Category: Punjab1
-

ਮੋਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਐਤਵਾਰ ਸ਼ਾਮ ਤੱਕ 1,66,383 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ-ਡੀ ਸੀ ਆਸ਼ਿਕਾ ਜੈਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਨਵੰਬਰ, 2024: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ ਐਤਵਾਰ ਸ਼ਾਮ ਤੱਕ 1,66,383 ਮੀਟਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਇਹ…
-

ਸੰਧਵਾਂ ਵੱਲੋਂ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ
ਚੰਡੀਗੜ੍ਹ, 3 ਨਵੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੇ ਕਣਕ ਦੇ ਬਿਜਾਈ ਸੀਜਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਬੇਲੋੜੀਆਂ ਖਾਦਾਂ ਦੀ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਣ ਦੀ ਬਜਾਏ ਘਟਦੀ ਹੈ। ਸ. ਸੰਧਵਾਂ ਨੇ…
-

ਖੇਤੀਬਾੜੀ ਵਿਭਾਗ ਵੱਲੋਂ 21,958 ਸੀ.ਆਰ.ਐਮ ਮਸ਼ੀਨਾਂ ਨੂੰ ਮਨਜ਼ੂਰੀ; ਕਿਸਾਨਾਂ ਨੇ 14 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ
ਚੰਡੀਗੜ੍ਹ, 3 ਨਵੰਬਰ: ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸੂਬੇ ਭਰ ਦੇ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਵਾਸਤੇ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਬਸਿਡੀ ਵਾਲੀਆਂ 21,958 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਾਲ ਹੁਣ ਤੱਕ ਕਿਸਾਨਾਂ ਵੱਲੋਂ 14,587 ਮਸ਼ੀਨਾਂ ਖਰੀਦੀਆਂ ਵੀ ਜਾ ਚੁੱਕੀਆਂ ਹਨ, ਜਿਸ ਨਾਲ…
-

ਜ਼ਿਲੇ ਦੀਆਂ ਮੰਡੀਆਂ ਵਿੱਚ ਪੁੱਜਾ 288923 ਮੀਟਰਕ ਟਨਝੋਨਾ ; 234780 ਦੀ ਹੋਈ ਖਰੀਦ
ਮਾਨਸਾ, 02 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦੋ-ਫਰੋਖ਼ਤ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 288923 ਮੀਟਰਿਕ ਟਨ ਝੋਨੇ ਦੀ…
-

ਝੋਨੇ ਦੀ ਪਰਾਲੀ ਹੁੰਦੀ ਪੌਸ਼ਟਿਕ ਤੱਤਾਂ ਨਾਲ ਭਰਪੂਰ-ਸੰਦੀਪ ਰਿਣਵਾਂ
ਫਾਜ਼ਿਲਕਾ, 2 ਨਵੰਬਰ ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਏ ਖੇਤ ਵਿੱਚ ਵਾਹ ਕੇ ਜ਼ਮੀਨ ਦੀ ਸਿਹਤ ਸੁਧਾਰਨ ਦੇ ਨਾਲ ਨਾਲ ਹਵਾ ਦਾ ਪ੍ਰਦੂਸ਼ਣ ਘਟਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ ਮਿੱਟੀ…
-

ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੇ ਜ਼ਿਲ੍ਹਾ ਪ੍ਰਸਾਸ਼ਨ ਸਖਤ
ਫ਼ਰੀਦਕੋਟ, 2 ਨਵੰਬਰ 2024 ( ) ਫ਼ਰੀਦਕੋਟ ਜਿਲ੍ਹੇ ਵਿੱਚ ਨੈਸ਼ਨਲ ਗਰੀਨ ਟ੍ਰਿਬਿਊਨਲ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਜੰਗੀ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ ਤੇ ਟੀਮਾਂ ਲਗਾਤਾਰ ਦਿਨ ਵੇਲੇ ਪਿੰਡਾਂ ਦੇ ਵਿੱਚ ਰਹਿੰਦੀਆਂ ਹਨ। ਇਹਨਾਂ ਗੱਲਾਂ ਦਾ…
-

ਸਪੀਕਰ ਸੰਧਵਾਂ ਨੇ ਲੋਕਾਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਦਿੱਤੀਆਂ ਵਧਾਈਆਂ
ਫ਼ਰੀਦਕੋਟ 2 ਨਵੰਬਰ ( ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਵਕਰਮਾ ਦਿਵਸ ਦੇ ਪਾਵਨ ਦਿਹਾੜੇ ਤੇ ਅੱਜ ਪਿੰਡ ਚਹਿਲ ਅਤੇ ਸਰਕੂਲਰ ਰੋਡ ਫਰੀਦਕੋਟ ਵਿਖੇ ਸਮਾਗਮ ਵਿੱਚ ਸ਼ਿਰਕਤ ਕਰਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਅਤੇ ਕਿਰਤੀ ਭਾਈਚਾਰੇ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੂੰ ਸੰਸਾਰ ਦਾ ਪਹਿਲਾ ਇੰਜੀਨੀਅਰ ਕਿਹਾ…
-

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ
ਲੁਧਿਆਣਾ/ਚੰਡੀਗੜ੍ਹ, 2 ਨਵੰਬਰ: ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਕਿਹਾ ਕਿ ਸਾਡੀ ਧਰਤੀ ‘ਤੇ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜੀਨੀਅਰਿੰਗ ਦੀ ਸਿਰਜਣਾ ਦਾ ਸਿਹਰਾ ਭਗਵਾਨ ਵਿਸ਼ਵਕਰਮਾ ਜੀ ਨੂੰ ਜਾਂਦਾ ਹੈ। ਵਿਸ਼ਵਕਰਮਾ ਦਿਵਸ ਮਨਾਉਣ ਲਈ ਇੱਥੇ ਮਿਲਰ ਗੰਜ ਸਥਿਤ ਭਗਵਾਨ ਵਿਸ਼ਵਕਰਮਾ ਮੰਦਿਰ ਵਿਖੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸੌਂਦ…
-

ਡਿਪਟੀ ਕਮਿਸ਼ਨਰ ਨੇ ਡੀ.ਏ.ਪੀ. ਖਾਦ ਦੀ ਬਲੈਕ ਮਾਰਕੀਟ ਨੂੰ ਰੋਕਣ ਲਈ ਨਿਗਰਾਨ ਟੀਮਾਂ ਦਾ ਕੀਤਾ ਗਠਨ
ਸ੍ਰੀ ਮੁਕਤਸਰ ਸਾਹਿਬ 2 ਨਵੰਬਰ : ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਡੀ.ਏ.ਪੀ.ਖਾਦ ਦੀ ਬਲੈਕ ਮਾਰਕੀਟ ਨੂੰ ਰੋਕਣ ਲਈ ਨਿਗਰਾਨ ਟੀਮਾਂ ਦਾ ਗਠਨ ਕਰ ਦਿੱਤਾ ਹੈ ਤਾਂ ਜੋ ਕੋਈ ਵੀ ਡੀਲਰ ਡੀ.ਏ.ਪੀ.ਖਾਦ ਦੀ ਨਿਰਧਾਰਿਤ ਕੀਤੀ ਕੀਮਤ 1350 ਰੁਪਏ ਤੋਂ ਵੱਧ ਕਿਸਾਨਾਂ ਤੋਂ ਵਸੂਲ ਨਾ ਕਰ ਸਕਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਟੀਮਾਂ ਸ੍ਰੀ ਮੁਕਤਸਰ ਸਾਹਿਬ,ਬਰੀਵਾਲਾ, ਗਿੱਦੜਬਾਹਾ,ਦੋਦਾ,ਮਲੋਟ,ਲੰਬੀ ਅਤੇ ਕਿਲਿਆਂਵਾਲੀ…
-

ਸੀ ਐਮ ਦੀ ਯੋਗਸ਼ਾਲਾ’ ਲੋਕਾਂ ਨੂੰ ਨਿਰੋਗ ਸਿਹਤ ਪ੍ਰਤੀ ਕਰ ਰਹੀ ਹੈ ਜਾਗਰੂਕ
ਡੇਰਾਬੱਸੀ, 2 ਨਵੰਬਰ, 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤ ਨਿਰੋਗਤਾ ਪ੍ਰਤੀ ਜਾਗਰੂਕ ਕਰਨ ਲਈ ਆਰੰਭੇ ਗਏ ਯਤਨਾਂ ਤਹਿਤ ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਡੇਰਾੱਬਸੀ ’ਚ ਵਿਖੇ ਵੱਖ- ਵੱਖ ਥਾਵਾਂ ‘ਤੇ ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਐਸ ਡੀ ਐਮ ਡੇਰਾਬੱਸੀ ਅਮਿਤ ਗੁਪਤਾ ਨੇ ਦੱਸਿਆ…
-

ਜ਼ਿਲ੍ਹੇ ਚ 4 ਹਜ਼ਾਰ ਸੁਪਰ ਸੀਡਰ ਆਧੁਨਿਕ ਮਸ਼ੀਨ ਉਪਲਬਧ : ਡਿਪਟੀ ਕਮਿਸ਼ਨਰ
ਬਠਿੰਡਾ, 2 ਨਵੰਬਰ : ਜ਼ਿਲ੍ਹੇ ‘ਚ 4 ਹਜ਼ਾਰ ਦੇ ਕਰੀਬ ਸੁਪਰ ਸੀਡਰ ਆਧੁਨਿਕ ਮਸ਼ੀਨਰੀ ਕਿਸਾਨਾਂ ਲਈ ਉਪਲੱਬਧ ਹੈ ਤਾਂ ਜੋ ਉਹ ਪਰਾਲੀ ਨੂੰ ਬਿਨਾ ਸਾੜਨ ਤੋਂ ਹੀ ਕਣਕ ਦੀ ਬਿਜਾਈ ਕਰ ਸਕਣ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਨ ਮੌਕੇ ਮੀਡੀਆ ਨਾਲ…
-

ਵਿਜੀਲੈਂਸ ਬਿਊਰੋ ਵਲੋਂ ਭਲਾਈਆਣਾ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ
ਸ੍ਰੀ ਮੁਕਤਸਰ ਸਾਹਿਬ 1 ਨਵੰਬਰ : ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਪ੍ਰਤੀ ਲੋਕਾਂ ਨੂੰ ਸੁਚੇਤ ਕਰਨ ਲਈ ਪਿੰਡ ਭਲਾਈਆਣਾ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਵਿਜੀਲੈਂਸ ਬਿਉਰੋ ਦੇ ਸਬ ਇੰਸਪੈਕਟਰ ਇਕਬਾਲ ਸਿੰਘ ਅਤੇ ਮੁੱਖ ਮੁਨਸੀ ਗੁਰਤੇਜ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ 3 ਨਵੰਬਰ 2024 ਤੱਕ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫਤਾ ਮਨਾਇਆ ਜਾ…
-

ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਚ ਕਿਸਾਨਾਂ ਲਈ ਆਧੁਨਿਕ ਮਸ਼ੀਨਰੀ ਉਪਲਬੱਧ : ਡਿਪਟੀ ਕਮਿਸ਼ਨਰ*
ਬਠਿੰਡਾ, 1 ਨਵੰਬਰ : ਜ਼ਿਲ੍ਹੇ ਅੰਦਰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਇਸ ਦੇ ਮੁਕੰਮਲ ਪ੍ਰਬੰਧਨ ਸਬੰਧੀ ਜਿਲ੍ਹੇ ਭਰ ਵਿੱਚ ਲਗਭਗ 60 ਦੇ ਕਰੀਬ ਬੇਲਰ ਅਤੇ 400 ਦੇ ਕਰੀਬ ਸੁਪਰਸੀਡਰ ਮਸ਼ੀਨਾਂ ਉਪਲਬਧ ਕਰਵਾਈਆਂ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਸੈਣੇਵਾਲਾ ਅਤੇ ਗਹਿਰੀ ਬੁੱਟਰ ਦੇ ਖੇਤਾਂ ਦੇ ਦੌਰੇ…
-

ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਫ਼ਸਲਾਂ ਦੀ ਰਹਿੰਦ-ਖੂਹੰਦ ਦੀ ਸਾਂਭ-ਸੰਭਾਲ ਸਬੰਧੀ ਬਲਾਕ ਪੱਧਰੀ ਕੈਂਪ ਦਾ ਆਯੋਜਨ
ਮਾਨਸਾ, 01 ਨਵੰਬਰ :ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਸਬੰਧੀ ਪਿੰਡ ਖੱਤਰੀ ਵਾਲਾ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ ਗਿਆ। ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਡਾ. ਗੁਰਦੀਪ ਸਿੰਘ ਨੇ ਆਪਣੇ ਭਾਸ਼ਣ ਦੌਰਾਨ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਉਪਲੱਬਧ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਉਨ੍ਹਾਂ…
-

ਡੀ ਏ ਪੀ ਦੇ ਬਦਲ ਵੱਜੋਂ ਐਨ ਪੀ ਕੇ ਅਤੇ ਟਰਿਪਲ ਸੁਪਰ ਫਾਸਫੇਟ ਵੀ ਵਰਤੇ ਜਾ ਸਕਦੇ ਹਨ- ਅਗਾਂਹ ਵਧੂ ਕਿਸਾਨ ਸ਼ਮਨਪ੍ਰੀਤ ਸਿੰਘ
ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) 1 ਨਵੰਬਰ 2024: ਜ਼ਿਲ੍ਹੇ ਦੇ ਅਗਾਂਹਵਧੂ ਨੌਜੁਆਨ ਕਿਸਾਨ ਸ਼ਮਨਪ੍ਰੀਤ ਸਿੰਘ ਜੋ ਕਿ ਡੀ ਏ ਪੀ ਦੇ ਬਦਲ ਵਜੋਂ ਐਨ ਪੀ ਕੇ ਵਰਤਦੇ ਹਨ, ਦਾ ਕਹਿਣਾ ਹੈ ਕਿ ਫਾਸਫੋਰਸ ਤੱਤ ਦੀ ਪੂਰਤੀ ਲਈ ਸਾਨੂੰ ਕੇਵਲ ਡੀ ਏ ਪੀ ਦੀ ਵਰਤੋਂ ਕਰਨ ਦੀ ਜਾਂ ਨਿਰਭਰ ਰਹਿਣ ਦੀ ਲੋੜ ਨਹੀਂ। ਉਸ ਦਾ ਕਹਿਣਾ…
-

ਪੀ. ਏ. ਯੂ. ਨੇ ਡੀ. ਏ. ਪੀ. ਖਾਦ ਦੇ ਬਦਲਵੇਂ ਸਰੋਤਾਂ ਦੀ ਕਿਸਾਨਾਂ ਨੂੰ ਕੀਤੀ ਸਿਫਾਰਿਸ਼
ਫਾਜ਼ਿਲਕਾ 1 ਨਵੰਬਰ, 2024ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨੀਆਂ ਨੇ ਆਉਂਦੀ ਕਣਕ ਦੀ ਫਸਲ ਲਈ ਡੀ ਏ ਪੀ ਦੇ ਬਦਲ ਵਜੋਂ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦਾ ਸੁਝਾਅ ਦਿੱਤਾ ਹੈ|ਮੁੱਖ ਖੇਤੀਬਾੜੀ ਅਫ਼ਸਰ ਡਾ. ਸੰਦੀਪ ਰਿਣਵਾ ਨੇ ਕਿਹਾ ਕਿ ਡੀਏਪੀ ਸਭ ਤੋਂ ਵੱਧ ਫਾਸਫੋਰਸ ਤੱਤ ਵਾਲੀ ਖਾਦ ਹੈ ਜੋ ਝੋਨੇ-ਕਣਕ ਫਸਲੀ…
-

ਕਣਕ ਦੀ ਬਿਜਾਈ ਲਈ ਲੋੜ ਮੁਤਾਬਕ ਡੀ.ਏ.ਪੀ. ਖਾਦ ਉਪਲਬਧ ਕਰਵਾਈ ਜਾਵੇਗੀ – ਡਿਪਟੀ ਕਮਿਸਨਰ
ਅੰਮ੍ਰਿਤਸਰ 1 ਨਵੰਬਰ:2024 – ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾ ਰਿਹਾ ਹੈ ਕਿ ਕਣਕ ਦੀ ਬਿਜਾਈ ਲਈ ਲੋੜ ਮੁਤਾਬਕ ਡੀ.ਏ.ਪੀ. ਦੀ ਸਪਲਾਈ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਵੇ ਤਾਂ ਜੋ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ…
-

ਪਰਾਲੀ ਨੂੰ ਸੜਨ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਬੀਤੀ ਦੇਰ ਸ਼ਾਮ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ
ਫਿਰੋਜ਼ਪੁਰ 1 ਨਵੰਬਰ 2024 ਫਿਰੋਜ਼ਪੁਰ ਜ਼ਿਲ੍ਹੇ ‘ਚ ਪਰਾਲੀ ਨੂੰ ਸੜਨ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਦੀਪਸਿਖਾ ਸ਼ਰਮਾ ਵੱਲੋਂ ਬੀਤੀ ਦੇਰ ਸ਼ਾਮ ਜ਼ਿਲ੍ਹੇ ਦੇ ਪਿੰਡ ਤਰਾਂਵਾਲੀ, ਪੱਲਾ ਮੇਘਾ, ਉਸਮਾਨ ਵਾਲਾ, ਕੁਤਬੇ ਵਾਲਾ, ਦੁਲਚੀ ਕੇ ਦੂਜੀ ਕੇ ਤੇ ਕਮਾਲੇ ਵਾਲਾ ਸਮੇਤ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ ਫਿਰੋਜ਼ਪੁਰ ਰਣਦੀਪ ਸਿੰਘ ਅਤੇ…
-

ਪੰਜਾਬ ਸਰਕਾਰ ਨੇ ਖਾਦ ਦੀ ਜਮ੍ਹਾਂਖੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਿਆ; ਡੀ.ਏ.ਪੀ. ਤੇ ਹੋਰ ਖਾਦਾਂ ਦੀ ਢੁਕਵੀਂ ਉਪਲਬਧਤਾ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਗਠਿਤ
ਚੰਡੀਗੜ੍ਹ, 1 ਨਵੰਬਰ: ਕਿਸਾਨਾਂ ਨੂੰ ਵਿੱਤੀ ਸ਼ੋਸ਼ਣ ਤੋਂ ਬਚਾਉਣ ਅਤੇ ਫ਼ਸਲ ਦਾ ਵਧੀਆ ਝਾੜ ਪ੍ਰਾਪਤ ਕਰਨ ਵਿੱਚ ਉਨ੍ਹਾਂ ਦੀ ਮਦਦ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਹਾੜ੍ਹੀ ਸੀਜ਼ਨ ਲਈ ਡੀ.ਏ.ਪੀ. ਅਤੇ ਹੋਰ ਖਾਦਾਂ, ਮਿਆਰੀ ਬੀਜਾਂ ਅਤੇ ਕੀਟਨਾਸ਼ਕਾਂ ਦੀ ਨਿਰਵਿਘਨ ਅਤੇ ਲੋੜੀਂਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਉੱਡਣ ਦਸਤਿਆਂ ਦੀਆਂ…
-

ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਦੁਆਰਾ ਸਮਰਥਨ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼; 12 ਅਤਿ ਆਧੁਨਿਕ ਪਿਸਤੌਲਾਂ ਸਮੇਤ ਸੱਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 1 ਨਵੰਬਰ: ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਨਾਲ ਜੁੜੇ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਦੇ ਸੱਤ ਸਰਗਣਿਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੂੰ ਨਸ਼ਟ ਕਰ ਦਿੱਤਾ ਗਿਆ ਹੈ ਅਤੇ ਉਹਨਾਂ ਦੇ ਕਬਜ਼ੇ ‘ਚੋਂ 12…