Category: Punjab1
-

ਨਗਰ ਨਿਗਮ, ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਦੇ ਕੁੱਝ ਬੂਥਾਂ ਦਾ ਬਦਲਿਆ ਗਿਆ ਸਥਾਨ
ਅੰਮ੍ਰਿਤਸਰ 20 ਦਸੰਬਰ 2024— ਨਗਰ ਨਿਗਮ, ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਚੋਣਾਂ 2024 ਲਈ ਜਿਲ੍ਹਾ ਅੰਮ੍ਰਿਤਸਰ ਦੇ ਵਾਸੀਆਂ ਦੇ ਸਹੂਲਤ ਲਈ ਵੱਖ-ਵੱਖ ਰਿਟਰਨਿੰਗ ਅਫ਼ਸਰਾਂ ਵਲੋਂ ਕੁੱਝ ਪੋਲਿੰਗ ਬੂਥਾਂ ਦੇ ਸਥਾਨਾਂ ਵਿੱਚ ਤਬਦੀਲੀ ਕੀਤੀ ਗਈ ਹੈ ਤਾਂ ਜੋ ਆਮ ਜਨਤਾ ਨੂੰ ਵੋਟਾਂ ਸਬੰਧੀ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਨਾ ਆਵੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਧਿਕਾਰੀ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵਾਰਡ ਨੰ: 16 ਦੇ ਪੋਲਿੰਗ ਬੂਥ 1, 2 ਅਤੇ 3 ਦਾ ਪੁਰਾਣਾ ਪੋਲਿੰਗ ਸਟੇਸ਼ਨ ਨੂੰ ਬਦਲ ਕੇ ਨਵੇਂ ਗਾਂਧੀ ਮੈਮੋਰੀਅਲ ਹਾਈ ਸਕੂਲ ਜਗਦੰਬੇ ਕਾਲੋਨੀ ਮਜੀਠਾ ਰੋਡ ਵਿਖੇ ਅਤੇ ਵਾਰਡ ਨੰਬਰ 5 ਦੇ ਪੋਲਿੰਗ ਬੂਥ ਨੰਬਰ 7, 8,9 ਅਤੇ 10 ਦਾ ਜੋ ਕਿ ਪਹਿਲਾਂ ਪੀ.ਬੀ.ਐਨ ਹਾਈ ਸਕੂਲ ਦਯਾਨੰਦ ਨਗਰ ਵਿਖੇ ਸੀ ਨੂੰ ਬਦਲ ਕੇ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਪੁਲਿਸ ਲਾਈਨ, ਵਾਰਡ ਨੰਬਰ 9 ਦੇ ਪੋਲਿੰਗ ਬੂਥ ਨੰਬਰ 3 ਨੂੰ ਸਰਕਾਰੀ ਐਲੀਮੈਂਟਰੀ ਸਕੂਲ ਗੰਡਾਸਿੰਘ ਵਾਲਾ ਨੂੰ ਬਦਲ ਕੇ ਸਰਕਾਰੀ ਹਾਈ ਸਕੂਲ ਗੰਡਾ ਸਿੰਘ ਵਾਲਾ, ਵਾਰਡ ਨੰਬਰ 12 ਦੇ ਪੋਲਿੰਗ ਬੂਥ ਨੰਬਰ 3 ਅਤੇ 4ਨੂੰ ਸਰਕਾਰੀ ਐਲੀਮੈਂਟਰੀ ਸਕੂਲ ਤੁੰਗਬਾਲਾ ਤੋਂ ਬਦਲ ਕੇ ਸਰਕਾਰੀ ਹਾਈ ਸਕੂਲ ਤੁੰਗਬਾਲਾ, ਵਾਰਡ ਨੰਬਰ 45 ਦੇ ਪੋਲਿੰਗ ਬੂਥ ਨੰਬਰ 6,7 ਅਤੇ 8 ਨੂੰ ਸ਼ਕਤੀ ਮਾਡਲ ਸਕੂਲ ਸ਼ਰਮਾ ਕਲੋਨੀ ਨੂੰ ਬਦਲ ਕੇ ਗੁਰੂਕੁਲ ਪਬਲਿਕ ਸਕੂਲ, ਗੁਰੂ ਨਾਨਕ ਕਲੋਨੀ ਗਲੀ ਨੰਬਰ-2, ਵਾਰਡ ਨੰਬਰ 82 ਦੇ ਪੋਲਿੰਗ ਬੂਥ ਨੰਬਰ 1,2 ਅਤੇ 3 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੂਪੁਰ ਨੂੰ ਬਦਲ ਕੇ ਸਰਕਾਰੀ ਹਾਈ ਸਕੂਲ ਕਾਲਾ, ਵਾਰਡ ਨੰਬਰ 82 ਦੇ ਪੋਲਿੰਗ ਬੂਥ ਨੰਬਰ 4 ਨੂੰ ਸਪਰਿੰਗ ਸਟੱਡੀ ਸਕੂਲ ਨੂੰ ਬਦਲ ਕੇ ਸਰਕਾਰੀ ਐਲੀਮੈਂਟਰੀ ਸਕੂਲ ਕਾਲਾ, ਵਾਰਡ ਨੰਬਰ 86 ਦੇ ਪੋਲਿੰਗ ਬੂਥ ਨੰਬਰ 6 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੂੰਪੁਰ ਨੂੰ ਬਦਲ ਕੇ ਸਪਰਿੰਗ ਸਟੱਡੀ ਸਕੂਲ ਸ਼ੇਰਸ਼ਾਹ ਸੂਰੀ ਰੋਡ ਅਤੇ ਵਾਰਡ ਨੰਬਰ 82 ਦੇ ਹੀ ਪੋਲਿੰਗ ਬੂਥ 7 ਅਤੇ 8 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੂੰਪੁਰ ਤੋਂ ਬਦਲ ਕੇ ਸਰਕਾਰੀ ਐਲੀਮੈਂਟਰੀ ਸਕੂਲ ਕਾਲਾ ਅੰਮ੍ਰਿਤਸਰ, ਵਾਰਡ ਨੰਬਰ 56 ਦੇ ਪੋਲਿੰਗ ਬੂਥ ਨੰਬਰ 1 ਨੂੰ ਪੂਜਿਆ ਸ੍ਰੀ ਸੋਹਨ ਲਾਲ ਜੈਨ ਸੀਨੀਅਰ ਸੈਕੰਡਰੀ ਸਕੂਲ ਤੋਂ ਬਦਲ ਕੇ ਐਸ.ਜੀ.ਆਰ.ਡੀ. ਕਿਡਜ਼ ਕੇਸ਼ਲ ਪਬਲਿਕ ਸਕੂਲ ਟਾਊਨ ਹਾਲ, ਅਤੇ ਵਾਰਡ ਨੰਬਰ 58 ਦੇ ਪੋਲਿੰਗ ਬੂਥ ਨੰਬਰ 8 ਨੂੰ ਪੂਜਿਆ ਸ੍ਰੀ ਸੋਹਨ ਲਾਲ ਜੈਨ ਸੀਨੀਅਰ ਸੈਕੰਡਰੀ ਸਕੂਲ ਤੋਂ ਬਦਲ ਕੇ ਐਸ.ਜੀ.ਆਰ.ਡੀ. ਕਿਡਜ਼ ਕੇਸ਼ਲ ਪਬਲਿਕ ਸਕੂਲ ਟਾਊਨ ਹਾਲ ਵਿਖੇ ਬਦਲ ਦਿੱਤਾ ਗਿਆ ਹੈ। ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਬਾਬਾ ਬਕਾਲਾ ਸਾਹਿਬ ਵਿਖੇ ਵਾਰਡ ਨੰਬਰ 1 ਦੇ ਪੋਲਿੰਗ ਬੂਥ ਨੰਬਰ 1 ਅਤੇ ਵਾਰਡ ਨੰਬਰ 2 ਦੇ ਪੋਲਿੰਗ ਬੂਥ ਨੰਬਰ 2 ਜੋ ਕਿ ਪਹਿਲਾਂ ਖੇਤੀਬਾੜੀ ਦਫ਼ਤਰ ਬਾਬਾ ਬਕਾਲਾ ਸਾਹਿਬ ਵਿਖੇ ਸੀ ਨੂੰ ਬਦਲ ਕੇ ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ ਅਤੇ ਵਾਰਡ ਨੰਬਰ 3 ਦੇ ਪੋਲਿੰਗ ਬੂਥ ਨੰਬਰ 3 ਦੇ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਤੋਂ ਬਦਲ ਕੇ ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ ਸੱਜਾ ਪਾਸਾ ਅਤੇ ਵਾਰਡ ਨੰਬਰ 12 ਦੇ ਪੋਲਿੰਗ ਬੂਥ ਨੰਬਰ 12 ਜੋ ਕਿ ਪਹਿਲਾਂ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸੀ ਨੂੰ ਹੁਣ ਬਦਲ ਕੇ ਸੰਤ ਮਾਝਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਕਰ ਦਿੱਤਾ ਗਿਆ ਹੈ। ਜਿਲ੍ਹਾ ਚੋਣ ਅਧਿਕਾਰੀ ਨੇ ਅੰਮ੍ਰਿਤਸਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਵੋਟ ਦੇ ਅਧਿਕਾਰੀ ਦੀ ਵਰਤੋਂ ਜ਼ਰੂਰ ਕਰਨ ਤਾਂ ਜੋ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
-

ਜਿਲ੍ਹਾ ਮੈਜਿਸਟਰੇਟ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਤੋਂ ਪਹਿਲਾਂ ਬਾਹਰਲੇ ਵਿਅਕਤੀਆਂ ਨੂੰ ਚੋਣ ਪ੍ਰਚਾਰ ਤੋਂ ਤੁਰੰਤ ਬਾਅਦ ਚਲੇ ਜਾਣ ਦੇ ਹੁਕਮ ਜਾਰੀ
ਫਰੀਦਕੋਟ 20 ਦਸੰਬਰ () ਜਿਲ੍ਹਾ ਮੈਜਿਸਟਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ 2024 ਲਈ ਚੋੜ ਲੜ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਲਈ ਆਏ ਬਾਹਰਲੇ ਵਿਅਕਤੀ, ਰਿਸ਼ਤੇਦਾਰਾਂ ਅਤੇ ਸਮਰੱਥਕਾਂ ਨੂੰ ਚੋਣ ਪ੍ਰਚਾਰ ਖਤਮ ਹੋਣ ਤੋਂ…
-

ਡਿਪਟੀ ਕਮਿਸ਼ਨਰ ਵੱਲੋਂ ਬਾਲੇਵਾਲਾ ਹੈੱਡ ਦਾ ਦੌਰਾ
ਫ਼ਿਰੋਜ਼ਪੁਰ, 20 ਦਸੰਬਰ 2024:ਡਿਪਟੀ ਕਮਿਸ਼ਨਰ ਵੱਲੋਂ ਪਿਛਲੇ 15 ਦਿਨਾਂ ਤੋਂ ਵਿਭਾਗਾਂ ਦੀ ਮੈਰਾਥਨ ਸਮੀਖਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਅੱਜ ਉਨ੍ਹਾਂ ਵੱਲੋਂ ਬਾਲੇ ਵਾਲੇ ਹੈੱਡ ਦਾ ਦੌਰਾ ਕੀਤਾ ਗਿਆ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਤੋਂ ਜ਼ਿਲ੍ਹੇ ਅੰਦਰ ਸਿੰਚਾਈ ਨੈਟਵਰਕ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਇਸ ਮੌਕੇ ਕਾਰਜਕਾਰੀ ਇੰਜੀਨੀਅਰ ਫ਼ਾਜ਼ਿਲਕਾ ਨਹਿਰ ਅਤੇ ਗਰਾਉਂਡ ਵਾਟਰ…
-

ਪੋਲਿੰਗ ਪਾਰਟੀਆਂ ਪੋਲਿੰਗ ਬੂਥਾਂ ਲਈ ਕੀਤੀਆਂ ਰਵਾਨਾ
ਮਾਨਸਾ, 20 ਦਸੰਬਰ:ਮਾਨਸਾ ਜ਼ਿਲ੍ਹੇ ਦੀਆਂ ਨਗਰ ਪੰਚਾਇਤਾਂ ਭੀਖੀ ਅਤੇ ਸਰਦੂਲਗੜ੍ਹ ਵਿਖੇ 21 ਦਸੰਬਰ 2024 ਨੂੰ ਹੋਣ ਵਾਲੀਆਂ ਚੋਣਾਂ ਸਬੰਧੀ ਅੱਜ ਪੋਲਿੰਗ ਪਾਰਟੀਆਂ ਨੂੰ ਰਿਟਰਨਿੰਗ ਅਧਿਕਾਰੀਆਂ ਵੱਲੋਂ ਵੱਖ-ਵੱਖ ਸਥਾਨਾਂ ਤੋਂ ਚੋਣ ਸਮੱਗਰੀ ਦੇ ਕੇ ਸਬੰਧਤ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ…
-

ਬੇਟੀ ਦੇ ਜਨਮ ਨੂੰ ਮਨਾਉਂਦੇ ਹੋਏ ਨਵ-ਜੰਮੀ ਬੱਚੀਆਂ ਨੂੰ ਵੰਡ ਕੀਤੀ ਗਈ ਬੇਬੀ ਕੇਅਰ ਕਿੱਟਾਂ ਅਤੇ ਬੇਬੀ ਬਲੈੰਕਟ
ਫਾਜ਼ਿਲਕਾ, 20 ਦਸੰਬਰ ਲੜਕੀਆਂ / ਔਰਤਾਂ ਦੇ ਮਨੋਬਲ ਅਤੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਫਾਜਿਲਕਾ ਵਿਖੇ ਸਰਕਾਰੀ ਸ.ਸ ਸਕੂਲ ਲੜਕੇ ਵਿਖੇ ਬਲਾਕ ਪੱਧਰੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਵੱਖ ਵੱਖ ਵਿਭਾਗਾਂ ਜਿਵੇਂ ਕਿ ਸਿੱਖਿਆ ਵਿਭਾਗ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਨਰ ਵਿਕਾਸ…
-

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਜੇਤੂ ਰਹੇ ਭਾਰਤ ਦੇ ਸ਼ਤਰੰਜ ਖਿਡਾਰੀ ਡੀ ਗੁਕੇਸ਼ ਲਈ ਸ਼ਤਰੰਜ ਦੇ ਮੋਹਰੇ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਵਿਸ਼ੇਸ਼ ਤੌਰ ਤੇ ਆਪਣੇ ਦਫਤਰ ਬੁਲਾ ਕੇ ਸਨਮਾਨਿਤ ਕੀਤਾ ਤੇ ਸ਼ਤਰੰਜ ਦੇ ਮੋਹਰੇ ਬਣਾਉਣ ਸਬੰਧੀ ਅੰਮ੍ਰਿਤਸਰ ਦੀ ਇਸ ਕਲਾ ਬਾਰੇ…
-

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ
ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚੋਂ ਬਾਲ ਭਿੱਖਿਆ ਦੀ ਸਮੱਸਿਆ ਨੂੰ ਜੜੋਂ ਮਿਟਾਉਣ ਲਈ ਵੱਖ-ਵੱਖ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਉਪ ਮੰਡਲ ਮੈਜਿਸਟਰੇਟ ਗਿੱਦੜਬਾਹਾ ਸ. ਜਸਪਾਲ ਸਿੰਘ ਦੀ ਅਗਵਾਈ ਹੇਠ ਗਠਿਤ…
-

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼
ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ ਪ੍ਰਤੀ ਆਪਣੇ ਸਨੇਹ ਨੂੰ ਜ਼ਾਹਰ ਕਰਦਿਆਂ ਆਪਣੀ ਨਵੀਂ ਪੁਸਤਕ ‘ਕਿੱਥੇ ਖੋ ਗੋਏ ਚੱਜ ਦੇ ਬੰਦੇ’ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਤੇ ਖਿਡਾਰੀ ਗੁਰਜੰਟ ਸਿੰਘ ਕੋਲੋਂ ਰਿਲੀਜ਼ ਕਰਵਾਈ। ਸ਼ਮਸ਼ੇਰ ਸੰਧੂ ਜਿਨ੍ਹਾਂ ਗੀਤ, ਕਹਾਣੀਆਂ, ਵਾਰਤਕ ਅਤੇ ਖਿਡਾਰੀਆਂ ਬਾਰੇ ਲਿਖਣ ਵਿੱਚ ਨਾਮਣਾ ਖੱਟਿਆ ਹੈ, ਇਹ ਉਨ੍ਹਾਂ ਦਾ ਪਹਿਲਾ ਕਾਵਿ ਸ੍ਰੰਗਹਿ ਹੈ।…
-

ਖਾਈ ਫੇਮੇ ਕੇ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਬਾਰਡਰ ਤੇ ਦੇਖੀ ਰੀਟਰੀਟ ਸੈਰਾਮਨੀ
ਫਿਰੋਜ਼ਪੁਰ, 19 ਦਸੰਬਰ 2024. ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹੁਸੈਨੀਵਾਲਾ ਵਿਖੇ ਸਥਿਤ ਸ਼ਹੀਦੀ ਸਮਾਰਕ ਅਤੇ ਰੀਟਰੀਟ ਸੈਰਾਮਨੀ ਵਿਖਾਉਣ ਦੀ ਵਿੱਢੀ ਗਈ ਮੁਹਿੰਮ ਦੇ ਤੀਜੇ ਦਿਨ ਸਕੂਲੀ ਬੱਚਿਆਂ ਨੂੰ ਰੀਟਰੀਟ ਸੈਰਾਮਨੀ ਦਿਖਾਉਣ ਦੇ ਨਾਲ-ਨਾਲ ਸ਼ਹੀਦਾਂ ਦੀ ਜੀਵਨੀ ਅਤੇ ਹੁਸੈਨੀਵਾਲਾ…
-

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੀਤਾ ਵੂਮੇਨ ਜ਼ਿਲ੍ਹਾ ਜੇਲ੍ਹ ਬਠਿੰਡਾ ਦਾ ਦੌਰਾ
ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ-ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਰਾਜ ਕੁਮਾਰ ਅਗਵਾਈ ਹੇਠ ਅੱਜ ਸੀ.ਜੀ.ਐੱਮ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਡਾ. ਗਗਨਦੀਪ ਕੌਰ ਵੱਲੋ ਵੂਮੈਨ ਜ਼ਿਲ੍ਹਾ ਜੇਲ੍ਹ, ਬਠਿੰਡਾ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ…
-

ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਦੇ ਮੰਤਵ ਨਾਲ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ, 14 ਸਕੂਲੀ ਬੱਸਾਂ ਦੇ ਚਲਾਨ ਕੱਟੇ
ਫਾਜ਼ਿਲਕਾ, 19 ਦਸੰਬਰ ਡਿਪਟੀ ਕਮਿਸ਼ਨਰ ਅਮਨਪ੍ਰੀਤ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਦੇ ਮੰਤਵ ਨਾਲ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਲਈ ਉਪ ਮੰਡਲ ਮੈਜਿਸਟਰੇਟ, ਫਾਜਿਲਕਾ/ਜਲਾਲਾਬਾਦ ਕੰਵਰਜੀਤ ਸਿੰਘ ਵੱਲੋਂ ਦਿੱਤੇ ਗਏ ਆਦੇਸ਼ਾਂ ਦੀ ਪਾਲਣਾ ਕਰਦਿਆਂ ਗਠਿਤ ਟੀਮ ਵੱਲੋਂ ਬਲਾਕ ਫਾਜਿਲਕਾ ਵਿਖੇ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਸਕੂਲੀ ਵਾਹਨਾਂ…
-

24 ਦਸੰਬਰ ਤੱਕ ਸੁਸਾਸ਼ਨ ਸਪਤਾਹ ਮਨਾਇਆ ਜਾਵੇਗਾ : ਵਧੀਕ ਡਿਪਟੀ ਕਮਿਸ਼ਨਰ
ਬਠਿੰਡਾ, 19 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਮੁਹਿੰਮ ਪ੍ਰਸ਼ਾਸਨ ਗਾਓਂ ਕੀ ਔਰ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 24 ਦਸੰਬਰ ਤੱਕ ਸੁਸਾਸ਼ਨ ਸਪਤਾਹ (ਗੁੱਡ ਗਵਰਨੈਂਸ ਵੀਕ) ਮਨਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ…
-

ਉਪ ਤੇ ਜਨਰਲ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਡਰਾਈ ਡੇ ਘੋਸ਼ਿਤ
ਬਠਿੰਡਾ, 19 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਹੋਣ ਵਾਲੀਆਂ ਉਪ ਅਤੇ ਜਨਰਲ ਚੋਣਾਂ ਦੇ ਮੱਦੇਨਜ਼ਰ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ 21 ਦਸੰਬਰ 2024 ਨੂੰ ਡਰਾਈ ਡੇ ਘੋਸ਼ਿਤ ਕਰਦਿਆਂ ਸ਼ਰਾਬ ਦੀ ਵਿਕਰੀ ਅਤੇ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਰਹੇਗੀ।…
-

ਪੰਜਾਬ ਸਰਕਾਰ ਵੱਲੋਂ ਔਰਤਾਂ/ਲੜਕੀਆਂ ਲਈ ਨਹਿਰੂ ਸਟੇਡੀਅਮ ਵਿੱਚ ਲਗਾਇਆ ਜਿਲ੍ਹਾ ਪੱਧਰੀ ਕੈਂਪ
ਫਰੀਦਕੋਟ 19 ਦੰਸਬਰ () ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਭਾਗ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਲੜਕੀਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਹੂਲਤਾਂ ਦਾ ਲਾਭ ਦੇਣ, ਉਨ੍ਹਾਂ ਨੂੰ ਰੁਜਗਾਰ ਦੇ ਮੌਕੇ ਪ੍ਰਦਾਨ ਕਰਨ, ਉਨ੍ਹਾਂ ਦੀ ਮੁਫਤ ਸਿਹਤ ਜਾਂਚ ਅਤੇ ਹੋਰ ਸਰਕਾਰੀ ਸਹੂਲਤਾਂ ਬਾਰੇ ਜਾਣਕਾਰੀ ਦੇਣ ਲਈ ਨਹਿਰੂ ਸਟੇਡੀਅਮ…
-

ਸੁਸ਼ਾਸ਼ਨ ਹਫ਼ਤੇ ਦੇ ਜਸ਼ਨ ਤਹਿਤ ਸ਼ਿਕਾਇਤ ਨਿਵਾਰਨ ਕੈਂਪ ਦਾ ਆਯੋਜਨ
ਮੋਗਾ, 19 ਦਸੰਬਰ – ਭਾਰਤ ਸਰਕਾਰ ਦੇ ਪ੍ਰਸ਼ਾਸ਼ਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਅਤੇ ਪੰਜਾਬ ਸਰਕਾਰ ਦੇ ਗਵਰਨੈਂਸ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਡਾਇਰੈਕਟੋਰੇਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਸੁਸ਼ਾਸ਼ਨ ਹਫ਼ਤੇ ਤਹਿਤ ਗਤੀਵਿਧੀਆਂ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਅੱਜ ਐੱਸ ਡੀ…
-

48 ਘੰਟਿਆਂ ਦੀ ਮਿਆਦ ਦੌਰਾਨ ਕੋਈ ਵੀ ਜਨਤਕ ਮੀਟਿੰਗ ਕਰਨ ਦੀ ਇਜਾਜ਼ਤ ਨਹੀਂ ਹੈ
ਲੁਧਿਆਣਾ, 19 ਦਸੰਬਰ (000) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਉਨ੍ਹਾਂ ਦੇ ਉਮੀਦਵਾਰਾਂ ਨੂੰ ਪੋਲਿੰਗ ਤੋਂ ਪਹਿਲਾਂ 48 ਘੰਟਿਆਂ ਦੀ ਮਿਆਦ ਦੌਰਾਨ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ। ਵੋਟਾਂ ਦੀ ਸਮਾਪਤੀ ਲਈ ਨਿਰਧਾਰਤ ਸਮੇਂ ਤੋਂ 48 ਘੰਟਿਆਂ ਦੀ ਮਿਆਦ ਦੌਰਾਨ ਕੋਈ ਵੀ ਜਨਤਕ ਮੀਟਿੰਗ ਕਰਨ…
-

ਯੋਗਾ ਸਰੀਰ ਤੋਂ ਆਲਸ ਨੂੰ ਦੂਰ ਕਰਕੇ ਤਰੋ-ਤਾਜ਼ਾ ਰੱਖਣ ਵਿਚ ਮਦਦ ਕਰਦਾ ਹੈ- ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ
ਐੱਸ.ਏ.ਐੱਸ. ਨਗਰ 19 ਦਸੰਬਰ, 2024: ਐਸ.ਡੀ.ਐਮ ਖਰੜ ਗੁਰਮੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਤੰਦਰੁਸਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਅਧੀਨ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਰੋਜ਼ ਹੀ ਅਲੱਗ-ਅਲੱਗ ਥਾਵਾਂ ਤੇ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਨ੍ਹਾਂ ਯੋਗਾ ਕਲਾਸਾਂ ਦਾ ਲੋਕ ਭਰਪੂਰ…
-

ਸੜਕ ਦੁਰਘਟਨਾ ਵਿੱਚ ਵਿਦਿਆਰਥਣ ਦੀ ਮੌਤ ਤੇ ਸਪੀਕਰ ਸੰਧਵਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ
ਫ਼ਰੀਦਕੋਟ 19 ਦਸੰਬਰ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵਲੋਂ ਅੱਜ ਸਵੇਰੇ ਪਿੰਡ ਕਲੇਰ ਨਜਦੀਕ ਸਕੂਲ ਵੈਨ ਅਤੇ ਬੱਸ ਵਿਚਕਾਰ ਹੋਈ ਟੱਕਰ ਵਿੱਚ ਜਖਮੀ ਵਿਦਿਆਰਥੀਆਂ ਦਾ ਹਾਲ ਚਾਲ ਜਾਨਣ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਦਾ ਦੌਰਾ ਕੀਤਾ ਗਿਆ । ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ।…
-

ਜਿਲ੍ਹੇ ਵਿੱਚ 19 ਤੋਂ 24 ਦਸੰਬਰ ਤੱਕ ‘ਸੁਸਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਮਨਾਇਆ ਜਾਵੇਗਾ – ਨਰਭਿੰਦਰ ਸਿੰਘ
ਫਰੀਦਕੋਟ 19 ਦਸੰਬਰ ( ) – ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਮੁਹਿੰਮ ‘ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 19 ਤੋਂ 24 ਦਸੰਬਰ ਤੱਕ ‘ਸੁਸਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਨੇ ਦਿੱਤੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ. ਨਰਭਿੰਦਰ…
-

ਐਮ.ਸੀ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਲੁਧਿਆਣਾ ਵਿਖੇ ਨਜ਼ਾਇਜ਼ ਸ਼ਰਾਬ ਦੀ ਆਮਦੋ-ਰਫਤ ਤੇ ਸ਼ਿਕੰਜਾ ਕਸਣ ਲਈ ਆਬਕਾਰੀ ਵਿਭਾਗ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ
ਲੁਧਿਆਣਾ, 19 ਦਸੰਬਰ (000) ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਮੱਦੇਨਜ਼ਰ ਸ੍ਰੀ ਉਦੈਦੀਪ ਸਿੰਘ ਸਿੱਧੂ ਪੀ.ਸੀ.ਐੱਸ, ਉਪ ਕਮਿਸ਼ਨਰ (ਆਬਕਾਰੀ) ਪਟਿਆਲਾ ਜ਼ੋਨ ਦੇ ਹੁਕਮਾਂ ਅਨੁਸਾਰ ਜਿਲ੍ਹਾ ਲੁਧਿਆਣਾ ਦੇ ਸਹਾਇਕ ਕਮਿਸ਼ਨਰ (ਆਬਕਾਰੀ) ਲੁਧਿਆਣਾ ਪੂਰਬੀ ਅਤੇ ਪੱਛਮੀ ਰੇਂਜ ਸ੍ਰੀਮਤੀ ਸ਼ਿਵਾਨੀ ਗੁਪਤਾ ਅਤੇ ਸ੍ਰੀ ਇੰਦਰਜੀਤ ਸਿੰਘ ਨਾਗਪਾਲ ਦੁਆਰਾ…