Category: Punjab1

  • ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਆਪਣੀ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ

    ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਆਪਣੀ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ

    ਡੇਰਾ ਬਾਬਾ ਨਾਨਕ (ਗੁਰਦਾਸਪੁਰ), 01 ਜਨਵਰੀ (             ) – ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਅੱਜ ਗੁਰਦੁਆਰਾ ਬਾਬਾ ਸ੍ਰੀ ਚੰਦ, ਟਾਹਲੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਵਾਹਿਗੁਰੂ ਅੱਗੇ ਆਪਣੀ ਜਿੱਤ ਦਾ ਸ਼ੁਕਰਾਨਾ ਕੀਤਾ ਗਿਆ। ਇਸ ਮੌਕੇ ਭਾਈ ਮਨਜਿੰਦਰ ਸਿੰਘ, ਹਜ਼ੂਰੀ ਰਾਗੀ, ਗੁਰਦੁਆਰਾ…

  • ਵਿਜੀਲੈਂਸ ਬਿਊਰੋ ਨੇ ਸਾਲ 2024 ਦੌਰਾਨ 173 ਮੁਲਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ : ਚੀਫ ਡਾਇਰੈਕਟਰ ਵਰਿੰਦਰ ਕੁਮਾਰ

    ਵਿਜੀਲੈਂਸ ਬਿਊਰੋ ਨੇ ਸਾਲ 2024 ਦੌਰਾਨ 173 ਮੁਲਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ : ਚੀਫ ਡਾਇਰੈਕਟਰ ਵਰਿੰਦਰ ਕੁਮਾਰ

    ਚੰਡੀਗੜ੍ਹ, 1 ਜਨਵਰੀ 2025 –  ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ, ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਕ ਖੇਤਰ ਵਿੱਚੋਂ ਇਸ ਸਮਾਜਿਕ ਬੁਰਾਈ ਨੂੰ ਠੱਲ੍ਹ ਪਾਉਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਦ੍ਰਿੜਤਾ  ਇੱਕ ਬਹੁ-ਨੁਕਾਤੀ ਪਹੁੰਚ ਅਪਣਾਈ ਅਤੇ ਭ੍ਰਿਸ਼ਟਾਚਾਰ ਸਬੰਧੀ ਸਾਲ 2024 ਦੌਰਾਨ 173 ਮੁਲਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ…

  • ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਸ਼ਹਿਰ ਵਾਸੀਆਂ ਦੀ ਮੰਗ ਕੀਤੀ ਪੂਰੀ

    ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਸ਼ਹਿਰ ਵਾਸੀਆਂ ਦੀ ਮੰਗ ਕੀਤੀ ਪੂਰੀ

    ਫਤਿਹਗੜ੍ਹ ਚੂੜੀਆਂ/ਬਟਾਲਾ,,1 ਜਨਵਰੀ ( ) ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਮਿਲਕੇ ਹਲਕੇ ਦੇ ਵਿਕਾਸ ਲਈ ਉਪਰਾਲੇ ਕੀਤੇ ਜਾ ਰਹੇ ਹਨ।  ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਸ਼ਹਿਰ ਫਤਿਹਗੜ੍ਹ ਚੂੜੀਆਂ ਵਾਸੀਆਂ ਦੀ ਮੰਗ ਨੂੰ…

  • ਪਲੇਅ ਵੇਅ ਸਕੂਲਾਂ ਲਈ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਲਈ ਨਵੀਆਂ ਹਦਾਇਤਾਂ ਜਾਰੀ- ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

    ਪਲੇਅ ਵੇਅ ਸਕੂਲਾਂ ਲਈ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਲਈ ਨਵੀਆਂ ਹਦਾਇਤਾਂ ਜਾਰੀ- ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

    ਮਾਲੇਰਕੋਟਲਾ 01 ਜਨਵਰੀ ਯ

  • ਵਿਧਾਇਕ ਮਾਲੇਰਕੋਟਲਾ ਨੇ ਪਿੰਡ ਹੱਥਣ ਵਿਖੇ ਇੱਕ ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੇ 66 ਕੇ.ਵੀ.ਗੱਰਿਡ ਦਾ ਕੀਤਾ ਉਦਘਾਟਨ

    ਵਿਧਾਇਕ ਮਾਲੇਰਕੋਟਲਾ ਨੇ ਪਿੰਡ ਹੱਥਣ ਵਿਖੇ ਇੱਕ ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੇ 66 ਕੇ.ਵੀ.ਗੱਰਿਡ ਦਾ ਕੀਤਾ ਉਦਘਾਟਨ

    ਮਾਲੇਰਕੋਟਲਾ 01 ਜਨਵਰੀ  :                 ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਪਿੰਡ ਹੱਥਣ ਵਿਖੇ 01 ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੇ 66 ਕੇ.ਵੀ.ਗੱਰਿਡ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਸ ਗੱਰਿਡ ਦੇ 20 ਐਮ.ਵੀ.ਏ ‘ਚ ਅਪਗ੍ਰੇਡ ਹੋਣ ਨਾਲ ਮਾਲੇਰਕੋਟਲਾ ਨੂੰ ਨਿਰੰਤਰ  ਬਿਜਲੀ ਦੀ ਸਪਲਾਈ ਯਕੀਨੀ ਬਣੇਗੀ । ਇਸ ਮੌਕੇ ਵਿਧਾਇਕ ਮਾਲੇਕਰੋਟਲਾ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਦਾ ਮਾਲੇਰਕੋਟਲਾ ਦੀ ਆਵਾਮ ਵੱਲੋਂ ਧੰਨਵਾਦ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਦੀਆਂ ਉਮੀਦਾਂ ਉੱਤੇ ਪੂਰਾ ਉਤਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਸੂਬੇ ਦੀ ਸਰਕਾਰ ਵਲੋਂ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਵਸਦੇ ਲੋਕਾਂ ਦੇ ਵਿਆਪਕ ਹਿੱਤਾਂ ਲਈ ਆਰੰਭੇ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਨੇਪਰੇ ਚੜ੍ਹਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਬਿਜਲੀ ਗਰਿੱਡ ਦੇ ਬਣਨ ਨਾਲ ਇਲਾਕੇ ਦੇ ਵਸਨੀਕਾਂ ਅਤੇ ਉਦਯੋਗਿਕ ਖਪਤਕਾਰਾਂ ਨੂੰ ਬਿਹਤਰ ਬਿਜਲੀ ਸਪਲਾਈ ਮੁੱਹਈਆ ਹੋਵੇਗੀ ।             ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲਾਂ ਵਿੱਚ ਪੜਾਅਵਾਰ ਢੰਗ ਨਾਲ ਬਿਜਲੀ ਦੀ ਘਾਟ ਨੂੰ ਪੂਰਨ ਤੌਰ ਉੱਤੇ ਖਤਮ ਕਰਨ ਲਈ ਸਾਰਥਕ ਅਤੇ ਯੋਜਨਾਬੱਧ ਉਪਰਾਲੇ ਕੀਤੇ ਹਨ ਜਿਨ੍ਹਾਂ ਤਹਿਤ ਘਰੇਲੂ ਖਪਤਕਾਰਾਂ, ਉਦਯੋਗਿਕ ਅਤੇ ਖੇਤੀਬਾੜੀ ਖਪਤਕਾਰਾਂ ਦੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ, ਵੋਲਟੇਜ ਵਿੱਚ ਸੁਧਾਰ ਲਿਆਉਣ ਦੇ ਨਾਲ-ਨਾਲ ਬਿਜਲੀ ਸਪਲਾਈ ਦੀ ਗੁਣਵੱਤਤਾ ਅਤੇ ਭਰੋਸੇਯੋਗਤਾ ਵਧਾਉਣ ਦੀ ਦਿਸ਼ਾ ਵਿੱਚ ਲਗਾਤਾਰ ਸਾਰਥਕ ਕਦਮ ਪੁੱਟੇ ਜਾ ਰਹੇ ਹਨ ਤਾਂ ਸੂਬਾ ਬਿਜਲੀ ਦੇ ਖੇਤਰ ਵਿੱਚ ਆਤਮ ਨਿਰਭਰ ਬਣ ਸਕੇ ।                  ਇਸ ਮੌਕੇ ਵਧੀਕ ਨਿਗਰਾਨ ਇੰਜੀਨੀਅਰ ਪੀ.ਐਸ.ਪੀ.ਸੀ.ਐਲ. ਇੰਜ ਹਰਵਿੰਦਰ ਸਿੰਘ ਧੀਮਾਨ,ਸਰਪੰਚ ਕਮਲਜੀਤ ਸਿੰਘ ਹੱਥਣ,ਰਾਜਿੰਦਰ ਕੌਰ,ਤੇਜਵੰਤ ਸਿੰਘ,ਦਲਜੀਤ ਸਿੰਘ, ਧਰਮਿੰਦਰ ਸਿੰਘ,ਗੁਰਜੰਟ ਸਿੰਘ,ਸੰਦੀਪ ਕੌਰ,ਕੁਲਵਿੰਦਰ ਕੌਰ,ਕੁਲਦੀਪ ਕੌਰ ਤੋਂ ਇਲਾਵਾ ਹੋਰ ਮੋਹਤਬਰ ਮੌਜੂਦ ਸਨ । 

  • ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮੀਟਿੰਗ

    ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮੀਟਿੰਗ

    ਤਰਨ ਤਾਰਨ, 1 ਜਨਵਰੀ :ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ ਜਿਲੇ ਨਾਲ ਸੰਬੰਧਿਤ ਸਿਹਤ ਵਿਭਾਗ ਦੇ ਪ੍ਰੋਗਰਾਮ ਅਫਸਰਾਂ  ਅਤੇ ਵੱਖ ਵੱਖ ਬਲਾਕਾਂ ਦੇ  ਸੀਨੀਅਰ…

  • ਡਿਪਟੀ ਕਮਿਸ਼ਨਰ ਨੇ 10 ਆਸ਼ਾ ਵਰਕਰਾਂ ਨੂੰ ਟੀ ਬੀ ਮੁਹਿੰਮ ਵਿੱਚ ਵਧੀਆ ਕਾਰਗੁਜਾਰੀ ਵਿਖਾਉਣ ਲਈ ਕੀਤਾ ਸਨਮਾਨਿਤ

    ਡਿਪਟੀ ਕਮਿਸ਼ਨਰ ਨੇ 10 ਆਸ਼ਾ ਵਰਕਰਾਂ ਨੂੰ ਟੀ ਬੀ ਮੁਹਿੰਮ ਵਿੱਚ ਵਧੀਆ ਕਾਰਗੁਜਾਰੀ ਵਿਖਾਉਣ ਲਈ ਕੀਤਾ ਸਨਮਾਨਿਤ

    ਅੰਮ੍ਰਿਤਸਰ 31 ਦਸੰਬਰ 2024– ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਸਿਹਤ ਵਿਭਾਗ ਵਿੱਚ ਕੰਮ ਕਰ ਰਹੀਆਂ 10 ਆਸ਼ਾ ਵਰਕਰਾਂ ਨੂੰ ਟੀ ਬੀ ਮੁਕਤ ਭਾਰਤ ਅਭਿਯਾਨ ਵਿੱਚ ਵਧੀਆ ਕਾਰਗੁਜਾਰੀ ਵਿਖਾਉਣ ਲਈ “ਮਹੀਨੇ ਦੇ ਬਿਹਤਰ ਕਰਮਚਾਰੀ” ਐਵਾਰਡ ਦੇ ਕੇ ਸਨਮਾਨਿਤ ਕੀਤਾ ਹੈ। ਇਹਨਾਂ ਆਸ਼ਾ ਵਰਕਰਾਂ ਵਿੱਚ ਬਾਬਾ ਦੀਪ ਸਿੰਘ ਕਲੋਨੀ ਦੀ ਸੁਮਨ ਕੁਮਾਰੀ, ਇੱਬਨ ਕਲਾਂ ਦੀ ਕੁਲਦੀਪ ਕੌਰ, ਆਜ਼ਾਦ ਨਗਰ ਕੋਟ ਖਾਲਸਾ…

  • ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ – ਡਿਪਟੀ ਕਮਿਸ਼ਨਰ

    ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ – ਡਿਪਟੀ ਕਮਿਸ਼ਨਰ

    ਸ੍ਰੀ ਮੁਕਤਸਰ ਸਾਹਿਬ, 31 ਦਸੰਬਰ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ਸੜਕ ਸੁਰੱਖਿਆ ਸਬੰਧੀ  ਮੀਟਿੰਗ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ  ਹੋਈ, ਇਸ ਮੌਕੇ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ੍ਰੀ ਗੁਰਦਰਸ਼ਨ ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਡਾ.ਸੰਜੀਵ ਕੁਮਾਰ ਆਰ.ਟੀ.ਓ. ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ  ਤੋਂ ਇਲਾਵਾ ਸਬੰਧਿਤ ਵਿਭਾਗਾਂ…

  • ਡਾ. ਰੇਨੂੰ ਸਿੰਘ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ

    ਡਾ. ਰੇਨੂੰ ਸਿੰਘ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ

    ਸਾਹਿਬਜ਼ਾਦਾ ਅਜੀਤ ਸਿੰਘ ਨਗਰ,  31 ਦਸੰਬਰ, 2024: ਨਵੇਂ ਸਾਲ ਦੀ ਆਮਦ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਨਿੱਘੀ ਮੁਬਾਰਕਬਾਦ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਦੀ ਵਚਨਬੱਧਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦਾ ਦ੍ਰਿੜ ਇਰਾਦਾ ਅਤੇ ਨਿਸ਼ਚਾ ਹੈ ਕਿ ਨਵੇਂ ਸਾਲ ਦੌਰਾਨ ਵੀ ਸਰਕਾਰੀ…

  • ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

    ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

    ਫਰੀਦਕੋਟ, 31 ਦਸੰਬਰ (           ) ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ  ਜਿਲੇ ਵਿੱਚ ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ / ਮੁਰੰਮਤ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਜਿਸ ‘ਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨਾਂ ‘ਚ ਡਿਗ ਜਾਣ ਨਾਲ ਹੁੰਦੇ ਜਾਨੀ…

  • ਠੰਢ ਵਧਣ ਕਾਰਨ ਤਣੇ ਦੀ ਗੁਲਾਬੀ  ਸੁੰਡੀ ਦਾ ਕਣਕ ਦੀ ਫ਼ਸਲ ਉੱਪਰ ਪ੍ਰਭਾਵ ਘਟਿਆ : ਮੁੱਖ ਖੇਤੀਬਾੜੀ ਅਫ਼ਸਰ 

    ਠੰਢ ਵਧਣ ਕਾਰਨ ਤਣੇ ਦੀ ਗੁਲਾਬੀ  ਸੁੰਡੀ ਦਾ ਕਣਕ ਦੀ ਫ਼ਸਲ ਉੱਪਰ ਪ੍ਰਭਾਵ ਘਟਿਆ : ਮੁੱਖ ਖੇਤੀਬਾੜੀ ਅਫ਼ਸਰ 

    ਫਰੀਦਕੋਟ: 31 ਦਸੰਬਰ 2024 ( )            ਚਾਲੂ ਹਾੜ੍ਹੀ ਸੀਜ਼ਨ ਦੌਰਾਨ ਦਸੰਬਰ ਮਹੀਨੇ ਵਿਚ ਤਾਪਮਾਨ ਵੱਧ ਹੋਣ ਕਾਰਨ ਤਣੇ ਦੀ ਗੁਲਾਬੀ ਸੁੰਡੀ ਕਣਕ ਦੀ ਫ਼ਸਲ ਦਾ ਨੁਕਸਾਨ ਕਰ ਰਹੀ ਸੀ  ਪਰ ਹੁਣ ਮੌਸਮ ਵਿਚ ਆਈ ਤਬਦੀਲੀ ਕਾਰਨ ਸਰਦੀ ਵਧਣ ਦੇ ਨਾਲ ਸੁੰਡੀ ਸੁਸਤ ਹਾਲਤ ਵਿੱਚ ਜਾਣ ਕਾਰਨ ਕਣਕ ਦੀ ਫ਼ਸਲ ਦਾ…

  • ਲੇਡੀ ਪਰੈਸੀਡੈਂਟ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਵੰਡੇ ਗਏ ਕੰਬਲ

    ਲੇਡੀ ਪਰੈਸੀਡੈਂਟ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਵੰਡੇ ਗਏ ਕੰਬਲ

    ਸ੍ਰੀ ਮੁਕਤਸਰ ਸਾਹਿਬ, 31 ਦਸੰਬਰ: ਕੜਾਕੇ ਦੀ ਠੰਢ ਤੋਂ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਰਾਹਤ ਦੇਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐਸ. ਦੇ ਧਰਮਪਤਨੀ ਸ੍ਰੀਮਤੀ ਨਿਸ਼ਠਾ ਤ੍ਰਿਪਾਠੀ, ਲੇਡੀ ਪਰੈਸੀਡੈਂਟ ਰੈੱਡ ਕਰਾਸ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਸ਼ਹਿਰ ਦੀ ਦਾਣਾ ਮੰਡੀ ਵਿਖੇ ਕੰਬਲ ਵੰਡੇ ਗਏ। ਇਸ ਮੌਕੇ ਉਨ੍ਹਾਂ ਨਾਲ ਉਪ ਮੰਡਲ ਮੈਜਿਸਟ੍ਰੇਟ ਸ੍ਰੀ…

  • ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਵੱਡੇ ਉਪਰਾਲੇ: ਡਾ. ਬਲਜੀਤ ਕੌਰ

    ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਵੱਡੇ ਉਪਰਾਲੇ: ਡਾ. ਬਲਜੀਤ ਕੌਰ

    ਚੰਡੀਗੜ੍ਹ, 31 ਦਸੰਬਰ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਾਲ 2024 ਦੌਰਾਨ ਵੱਡੇ ਉਪਰਾਲੇ ਕੀਤੇ ਗਏ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ…

  • ਡਿਪਟੀ ਕਮਿਸ਼ਨਰ ਵੱਲੋਂ ਪੀ.ਡੀ.ਏ. ਦੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ

    ਡਿਪਟੀ ਕਮਿਸ਼ਨਰ ਵੱਲੋਂ ਪੀ.ਡੀ.ਏ. ਦੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ

    ਪਟਿਆਲਾ, 31 ਦਸੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਪੀ.ਡੀ.ਏ. (ਪਟਿਆਲਾ ਵਿਕਾਸ ਅਥਾਰਟੀ) ਦੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਪੀ.ਡੀ.ਏ., ਨਗਰ ਨਿਗਮ, ਬਿਜਲੀ ਨਿਗਮ, ਡਰੇਨੇਜ ਤੇ ਹੋਰ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਸਾਰੇ ਪ੍ਰਾਜੈਕਟਾਂ ਨੂੰ ਤੇਜੀ ਨਾਲ ਪੂਰਾ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਪੀ.ਡੀ.ਏ. ਦੀਆਂ 7 ਵੱਖ-ਵੱਖ ਸਾਇਟਾਂ ਨਗਰ ਨਿਗਮ ਨੂੰ…

  • ਵਿਧਾਇਕ ਸਿੱਧੂ ਦੀ ਅਗਵਾਈ ‘ਚ ਗੁਰਦੁਆਰਾ ਬਾਬਾ ਦੀਪ ਸਿੰਘ (ਸ਼ਹੀਦ) ਵਿਖੇ ਪੱਗਾਂ ਬੰਨਣ ਦਾ ਫਰੀ ਕੈਂਪ ਆਯੋਜਿਤ

    ਵਿਧਾਇਕ ਸਿੱਧੂ ਦੀ ਅਗਵਾਈ ‘ਚ ਗੁਰਦੁਆਰਾ ਬਾਬਾ ਦੀਪ ਸਿੰਘ (ਸ਼ਹੀਦ) ਵਿਖੇ ਪੱਗਾਂ ਬੰਨਣ ਦਾ ਫਰੀ ਕੈਂਪ ਆਯੋਜਿਤ

    ਲੁਧਿਆਣਾ, 31 ਦਸੰਬਰ (000) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਸਥਾਨਕ ਗੁਰਦੁਆਰਾ ਬਾਬਾ ਦੀਪ ਸਿੰਘ (ਸ਼ਹੀਦ) ਮਾਡਲ ਟਾਊਨ ਐਕਸਟੈਂਸ਼ਨ ਵਿਖੇ ਪੱਗਾਂ ਬੰਨਣ ਦਾ ਫਰੀ ਕੈਂਪ ਲਗਾਇਆ ਗਿਆ ਜਿੱਥੇ ਕਰੀਬ 2 ਹਜ਼ਾਰ ਪੱਗਾਂ ਵੰਡੀਆਂ ਗਈਆਂ।ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਆਪਸੀ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਿਆਂ ਸਾਰੇ…

  •  ਲੋਕ ਨਿਰਮਾਣ ਵਿਭਾਗ ਨੇ ਬਜਟ ਵਿੱਚ 46% ਵਾਧੇ ਸਦਕਾ ਸਾਲ 2024 ਵਿੱਚ ਅਹਿਮ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ਈਟੀਓ

     ਲੋਕ ਨਿਰਮਾਣ ਵਿਭਾਗ ਨੇ ਬਜਟ ਵਿੱਚ 46% ਵਾਧੇ ਸਦਕਾ ਸਾਲ 2024 ਵਿੱਚ ਅਹਿਮ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ਈਟੀਓ

     ਚੰਡੀਗੜ੍ਹ, 31 ਦਸੰਬਰ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਨੂੰ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਨੇ ਸਾਲ 2024 ਵਿੱਚ ਬਜਟ ਪ੍ਰਬੰਧਾਂ ਵਿੱਚ 46 ਪ੍ਰਤੀਸ਼ਤ ਦੇ ਵਾਧੇ ਕਾਰਨ, ਜੋ ਪਿਛਲੇ ਸਾਲ 1425.76 ਕਰੋੜ ਰੁਪਏ ਤੋਂ ਵੱਧ ਕੇ ਵਿੱਤੀ ਸਾਲ 2024-25 ਲਈ 2072 ਕਰੋੜ ਰੁਪਏ ਹੋ ਗਿਆ, ਬਹੁਤ ਸਾਰੇ ਪ੍ਰੋਜੈਕਟਾਂ…

  • ਫੂਡ ਸੇਫ਼ਟੀ ਆਨ ਵੀਲਜ ਵੈੱਨ ਦਾ ਪੂਰਾ ਲਾਭ ਉਠਾਉਣ ਤਰਨ ਤਾਰਨ ਵਾਸੀ – ਵਧੀਕ ਡਿਪਟੀ ਕਮਿਸ਼ਨਰ

    ਫੂਡ ਸੇਫ਼ਟੀ ਆਨ ਵੀਲਜ ਵੈੱਨ ਦਾ ਪੂਰਾ ਲਾਭ ਉਠਾਉਣ ਤਰਨ ਤਾਰਨ ਵਾਸੀ – ਵਧੀਕ ਡਿਪਟੀ ਕਮਿਸ਼ਨਰ

    ਤਰਨ ਤਾਰਨ 31 ਦਸੰਬਰਅੱਜ ਦਫ਼ਤਰ ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ  ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ, ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਹਰ ਫੂਡ ਬਿਜਨੈਸ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ। ਜੇਕਰ ਕੋਈ ਵੀ ਦੁਕਾਨਦਾਰ, ਰੈਸਟੋਰੈੱਟ, ਢਾਬੇ…

  • ਨਸ਼ਿਆਂ ਦੀ ਅਲਾਮਤ ਤੋਂ ਸਮਾਜ ਨੂੰ ਨਿਜਾਤ ਦਵਾਉਣ ਲਈ ਸਮਾਜ ਦੇ ਸਾਰੇ ਵਰਗਾਂ ਦੀ ਸਰਗਰਮ ਭੂਮਿਕਾ ਦੀ ਲੋੜ : ਏ.ਡੀ.ਸੀ

    ਨਸ਼ਿਆਂ ਦੀ ਅਲਾਮਤ ਤੋਂ ਸਮਾਜ ਨੂੰ ਨਿਜਾਤ ਦਵਾਉਣ ਲਈ ਸਮਾਜ ਦੇ ਸਾਰੇ ਵਰਗਾਂ ਦੀ ਸਰਗਰਮ ਭੂਮਿਕਾ ਦੀ ਲੋੜ : ਏ.ਡੀ.ਸੀ

    ਮਾਲੇਰਕੋਟਲਾ 31 ਦਸੰਬਰ :                      ਜ਼ਿਲ੍ਹੇ ਵਿਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਦੀ ਸਮੀਖਿਆ ਅਤੇ ਅਗੇਤੀ ਕਾਰਜ ਯੋਜਨਾ ’ਤੇ ਚਰਚਾ ਲਈ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ) ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪੁਲਿਸ, ਸਿਹਤ,ਖੇਤੀਬਾੜੀ,ਸਿੱਖਿਆ,ਖੇਡ,ਜੰਗਲਾਤ, ਆਬਕਾਰੀ  ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਨੁਮਾਇੰਦੇ ਵੀ ਮੌਜੂਦ ਸਨ।                    ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਤੋਂ ਸਮਾਜ ਨੂੰ ਨਿਜਾਤ ਦਵਾਉਣ ਲਈ ਆਰੰਭੀ ਲੜਾਈ ਵਿਚ ਸਿਰਫ ਪ੍ਰਸ਼ਾਸਨ ਦੀ ਹੀ ਨਹੀ, ਬਲਕਿ ਸਮਾਜ ਦੇ ਸਾਰੇ ਵਰਗਾਂ ਦੀ ਸਰਗਰਮ ਭੂਮਿਕਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਸਹਾਈ ਸਿੱਧ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮਿਲ ਕੇ ਇਸ ਤਰ੍ਹਾਂ ਦੇ ਕਦਮ ਚੁੱਕਣੇ ਚਾਹੀਦੇ ਹਨ, ਜੋ ਨਾ ਕੇਵਲ ਨਸ਼ੇ ਦੀ ਰੋਕਥਾਮ ਕਰਨ, ਬਲਕਿ ਇਸ ਦੇ ਖ਼ਿਲਾਫ਼ ਲੋਕ ਜਾਗਰੂਕਤਾ ਵੀ ਪੈਦਾ ਕਰਨ। ਉਨ੍ਹਾਂ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਵਿਭਾਗਾਂ ਵਿਚ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਦੀ ਪ੍ਰਗਤੀ ਦੀ ਲਗਾਤਾਰ ਸਮੀਖਿਆ ਕਰਨ ਅਤੇ ਇਸ ਦਿਸ਼ਾ ਵਿਚ ਹੋਰ ਵੀ ਠੋਸ ਕਦਮ ਚੁੱਕਣ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕੀਤੀ।         ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਮੀਟਿੰਗ ਦੌਰਾਨ ਨਸ਼ਿਆਂ ਖ਼ਿਲਾਫ਼ ਪੁਲਿਸ ਵਿਭਾਗ ਦੀ ਹੁਣ ਤੱਕ ਕੀਤੀ ਕਾਰਗੁਜਾਰੀ ’ਤੇ ਚਾਨ੍ਹਣਾ ਪਾਇਆ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰਾਂ ’ਤੇ ਸਖ਼ਤੀ ਨਾਲ ਸ਼ਿਕੰਜਾ ਕੱਸਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਨਸ਼ੇ ਦੇ ਨੈੱਟਵਰਕ ਨੂੰ ਤੋੜਨ ਲਹੀ ਹਰ ਸੰਭਵ ਯਤਨ ਕਰ ਰਿਹਾ ਹੈ ਅਤੇ ਇਸ ਵਿਚ ਜਨਤਾ ਦਾ ਸਹਿਯੋਗ ਵੀ ਬੇਹੱਦ ਮਹੱਤਵਪੂਰਨ ਹੈ।          ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਥਾਣਿਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਨਸ਼ੇ ਦੇ ਖਿਲਾਫ ਲੋਕ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਸਮਾਜ ਦੇ ਹਰ ਵਰਗ ਨੂੰ ਇਸ ਵਿਚ ਸ਼ਾਮਿਲ ਕਰਨ।ਇਸ ਤੋਂ ਇਲਾਵਾ ਸਿਹਤ ਵਿਭਾਗ ਨੇ ਨਸ਼ਾ ਮੁਕਤ ਕੇਂਦਰਾਂ ਦੀ ਸਥਿਤੀ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ। ਇਸੇ ਤਰ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਨਸ਼ੇ ਖ਼ਿਲਾਫ਼ ਉਨ੍ਹਾਂ ਵੱਲੋਂ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੱਤੀ।             ਇਸ ਮੌਕੇ ਐਸ.ਡੀ.ਐਮ.ਮਾਲੇਰਕੋਟਲਾ/ਅਹਿਮਦਗੜ ਹਰਬੰਸ ਸਿੰਘ,ਡੀ.ਐਸ.ਪੀ.ਸਤੀਸ਼ ਕੁਮਾਰ,ਜ਼ਿਲ੍ਹਾ ਸਿਹਤ ਅਫ਼ਸਰ ਡਾ.ਪੁਨੀਤ ਸਿੱਧੂ,ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ.ਕੁਲਵੀਰ ਸਿੰਘ, ਵਣ ਰੇਂਜ ਅਫ਼ਸਰ ਇਕਬਾਲ ਸਿੰਘ, ਆਬਕਾਰੀ ਇੰਸਪੈਕਟਰ ਅਜੇ ਕੁਮਾਰ ਮਿੱਤਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

  • ਮੁੱਖ ਚੋਣ ਅਧਿਕਾਰੀ ਵੱਲੋਂ “ਪੰਜਾਬ ਚੋਣ ਕੁਇਜ਼-2025” ਦਾ ਐਲਾਨ

    ਮੁੱਖ ਚੋਣ ਅਧਿਕਾਰੀ ਵੱਲੋਂ “ਪੰਜਾਬ ਚੋਣ ਕੁਇਜ਼-2025” ਦਾ ਐਲਾਨ

    ਚੰਡੀਗੜ੍ਹ, 31 ਦਸੰਬਰ: ਮੁੱਖ ਚੋਣ ਦਫ਼ਤਰ, ਪੰਜਾਬ ਵੱਲੋਂ 25 ਜਨਵਰੀ, 2025 ਨੂੰ ਮਨਾਏ ਜਾਣ ਵਾਲੇ ਕੌਮੀ ਵੋਟਰ ਦਿਵਸ ਮੌਕੇ “ਪੰਜਾਬ ਚੋਣ ਕੁਇਜ਼-2025” ਸਿਰਲੇਖ ਹੇਠ ਸੂਬਾ-ਪੱਧਰੀ ਕੁਇਜ਼ ਮੁਕਾਬਲਾ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਪਹਿਲਕਦਮੀ ਦਾ ਉਦੇਸ਼ ਪੰਜਾਬ ਦੇ ਮੌਜੂਦਾ ਅਤੇ ਭਵਿੱਖ ਵਿੱਚ ਵੋਟਰ ਵਜੋਂ ਰਜਿਸਟਰ ਹੋਣ ਵਾਲੇ ਨੌਜਵਾਨਾਂ ਨੂੰ ਸ਼ਾਮਲ ਕਰਦਿਆਂ ਉਨ੍ਹਾਂ ਦਰਮਿਆਨ ਚੋਣ…

  • ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋ ਨਵੇਂ ਸਾਲ ਦੀ ਆਮਦ ਮੌਕੇ ਸੰਗਰੂਰ ਵਾਸੀਆਂ ਨੂੰ ਮੁਬਾਰਕਬਾਦ ਭੇਟ

    ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋ ਨਵੇਂ ਸਾਲ ਦੀ ਆਮਦ ਮੌਕੇ ਸੰਗਰੂਰ ਵਾਸੀਆਂ ਨੂੰ ਮੁਬਾਰਕਬਾਦ ਭੇਟ

    ਸੰਗਰੂਰ, 31 ਦਸੰਬਰ – ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਸੰਦੀਪ ਰਿਸ਼ੀ ਨੇ ਨਵੇਂ ਸਾਲ ਦੀ ਆਮਦ ਮੌਕੇ ਜ਼ਿਲ੍ਹਾ ਸੰਗਰੂਰ ਦੇ ਨਾਗਰਿਕਾਂ ਨੂੰ ਬਿਹਤਰ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਹਨ। ਆਪਣੇ ਵਿਸ਼ੇਸ਼ ਸੰਦੇਸ਼ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਜ਼ਿਲ੍ਹਾ ਨਿਵਾਸੀਆਂ ਦੀ ਜ਼ਿੰਦਗੀ ਵਿੱਚ ਹੋਰ ਖੁਸ਼ੀਆਂ-ਖੇੜੇ ਅਤੇ ਖੁਸ਼ਹਾਲੀ ਆਉਣ ਦੀ ਕਾਮਨਾ ਕੀਤੀ।  ਡਿਪਟੀ ਕਮਿਸ਼ਨਰ ਨੇ ਇਨ੍ਹੀਂ…