April 2, 2026

Punjab1

ਮਾਲੇਰਕੋਟਲਾ 01 ਜਨਵਰੀ  :                 ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਪਿੰਡ ਹੱਥਣ ਵਿਖੇ 01 ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੇ 66 ਕੇ.ਵੀ.ਗੱਰਿਡ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਸ ਗੱਰਿਡ ਦੇ 20 ਐਮ.ਵੀ.ਏ ‘ਚ ਅਪਗ੍ਰੇਡ ਹੋਣ ਨਾਲ ਮਾਲੇਰਕੋਟਲਾ ਨੂੰ ਨਿਰੰਤਰ  ਬਿਜਲੀ ਦੀ ਸਪਲਾਈ ਯਕੀਨੀ ਬਣੇਗੀ । ਇਸ ਮੌਕੇ ਵਿਧਾਇਕ ਮਾਲੇਕਰੋਟਲਾ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਦਾ ਮਾਲੇਰਕੋਟਲਾ ਦੀ ਆਵਾਮ ਵੱਲੋਂ ਧੰਨਵਾਦ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਦੀਆਂ ਉਮੀਦਾਂ ਉੱਤੇ ਪੂਰਾ ਉਤਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਸੂਬੇ ਦੀ ਸਰਕਾਰ ਵਲੋਂ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਵਸਦੇ ਲੋਕਾਂ ਦੇ ਵਿਆਪਕ ਹਿੱਤਾਂ ਲਈ ਆਰੰਭੇ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਨੇਪਰੇ ਚੜ੍ਹਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਬਿਜਲੀ ਗਰਿੱਡ ਦੇ ਬਣਨ ਨਾਲ ਇਲਾਕੇ ਦੇ ਵਸਨੀਕਾਂ ਅਤੇ ਉਦਯੋਗਿਕ ਖਪਤਕਾਰਾਂ ਨੂੰ ਬਿਹਤਰ ਬਿਜਲੀ ਸਪਲਾਈ ਮੁੱਹਈਆ ਹੋਵੇਗੀ ।             ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲਾਂ ਵਿੱਚ ਪੜਾਅਵਾਰ ਢੰਗ ਨਾਲ ਬਿਜਲੀ ਦੀ ਘਾਟ ਨੂੰ ਪੂਰਨ ਤੌਰ ਉੱਤੇ ਖਤਮ ਕਰਨ ਲਈ ਸਾਰਥਕ ਅਤੇ ਯੋਜਨਾਬੱਧ ਉਪਰਾਲੇ ਕੀਤੇ ਹਨ ਜਿਨ੍ਹਾਂ ਤਹਿਤ ਘਰੇਲੂ ਖਪਤਕਾਰਾਂ, ਉਦਯੋਗਿਕ ਅਤੇ ਖੇਤੀਬਾੜੀ ਖਪਤਕਾਰਾਂ ਦੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ, ਵੋਲਟੇਜ ਵਿੱਚ ਸੁਧਾਰ ਲਿਆਉਣ ਦੇ ਨਾਲ-ਨਾਲ ਬਿਜਲੀ ਸਪਲਾਈ ਦੀ ਗੁਣਵੱਤਤਾ ਅਤੇ ਭਰੋਸੇਯੋਗਤਾ ਵਧਾਉਣ ਦੀ ਦਿਸ਼ਾ ਵਿੱਚ ਲਗਾਤਾਰ ਸਾਰਥਕ ਕਦਮ ਪੁੱਟੇ ਜਾ ਰਹੇ ਹਨ ਤਾਂ ਸੂਬਾ ਬਿਜਲੀ ਦੇ ਖੇਤਰ ਵਿੱਚ ਆਤਮ ਨਿਰਭਰ ਬਣ ਸਕੇ ।...
ਫਰੀਦਕੋਟ, 31 ਦਸੰਬਰ (           ) ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163...
ਮਾਲੇਰਕੋਟਲਾ 31 ਦਸੰਬਰ :                      ਜ਼ਿਲ੍ਹੇ ਵਿਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਦੀ ਸਮੀਖਿਆ ਅਤੇ ਅਗੇਤੀ ਕਾਰਜ ਯੋਜਨਾ ’ਤੇ ਚਰਚਾ ਲਈ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ) ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪੁਲਿਸ, ਸਿਹਤ,ਖੇਤੀਬਾੜੀ,ਸਿੱਖਿਆ,ਖੇਡ,ਜੰਗਲਾਤ, ਆਬਕਾਰੀ  ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਨੁਮਾਇੰਦੇ ਵੀ ਮੌਜੂਦ ਸਨ।                    ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਤੋਂ ਸਮਾਜ ਨੂੰ ਨਿਜਾਤ...