Category: Punjab1
-

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਵੱਖ-ਵੱਖ ਪਿੰਡਾਂ ਦਾ ਕੀਤਾ ਗਿਆ ਦੌਰਾ
ਫਾਜ਼ਿਲਕਾ 27 ਨਵੰਬਰ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਸ਼ਤੀਰ ਵਾਲਾ, ਜੰਡ ਵਾਲਾ ਖਰਤਾ ਅਤੇ ਨਵਾਂ ਸਮਾਣਾ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਸਬੰਧੀ ਸਰਪੰਚਾਂ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਨਵੀਆਂ ਬਣੀਆਂ ਪੰਚਾਇਤਾਂ ਨੂੰ ਵਧਾਈ ਵੀ ਦਿੱਤੀ। …
-

ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 27 ਨਵੰਬਰ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬੁੱਧਵਾਰ ਨੂੰ ਜ਼ਿਲ੍ਹਾ ਬਰਨਾਲਾ ਦੀ ਤਹਿਸੀਲ ਤਪਾ ਵਿਖੇ ਤਾਇਨਾਤ ਤਹਿਸੀਲਦਾਰ ਸੁਖਚਰਨ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਅਮਰੀਕ ਸਿੰਘ ਵਾਸੀ…
-

ਬਾਲ ਵਿਆਹ ਸਮਾਜਿਕ ਬੁਰਾਈ ਤੋਂ ਇਲਾਵਾ ਕਾਨੂੰਨ ਦੀ ਉਲੰਘਣਾਂ ਹੈ-ਡਾ. ਰਣਜੀਤ ਸਿੰਘ ਰਾਏ
ਮਾਨਸਾ, 27 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਠੁਠਿਆਂਵਾਲੀ ਰੋਡ ਮਾਨਸਾ ਵਿਖੇ ਜ਼ਿਲੇ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਬਾਲ ਵਿਆਹ ਵਿਰੁੱਧ ਸਹੁੰ ਚੁਕਾਈ ਗਈ। ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਬਾਲ ਵਿਆਹ ਇੱਕ ਸਮਾਜਿਕ…
-

ਪੰਜਾਬ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਗ੍ਰਿਫਤਾਰ; ਦੋ ਪਿਸਤੌਲਾਂ ਬਰਾਮਦ
ਚੰਡੀਗੜ੍ਹ/ਐਸਏਐਸ ਨਗਰ, 27 ਨਵੰਬਰ: ਇੱਕ ਹੋਰ ਵੱਡੀ ਸਫਲਤਾ ਵਿੱਚ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ.32 ਬੋਰ ਦੇ ਦੋ ਪਿਸਤੌਲਾਂ ਸਮੇਤ ਸੱਤ ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ…
-

ਕਣਕ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਫ਼ਸਲ ਦੇ ਨਿਰੰਤਰ ਨਿਰੀਖਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ
ਫਰੀਦਕੋਟ 27 ਨਵੰਬਰ 2024 ( ) ਬਹੁਤਾਤ ਰਕਬੇ ਵਿੱਚ ਕਣਕ ਦੀ ਬਿਜਾਈ ਸੁਪਰ/ਹੈਪੀ , ਸਮਾਰਟ ਜਾਂ ਸਰਫੇਸ ਸੀਡਰ ਨਾਲ ਕੀਤੀ ਜਾਂਦੀ ਹੈ ਅਤੇ ਵੱਧ ਤਾਪਮਾਨ ਹੋਣ ਕਾਰਨ ਅਗੇਤੀ ਕਣਕ ਦੀ ਫ਼ਸਲ ਉੱਪਰ ਸੈਨਿਕ ਸੁੰਡੀ ਅਤੇ ਗੁਲਾਬੀ ਸੁੰਡੀ ਦਾ ਹਮਲਾ ਦੇਖਿਆ ਗਿਆ ਹੈ ਜਿਸ ਕਾਰਨ ਕਣਕ ਦੀ ਫ਼ਸਲ ਦਾ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਬੁਰਜ ਮਸਤਾਂ…
-

ਸਾਰੀਆਂ ਲਿੰਕ ਸੜਕਾਂ ਲੋੜ ਅਨੁਸਾਰ ਚੌੜੀਆਂ ਕੀਤੀਆਂ ਜਾਣਗੀਆਂ- ਈ ਟੀ ਓ
ਜੰਡਿਆਲਾ ਗੁਰੂ 27 ਨਵੰਬਰ 2024– ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਹਲਕੇ ਵਿੱਚ ਲਿੰਕ ਸੜਕਾਂ ਚੌੜੀਆਂ ਕਰਨ ਦੀ ਸ਼ੁਰੂਆਤ ਕਰਦੇ ਕਿਹਾ ਕਿ ਹਲਕੇ ਦੀਆਂ ਸਾਰੀਆਂ ਲਿੰਕ ਸੜਕਾਂ ਲੋੜ ਅਨੁਸਾਰ ਚੌੜੀਆਂ ਕੀਤੀਆਂ ਜਾਣਗੀਆਂ। ਉਨਾਂ ਅੱਜ 133.69 ਲੱਖ ਰੁਪਏ ਦੀ ਲਾਗਤ ਨਾਲ ਚੁੰਗ ਤੋਂ ਬੁੱਜਿਆਂਵਾਲੀ (10 ਤੋਂ 12 ਫੁੱਟ) ਕਰਨ ਅਤੇ 49.91 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਸੈਦੋ ਲਹਿਲ ਤੋਂ ਡਰੇਨ ਤਕ ਫਿਰਨੀ ਚੌੜੀ…
-

ਸ਼ਹਿਰ ਦੀਆਂ ਸੜਕਾਂ ਦੇ ਭੀੜ-ਭੜੱਕੇ ਤੋਂ ਨਿਜਾਤ ਦਿਵਾਉਣ ਲਈ ਜ਼ਿਲ੍ਹੇ ਦੀ ਸੜਕ ਸੁਰੱਖਿਆ ਕਮੇਟੀ ਦੀ ਅਗਲੇ ਮਹੀਨੇ ਹੋਵੇਗੀ ਵਿਸ਼ੇਸ਼ ਮੀਟਿੰਗ-ਡੀਸੀ ਆਸ਼ਿਕਾ ਜੈਨ
ਐਸ.ਏ.ਐਸ.ਨਗਰ, 27 ਨਵੰਬਰ, 2024:ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਮੁਹਾਲੀ ਦੀਆਂ ਸੜਕਾਂ ਨੂੰ ਸੁਰੱਖਿਅਤ ਅਤੇ ਟ੍ਰੈਫਿਕ ਜਾਮ ਮੁਕਤ ਬਣਾਉਣ ਲਈ ਅਤੇ ਸ਼ਹਿਰ ਦੀਆਂ ਸੜਕਾਂ ਨੂੰ ਭੀੜ-ਭੜੱਕੇ ਤੋਂ ਨਿਜਾਤ ਸਬੰਧੀ ਸੜਕ ਸੁਰੱਖਿਆ ਕਮੇਟੀ ਦੀ ਇੱਕ ਵਿਸ਼ੇਸ਼ ਮੀਟਿੰਗ ਦਸੰਬਰ ਦੇ ਦੂਜੇ ਹਫ਼ਤੇ ਕੀਤੀ ਜਾਵੇਗੀ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ (ਹਾਊਸਿੰਗ ਅਤੇ ਸ਼ਹਿਰੀ ਵਿਕਾਸ) ਸ਼ਾਮਲ ਹੋਣਗੇ ਅਤੇ ਸ਼ਹਿਰ…
-

ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 28 ਨਵੰਬਰ ਨੂੰ ਪਲੇਸਮੈਂਟ ਕੈਂਪ
ਐਸ.ਏ.ਐਸ 27 ਨਵੰਬਰ :ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ 28 ਨਵੰਬਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ: 461, ਗਰਾਊਂਡ ਫਲੋਰ, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਕੀਤਾ ਜਾ ਰਿਹਾ ਹੈ। ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 1:00…
-

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਸਰਪੰਚ-ਵਧੀਕ ਡਿਪਟੀ ਕਮਿਸ਼ਨਰ
ਮਾਨਸਾ, 27 ਨਵੰਬਰਸਰਪੰਚ ਪਿੰਡ ਦੇ ਸਰਵਪੱਖੀ ਵਿਕਾਸ ਲਈ ਇੱਕ ਜ਼ਿੰਮੇਵਾਰ ਅਹੁਦਾ ਹੁੰਦਾ ਹੈ। ਇਸ ਲਈ ਹਰ ਸਰਪੰਚ ਆਪਣੇ ਪਿੰਡਾਂ ਦੇ ਵਿਕਾਸ ਲਈ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣਾ ਕੰਮ ਕਰਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ ਨੇ ਜ਼ਿਲ੍ਹਾ ਮਾਨਸਾ ਅੰਦਰ ਸਰਪੰਚਾਂ-ਪੰਚਾਂ ਦੀ ਚੋਣ ਅਮਨ—ਸ਼ਾਂਤੀ ਨਾਲ ਹੋਣ ’ਤੇ ਬਲਾਕ ਝੁਨੀਰ ਦੇ ਪਿੰਡਾਂ…
-

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਖੇਤਰਾਂ ਵਿਚਲੇ ਵਿਕਾਸ ਕਾਰਜ ਜਲਦ ਮੁਕੰਮਲ ਕਰਨ ਦੇ ਆਦੇਸ਼
ਐਸ.ਏ.ਐਸ. ਨਗਰ 27 ਨਵੰਬਰ, 2024: ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ. ਤਿੜਕੇ (ਵਧੀਕ ਚਾਰਜ ਸ਼ਹਿਰੀ ਵਿਕਾਸ) ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿਚਲੇ ਸ਼ਹਿਰੀ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਜ਼ਿਲ੍ਹੇ ਦੇ ਵੱਖ- ਵੱਖ ਥਾਵਾਂ ਤੇ ਚਲ ਰਹੇ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਕਾਰਜ ਜਲਦੀ ਮੁਕੰਮਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼…
-

ਵਿਧਾਇਕ ਨਰਿੰਦਰ ਪਾਲ ਸਵਨਾ ਨੇ ਸਰਕਾਰੀ ਸਕੂਲ ਲੜਕੀਆਂ ਦੇ ਸਲਾਨਾ ਸਮਾਗਮ ਵਿੱਚ ਕੀਤੀ ਸ਼ਿਰਕਤ
ਫਾਜ਼ਿਲਕਾ 27 ਨਵੰਬਰ ਫਾਜਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸਰਕਾਰੀ ਸਕੂਲ ਲੜਕੀਆਂ ਵਿੱਚ ਹੋਏ ਸਲਾਨਾ ਸਮਾਰੋਹ ਵਿੱਚ ਸ਼ਿਰਕਤ ਕੀਤੀ| ਇਸ ਸਮਾਗਮ ਦੌਰਾਨ ਉਨ੍ਹਾਂ ਨੇ ਸਕੂਲ ਦੀ ਕਾਇਆ ਕਲਪ ਲਈ ਵੱਖ-ਵੱਖ ਕੰਮਾਂ ਲਈ ਗਰਾਂਟਾਂ ਦਾ ਐਲਾਨ ਕੀਤਾ| ਇਸ ਮੌਕੇ ਉਹਨਾਂ ਦੀ ਧਰਮ ਪਤਨੀ ਖੁਸ਼ਬੂ ਸਵਨਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।…
-

ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਈ ਜਾਵੇ: ਮੁੰਡੀਆਂ
ਚੰਡੀਗੜ੍ਹ, 27 ਨਵੰਬਰ- ਆਮ ਲੋਕਾਂ ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦ੍ਰਿੜ ਵਚਨਬੱਧਤਾ ਤਹਿਤ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਸਾਰੇ ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟਰੀ ਦੀ ਵਿਵਸਥਾ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ…
-

ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ – ਵਿਧਾਇਕ ਦਹੀਯਾ
ਫਿਰੋਜ਼ਪੁਰ 27 ਨਵੰਬਰ 2024ਹਲਕਾ ਫਿਰੋਜ਼ਪੁਰ ਦਿਹਾਤੀ ਅਧੀਨ ਆਉਂਦੇ ਪਿੰਡਾਂ ਕਸਬਿਆਂ ਵਿੱਚ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਲੋਕਾਂ ਨੂੰ ਪਾਣੀ ਵਰਗੀਆਂ ਮੁੱਢਲੀ ਸਹੂਲਤਾਂ ਮੁੱਹਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ…
-

ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 35 ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 27 ਨਵੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 35 ਵਿੱਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਬਾਗੀ ਸਟੈਂਡ ਤੋਂ ਚਿਮਨੀ ਰੋਡ ਤੱਕ ਦੀ ਸੜਕ ਦਾ ਪੁਨਰ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਖਸਤਾ ਹਾਲ ਸੜਕ ਕਾਰਨ…
-

ਵਿਧਾਇਕ ਛੀਨਾ ਵੱਲੋਂ ਸ਼ੇਰਪੁਰ ਕਲਾਂ ‘ਚ ਟਿਊਬਵੈੱਲ ਪ੍ਰੋਜੈਕਟ ਦੀ ਸ਼ੁਰੂਆਤ
ਲੁਧਿਆਣਾ, 27 ਨਵੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਜਲ ਸਪਲਾਈ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਥਾਨਕ ਸ਼ੇਰਪੁਰ ਕਲਾਂ, ਗੁਰਦੁਆਰਾ ਸਾਹਿਬ ਵਾਲੀ ਗਲੀ ਵਿੱਚ 25 ਹਾਰਸ ਪਾਵਰ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਹੈ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਇਲਾਕੇ ਦੇ ਲੋਕ ਬੀਤੇ ਲੰਮੇ…
-

ਭਾਰਤੀ ਚੋਣ ਕਮਿਸ਼ਨ ਦੇ ਅਧਿਕਾਰੀਆਂ ਵੱਲੋਂ ਲੁਧਿਆਣਾ ਦਾ ਵਿਸ਼ੇਸ਼ ਦੌਰਾ
ਲੁਧਿਆਣਾ, 27 ਨਵੰਬਰ (000) – ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੀ ਸਮੀਖਿਆ ਸਬੰਧੀ ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਵਿਸ਼ੇਸ਼ ਦੌਰਾ ਕੀਤਾ ਗਿਆ। ਯੋਗਤਾ ਮਿਤੀ 01-01-2025 ਦੇ ਆਧਾਰ ‘ਤੇ ਵਿਧਾਨ ਸਭਾ ਹਲਕਾ 59-ਸਾਹਨੇਵਾਲ, 60-ਲੁਧਿਆਣਾ ਪੂਰਬੀ ਅਤੇ 61-ਲੁਧਿਆਣਾ ਦੱਖਣੀ ਦੇ ਸਮੂਹ ਕਾਰਜ਼ਾਂ ਦੀ ਘੋਖ ਪੜਤਾਲ ਕੀਤੀ ਗਈ। ਵੋਟਰ ਸੂਚੀਆਂ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ…
-

ਚੈਕ ਰਿਪਬਲਿਕ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 27 ਨਵੰਬਰ: ਭਾਰਤ ਵਿੱਚ ਚੈਕ ਰਿਪਬਲਿਕ ਦੇ ਰਾਜਦੂਤ ਡਾ. ਏਲੀਸਕਾ ਜ਼ਿਗੋਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਚੈਕ ਰਿਪਬਲਿਕ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਮੁਲਾਕਾਤ ਦੌਰਾਨ ਸ. ਸੰਧਵਾਂ ਨੇ…
-

ਅੰਮਿ੍ਤਸਰ ‘ਚ ਐਨ.ਆਰ.ਆਈਜ਼ ਨੂੰ ਨਿਸ਼ਾਨਾ ਬਣਾਉਣ ਵਾਲੇ ਸਨੈਚਰ ਵੱਲੋਂ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਨਾਕਾਮ; ਪੁਲਿਸ ਨੇ ਲੱਤ ਵਿੱਚ ਗੋਲੀ ਮਾਰ ਕੇ ਮੁਲਜ਼ਮ ਨੂੰ ਭੱਜਣ ਤੋਂ ਰੋਕਿਆ
ਚੰਡੀਗੜ੍ਹ/ਅੰਮ੍ਰਿਤਸਰ, 26 ਨਵੰਬਰ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਨੂੰ ਨਿਸ਼ਾਨਾ ਬਣਾਉਣ ਦੀਆਂ ਦੋ ਘਟਨਾਵਾਂ ਵਿੱਚ ਸ਼ਾਮਲ ਸਨੈਚਰ ਵੱਲੋਂ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਨੂੰ ਸਫ਼ਲਤਾਪੂਰਵਕ ਨਾਕਾਮ ਕਰ ਦਿੱਤਾ। ਦੱਸਣਯੋਗ ਹੈ ਕਿ ਉਕਤ ਸਨੈਚਰ ਪੁਲਿਸ ਕਰਮਚਾਰੀਆਂ ਤੋਂ ਰਾਈਫਲ ਖੋਹ ਕੇ ਮੌਕੇ…
-

ਐਨ.ਐਚ.ਐਮ. ਪੰਜਾਬ ਨੇ 8 ਹਜ਼ਾਰ ਕਰਮਚਾਰੀਆਂ ਨੂੰ ਮੈਡੀਕਲ ਬੀਮਾ ਕਵਰ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ
ਚੰਡੀਗੜ੍ਹ, 26 ਨਵੰਬਰ: ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਪੰਜਾਬ ਨੇ ਸਿਹਤ ਸਟਾਫ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ, ਆਪਣੇ 8,000 ਮੈਡੀਕਲ, ਪੈਰਾ-ਮੈਡੀਕਲ ਅਤੇ ਹੋਰ ਸਟਾਫ ਨੂੰ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਨਕਦ ਰਹਿਤ ਮੈਡੀਕਲ ਬੀਮਾ ਕਵਰੇਜ ਪ੍ਰਦਾਨ ਕਰਨ ਵਾਸਤੇ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ ਹੈ।ਇਸ ਸਮਝੌਤਾ ‘ਤੇ ਸਿਹਤ ਤੇ…
-

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ 21ਵੀਂ ਪਸ਼ੂ ਧਨ ਗਣਨਾ ਦਾ ਆਗਾਜ਼
ਫ਼ਰੀਦਕੋਟ 26ਨਵੰਬਰ ( ) ਮਾਨਯੋਗ ਮੁੱਖ ਮੰਤਰੀ ਪੰਜਾਬ ਸਰਕਾਰ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਸ. ਗੁਰਮੀਤ ਸਿੰਘ ਖੁੱਡੀਆਂ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਦੇਖ ਰੇਖ ਹੇਠ 21ਵੀਂ ਪਸ਼ੂ ਗਣਨਾ ਦਾ ਆਗਾਜ਼ ਫਰੀਦਕੋਟ ਹਲਕਾ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਆਪਣੇ ਕਰ ਕਮਲਾਂ ਨਾਲ ਅਨੰਦੇਆਣਾਂ…