਹਿਸੀਲਪੁਰਾ ਵਿਖੇ ਚਲ ਰਹੇ ਕੰਪਿਊਟਰ ਟ੍ਰੇਨਿੰਗ ਦਾ ਦੌਰਾ ਵੀ ਕੀਤਾ। ਇਸਦੇ ਨਾਲ ਹੀ ਡਿਪਟੀ ਕਮਿਸ਼ਨਰ ਵਲੋਂ ਰੈਡ ਕਰਾਸ ਦੀ ਸਾਂਝੀ ਰਸੋਈ, ਵਰਕਿੰਗ ਵੂਮਨ ਹੋਸਟਲ ਦਾ ਵੀ ਦੌਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਨੌਜਵਾਨ ਬੱਚੇ ਅਤੇ…
-

ਡਿਪਟੀ ਕਮਿਸ਼ਨਰ ਨੇ ਤਹਿਸੀਲਪੁਰਾ ਵਿਖੇ ਸਥਿਤ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ
ਅੰਮ੍ਰਿਤਸਰ 30 ਜੁਲਾਈ 2024— ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਨਾਂ ਕਲੀਨਿਕਾਂ ਵਿੱਚ ਜਾ ਕੇ ਆਪਣਾ ਮੁਫ਼ਤ ਵਿੱਚ ਇਲਾਜ ਕਰਵਾ ਰਹੇ ਹਨ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਤਹਿਸੀਲਪੁਰਾ ਵਿਖੇ ਸਥਿਤ ਆਮ ਆਦਮੀ ਕਲੀਨਿਕ ਦਾ ਦੌਰਾ ਕਰਦੇ ਹੋਏ ਆਪਣਾ ਇਲਾਜ ਕਰਵਾਉਣ ਲਈ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਦੀਆਂ ਮਸ਼ਕਿਲਾਂ ਨੂੰ ਜਾਣਿਆ। ਸ੍ਰੀ ਥੋਰੀ ਨੇ ਦੱਸਿਆ ਕਿ ਇਸ ਕਲੀਨਿਕ ਵਿੱਚ ਵੱਡੀ ਗਿਣਤੀ ਵਿੱਚ ਲੋਕ ਆਪਣਾ ਇਲਾਜ ਕਰਵਾਉਣ ਲਈ ਆ ਰਹੇ ਹਨ ਅਤੇ ਲੋਕਾਂ ਵਲੋਂ ਆਪਣੀ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਵਿਚ ਕੁੱਲ 72 ਆਮ ਆਦਮੀ ਕਲੀਨਿਕ ਚਲ ਰਹੇ ਹਨ। ਜਿਨ੍ਹਾਂ ਵਿੱਚ ਮੈਡੀਕਲ ਅਫ਼ਸਰ, ਫਾਰਮਾਸਿਸਟ ਅਤੇ ਕਲੀਨਿਕਲ ਸਹਾਇਕ , ਨਿਯੁਕਤ ਕੀਤੇ ਗਏ ਹਨ। ਉਨਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ ਕੁੱਲ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਲੈਬ ਟੈਸਟ ਮੁਫ਼ਤ ਵਿੱਚ ਕੀਤੇ ਜਾਂਦੇ ਹਨ। ਸ੍ਰੀ ਥੋਰੀ ਨੇ ਦੱਸਿਆ ਕਿ ਜਨਵਰੀ 2024 ਤੋਂ ਲੈ ਕੇ ਜੂਨ 2024 ਤੱਕ 715955 ਲੋਕਾਂ ਵਲੋਂ ਆਮ ਆਦਮੀ ਕਲੀਨਿਕਾਂ ਵਿੱਚ ਆਪਣਾ ਇਲਾਜ ਕਰਵਇਆ ਗਿਆ ਹੈ ਅਤੇ 114403 ਲੈਬ ਟੈਸਟ ਕਰਵਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਕਲੀਨਿਕਾਂ ਦੇ ਖੁਲਣ ਨਾਲ ਲੋਕਾਂ ਨੂੰ ਘਰ ਦੇ ਨੇੜੇ ਬਿਹਤਰ ਅਤੇ ਮੁਫ਼ਤ ਇਲਾਜ ਦੀ ਸੁਵਿਧਾ ਮਿਲੀ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਸ਼ਰੀਰਿਕ ਸਮੱਸਿਆਵਾਂ ਵੇਲੇ ਇਨਾਂ ਕਲੀਨਿਕਾਂ ਵਿੱਚ ਪਹੁੰਚ ਜ਼ਰੂਰ ਕਰਨ, ਜਿੱਥੇ ਤਜ਼ਰਬੇਕਾਰ ਸਟਾਫ ਦੇ ਨਾਲ ਨਾਲ ਦਵਾਈਆਂ ਅਤੇ ਟੇਸਟ ਦੀ ਸਹੂਲਤ ਵੀ ਬਿਲਕੁਲ ਮੁਫ਼ਤ ਦਿੱਤੀ ਜਾਂਦੀ ਹੈ।