Category: Punjab1
-

ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ
ਨਵੀਂ ਦਿੱਲੀ/ਚੰਡੀਗੜ੍ਹ, 13 ਨਵੰਬਰ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਉੱਤਰੀ ਰਾਜਾਂ ਵਿਚ ਪਰਾਲੀ ਸਾੜਨ ਦੀ ਸਮੱਸਿਆ ਦੇ ਢੁੱਕਵੇਂ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਮੁਹੱਈਆ ਕਰਵਾਏ ਜਾਣ ਦੀ ਮੰਗ ਕੀਤੀ ਹੈ। ਕੇਂਦਰੀ ਬਿਜਲੀ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਹੇਠ ਨਵੀਂ ਦਿੱਲੀ ਵਿਖੇ ਹੋਈ…
-

ਡੇਂਗੂ ਸਬੰਧੀ ਜਾਗਰੂਕਤਾ ਲਈ ਰੈਲੀ ਦਾ ਆਯੋਜਨ
ਐੱਸ.ਏ.ਐੱਸ. ਨਗਰ, 13 ਨਵੰਬਰ, 2024: ਸਿਵਲ ਸਰਜਨ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਘੜੂੰਆਂ ਡਾ. ਅਰਵਿੰਦਪਾਲ ਸਿੰਘ ਦੀ ਅਗਵਾਈ ਵਿੱਚ ਪ੍ਰਾਇਮਰੀ ਹੈਲਥ ਸੈਂਟਰ ਪਿੰਡ ਘੜੂੰਆਂ ਵਿਖੇ ਡੇਂਗੂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ।ਸਿਹਤ ਵਿਭਾਗ ਦੇ ਪੈਰਾਮੈਡੀਕਲ ਸਟਾਫ ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਤੇ ਸਰਸਵਤੀ ਨਰਸਿੰਗ ਕਾਲਜ ਘੜੂੰਆਂ ਦੇ ਵਿਦਿਆਰਥੀਆਂ ਨਾਲ ਮਿਲਕੇ ਵੱਖ-ਵੱਖ ਗਲੀਆਂ ਵਿਚੋਂ…
-

ਜ਼ਿਲ੍ਹੇ ਦੀਆਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 634557.12 ਮੀਟਰਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਹੈ ਖਰੀਦ—ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਅਨਾਜ ਮੰਡੀਆਂ ਵਿੱਚ 666721.7 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋ ਵੱਖ-ਵੱਖ ਖਰੀਦ ਏਜੰਸੀਆਂ ਵੱਲੋ ਕੁੱਲ 634557.12 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 245254.48 ਐਮ.ਟੀ., ਮਾਰਕਫੈਡ ਵੱਲੋ 171094 ਐਮ.ਟੀ, ਪੰਜਾਬ ਵੇਅਰ ਹਾਊਸ ਵੱਲੋ 91266164 ਐਮ.ਟੀ ਅਤੇ ਪਨਸਪ ਵੱਲੋ…
-

ਵੋਟਰ ਸਾਖਰਤਾ ਕਲੱਬਾਂ ਨੇ ਸੰਭਾਲੀ ਵੋਟਰ ਪੰਜੀਕਰਣ ਮੁਹਿੰਮ
ਐੱਸ.ਏ.ਐੱਸ. ਨਗਰ, 13 ਨਵੰਬਰ, 2024: ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਕਾਲਜਾਂ ਅਤੇ ਸਕੂਲਾਂ ਦੇ ਵੋਟਰ ਸਾਖਰਤਾ ਕਲੱਬ ਰਾਹੀਂ ਵਿਸ਼ੇਸ਼ ਸਰਸਰੀ ਸੁਧਾਈ ਨਵੰਬਰ 2024 (ਜੋ ਕਿ 28 ਨਵੰਬਰ ਤੱਕ ਚੱਲੇਗੀ) ਅਧੀਨ ਨੌਜਵਾਨ ਵੋਟਰਾਂ ਦੇ ਵੋਟਰ ਪੰਜੀਕਰਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ: ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਅੱਜ ਇਸ ਮੁਹਿੰਮ ਤਹਿਤ…
-

ਖੇਡਾਂ ਵਤਨ ਪੰਜਾਬ 2024 ਤਹਿਤ ਰਾਜ ਪੱਧਰੀ ਸ਼ੂਟਿੰਗ ਮੁਕਾਬਲਿਆਂ ਦਾ ਵਿਧਾਇਕ ਅਨਮੋਲ ਗਗਨ ਮਾਨ ਨੇ ਕੀਤਾ ਉਦਘਾਟਨ
ਐਸ.ਏ.ਐਸ. ਨਗਰ, 13 ਨਵੰਬਰ 2024:ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਤਹਿਤ ਰਾਜ ਪੱਧਰੀ ਖੇਡ ਮੁਕਾਬਲੇ (ਗੇਮ ਸ਼ੂਟਿੰਗ) ਸ਼ੂਟਿੰਗ ਰੇਂਜ, ਫੇਸ 6, ਮੋਹਾਲੀ (ਨੇੜੇ ਸਰਕਾਰੀ ਕਾਲਜ) ਵਿਖੇ ਅੱਜ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋਏ। ਇਹਨਾਂ ਖੇਡ ਮੁਕਾਬਲਿਆਂ ਦਾ ਉਦਘਾਟਨ ਵਿਧਾਇਕ ਅਨਮੋਲ ਗਗਨ…
-

ਹਾਟ ਸਪਾਟ ਏਰੀਆ ਆਦਰ਼ਸ਼ ਨਗਰ ਵਿਚ ਡੋਰ ਟੂ ਡੋਰ ਕੰਪੇਨ ਚਲਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ
ਫਾਜ਼ਿਲਕਾ, 13 ਨਵੰਬਰਡੇਂਗੂ ਦੇ ਵੱਧ ਰਹੇ ਮਰੀਜਾਂ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਗੋਇਲ ਅਤੇ ਡਾ. ਅਰਪਿਤ ਗੁਪਤਾ ਦੀ ਅਗਵਾਈ ਹੇਠ ਡੇਂਗੂ ਦੇ ਹੋਟ ਸਪੋਟ ਖੇਤਰਾਂ ਵਿਖੇ ਸਿਹਤ ਵਿਭਾਗ ਦੀਆ ਟੀਮਾ ਘਰ ਘਰ ਵਿਜਿਟ ਕਰ ਰਹੀਆਂ ਹਨ ਤੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਦੇ ਨਾਲ-ਨਾਲ ਲੋਕਾਂ…
-

ਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗ
ਚੰਡੀਗੜ੍ਹ, 13 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਲਈ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਅੱਜ ਇੱਥੇ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ…
-

ਕੇਨਰਾ ਬੈਂਕ ਵੱਲੋਂ ਐਮਐਸਐਮਈ ਕਲੱਸਟਰ ਕੈਂਪ ਲਗਾਇਆ ਗਿਆ
ਐਸਏਐਸ ਨਗਰ, 13 ਨਵੰਬਰ, 2024: ਕੇਨਰਾ ਬੈਂਕ, ਖੇਤਰੀ ਦਫਤਰ ਚੰਡੀਗੜ੍ਹ ਨੇ ਡੀਐਫਐਸ, ਭਾਰਤ ਸਰਕਾਰ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76, ਮੋਹਾਲੀ ਵਿਖੇ ਇੱਕ ਐਮਐਸਐਮਈ ਕਲੱਸਟਰ ਕੈਂਪ (ਹਾਈਟੈਕ ਮੈਟਲ ਕਲੱਸਟਰ ਮੀਟਿੰਗ) ਦਾ ਆਯੋਜਨ ਕੀਤਾ। ਮੀਟਿੰਗ ਵਿਚ ਐਮ ਕੇ ਭਾਰਦਵਾਜ, ਲੀਡ ਬੈਂਕ ਮੈਨੇਜਰ, ਵੇਦ ਪ੍ਰਕਾਸ਼, ਡਿਪਟੀ ਜਨਰਲ ਮੈਨੇਜਰ, ਸਰਕਲ ਦਫ਼ਤਰ ਚੰਡੀਗੜ੍ਹ ਅਤੇ ਬੀ ਰਵੀ,…
-

ਸਿਵਲ ਸਰਜਨ ਵੱਲੋਂ ‘ਸਾਂਸ’ ਪ੍ਰੋਗਰਾਮ ਤਹਿਤ ਨੁਮੋਨੀਆ ਤੋ ਬਚਾ ਸੰਬੰਧੀ ਮੁਹਿੰਮ ਦਾ ਕੀਤਾ ਆਗਾਜ਼
ਫ਼ਿਰੋਜ਼ਪੁਰ, 12 ਨਵੰਬਰ 2024: ਠੰਡ ਦੇ ਮੌਸਮ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਵੱਲੋਂ ‘ਸਾਂਸ’ ਪ੍ਰੋਗਰਾਮ ਤਹਿਤ ਨੁਮੋਨੀਆ ਬਿਮਾਰੀ ਤੋਂ ਬਚਾਅ ਸੰਬੰਧੀ ਮੁਹਿੰਮ ਦਾ ਅੱਜ ਆਗਾਜ਼ ਕੀਤਾ ਗਿਆ। 12 ਨਵੰਬਰ ਤੋ ਸ਼ੁਰੂ ਹੋਣ ਵਾਲੀ ਇਹ ਮੁਹਿੰਮ 28 ਫਰਵਰੀ 2025 ਤਕ ਚੱਲੇਗੀ, ਜਿਸ ਦਾ ਮੁੱਖ ਮੰਤਵ ਪਿੰਡ ਪੱਧਰ ’ਤੇ 0-5 ਸਾਲ ਦੇ ਹਰੇਕ ਬੱਚੇ ਨੂੰ ਇਸ ਘਾਤਕ ਬਿਮਾਰੀ ਤੋਂ ਬਚਾਉਣਾ ਹੈ। ਸਿਹਤ ਵਿਭਾਗ ਵੱਲੋਂ ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਫ਼ਿਰੋਜ਼ਪੁਰ ਦੀ ਅਗਵਾਈ ਹੇਠ ਨੁਮੋਨੀਆ ਤੋਂ ਬਚਾਅ ਸੰਬੰਧੀ ਜਾਗਰੂਕਤਾ ਸਮੱਗਰੀ ਜਾਰੀ ਕਰਕੇ ਇਸ ਮੁਹਿੰਮ ਦਾ ਆਗਾਜ਼ ਕੀਤਾ ਗਿਆ । ਜ਼ਿਲ੍ਹੇ…
-

ਅਲਿਮਕੋ ਦੇ ਦੂਸਰੇ ਸਹਾਇਕ ਸਮੱਗਰੀ ਵੰਡ ਕੈਂਪ ਵਿੱਚ 144 ਦਿਵਿਆਂਗਜਨਾਂ ਤੇ ਸੀਨੀਅਰ ਸਿਟੀਜ਼ਨਾਂ ਨੂੰ ਵੰਡੇ ਮੁਫ਼ਤ ਸਹਾਇਕ ਉਪਕਰਨ
ਮੋਗਾ, 12 ਨਵੰਬਰ: ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਦਿਵਿਆਂਗਜਨਾਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਫ਼ਤ ਮੁਹੱਈਆ ਕਰਵਾਉਣ…
-

ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਵਾਹੁਣਾ ਹੀਯੋਗ ਪ੍ਰਬੰਧਨ ਹੈ-ਡਿਪਟੀ ਕਮਿਸ਼ਨਰ
ਮਾਨਸਾ, 12 ਨਵੰਬਰ :ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਵਾਹੁਣਾ ਹੀ ਯੋਗ ਪ੍ਰਬੰਧਨ ਹੈ, ਜਿਸ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਦਾ ਹੈ, ਉਥੇ ਹੀ ਖੇਤਾਂ ਦੇ ਮਿੱਤਰ ਕੀੜਿਆਂ ਅਤੇ ਉਪਜਾਊ ਸ਼ਕਤੀ ਨਸ਼ਟ ਹੋਣ ਤੋਂ ਬਚਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਵੱਖ-ਵੱਖ ਪਿੰਡਾਂ ਜਵਾਹਰਕੇ, ਆਲਮਪੁਰ…
-

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਵੀ.ਆਈ.ਪੀ ਰੋਡ ’ਤੇ ਜ਼ੀਰਕਪੁਰ ਵਿਖੇ 3 ਕਰੋੜ ਰੁਪਏ ਦੇ ਸੀਵਰੇਜ ਦੇ ਕੰਮ ਦੀ ਸ਼ੁਰੂਆਤ
ਡੇਰਾਬਸੀ/ਐਸ.ਏ.ਐਸ ਨਗਰ, 12 ਨਵੰਬਰ, 2024:ਐਮ ਐਲ ਏ ਡੇਰਾਬੱਸੀ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਜ਼ੀਰਕਪੁਰ ਦੀ ਵੀ ਆਈ ਪੀ ਰੋਡ ’ਤੇ ਪਾਣੀ ਦੀ ਨਿਕਾਸੀ ਦੇ ਮਾਮਲੇ ਦਾ ਪੱਕਾ ਹੱਲ ਕਰਦਿਆਂ 3 ਕਰੋੜ ਰੁਪਏ ਦੀ ਲਾਗਤ ਨਾਲ ਪੁਰਾਣੀ ਸੀਵਰ ਲਾਈਨ ਦੇ ਨਵੀਨੀਕਰਣ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ।ਉਨ੍ਹਾਂ ਇਸ ਮੌਕੇ ਆਖਿਆ ਕਿ ਮੁੱਖ ਮੰਤਰੀ, ਪੰਜਾਬ ਸ. ਭਗਵੰਤ…
-

ਵਿਦਿਆਰਥੀ ਵੱਖ-ਵੱਖ ਖੇਤਰਾਂ ਦੀ ਚੋਣ ਕਿਵੇਂ ਕਰਨ ਸਬੰਧੀ ਜਾਗਰੂਕਤਾ ਪ੍ਰੋਗਰਾਮ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਨਵੰਬਰ, 2024:ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਜ਼ਿਲ੍ਹਾ ਸਿੱਖਿਆ ਵਿਭਾਗ ਵੱਲੋਂਂ 9ਵੀਂ, 10ਵੀਂ ਅਤੇ 11ਵੀਂ ਅਤੇ 10+2 ਦੇ ਵਿਦਿਆਰਥੀਆਂ ਦੇ ਪੱਥ ਪ੍ਰਦਰਸ਼ਕ ਪ੍ਰੋਗਰਾਮ ਤਹਿਤ ਵੱਖ ਵੱਖ ਖੇਤਰਾਂ ਵਿੱਚ, ਕਿਸ ਤਰੀਕੇ ਆਪਣੀ ਮੰਜਿਲ ਤਲਾਸ਼ ਸਕਦੇ ਹਨ, ਵਿਸ਼ੇ ’ਤੇ ਸਕੂਲਾਂ ਵਿਚ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ।ਅੱਜ ਇਸ ਲੜੀ…
-

‘ਪੰਜਾਬ ਵਿਜ਼ਨ: 2047’ ਕੰਨਕਲੇਵ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਫੈਡਰਾਲਿਜ਼ਮ ਅਤੇ ਢਾਂਚਾਗਤ ਸੁਧਾਰਾਂ ‘ਤੇ ਜ਼ੋਰ
ਚੰਡੀਗੜ੍ਹ, 12 ਨਵੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਹਿਕਾਰੀ ਫੈਡਰਲਿਜ਼ਮ ਅਤੇ ਢਾਂਚਾਗਤ ਸੁਧਾਰਾਂ ‘ਤੇ ਜ਼ੋਰ ਦੇਣਾ ਚਾਹੀਦਾ ਹੈ। ਪੰਜਾਬ ਯੂਨੀਵਰਸਿਟੀ ਵਿਖੇ ਵਰਲਡ ਪੰਜਾਬੀ ਸੰਸਥਾ ਵੱਲੋਂ ਕਰਵਾਏ ਗਏ ‘ਪੰਜਾਬ ਵਿਜ਼ਨ: 2047’ ਕਨਕਲੇਵ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ…
-

ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ: ਡਾ ਰਵਜੋਤ ਸਿੰਘ
ਚੰਡੀਗੜ੍ਹ, 12 ਨਵੰਬਰ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਅਤੇ ਸੀਵਰੇਜ ਦੀ ਸਫਾਈ, ਸਟਰੀਟ ਲਾਈਟਾਂ ਦੀ ਵਰਕਿੰਗ…
-

ਬਾਲ ਘਰਾਂ ਦੇ ਬੱਚਿਆਂ ਦੀ ਜ਼ੋਨ ਪੱਧਰੀ ਸਪੋਰਟਸ ਮੀਟ ਆਯੋਜਿਤ
ਲੁਧਿਆਣਾ, 12 ਨਵੰਬਰ (000) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਦੀ ਅਗਵਾਈ ਹੇਠ ਜੋਨ ਪੱਧਰੀ ਸਪੋਰਟਸ ਮੀਟ, 2024 ਸਥਾਨਕ ਨਨਕਾਣਾ ਸਾਹਿਬ ਪਬਲਿਕ ਸਕੂਲ, ਪਿੰਡ ਗਿੱਲ ਵਿਖੇ ਕਰਵਾਈ ਗਈ। ਇਸ ਜੋਨ ਪੱਧਰੀ ਸਪੋਰਟਸ ਮੀਟ ਵਿੱਚ ਜਿਲ੍ਹਾ ਬਠਿੰਡਾ,…
-

ਖੇਤੀਬਾੜੀ ਅਧਿਕਾਰੀਆਂ ਨੇ ਬਲਾਕ ਚੋਗਾਵਾਂ, ਅਟਾਰੀ ਅਤੇ ਜੰਡਿਆਲਾ ਵਿਖੇ ਖਾਦ ਵਿਕਰੇਤਾਵਾਂ ਦੀ ਕੀਤੀ ਚੈਕਿੰਗ
ਅੰਮ੍ਰਿਤਸਰ 12 ਨਵੰਬਰ 2024– ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਮਿਆਰੀ ਖਾਦ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵੱਖ-ਵੱਖ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵਲੋਂ ਬਲਾਕ ਚੋਗਾਵਾਂ, ਅਟਾਰੀ ਅਤੇ ਜੰਡਿਆਲਾ ਵਿਖੇ ਖਾਦ ਵਿਕਰੇਤਾਵਾਂ ਦੀ ਕੀਤੀ ਚੈਕਿੰਗ ਕੀਤੀ ਅਤੇ ਸੈਂਪਲ ਭਰੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮੁੱਖ ਖੇਤਬਾੜੀ ਅਫ਼ਸਰ ਸ: ਤਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਵੱਖ-ਵੱਖ ਖੇਤਬਾੜੀ…
-

ਸਿਹਤ ਵਿਭਾਗ ਵਲੋਂ ਆਮ ਆਦਮੀ ਕਲੀਨਿਕਾਂ ਦੀ ਕੀਤੀ ਅਚਨਚੇਤ ਚੈਕਿੰਗ
ਅੰਮ੍ਰਿਤਸਰ12 ਨਵੰਬਰ 2024- ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਦੇ ਹੁਕਮਾਂ ਅਨੂਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਸਿਹਤ ਵਿਭਾਗ ਦੇ ਵੱਖ-ਵੱਖ ਅਧਿਕਾਰੀਆਂ ਦੀਆਂ ਟੀਮਾਂ ਬਣਾ ਕੇ ਸਮੂਹ ਆਮ ਆਦਮੀਂ ਕਲੀਨਿਕਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਆਮ ਆਦਮੀਂ ਕਲਿਨਿਕ ਫਤਾਹਪਰ ਅਤੇ ਭਰਾੜੀਵਾਲ ਵਿਖੇ ਸਹਾਇਕ ਸਿਵਲ…
-

ਪੰਜਾਬ ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ: ਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲ
ਲੁਧਿਆਣਾ, 12 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ਦੇ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਕਿਸਾਨਾਂ ਲਈ ਮਾਰਗ ਦਰਸ਼ਕ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਨਾਉਣ ਲਈ ਪ੍ਰੇਰਿਤ ਕਰਨ ਅਤੇ ਸੇਧ ਦੇਣ। ਮੁੱਖ ਮੰਤਰੀ ਨੇ ਪੀ.ਏ.ਯੂ. ਵਿਖੇ ਮੌਸਮੀ…
-

ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ; ਮੁੱਖ ਦੋਸ਼ੀ ਗ੍ਰਿਫਤਾਰ*
ਚੰਡੀਗੜ੍ਹ/ਮਾਨਸਾ, 12 ਨਵੰਬਰ: ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਦੀ ਟੀਮ ਨੇ ਮਾਨਸਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਮਾਨਸਾ ਗ੍ਰਨੇਡ ਹਮਲੇ ਦੇ ਮੁੱਖ ਦੋਸ਼ੀ ਸ਼ਿਮਲਾ ਸਿੰਘ, ਜਿਸਨੇ ਨੇ ਅਰਸ਼ ਡੱਲਾ ਦੇ ਨਿਰਦੇਸ਼ਾਂ ‘ਤੇ ਪੈਟਰੋਲ ਪੰਪ ‘ਤੇ ਗ੍ਰਨੇਡ ਸੁੱਟਿਆ ਸੀ, ਨੂੰ ਗ੍ਰਿਫਤਾਰ ਕਰਕੇ ਇਸ ਮਾਮਲੇ…