Category: Punjab1

  • ਜ਼ਿਲ੍ਹਾ ਮੋਗਾ ਵਾਸੀ ਵਿਕਾਸ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਉਪਰਾਲਿਆਂ ਦਾ ਲਾਹਾ ਲੈਣ ਵਿੱਚ ਵੀ ਸਫ਼ਲ ਰਹੇ

    ਜ਼ਿਲ੍ਹਾ ਮੋਗਾ ਵਾਸੀ ਵਿਕਾਸ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਉਪਰਾਲਿਆਂ ਦਾ ਲਾਹਾ ਲੈਣ ਵਿੱਚ ਵੀ ਸਫ਼ਲ ਰਹੇ

    ਮੋਗਾ, 30 ਦਸੰਬਰ (000) – ਸਾਲ 2024 ਖੱਟੀਆਂ ਮਿੱਠੀਆਂ ਯਾਦਾਂ ਛੱਡ ਕੇ ਬੀਤ ਗਿਆ ਹੈ ਅਤੇ ਨਵਾਂ ਸਾਲ 2025 ਨੇ ਦਸਤਕ ਦੇ ਦਿੱਤੀ ਹੈ। ਜ਼ਿਲ੍ਹਾ ਮੋਗਾ ਲਈ ਇਹ ਸਾਲ ਵਿਕਾਸ ਦੇ ਨਾਲ ਨਾਲ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਉਪਰਾਲਿਆਂ ਦਾ ਸਾਲ ਕਿਹਾ ਜਾ ਸਕਦਾ ਹੈ।ਲੰਘੇ ਸਾਲ ਦੌਰਾਨ ਜਿੱਥੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਕਈ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ, ਉਥੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ…

  • ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਸਨਾਖਤ ਕਰਨ ਲਈ

    ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਸਨਾਖਤ ਕਰਨ ਲਈ

    ਅੰਮ੍ਰਿਤਸਰ, 30 ਦਸੰਬਰ 2024 (         )-  ਇਕ ਨਾ ਮਾਲੂਮ  ਵਿਅਕਤੀ ਦੀ ਲਾਸ਼ ਥਾਣਾ ਮੋਹਕਮਪੁਰਾ ਅੰਮ੍ਰਿਤਸਰ ਦੇ ਏਰੀਏ ਵਿਚੋਂ ਮਿਲੀ ਹੈ ਇਸ ਦਾ ਐਡਰੈਸ ਅਤੇ ਵਾਰਸਾਂ ਦਾ ਕੋਈ ਪਤਾ ਨਹੀ ਲੱਗਾ। ਇਸ ਦੀ ਲਾਸ਼ ਮੌਰਚਰੀ ਹਾਊਸ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਰੱਖੀ ਗਈ ਹੈ। ਜਿਸ ਦੀ ਉਮਰ ਕਰੀਬ 40 ਸਾਲ, ਰੰਗ ਸਾਂਵਲਾ, ਕੱਦ 5′-5/6″, ਸਿਰੋ ਮੋਨਾ ਕੁਤਰਾਵੀਂ ਦਾਹੜੀ ਮੁੱਲ੍ਹਾ ਫੈਸ਼ਨ, ਪਤਲਾ ਤੇ ਕਮਜ਼ੋਰ ਜਿਸਮ, ਤੇ ਕਾਲੀ ਧਾਰੀਦਾਰ ਟੀ ਸ਼ਰਟ ਗ੍ਰੇਅ ਲੋਵਰ, ਗ੍ਰੇਅ ਰੰਗ ਦੀ ਜਰਸੀ ਤੇ ਬਿਸਕੁਟੀ ਰੰਗ ਦੀ ਟੀ ਸ਼ਰਟ ਪਹਿਨੀ ਹੋਈ ਹੈ। ਬੁਲਾਰੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਵਿਅਕਤੀ ਬਾਬਤ ਜਾਣਦਾ ਹੋਵੇ, ਤਾਂ ਮੁੱਖ ਅਫ਼ਸਰ ਥਾਣਾ ਮੋਹਕਮਪੁਰਾ ਦੇ ਮੋਬਾਇਲ ਨੰਬਰ 9781130216 ਜਾਂ ਏਐਸਆਈ ਨਰਿੰਦਰ ਸਿੰਘ ਥਾਣਾ ਮੋਹਕਮਪੁਰਾ ਅੰਮ੍ਰਿਤਸਰ, ਫੋਨ ਨੰ: 8427822099 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

  • ਜਿਲ੍ਹਾ ਪ੍ਰਸ਼ਾਸਨ ਦੀ ਇਕ ਹੋਰ ਨਿਵੇਕਲੀ ਪਹਿਲਕਦਮੀ

    ਜਿਲ੍ਹਾ ਪ੍ਰਸ਼ਾਸਨ ਦੀ ਇਕ ਹੋਰ ਨਿਵੇਕਲੀ ਪਹਿਲਕਦਮੀ

    ਅੰਮ੍ਰਿਤਸਰ 30 ਦਸੰਬਰ 2024—           ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਨੇ ਇਕ ਹੋਰ ਨਿਵੇਕਲੀ ਪਹਿਲਕਦਮੀ ਕਰਦਿਆਂ ਹੋਇਆਂ ਗ੍ਰੈਜੁਏਟ ਜਾਂ ਹਾਲ ਵਿੱਚ ਹੀ ਗ੍ਰੈਜੁਏਟ ਹੋਏ ਨੌਜਵਾਨਾਂ ਨੂੰ ਪੇਸ਼ੇਵਰ ਬਣਾਉਣ ਲਈ ਇਕ ਯੂਥ ਇੰਟਰਨਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਜਿਸ ਦੀ ਅਰਜੀਆਂ ਮੰਗਣ ਦੀ ਆਖਿਰੀ ਮਿਤੀ 5 ਜਨਵਰੀ 2024 ਨਿਸਚਿਤ ਕੀਤੀ ਗਈ ਹੈ।           ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਵੱਖ-ਵੱਖ ਵਿਕਾਸ ਅਤੇ ਪ੍ਰਸ਼ਾਸਕੀ ਪ੍ਰੋਜੈਕਟਾਂ ਤੇ ਕੰਮ ਕਰਨ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਨੌਜਵਾਨ ਜਿਲ੍ਹੇ ਦੀ ਪ੍ਰਗਤੀ ਵਿੱਚ ਆਪਣਾ ਅਰਥਪੂਰਨ ਯੋਗਦਾਨ ਪਾ ਸਕਣ। ਉਨਾਂ ਦੱਸਿਆ ਕਿ ਬਿਨੈਕਾਰ ਨੇ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਵਿਚੋਂ ਗ੍ਰੈਜੁਏਟ (ਇਕ ਸਾਲ ਤੋਂ ਵੱਧ ਨਹੀਂ) ਹੋਣਾ ਚਾਹੀਦਾ ਅਤੇ ਬਿਨੈਕਾਰ ਦੀ ਉਮਰ ਇਕ ਜਨਵਰੀ 2025 ਤੱਕ 21 ਤੋਂ 28 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਬਿਨੈਕਾਰ ਨੂੰ ਡਾਟਾ ਵਿਸ਼ਲੇਸ਼ਨ, ਪ੍ਰੋਜੈਕਟ ਪ੍ਰਬੰਧਨ, ਸੰਚਾਰ ਹੁਨਰ, ਪੰਜਾਬੀ , ਹਿੰਦੀ ਅਤੇ ਅੰਗਰੇਜ਼ੀ ਵਿੱਚ ਮੁਹਾਰਤ, ਐਮ.ਐਸ. ਆਫਿਸ ਟੂਲਜ਼ ਅਤੇ ਸ਼ੋਸ਼ਲ ਮੀਡੀਆ ਵਿੱਚ ਗਿਆਨ, ਹੋਣਾ ਜ਼ਰੂਰੀ ਹੈ। ਉਨਾਂ ਦੱਸਿਆ ਕਿ ਇਹ ਨੌਜਵਾਨ ਸਰਕਾਰ ਵਲੋਂ ਚਲਾਏ ਜਾਂਦੇ ਵਿਕਾਸ ਅਤੇ ਪ੍ਰਬੰਧਕੀ ਪ੍ਰੋਜੈਕਟਾਂ ਨੂੰ ਡਿਜਾਇਨ ਕਰਨ ਅਤੇ ਲਾਗੂ ਕਰਨ, ਡਾਟਾ ਇਕੱਠਾ ਕਰਨ ਅਤੇ ਫੈਸਲੇ ਲੈਣ ਦੀਆਂ ਪ੍ਰੀਕ੍ਰਿਆਵਾਂ ਵਿੱਚ ਸਹਾਇਤਾ ਲਈ ਰਿਪੋਰਟਾਂ ਤਿਆਰ ਕਰਨਗੇ ਅਤੇ ਵਰਕਸ਼ਾਪਾਂ, ਸਿਖਲਾਈ ਸ਼ੈਸਨਾਂ ਅਤੇ ਭਾਈਚਾਰਕ ਸ਼ਮੂਲੀਅਤ ਦੀਆਂ ਗਤੀਵਿਧੀਆਂ ਦਾ ਆਯੋਜਨ ਵੀ ਕਰਨਗੇ।           ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਰ੍ਹਾਂ ਨੋਜਵਾਨਾਂ ਵਿਚ ਆਤਮ-ਵਿਸ਼ਵਾਸ਼ ਦੀ ਭਾਵਨਾ ਵਧੇਗੀ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਵਿੱਚ ਹੱਥੀ ਅਨੁਭਵ ਵੀ ਮਿਲੇਗਾ। ਉਨਾਂ ਦੱਸਿਆ ਕਿ ਤਿੰਨ ਮਹੀਨੇ ਦਾ ਕੋਰਸ ਕਰਨ ਉਪਰੰਤ ਨੌਜਵਾਨਾਂ ਨੂੰ ਡਿਪਟੀ ਕਮਿਸ਼ਨਰ ਵਲੋਂ ਹਸਤਾਖਰ ਕੀਤਾ ਗਿਆ ਸਰਟੀਫਿਕੇਟ ਵੀ ਮੁਹੱਈਆ ਕਰਵਾਇਆ ਜਾਵੇਗਾ ਅਤੇ ਨੌਜਵਾਨਾਂ ਨੂੰ ਚੁਣੇ ਜਾਣ ਦੀ ਪ੍ਰਕਿਰਿਆ ਦੋ ਪੜਾਵਾਂ ਵਿਚ ਪੂਰੀ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਸ਼ੁਰੂਆਤੀ ਸਕਰੀਨਿੰਗ ਦੌਰਾਨ ਮਾਪਦੰਡਾਂ ਦੇ ਆਧਾਰ ਤੇ ਬਿਨੈਕਾਰਾਂ ਨੂੰ ਸ਼ਾਰਟਲਿਸਟ ਕੀਤਾ ਜਾਵੇਗਾ ਅਤੇ ਇਸ ਉਪਰੰਤ ਉਨਾਂ ਦੀ ਇੰਟਰਵਿਊ ਕੀਤੀ ਜਾਵੇਗੀ। ਉਨਾਂ ਕਿਹਾ ਕਿ ਚੋਣ ਪ੍ਰਕਿਰਿਆ ਲਈ ਕੋਈ ਚੋਣ ਭੱਤਾ ਨਹੀਂ ਦਿੱਤਾ ਜਾਵੇਗਾ ਅਤੇ ਜਿਲ੍ਹਾ ਪ੍ਰਸ਼ਾਸਨ ਦਾ ਫੈਸਲਾ ਅੰਤਮ ਹੋਵੇਗਾ। ਉਨਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਆਪਣੀ ਮਰਜੀ ਅਨੁਸਾਰ ਇਸ ਪ੍ਰੋਗਰਾਮ ਨੂੰ ਬੰਦ ਵੀ ਕਰ ਸਕਦਾ ਹੈ। ਉਨਾਂ ਦੱਸਿਆ ਕਿ ਬਿਨੈਕਾਰਾਂ ਨੂੰ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਤੋਂ ਪਬਲਿਕ ਪਾਲਿਸੀ, ਸ਼ੋਸ਼ਲ ਸਾਇੰਸ, ਇੰਜੀਨੀਅਰਿੰਗ, ਵਾਤਾਵਰਨ, ਪ੍ਰਬੰਧਨ, ਡਾਟਾ ਵਿਸ਼ਲੇਸ਼ਨ, ਕਾਨੂੰਨ, ਮੀਡੀਆ, ਸਿਹਤ ਵਿਗਿਆਨ ਅਤੇ ਹੋਰ ਵਿੱਚ ਗ੍ਰੈਜੁਏਟ ਹੋਣਾ ਜ਼ਰੂਰੀ ਹੈ। ਉਨਾਂ ਦੱਸਿਆ ਕਿ ਹੋਰ ਵਧੇਰੇ ਜਾਣਕਾਰੀ ਲਈ ਈਮੇਲ  bhumika.shivhare9@punjab.gov.in ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਐਪਲੀਕੇਸ਼ਨ ਲਿੰਕ https://forms.gle/V4fiZbB9DayfX85q9 ਤੇ ਜਾ ਕੇ ਫਾਰਮ ਭਰਿਆ ਜਾ ਸਕਦਾ ਹੈ।

  • ਰਾਸ਼ਨ ਵੰਡ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵੱਲੋਂ 2024 ਦੌਰਾਨ ਕੀਤੀਆਂ ਗਈਆਂ ਪ੍ਰਮੁੱਖ ਪਹਿਲਕਦਮੀਆਂ: ਲਾਲ ਚੰਦ ਕਟਾਰੂਚੱਕ

    ਰਾਸ਼ਨ ਵੰਡ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵੱਲੋਂ 2024 ਦੌਰਾਨ ਕੀਤੀਆਂ ਗਈਆਂ ਪ੍ਰਮੁੱਖ ਪਹਿਲਕਦਮੀਆਂ: ਲਾਲ ਚੰਦ ਕਟਾਰੂਚੱਕ

    ਚੰਡੀਗੜ੍ਹ, 30 ਦਸੰਬਰ: ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵੱਲੋਂ ਸਾਲ 2024 ਦੌਰਾਨ ਵਿਭਾਗ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਦੇ ਮਕਸਦ ਨਾਲ ਵੱਖ-ਵੱਖ ਪ੍ਰਮੁੱਖ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ। ਇਸ ਸਾਲ ਦੌਰਾਨ ਰਾਸ਼ਨ ਦੀ ਨਿਰਵਿਘਨ ਵੰਡ ਨੂੰ ਯਕੀਨੀ ਬਣਾਉਣ ਲਈ ਈ-ਪੋਸ ਮਸ਼ੀਨਾਂ ਅਤੇ ਆਈਰਿਸ ਸਕੈਨਰਾਂ ਦੇ ਨਾਲ-ਨਾਲ ਭਾਰ ਤੋਲਣ ਵਾਲੀਆਂ ਇਲੈਕਟ੍ਰਾਨਿਕ ਮਸ਼ੀਨਾਂ ਸਮੇਤ 14420 ਈ-ਪੋਸ…

  • ਜਲ ਸਰੋਤ ਵਿਭਾਗ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਅਹਿਮ ਮੀਲ ਪੱਥਰ ਸਥਾਪਤ

    ਜਲ ਸਰੋਤ ਵਿਭਾਗ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਅਹਿਮ ਮੀਲ ਪੱਥਰ ਸਥਾਪਤ

    ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸੂਬੇ ਦੇ ਪਾਣੀ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ  ਕਿਸਾਨਾਂ ਨੂੰ ਪਾਣੀ ਦੀ ਸਮਾਨ ਵੰਡ ਯਕੀਨੀ ਬਣਾਉਣ ਲਈ ਬੇਮਿਸਾਲ ਮੀਲ ਪੱਥਰ ਹਾਸਲ ਕੀਤੇ ਹਨ। ਇਹ ਜਾਣਕਾਰੀ ਦਿੰਦਿਆਂ ਜਲ ਸਰੋਤ ਮੰਤਰੀ ਸ. ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਵਿਭਾਗ ਵੱਲੋਂ 2024 ਦੇ ਅੰਤ ਤੱਕ 2100 ਕਰੋੜ…

  • ਗੁਰਦਾਸਪੁਰ ਤੇ ਬਟਾਲਾ ‘ਚ ਪੁਲਿਸ ਅਦਾਰਿਆਂ ‘ਤੇ ਹਮਲਾ: ਪੰਜਾਬ ਪੁਲਿਸ ਨੇ ਇਨ੍ਹਾਂ ਹਮਲਿਆਂ ਦੇ ਮਾਸਟਰਮਾਈਂਡ ਸਮੇਤ ਪਾਕਿਸਤਾਨੀ ਹਮਾਇਤ ਪ੍ਰਾਪਤ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

    ਗੁਰਦਾਸਪੁਰ ਤੇ ਬਟਾਲਾ ‘ਚ ਪੁਲਿਸ ਅਦਾਰਿਆਂ ‘ਤੇ ਹਮਲਾ: ਪੰਜਾਬ ਪੁਲਿਸ ਨੇ ਇਨ੍ਹਾਂ ਹਮਲਿਆਂ ਦੇ ਮਾਸਟਰਮਾਈਂਡ ਸਮੇਤ ਪਾਕਿਸਤਾਨੀ ਹਮਾਇਤ ਪ੍ਰਾਪਤ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

    ਚੰਡੀਗੜ੍ਹ/ਬਟਾਲਾ, 29 ਦਸੰਬਰ: ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਹੋਰ ਪਾਕਿਸਤਾਨ-ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ, ਜਿਹਨਾਂ ਵਿੱਚ ਬਟਾਲਾ ਅਤੇ ਗੁਰਦਾਸਪੁਰ ਦੇ ਪੁਲਿਸ ਅਦਾਰਿਆਂ ‘ਤੇ ਹੋਏ ਹੈਂਡ ਗ੍ਰਨੇਡ ਹਮਲੇ ਦਾ ਮਾਸਟਰਮਾਈਂਡ ਅਭਿਜੋਤ ਸਿੰਘ ਵੀ ਸ਼ਾਮਲ ਹੈ, ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਦੱਸਣਯੋਗ ਹੈ ਕਿ ਇਹ ਮਾਡਿਊਲ ਵਿਦੇਸ਼…

  • ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ‘ਬੁੱਢੇ ਦਰਿਆ’ ਅਤੇ 225 ਐਮ.ਐਲ.ਡੀ. ਐਸ.ਟੀ.ਪੀ. ਦਾ ਕੀਤਾ ਦੌਰਾ

    ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ‘ਬੁੱਢੇ ਦਰਿਆ’ ਅਤੇ 225 ਐਮ.ਐਲ.ਡੀ. ਐਸ.ਟੀ.ਪੀ. ਦਾ ਕੀਤਾ ਦੌਰਾ

    ਲੁਧਿਆਣਾ/ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ‘ਬੁੱਢੇ ਦਰਿਆ’ ਨੂੰ ਸਾਫ਼ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ‘ਬੁੱਢੇ ਦਰਿਆ’ ਅਤੇ 225 ਐਮ.ਐਲ.ਡੀ. ਜਮਾਲਪੁਰ ਐੱਸ.ਟੀ.ਪੀ (ਤਾਜਪੁਰ ਰੋਡ) ‘ਤੇ ਐਤਵਾਰ ਨੂੰ ਦੌਰਾ ਕੀਤਾ।…

  • ਸਾਲ 2024 ਦਾ ਅੰਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ ਪ੍ਰਦਾਨ

    ਸਾਲ 2024 ਦਾ ਅੰਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ ਪ੍ਰਦਾਨ

    ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੇ, ਦੂਜੇ ਅਤੇ ਤੀਜੇ ਦਰਜੇ ਦੀਆਂ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ…

  • ਪੰਜਾਬ ਦੇ ਬਾਗਬਾਨੀ ਖੇਤਰ ਨੇ 2024 ਦੌਰਾਨ ਨਵੀਆਂ ਬੁਲੰਦੀਆਂ ਨੂੰ ਛੂਹਿਆਂ

    ਪੰਜਾਬ ਦੇ ਬਾਗਬਾਨੀ ਖੇਤਰ ਨੇ 2024 ਦੌਰਾਨ ਨਵੀਆਂ ਬੁਲੰਦੀਆਂ ਨੂੰ ਛੂਹਿਆਂ

    ਚੰਡੀਗੜ੍ਹ, 29 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਦੇ ਵਿਸਥਾਰ ਅਤੇ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੀ ਅਗਵਾਈ ਹੇਠ ਬਾਗਬਾਨੀ ਵਿਭਾਗ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਪੂਰੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ…

  • ਸਾਲ 2024 ਵਿੱਚ ਸਹਿਕਾਰੀ ਬੈਂਕਾਂ ਵੱਲੋਂ ਓ.ਟੀ.ਐਸ. ਸਕੀਮ ਤਹਿਤ ਡਿਫਾਲਟਰਾਂ ਨੂੰ 368 ਕਰੋੜ ਰੁਪਏ ਦੀ ਕਰਜ਼ਾ ਰਾਹਤ

    ਸਾਲ 2024 ਵਿੱਚ ਸਹਿਕਾਰੀ ਬੈਂਕਾਂ ਵੱਲੋਂ ਓ.ਟੀ.ਐਸ. ਸਕੀਮ ਤਹਿਤ ਡਿਫਾਲਟਰਾਂ ਨੂੰ 368 ਕਰੋੜ ਰੁਪਏ ਦੀ ਕਰਜ਼ਾ ਰਾਹਤ

    ਚੰਡੀਗੜ੍ਹ, 29 ਦਸੰਬਰ:           ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਾਲ 2024 ਵਿੱਚ ਸਹਿਕਾਰੀ ਬੈਂਕਾਂ ਦੇ ਡਿਫਾਲਟਰ ਕਰਜ਼ਦਾਰਾਂ ਨੂੰ ਕਰਜ਼ਾ ਰਾਹਤ ਪ੍ਰਦਾਨ ਕਰਨ, ਬੈਂਕਾਂ ਨੂੰ ਅਪਗ੍ਰੇਡ ਕਰਨ, ਭੰਡਾਰਨ ਦੀ ਸਮੱਸਿਆ ਨਾਲ ਨਜਿੱਠਣ ਲਈ ਨਵੇਂ ਗੋਦਾਮਾਂ ਦਾ ਨਿਰਮਾਣ ਕਰਨ ਦੇ ਨਾਲ-ਨਾਲ ਸਹਿਕਾਰਤਾ ਲਹਿਰ ਨੂੰ ਹੋਰ…

  • ਪੰਜਾਬ ਪੁਲਿਸ ਨੇ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਹੱਤਿਆ ਕਰਨ ਦੀਆਂ ਸੰਭਾਵਿਤ ਘਟਨਾਵਾਂ ਨੂੰ ਟਾਲਿਆ

    ਪੰਜਾਬ ਪੁਲਿਸ ਨੇ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਹੱਤਿਆ ਕਰਨ ਦੀਆਂ ਸੰਭਾਵਿਤ ਘਟਨਾਵਾਂ ਨੂੰ ਟਾਲਿਆ

    ਚੰਡੀਗੜ੍ਹ/ਤਰਨਤਾਰਨ, 29 ਦਸੰਬਰ: ਸੂਬੇ ਵਿੱਚੋਂ ਸੰਗਠਿਤ ਅਪਰਾਧ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਤਰਨਤਾਰਨ ਪੁਲਿਸ ਨੇ ਨਾਮੀ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਹੱਤਿਆ ਕਰਨ ਦੀਆਂ ਸੰਭਾਵਿਤ ਘਟਨਾਵਾਂ ਨੂੰ ਨਾਕਾਮ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਵੱਡੀ ਮਾਤਰਾ…

  • ਮੁੱਖ ਮੰਤਰੀ ਦੇ ਯਤਨਾਂ ਸਦਕਾ ਹੋਰ ਮਜ਼ਬੂਤ ਹੋਇਆ ਸਹਿਕਾਰੀ ਅਦਾਰਾ ‘ਮਿਲਕਫੈੱਡ’

    ਮੁੱਖ ਮੰਤਰੀ ਦੇ ਯਤਨਾਂ ਸਦਕਾ ਹੋਰ ਮਜ਼ਬੂਤ ਹੋਇਆ ਸਹਿਕਾਰੀ ਅਦਾਰਾ ‘ਮਿਲਕਫੈੱਡ’

    ਚੰਡੀਗੜ੍ਹ, 29 ਦਸੰਬਰ:        ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਾਲ 2024 ਵਿੱਚ ਦੁੱਧ ਉਤਪਾਦਕਾਂ ਨੂੰ ਵੱਧ ਭਾਅ ਦੇਣ, ਵੇਰਕਾ ਪਲਾਂਟਾਂ ਦਾ ਵਿਸਥਾਰ ਕਰਨ ਅਤੇ ਨਵੇਂ ਉਤਪਾਦ ਲਾਂਚ ਕਰਕੇ ਸਹਿਕਾਰੀ ਅਦਾਰੇ ‘ਮਿਲਕਫੈੱਡ’ ਨੂੰ ਹੋਰ ਮਜ਼ਬੂਤ ਕੀਤਾ ਹੈ।        ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ…

  • ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵੱਖ-ਵੱਖ ਸਮਾਜਿਕ, ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ

    ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵੱਖ-ਵੱਖ ਸਮਾਜਿਕ, ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ

    ਕੋਟਕਪੂਰਾ 29 ਦਸੰਬਰ,2024 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਹਲਕੇ ਦੇ ਵੱਖ-ਵੱਖ ਸਮਾਜਿਕ,ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ।  ਇਸ ਮੌਕੇ ਉਨ੍ਹਾਂ ਡੇਰਾ ਦਰਿਆਗਰੀ ਕੋਟਕਪੂਰਾ ਵਿਖੇ   ਗਰਿਡ ਸਬ ਸਟੇਸ਼ਨ ਟੈਕਨੀਕਲ ਅਤੇ ਕਲੈਰੀਕਲ ਯੂਨੀਅਨ ਪੰਜਾਬ ਵੱਲੋਂ ਆਯੋਜਿਤ ਸੂਬਾ ਪੱਧਰੀ ਸਲਾਨਾ ਇਜਲਾਸ ਵਿੱਚ ਬਤੌਰ ਮੁੱਖ…

  • ਬਿਜਲੀ ਖੇਤਰ ਚ ਅੱਗੇ ਵੱਧਦਾ ਪੰਜਾਬ: ਸੂਬੇ ਦੇ ਬਿਜਲੀ ਖੇਤਰ ਵਿੱਚ ਬੇਮਿਸਾਲ ਵਿਕਾਸ ਦਾ ਸਾਲ ਰਿਹਾ 2024

    ਬਿਜਲੀ ਖੇਤਰ ਚ ਅੱਗੇ ਵੱਧਦਾ ਪੰਜਾਬ: ਸੂਬੇ ਦੇ ਬਿਜਲੀ ਖੇਤਰ ਵਿੱਚ ਬੇਮਿਸਾਲ ਵਿਕਾਸ ਦਾ ਸਾਲ ਰਿਹਾ 2024

    ਚੰਡੀਗੜ੍ਹ, 29 ਦਸੰਬਰ ਸਾਲ 2024 ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੀ.ਵੀ.ਕੇ ਪਾਵਰ ਤੋਂ ਗੋਇੰਦਵਾਲ ਪਾਵਰ ਪਲਾਂਟ ਨੂੰ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦਣ ਦੇ ਇਤਿਹਾਸਕ ਕਦਮ ਨਾਲ ਹੋਈ। ਭਾਰਤ ਵਿੱਚ ਇੱਕ ਸੂਬ ਸਰਕਾਰ ਦੁਆਰਾ ਇੱਕ ਪ੍ਰਾਈਵੇਟ ਪਾਵਰ ਪਲਾਂਟ ਖਰੀਦਣ ਦੀ ਇਹ ਪਹਿਲੀ ਘਟਨਾ ਹੈ। ਸ੍ਰੀ ਗੁਰੂ…

  • ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

    ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

    ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਨੇੜੇ ਪ੍ਰਾਈਵੇਟ ਬੱਸ ਦੇ ਨਾਲੇ ਵਿੱਚ ਡਿੱਗਣ ਕਾਰਨ ਯਾਤਰੀਆਂ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਭਿਆਨਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ…

  • ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

    ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

    ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ ਬੁਰਜ ਵਾਲੀ, ਝੋਕ ਡੀਪੂਲਾਣਾ,ਆਹਾਲਬੋਦਲਾ, ਨਵਾਂ ਆਹਾਲ ਬੋਦਲਾ, ਹੌਜ ਗੰਦੜ੍ਹ ਅਤੇ ਤਰੋਬੜੀ ਸਮੇਤ ਵੱਖ-ਵੱਖ ਪਿੰਡਾਂ ਵਿਖੇ ਜਨ ਸੁਣਵਾਈ ਕੀਤੀ। ਲੋਕਾਂ ਨਾਲ ਪਿੰਡਾਂ ਦੇ ਵਿਕਾਸ ਕਾਰਜਾ ਬਾਰੇ ਵਿਚਾਰ ਚਰਚਾ ਕੀਤੀ ਤੇ ਉਨ੍ਹਾਂ ਤੋਂ ਮੰਗ ਪੱਤਰ ਵੀ ਪ੍ਰਾਪਤ ਕੀਤੇ ।                  ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ *ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਤਤਪਰ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ…

  • ਪੰਜਾਬ ਪੁਲਿਸ ਨੇ ਇਸਲਾਮਾਬਾਦ ਪੁਲਿਸ ਸਟੇਸ਼ਨ ‘ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ

    ਪੰਜਾਬ ਪੁਲਿਸ ਨੇ ਇਸਲਾਮਾਬਾਦ ਪੁਲਿਸ ਸਟੇਸ਼ਨ ‘ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ

    ਚੰਡੀਗੜ੍ਹ/ਅੰਮ੍ਰਿਤਸਰ, 28 ਦਸੰਬਰ: ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ, ਵਿਦੇਸ਼ ਅਧਾਰਤ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਇੱਕ ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰਾਂ ਜਿਨ੍ਹਾਂ ਨੇ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਸਟੇਸ਼ਨ ‘ਤੇ ਕੀਤੇ ਹੈਂਡ-ਗ੍ਰਨੇਡ ਹਮਲਾ ਦਾ ਜ਼ੁਰਮ ਕਬੂਲਿਆ ਹੈ, ਨੂੰ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ…

  • ਅਜਨਾਲਾ ਹਲਕੇ ਦੀਆਂ ਸਾਰੀਆਂ ਸੜਕਾਂ ਉੱਤੇ ਸੁਰੱਖਿਆ ਲਈ ਲਗਾਈ ਜਾਵੇਗੀ ਚਿੱਟੀ ਪੱਟੀ – ਧਾਲੀਵਾਲ 

    ਅਜਨਾਲਾ ਹਲਕੇ ਦੀਆਂ ਸਾਰੀਆਂ ਸੜਕਾਂ ਉੱਤੇ ਸੁਰੱਖਿਆ ਲਈ ਲਗਾਈ ਜਾਵੇਗੀ ਚਿੱਟੀ ਪੱਟੀ – ਧਾਲੀਵਾਲ 

    ਅੰਮ੍ਰਿਤਸਰ, 28 ਦਸੰਬਰ 2024— ਰਾਹਗੀਰਾਂ ਦੀ ਸੁਰੱਖਿਆ ਲਈ ਸੜਕਾਂ ਉੱਤੇ ਸੁਰੱਖਿਆ ਮਾਪਦੰਡ, ਜਿਨਾਂ ਵਿੱਚ ਚਿੱਟੀ ਪੱਟੀ ਸਭ ਤੋਂ ਅਹਿਮ ਹੈ, ਸਾਰੇ ਅਜਨਾਲੇ ਹਲਕੇ ਦੀਆਂ ਸੜਕਾਂ ਉੱਤੇ ਲਗਵਾਈ ਜਾਵੇਗੀ ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਤੋਂ ਲੁਹਾਰਕਾ ਰੋਡ ਉੱਤੇ ਚਿੱਟੀ ਪੱਟੀ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ…

  • ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ

    ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ

    ਚੰਡੀਗੜ੍ਹ, 28 ਦਸੰਬਰ: ਖੇਤੀਬਾੜੀ ਸੈਕਟਰ ਨੂੰ ਹੋਰ ਖੁਸ਼ਹਾਲ ਬਣਾਉਣ ਅਤੇ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੀ ਆਮਦਨ ਵਿੱਚ ਹੋਰ ਵਾਧਾ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਗੰਨੇ ਦੇ ਰੇਟ ਵਿੱਚ ਵਾਧਾ, ਹਾਈਬ੍ਰਿਡ ਮੱਕੀ ਦੇ ਬੀਜਾਂ…

  • 15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ  ‘ਪੰਜਾਬ ਚੋਣ ਕੁਇੱਜ਼-2025’ ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ

    15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ  ‘ਪੰਜਾਬ ਚੋਣ ਕੁਇੱਜ਼-2025’ ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ

    ਲੁਧਿਆਣਾ, 28 ਦਸੰਬਰ (000) ਲੋਕਤੰਤਰ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਵੋਟ ਪਾਉਣ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਮੁੱਖ ਚੋਣ ਅਫ਼ਸਰ, ਪੰਜਾਬ ਦੁਆਰਾ ’15ਵੇਂ ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ‘ਪੰਜਾਬ ਚੋਣ ਕੁਇੱਜ਼-2025’ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ…