ਅੰਮ੍ਰਿਤਸਰ 30 ਦਸੰਬਰ 2024— ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਨੇ ਇਕ ਹੋਰ ਨਿਵੇਕਲੀ ਪਹਿਲਕਦਮੀ ਕਰਦਿਆਂ ਹੋਇਆਂ ਗ੍ਰੈਜੁਏਟ ਜਾਂ ਹਾਲ ਵਿੱਚ ਹੀ ਗ੍ਰੈਜੁਏਟ ਹੋਏ ਨੌਜਵਾਨਾਂ ਨੂੰ ਪੇਸ਼ੇਵਰ ਬਣਾਉਣ ਲਈ ਇਕ ਯੂਥ ਇੰਟਰਨਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਜਿਸ ਦੀ ਅਰਜੀਆਂ ਮੰਗਣ ਦੀ ਆਖਿਰੀ ਮਿਤੀ 5 ਜਨਵਰੀ 2024 ਨਿਸਚਿਤ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਵੱਖ-ਵੱਖ ਵਿਕਾਸ ਅਤੇ ਪ੍ਰਸ਼ਾਸਕੀ ਪ੍ਰੋਜੈਕਟਾਂ ਤੇ ਕੰਮ ਕਰਨ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਨੌਜਵਾਨ ਜਿਲ੍ਹੇ ਦੀ ਪ੍ਰਗਤੀ ਵਿੱਚ ਆਪਣਾ ਅਰਥਪੂਰਨ ਯੋਗਦਾਨ ਪਾ ਸਕਣ। ਉਨਾਂ ਦੱਸਿਆ ਕਿ ਬਿਨੈਕਾਰ ਨੇ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਵਿਚੋਂ ਗ੍ਰੈਜੁਏਟ (ਇਕ ਸਾਲ ਤੋਂ ਵੱਧ ਨਹੀਂ) ਹੋਣਾ ਚਾਹੀਦਾ ਅਤੇ ਬਿਨੈਕਾਰ ਦੀ ਉਮਰ ਇਕ ਜਨਵਰੀ 2025 ਤੱਕ 21 ਤੋਂ 28 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਬਿਨੈਕਾਰ ਨੂੰ ਡਾਟਾ ਵਿਸ਼ਲੇਸ਼ਨ, ਪ੍ਰੋਜੈਕਟ ਪ੍ਰਬੰਧਨ, ਸੰਚਾਰ ਹੁਨਰ, ਪੰਜਾਬੀ , ਹਿੰਦੀ ਅਤੇ ਅੰਗਰੇਜ਼ੀ ਵਿੱਚ ਮੁਹਾਰਤ, ਐਮ.ਐਸ. ਆਫਿਸ ਟੂਲਜ਼ ਅਤੇ ਸ਼ੋਸ਼ਲ ਮੀਡੀਆ ਵਿੱਚ ਗਿਆਨ, ਹੋਣਾ ਜ਼ਰੂਰੀ ਹੈ। ਉਨਾਂ ਦੱਸਿਆ ਕਿ ਇਹ ਨੌਜਵਾਨ ਸਰਕਾਰ ਵਲੋਂ ਚਲਾਏ ਜਾਂਦੇ ਵਿਕਾਸ ਅਤੇ ਪ੍ਰਬੰਧਕੀ ਪ੍ਰੋਜੈਕਟਾਂ ਨੂੰ ਡਿਜਾਇਨ ਕਰਨ ਅਤੇ ਲਾਗੂ ਕਰਨ, ਡਾਟਾ ਇਕੱਠਾ ਕਰਨ ਅਤੇ ਫੈਸਲੇ ਲੈਣ ਦੀਆਂ ਪ੍ਰੀਕ੍ਰਿਆਵਾਂ ਵਿੱਚ ਸਹਾਇਤਾ ਲਈ ਰਿਪੋਰਟਾਂ ਤਿਆਰ ਕਰਨਗੇ ਅਤੇ ਵਰਕਸ਼ਾਪਾਂ, ਸਿਖਲਾਈ ਸ਼ੈਸਨਾਂ ਅਤੇ ਭਾਈਚਾਰਕ ਸ਼ਮੂਲੀਅਤ ਦੀਆਂ ਗਤੀਵਿਧੀਆਂ ਦਾ ਆਯੋਜਨ ਵੀ ਕਰਨਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਰ੍ਹਾਂ ਨੋਜਵਾਨਾਂ ਵਿਚ ਆਤਮ-ਵਿਸ਼ਵਾਸ਼ ਦੀ ਭਾਵਨਾ ਵਧੇਗੀ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਵਿੱਚ ਹੱਥੀ ਅਨੁਭਵ ਵੀ ਮਿਲੇਗਾ। ਉਨਾਂ ਦੱਸਿਆ ਕਿ ਤਿੰਨ ਮਹੀਨੇ ਦਾ ਕੋਰਸ ਕਰਨ ਉਪਰੰਤ ਨੌਜਵਾਨਾਂ ਨੂੰ ਡਿਪਟੀ ਕਮਿਸ਼ਨਰ ਵਲੋਂ ਹਸਤਾਖਰ ਕੀਤਾ ਗਿਆ ਸਰਟੀਫਿਕੇਟ ਵੀ ਮੁਹੱਈਆ ਕਰਵਾਇਆ ਜਾਵੇਗਾ ਅਤੇ ਨੌਜਵਾਨਾਂ ਨੂੰ ਚੁਣੇ ਜਾਣ ਦੀ ਪ੍ਰਕਿਰਿਆ ਦੋ ਪੜਾਵਾਂ ਵਿਚ ਪੂਰੀ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਸ਼ੁਰੂਆਤੀ ਸਕਰੀਨਿੰਗ ਦੌਰਾਨ ਮਾਪਦੰਡਾਂ ਦੇ ਆਧਾਰ ਤੇ ਬਿਨੈਕਾਰਾਂ ਨੂੰ ਸ਼ਾਰਟਲਿਸਟ ਕੀਤਾ ਜਾਵੇਗਾ ਅਤੇ ਇਸ ਉਪਰੰਤ ਉਨਾਂ ਦੀ ਇੰਟਰਵਿਊ ਕੀਤੀ ਜਾਵੇਗੀ। ਉਨਾਂ ਕਿਹਾ ਕਿ ਚੋਣ ਪ੍ਰਕਿਰਿਆ ਲਈ ਕੋਈ ਚੋਣ ਭੱਤਾ ਨਹੀਂ ਦਿੱਤਾ ਜਾਵੇਗਾ ਅਤੇ ਜਿਲ੍ਹਾ ਪ੍ਰਸ਼ਾਸਨ ਦਾ ਫੈਸਲਾ ਅੰਤਮ ਹੋਵੇਗਾ। ਉਨਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਆਪਣੀ ਮਰਜੀ ਅਨੁਸਾਰ ਇਸ ਪ੍ਰੋਗਰਾਮ ਨੂੰ ਬੰਦ ਵੀ ਕਰ ਸਕਦਾ ਹੈ। ਉਨਾਂ ਦੱਸਿਆ ਕਿ ਬਿਨੈਕਾਰਾਂ ਨੂੰ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਤੋਂ ਪਬਲਿਕ ਪਾਲਿਸੀ, ਸ਼ੋਸ਼ਲ ਸਾਇੰਸ, ਇੰਜੀਨੀਅਰਿੰਗ, ਵਾਤਾਵਰਨ, ਪ੍ਰਬੰਧਨ, ਡਾਟਾ ਵਿਸ਼ਲੇਸ਼ਨ, ਕਾਨੂੰਨ, ਮੀਡੀਆ, ਸਿਹਤ ਵਿਗਿਆਨ ਅਤੇ ਹੋਰ ਵਿੱਚ ਗ੍ਰੈਜੁਏਟ ਹੋਣਾ ਜ਼ਰੂਰੀ ਹੈ। ਉਨਾਂ ਦੱਸਿਆ ਕਿ ਹੋਰ ਵਧੇਰੇ ਜਾਣਕਾਰੀ ਲਈ ਈਮੇਲ bhumika.shivhare9@punjab.gov.in ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਐਪਲੀਕੇਸ਼ਨ ਲਿੰਕ https://forms.gle/V4fiZbB9DayfX85q9 ਤੇ ਜਾ ਕੇ ਫਾਰਮ ਭਰਿਆ ਜਾ ਸਕਦਾ ਹੈ।
Punjab1
ਚੰਡੀਗੜ੍ਹ, 30 ਦਸੰਬਰ: ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵੱਲੋਂ ਸਾਲ 2024 ਦੌਰਾਨ ਵਿਭਾਗ ਦੇ ਕੰਮਕਾਜ...
ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸੂਬੇ ਦੇ ਪਾਣੀ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ...
ਚੰਡੀਗੜ੍ਹ/ਬਟਾਲਾ, 29 ਦਸੰਬਰ: ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਹੋਰ ਪਾਕਿਸਤਾਨ-ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ...
ਲੁਧਿਆਣਾ/ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ‘ਬੁੱਢੇ...
ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ...
ਚੰਡੀਗੜ੍ਹ, 29 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਦੇ...
ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...
ਚੰਡੀਗੜ੍ਹ/ਤਰਨਤਾਰਨ, 29 ਦਸੰਬਰ: ਸੂਬੇ ਵਿੱਚੋਂ ਸੰਗਠਿਤ ਅਪਰਾਧ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਤਰਨਤਾਰਨ ਪੁਲਿਸ ਨੇ ਨਾਮੀ...
ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ...
ਕੋਟਕਪੂਰਾ 29 ਦਸੰਬਰ,2024 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਹਲਕੇ ਦੇ...
ਚੰਡੀਗੜ੍ਹ, 29 ਦਸੰਬਰ ਸਾਲ 2024 ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਨੇੜੇ ਪ੍ਰਾਈਵੇਟ ਬੱਸ ਦੇ ਨਾਲੇ ਵਿੱਚ...
ਫਾਜ਼ਿਲਕਾ, 28 ਦਸੰਬਰ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ। ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ ਬੁਰਜ ਵਾਲੀ, ਝੋਕ ਡੀਪੂਲਾਣਾ,ਆਹਾਲਬੋਦਲਾ, ਨਵਾਂ ਆਹਾਲ...
ਚੰਡੀਗੜ੍ਹ/ਅੰਮ੍ਰਿਤਸਰ, 28 ਦਸੰਬਰ: ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ,...
ਅੰਮ੍ਰਿਤਸਰ, 28 ਦਸੰਬਰ 2024— ਰਾਹਗੀਰਾਂ ਦੀ ਸੁਰੱਖਿਆ ਲਈ ਸੜਕਾਂ ਉੱਤੇ ਸੁਰੱਖਿਆ ਮਾਪਦੰਡ, ਜਿਨਾਂ ਵਿੱਚ ਚਿੱਟੀ ਪੱਟੀ ਸਭ...
ਚੰਡੀਗੜ੍ਹ, 28 ਦਸੰਬਰ: ਖੇਤੀਬਾੜੀ ਸੈਕਟਰ ਨੂੰ ਹੋਰ ਖੁਸ਼ਹਾਲ ਬਣਾਉਣ ਅਤੇ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੀ ਆਮਦਨ ਵਿੱਚ...
ਲੁਧਿਆਣਾ, 28 ਦਸੰਬਰ (000) ਲੋਕਤੰਤਰ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ...
ਮੋਗਾ 28 ਦਸੰਬਰ : ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ...
ਮੋਗਾ 28 ਦਸੰਬਰ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ...
