Category: Punjab1
-

ਪੰਜਾਬ ਪੈਵਿਲੀਅਨ ਨੇ ਵਪਾਰ ਮੇਲਾ 2024 ਵਿੱਚ ਜਿੱਤੇ ਵਿਸ਼ੇ ਦੀ ਉੱਤਮ ਪੇਸ਼ਕਾਰੀ ਅਤੇ ਉੱਤਮ ਪ੍ਰਦਰਸ਼ਨ ਲਈ ਵਿਸ਼ੇਸ਼ ਪ੍ਰਸੰਸਾ ਮੈਡਲ
ਚੰਡੀਗੜ੍ਹ /ਨਵੀਂ ਦਿੱਲੀ, 28 ਨਵੰਬਰ ਇਥੋਂ ਦੇ ਪ੍ਰਗਤੀ ਮੈਦਾਨ ਵਿਖੇ ਹੋਏ ਭਾਰਤ ਅੰਤਰ ਰਾਸ਼ਟਰੀ ਵਪਾਰ ਮੇਲਾ 2024 ਦੌਰਾਨ ਲੋਕਾਂ ਦਾ ਭਰਵਾਂ ਹੁੰਗਾਰਾ ਹਾਸਿਲ ਕਰਨ ਵਾਲੇ ‘ਪੰਜਾਬ ਪੈਵਿਲੀਅਨ’ ਨੇ ਵਿਸ਼ੇ ਦੀ ਉੱਤਮ ਪੇਸ਼ਕਾਰੀ ਅਤੇ ਉੱਤਮ ਪ੍ਰਦਰਸ਼ਨ ਲਈ ਵੱਖੋ-ਵੱਖ ਵਿਸ਼ੇਸ਼ ਪ੍ਰਸੰਸਾ ਮੈਡਲ ਪ੍ਰਾਪਤ ਕੀਤੇ ਹਨ। ਮੇਲੇ ਦਾ ਆਯੋਜਨ ਕਰਨ ਵਾਲੀ ਭਾਰਤ ਵਪਾਰ ਪ੍ਰੋਤਸਾਹਨ ਸੰਸਥਾ (ਆਈ.ਟੀ.ਪੀ.ਓ) ਪਾਸੋਂ ਮੇਲੇ…
-

ਏ.ਐਸ.ਆਈ. ਦੀ ਤਰਫ਼ੋਂ 10,000 ਰੁਪਏ ਰਿਸ਼ਵਤ ਲੈਂਦਾ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 28 ਨਵੰਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਵਿਅਕਤੀ ਮਦਨ ਲਾਲ ਸ਼ਰਮਾ ਵਾਸੀ ਪਿੰਡ ਬਘੌਰਾ, ਜ਼ਿਲ੍ਹਾ ਪਟਿਆਲਾ ਨੂੰ ਇੱਕ ਪੁਲਿਸ ਮੁਲਾਜ਼ਮ ਲਈ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ…
-

ਫੌਜ ਵਲੋਂ ਅਜਨਾਲਾ ਰੋਡ ਨੂੰ ਚੌੜਾ ਕਰਨ ਦੇ ਮਿਲੇ ਭਰੋਸੇ ਨਾਲ ਫੌਜ, ਸਰਹੱਦੀ ਕਿਸਾਨਾਂ ਤੇ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ/ਜਲੰਧਰ, 28 ਨਵੰਬਰ: ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜਲੰਧਰ ਵਿਖੇ ਫੌਜ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਅਧਿਕਾਰੀਆਂ ਵਲੋਂ ਅਜਨਾਲਾ ਸੜਕ ਨੂੰ 5.5 ਮੀਟਰ ਦੀ ਚੌੜਾਈ ਤੋਂ ਵਧਾ ਕੇ 7 ਮੀਟਰ ਕਰਨ ਦਾ ਭਰੋਸਾ ਦਿੱਤਾ ਗਿਆ। 11 ਕਾਰਪਸ ਹੈਡਕੁਆਰਟਰ ਜਲੰਧਰ ਕੈਂਟ ਵਿਖੇ ਹੋਈ ਮੀਟਿੰਗ ਸਬੰਧੀ ਕੈਬਨਿਟ…
-

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਸੜਕ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਜ਼ੋਰਦਾਰ ਮੁਹਿੰਮ ਦੀ ਸ਼ੁਰੂਆਤ
ਚੰਡੀਗੜ੍ਹ, 28 ਨਵੰਬਰ: ਸੂਬੇ ਭਰ ਵਿੱਚ ਸੜਕ ਹਾਦਸਿਆਂ ‘ਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਭਰ ਵਿੱਚ ਸੜਕ ਸੁਰੱਖਿਆ ਵਧਾਉਣ ਲਈ ਬਹੁ-ਪੱਖੀ ਰਣਨੀਤੀ ਦੀ ਰੂਪ ਰੇਖਾ ਉਲੀਕੀ। ਉਨ੍ਹਾਂ ਟ੍ਰੈਫਿਕ ਉਲੰਘਣਾਵਾਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਣ ‘ਤੇ ਜ਼ੋਰ ਦਿੱਤਾ…
-

ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਲੈ ਕੇ ਸਪੀਕਰ ਨੇ ਕੀਤੀ ਪਲੇਠੀ ਮੀਟਿੰਗ
ਚੰਡੀਗੜ੍ਹ/ਅੰਮ੍ਰਿਤਸਰ, 28 ਨਵੰਬਰ: ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਜੋ ਕਿ ਸਾਲ 2027 ਨੂੰ ਆ ਰਿਹਾ ਹੈ, ਨੂੰ ਵਧੀਆ ਢੰਗ ਨਾਲ ਮਨਾਉਣ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਦੀਆਂ ਧਾਰਮਿਕ, ਸਮਾਜਿਕ ਅਤੇ ਹੋਰ ਸੰਸਥਾਵਾਂ ਨਾਲ ਵਿਚਾਰ ਚਰਚਾ ਕੀਤੀ ਅਤੇ ਉਨ੍ਹਾਂ ਦੀ ਸਲਾਹ ਲਈ ਕਿ ਇਸ ਨੂੰ ਵਧੀਆ ਢੰਗ ਨਾਲ…
-

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਸਕੂਲੀ ਤੇ ਕਾਲਜ ਵਿਦਿਆਰਥਣਾਂ ਨੂੰ ਜੀਵਨ ‘ਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਆ
ਚੰਡੀਗੜ੍ਹ, 28 ਨਵੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਚੰਡੀਗੜ੍ਹ ਅਤੇ ਮੁਹਾਲੀ ਦੇ ਸਕੂਲਾਂ ਅਤੇ ਕਾਲਜਾਂ ਦੀਆਂ 30 ਦੇ ਕਰੀਬ ਵਿਦਿਆਰਥਣਾਂ, ਜੋ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਸਨ, ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਟੀਚਾ ਮਿੱਥ ਕੇ ਜੀਵਨ ‘ਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣ ਕੇ ਦੇਸ਼ ਦੀ ਸੇਵਾ…
-

ਸਕੂਲ ਦੇ ਵਿਦਿਆਰਥੀਆਂ ਨੂੰ ਏਡਜ਼ ਬਾਰੇ ਦਿੱਤੀ ਜਾਣਕਾਰੀ
ਕੁਰਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 28 ਨਵੰਬਰ: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਤੀਬਰ ਏਡਜ਼ ਜਾਗਰੂਕਤਾ ਅਤੇ ਜਾਂਚ ਮੁਹਿੰਮ ਤਹਿਤ ਕੁਰਾਲੀ ਦੇ ਚਕਵਾਲ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਦਿਆਰਥੀਆਂ ਨੂੰ ਏਡਜ਼ ਬਾਰੇ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਹਸਪਤਾਲ ਮੋਹਾਲੀ ਵਿਚਲੇ ਸੰਪੂਰਨ ਸੁਰੱਖਿਆ ਕੇਂਦਰ ਦੇ ਮੈਨੇਜਰ ਪੂਨਮ ਸ਼ਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਅਧੀਨ…
-

ਬਿਨ੍ਹਾਂ ਮੈਟ/ਟਾਟ ਤੋਂ ਬੱਚਿਆਂ ਨੂੰ ਖਵਾਇਆ ਜਾ ਰਿਹਾ ਸੀ ਮਿਡ-ਡੇ-ਮੀਲ
ਮੋਗਾ, 28 ਨਵੰਬਰ,ਪੰਜਾਬ ਸਟੇਟ ਫੂਡ ਕਮਿਸ਼ਨ ਮੈਂਬਰ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅੱਜ ਨੈਸ਼ਨਲ ਫੂਡ ਸਕਿਓਰਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਲਈ ਜ਼ਿਲ੍ਹਾ ਮੋਗਾ ਦਾ ਅਚਨਚੇਤ ਦੌਰਾ ਕੀਤਾ। ਉਹਨਾਂ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਢੁੱਡੀਕੇ, ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਮੱਦੋਕੇ, ਆਂਗਣਵਾੜੀ ਸੈਂਟਰ ਢੁੱਡੀਕੇ ਤੇ ਮੱਦੋਕੇ ਦਾ ਦੌਰਾ ਕੀਤਾ…
-

ਥਾਣਾ ਕੋਟ ਈਸੇ ਖਾਂ ਅਧੀਨ ਆਉਂਦੇ ਨਸ਼ਾ ਛਡਾਊ ਕੇਂਦਰ ਵਿੱਚ ਹੋਏ ਕਤਲ ਵਿੱਚ ਪੁਲਿਸ ਵੱਲੋਂ 3 ਵਿਅਕਤੀਆਂ ਖਿਲਾਫ ਮੁੱਕਦਮਾ ਕੀਤਾ ਦਰਜ
ਮੋਗਾ, 28 ਨਵੰਬਰ,ਥਾਣਾ ਕੋਟ ਈਸੇ ਖਾਂ ਵਿਖੇ ਨਸ਼ਾ ਛਡਾਊ ਕੇਂਦਰ, ਆਸ ਦੀ ਕਿਰਨ ਫਾਊਂਡੇਸ਼ਨ, ਪਿੰਡ ਚੀਮਾ ਵਿਖੇ ਇੱਕ ਵਿਅਕਤੀ ਦੀ ਮੌਤ ਦਾ ਮਾਮਲਾ ਸਾਹਮਣੇ ਆਉਣ ਤੇ ਪੁਲਿਸ ਵੱਲੋਂ ਤੁਰੰਤ ਪ੍ਰਭਾਵ ਨਾਲ ਕਾਰਵਾਈ ਆਰੰਭੀ ਗਈ। ਇਸ ਤਹਿਤ ਰਮਨਦੀਪ ਸਿੰਘ ਉਪ ਕਪਤਾਨ ਪੁਲਿਸ, ਸਬ-ਡਵੀਜਨ ਧਰਮਕੋਟ ਅਤੇ ਮੁੱਖ ਅਫਸਰ ਥਾਣਾ ਕੋਟ ਈਸੇ ਖਾਂ ਵੱਲੋ ਤੁਰੰਤ ਮਾਮਲੇ ਦੀ ਤਫਤੀਸ਼…
-

ਸਿਹਤ ਵਿਭਾਗ ਨੇ ਮਨਾਇਆ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ-ਡਾ. ਰਣਜੀਤ ਸਿੰਘ ਰਾਏ
ਮਾਨਸਾ, 28 ਨਵੰਬਰ :ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਹਰ ਸਾਲ ਵਿੱਚ ਦੋ ਵਾਰ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ (ਨੈਸ਼ਨਲ ਡੀਵਾਰਮਿੰਗ ਡੇਅ) ਮਨਾਇਆ ਜਾਂਦਾ ਹੈ। ਇਸੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਮਾਨਸਾ ਵੱਲੋਂ ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਡੀ-ਵਾਰਮਿੰਗ ਦਿਵਸ ਮਨਾਇਆ…
-

ਦਿਵਿਆਂਗ ਵਿਅਕਤੀ ਦੀਆਂ ਰੋਜ਼ਾਨਾ ਗਤੀਵਿਧੀਆਂ ਵਿੱਚ ਸਹਾਈ ਹੁੰਦੇ ਹਨ ਸਹਾਇਕ ਉਪਕਰਨ-ਡਿਪਟੀ ਕਮਿਸ਼ਨਰ
ਮਾਨਸਾ, 28 ਨਵੰਬਰ :ਸਹਾਇਕ ਉਪਕਰਨ ਦਿਵਿਆਂਗ ਵਿਅਕਤੀਆਂ ਦੀ ਗਤੀਸ਼ੀਲਤਾ, ਸੰਚਾਰ ਅਤੇ ਉਨ੍ਹਾਂ ਦੀਆਂ ਰੋਜ਼ਾਨਾ ਗਤੀਵਿਧੀਆਂ ਵਿੱਚ ਸਹਾਈ ਹੁੰਦੇ ਹਨ ਅਤੇ ਇਨ੍ਹਾਂ ਉਪਕਰਨਾਂ ਦੀ ਸਹਾਇਤਾ ਨਾਲ ਦਿਵਿਆਂਗ ਵਿਅਕਤੀ ਕਿਸੇ ਦੇ ਸਹਾਰੇ ਤੋਂ ਬਿਨ੍ਹਾਂ ਆਪਣੇ ਰੋਜ਼ਾਨਾ ਦੇ ਕੰਮ-ਕਾਰ ਕਰਨ ਦੇ ਸਮਰੱਥ ਬਣਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਅੱਜ ਬੁਢਲਾਡਾ…
-

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੰਜਾਬੀ ਭਾਸ਼ਾ ਅਤੇ ਪੰਜਾਬੀ ਸਿਨੇਮਾ ਵਿਸ਼ੇ ਸਬੰਧੀ ਵਿਚਾਰ ਚਰਚਾ ਆਯੋਜਿਤ
ਐੱਸ.ਏ.ਐੱਸ. ਨਗਰ 28 ਨਵੰਬਰ, 2024: ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅੱਜ ‘ਪੰਜਾਬੀ ਭਾਸ਼ਾ ਅਤੇ ਪੰਜਾਬੀ ਸਿਨੇਮਾ’ ਵਿਸ਼ੇ ਸਬੰਧੀ ਵਿਚਾਰ ਚਰਚਾ ਆਯੋਜਿਤ ਕੀਤੀ ਗਈ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ…
-

3 ਦਸੰਬਰ ਨੂੰ ਮਨਾਇਆ ਜਾਵੇਗਾ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗ ਦਿਵਸ-ਮੇਜਰ ਵਰੁਣ ਕੁਮਾਰ
ਫਰੀਦਕੋਟ 28 ਨੰਵਬਰ () ਇੱਥੋਂ ਦੇ ਨਹਿਰੂ ਸਟੇਡੀਅਮ ਵਿੱਚ 3 ਦਸੰਬਰ ਨੂੰ ਮਨਾਏ ਜਾਣ ਵਾਲੇ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਵਿੱਚ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੈਡਮ ਬਲਜੀਤ ਕੌਰ ਮੁੱਖ ਮਹਿਮਾਨ ਹੋਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ. ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ ਨੇ ਸਮਾਗਮ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜਾ…
-

ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਬਰੇਟਾ ਅਤੇ ਨਾਲ ਲੱਗਦੇ ਪਿੰਡਾਂ ਦਾ ਦੌਰਾ
ਮਾਨਸਾ, 28 ਨਵੰਬਰ :ਡਾ. ਹਰਪ੍ਰੀਤ ਪਾਲ ਕੌਰ ਮੁੱਖ ਖੇਤੀਬਾੜੀ ਅਫਸਰ ਮਾਨਸਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਬੁਢਲਾਡਾ ਦੀ ਟੀਮ ਵੱਲੋਂ ਬਰੇਟਾ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਕੁਲਰੀਆਂ, ਕਾਹਨਗੜ੍ਹ, ਸੇਖੂਪੁਰ ਖੁਡਾਲ, ਅਕਬਰਪੁਰ ਖੁਡਾਲ ਆਦਿ ਵਿੱਚ ਕਣਕ ਦੀ ਫਸਲ ਵਿੱਚ ਤਣ੍ਹੇ ਦੀ ਗੁਲਾਬੀ ਸੁੰਡੀ ਦੇ ਹਮਲੇ ਵਾਲੇ ਖੇਤਾਂ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਵੱਲੋਂ ਪਿੰਡ…
-

ਵਿਧਾਇਕ ਬਲੂਆਣਾ ਤੇ ਡਿਪਟੀ ਕਮਿਸ਼ਨਰ ਨੇ ਹਲਕਾ ਬੱਲੂਆਣਾ ਦੇ ਪਿੰਡ ਪੱਤਰੇ ਵਾਲਾ ਵਿਖੇ ਬਣ ਰਹੇ ਮੈਗਾ ਵਾਟਰ ਸਰਫ਼ੇਸ ਸਕੀਮ ਪ੍ਰੋਜੈਕਟ ਦਾ ਨਿਰੀਖਣ ਕੀਤਾ
ਫਾਜ਼ਿਲਕਾ, 28 ਨਵੰਬਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਬੋਹਰ ਤੇ ਬੱਲੂਆਣਾ ਹਲਕੇ ਨਾਲ ਸਬੰਧਤ ਲੋਕਾਂ ਨੂੰ ਸਾਫ ਪੀਣ ਯੋਗ ਪਾਣੀ ਦੀ ਸਪਲਾਈ ਮੁਹਈਆ ਕਰਵਾਉਣ ਲਈ ਪਿੰਡ ਪੱਤਰੇਵਾਲਾ ਵਿਖੇ ਨਹਿਰੀ ਪਾਣੀ ਤੇ ਅਧਾਰਿਤ ਆਧੁਨਿਕ ਜਲ ਸਪਲਾਈ ਪ੍ਰੋਜੈਕਟ ਤਿਆਰ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਅਧੀਨ 122 ਪਿੰਡਾਂ ਤੇ 15 ਢਾਣੀਆਂ ਨੂੰ ਕਵਰ ਕੀਤਾ ਜਾਵੇਗਾ| ਇਹ ਜਾਣਕਾਰੀ…
-

ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀਆਂ ਦਾ ਮੌਜੂਦਾ ਸਮੇਂ ਦੇ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਹੋਵੇਗਾ ਫਾਇਦਾ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ
ਮਾਨਸਾ, 28 ਨਵੰਬਰ :ਵਿਦਿਆਰਥੀਆਂ ਨੂੰ ਕਿਤਾਬਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਉੱਚ ਪੱਧਰ ਦਾ ਗਿਆਨ ਦੇਣ ਲਈ ਅੱਜ ਸਥਾਨਕ ਜ਼ਿਲ੍ਹਾ ਅੰਬੇਡਕਰ ਭਵਨ ਵਿਖੇ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਮਾਨਸਾ ਯੂਥ ਲਾਇਬ੍ਰੇਰੀ ਦਾ ਉਦਘਾਟਨ ਕੀਤਾ।ਇਸ ਮੌਕੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ…
-

ਅਨੁਸੂਚਿਤ ਜਾਤੀ ਉਪ ਸਕੀਮ ਅਧੀਨ ਪੌਦਿਆਂ ਦੇ ਜੈਨੇਟਿਕ ਸਰੋਤਾਂ ਨਾਲ ਸਬੰਧਤ ਇੱਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ
ਅਬੋਹਰ, 28 ਨਵੰਬਰ ਡਾ: ਗਿਆਨ ਪ੍ਰਤਾਪ ਸਿੰਘ, ਡਾਇਰੈਕਟਰ, ਆਈ.ਸੀ.ਏ.ਆਰ ਨੈਸ਼ਨਲ ਬਿਊਰੋ ਆਫ਼ ਪਲਾਂਟ ਜੈਨੇਟਿਕ ਰਿਸੋਰਸਜ਼, ਨਵੀਂ ਦਿੱਲੀ ਦੀ ਪ੍ਰੇਰਨਾ ਨਾਲ ਸੰਸਥਾ ਦੁਆਰਾ ਖੇਤੀਬਾੜੀ ਵਿਗਿਆਨ ਕੇਂਦਰ ਫਾਜ਼ਿਲਕਾ ਭਵਨ ਆਈ.ਸੀ.ਏ.ਆਰ ਸੀਫੇਟ ਖੇਤਰ ਕੇਂਦਰ ਅਬੋਹਰ ਦੇ ਸਹਿਯੋਗ ਨਾਲ ਜ਼ਿਲ੍ਹਾ ਫਾਜਿਲਕਾ ਦੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ ਅਨੁਸੂਚਿਤ ਜਾਤੀ ਉਪ-ਯੋਜਨਾ ਦੇ ਤਹਿਤ ਪੌਦਿਆਂ ਦੇ ਜੈਨੇਟਿਕ ਸਰੋਤਾਂ ਸੰਬੰਧੀ ਇੱਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ ਖੇਤਰੀ ਕੇਂਦਰ ਸੀਫੇਟ ਅਬੋਹਰ ਦੇ ਕੈਂਪਸ ਵਿੱਚ…
-

ਯੂਥ ਮੇਲਿਆਂ ਦਾ ਵਿਦਿਆਰਥੀਆਂ ਦੀ ਜ਼ਿੰਦਗੀ ‘ਚ ਹੁੰਦਾ ਹੈ ਬਹੁਤ ਮਹੱਤਵ : ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ
ਬਠਿੰਡਾ, 27 ਨਵੰਬਰ : ਯੂਥ ਮੇਲਿਆਂ ਦਾ ਵਿਦਿਆਰਥੀਆਂ ਦੀ ਜ਼ਿੰਦਗੀ ‘ਚ ਬਹੁਤ ਮਹੱਤਵ ਹੁੰਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖਾਣਾਂ ਅਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਦੀ ਸੰਭਾਲ ਅਤੇ ਜਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸਥਾਨਕ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਟ ਵਿਖੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.) ਵਲੋਂ ਕਰਵਾਏ ਗਏ ਯੂਥ ਫੈਸਟੀਵਲ ਵਿੱਚ…
-

ਐਡੀਸ਼ਨਲ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਦੀਆਂ ਮੁੱਢਲੀ ਪ੍ਰਕਾਸ਼ਨਾਂ ਦੀਆਂ ਵੋਟਰ ਸੂਚੀਆਂ ਸੌਪੀਆਂ
ਚੰਡੀਗੜ੍ਹ, 27 ਨਵੰਬਰ: ਪੰਜਾਬ ਦੇ ਐਡੀਸ਼ਨਲ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਸੂਬੇ ਦੀਆਂ ਚਾਰ ਵਿਧਾਨ ਸਭਾ ਹਲਕੇ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ ਵੋਟਰ ਸੂਚੀ ਦੀਆਂ ਸੀਡੀਜ਼ ਸੌਪੀਆਂ ਹਨ। ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ…
-

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 27 ਨਵੰਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ ਭਰਤੀ ਕੀਤੇ ਗਏ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸਮਾਜ ਦੀ ਸੇਵਾ ਪ੍ਰਤੀ ਸਮਰਪਿਤ ਭਾਵਨਾ ਅਤੇ ਪੂਰੇ ਜਜ਼ਬੇ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ।…