Category: Punjab1
-

ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ: ਸੌਂਦ
ਚੰਡੀਗੜ੍ਹ, 21 ਅਕਤੂਬਰ: ਪੰਜਾਬ ਦੇ ਉਦਯੋਗ ਤੇ ਵਣਜ, ਪੂੰਜੀ ਨਿਵੇਸ਼, ਕਿਰਤ ਅਤੇ ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੋਮਵਾਰ ਨੂੰ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀਆਈਆਈ) ਦੇ ਪ੍ਰੋਗਰਾਮ ਵਿੱਚ ਸਨਅਤਕਾਰ ਮਿਲਣੀ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਉਨ੍ਹਾਂ ਉਦਯੋਗਪਤੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਸਨਅਤਕਾਰਾਂ ਦੀ ਸਲਾਹ ਨਾਲ ਲਾਗੂ ਕੀਤੀਆਂ ਜਾਣਗੀਆਂ…
-

65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ
ਚੰਡੀਗੜ੍ਹ/ਜਲੰਧਰ, 21 ਅਕਤੂਬਰ: ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੋਹਾ ਲੈਂਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਮੱਦੇਨਜ਼ਰ ਸੋਮਵਾਰ ਨੂੰ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ ਵਿਖੇ 65ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ…
-

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼
ਚੰਡੀਗੜ੍ਹ, 21 ਅਕਤੂਬਰ ਪੰਜਾਬ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ ਅਤੇ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਸ. ਹਰਭਜਨ ਸਿੰਘ ਈ.ਟੀ.ਓ., ਸ਼ਾਮਲ ਹਨ, ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਕੋਈ ਵੀ ਕਰਮਚਾਰੀ ਬਿਨਾਂ ਜ਼ਰੂਰੀ ਸੁਰੱਖਿਆ ਕਿੱਟ ਦੇ ਕੋਈ ਖ਼ਤਰੇ…
-

ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ: ਡਾ ਰਵਜੋਤ ਸਿੰਘ
ਚੰਡੀਗੜ੍ਹ, 21 ਅਕਤੂਬਰ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸਮੂਹ ਕਮਿਸ਼ਨਰ ਨਗਰ ਨਿਗਮ, ਵਧੀਕ ਡਿਪਟੀ ਕਮਿਸ਼ਨਰਾਂ ਅਤੇ ਕਾਰਜ਼ ਸਾਧਕ ਅਫਸਰਾਂ ਨੂੰ ਸੂਬੇ ਅੰਦਰ ਚੱਲ ਰਹੇ ਸਮੁੱਚੇ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਅੱਜ ਇੱਥੇ ਮਿਉਂਸੀਪਲ ਭਵਨ ਵਿਖੇ ਕੀਤੀ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ…
-

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਨੇ ਪਰਾਲੀ ਪ੍ਰਬੰਧਨ ਦੇ ਕੰਮਾਂ ਦਾ ਲਿਆ ਜਾਇਜ਼ਾ
ਪੱਟੀ, 20 ਅਕਤੂਬਰ : ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਨਾ ਹਿੱਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਆਈਏਐਸ ਦੀ ਅਗਵਾਈ ਹੇਠ ਐਸ. ਐਸ. ਪੀ. ਤਰਨ ਤਾਰਨ ਸ੍ਰੀ ਗੌਰਵ ਤੂਰਾ, ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ ਹਰਪਾਲ ਸਿੰਘ ਪੰਨੂ, ਬਲਾਕ ਖੇਤੀਬਾੜੀ ਅਫਸਰ ਪੱਟੀ ਡਾ. ਭੁਪਿੰਦਰ ਸਿੰਘ ਨੇ ਹੋਟ ਸਪੋਟ ਪਿੰਡਾਂ ਦਾ ਦੌਰਾ ਕੀਤਾ।…
-

ਮੁਹਾਲੀ ਜ਼ਿਲ੍ਹੇ ਵਿੱਚ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ
ਐਸ.ਏ.ਐਸ.ਨਗਰ, 20 ਅਕਤੂਬਰ, 2024:25 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਸ਼ਰਾਬ ਪਰੋਸਣ ਤੋਂ ਰੋਕਣ ਲਈ ਆਬਕਾਰੀ ਵਿਭਾਗ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਨੇ ਇੱਕ ਵਿਆਪਕ ਅਭਿਆਨ ਚਲਾਇਆ, ਜਿਸ ਵਿੱਚ ਬੀਤੀ ਰਾਤ ਮੋਹਾਲੀ ਜ਼ਿਲ੍ਹੇ ਦੇ ਕਈ ਬਾਰਾਂ/ਕਲੱਬਾਂ ਦੀ ਚੈਕਿੰਗ ਕੀਤੀ ਗਈ। ਇਸ ਮੰਤਵ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਨੇ ਮੋਹਾਲੀ ਅਤੇ…
-

5 ਸਾਲਾਂ ਤੋਂ ਸੁਪਰ ਐੱਸ.ਐੱਮ.ਐੱਸ ਲੱਗੀ ਕੰਬਾਈਨ ਨਾਲ ਝੋਨੇ ਦੀ ਕਟਾਈ ਕਰਕੇ ਪਰਾਲੀ ਸਾਂਭ ਰਿਹਾ : ਬਲਵਿੰਦਰ ਸਿੰਘ ਡੋਡ
ਫਰੀਦਕੋਟ 20 ਅਕਤੂਬਰ 2024 ( ) ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਹਰੇਕ ਵਰਗ ਚਾਹੇ ਉਦਯੋਗਪਤੀ ਹੋਵੇ ਜਾਂ ਆਮ ਨਾਗਰਿਕ ਹਰੇਕ ਵਿਅਕਤੀ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ। ਇਸ ਤੋਂ ਇਲਾਵਾ ਕਿਸਾਨਾਂ ਦਾ ਅਜਿਹਾ ਵਰਗ ਵੀ ਹੈ ਜੋ ਵਾਤਾਵਰਣ,ਮਿੱਟੀ ਅਤੇ ਪਾਣੀ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ । ਅਜਿਹੇ…
-

ਖੇਤੀ ਸਮੱਗਰੀ ਵਿਕ੍ਰੇਤਾ ਕਿਸਾਨਾਂ ਨੂੰ ਖਾਦਾਂ ਦੀ ਵਿਕਰੀ ਸਮੇਂ ਬੇਲੋੜੀਆਂ ਵਸਤਾਂ ਦੀ ਵਿਕਰੀ ਕਰਨ ਤੋਂ ਗੁਰੇਜ ਕਰਨ : ਮੁੱਖ ਖੇਤੀਬਾੜੀ ਅਫਸਰ
ਫਰੀਦਕੋਟ, 20 ਅਕਤੂਬਰ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਖਾਸ ਕਰਕੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲਾ ਪੱਧਰੀ ਟੀਮ ਵੱਲੋਂ ਬਲਾਕ ਜੈਤੋ ਦੇ ਖੇਤੀ ਸਮੱਗਰੀ ਵਿਕਰੇਤਾਵਾਂ ਦੇ ਕਾਰੋਬਾਰ…
-

ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ ਰਾਜ-ਵਿਆਪੀ ਟੀਕਾਕਰਨ ਮੁਹਿੰਮ ਸੋਮਵਾਰ ਤੋਂ; ਮੁਹਿੰਮ ਦੇ ਸੁਚਾਰੂ ਅਮਲ ਲਈ 816 ਟੀਮਾਂ ਗਠਿਤ
ਚੰਡੀਗੜ੍ਹ, 20 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ ਸੂਬੇ ਭਰ ਵਿੱਚ 21 ਅਕਤੂਬਰ ਤੋਂ ਪਸ਼ੂਆਂ ਦੇ ਟੀਕਾਕਰਨ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਟੀਕਾਕਰਨ ਮੁਹਿੰਮ ਦੇ ਸੁਚਾਰੂ ਤੇ ਕੁਸ਼ਲ ਅਮਲ ਨੂੰ ਯਕੀਨੀ ਬਣਾਉਣ ਲਈ ਕੁੱਲ 816 ਟੀਮਾਂ ਦਾ…
-

ਕੱਲ ਸ਼ਾਮ ਤੱਕ ਹੋਈ 44462 ਮੀਟਰਕ ਟਨ ਝੋਨੇ ਖਰੀਦ- ਵਿਨੀਤ ਕੁਮਾਰ
ਫਰੀਦਕੋਟ 20 ਅਕਤੂਬਰ ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 44462 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ…
-

ਮੋਹਾਲੀ ਦੇ ਸਰਸ ਮੇਲੇ ’ਚ ਬਹੁ-ਸਭਿਆਚਾਰ ਦੀਆਂ ਵੰਨਗੀਆਂ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਅਕਤੂਬਰ 2024:ਮੋਹਾਲੀ ਦੀ ਧਰਤੀ ਉੱਤੇ ਪਹਿਲੀ ਵਾਰ ਲੱਗੇ ਸਰਸ ਮੇਲੇ ਦੌਰਾਨ ਮੇਲੇ ਦੇਖਣ ਆ ਰਹੇ ਮੇਲੀਆਂ ਦਾ ਸਵਾਗਤ ਪੂਰਬੀ ਰਾਜਸਥਾਨ ਦੇ ਭਰਤਪੁਰ ਡੀਂਗ ਖੇਤਰ ਦੇ ਨਗਾੜਾ ਕਲਾਕਾਰ ਨਗਾੜਾ ਵਜਾਉਂਦੇ ਹੋਏ ਲੋਕ-ਨਾਚ ਨਾਲ ਕਰਦੇ ਹਨ। ਮੇਲੇ ’ਚ ਸੱਭਿਆਚਾਰਕ ਪੇਸ਼ਕਾਰੀਆਂ ਦੇ ਇੰਚਾਰਜ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਅਨੁਸਾਰ ਦੇਸ਼ ਦੇ ਬਹੁ-ਭਾਂਤੀ ਸਭਿਆਚਾਰ ਨੂੰ…
-

ਪ੍ਰਸ਼ਾਸਨ ਵੱਲੋਂ ਬ੍ਰਹਮਕੁਮਾਰੀਆਂ ਨਾਲ ਮਿਲ ਕੇ ਦਿੱਤਾ ਗਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਅਕਤੂਬਰ, 2024:ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਵੱਲੋਂ ਸਰਸ ਮੇਲੇ ’ਤੇ ਬਹੁ-ਭਾਂਤੀ ਸਭਿਆਚਾਰਕ ਪੇਸ਼ਕਾਰੀਆਂ ਅਤੇ ਨਾਮਵਰ ਕਲਾਕਾਰਾਂ ਦੀਆਂ ਸੰਗੀਤਕ ਸ਼ਾਮਾਂ ਦੇ ਨਾਲ-ਨਾਲ ਸਮਾਜਿਕ ਜ਼ਿੰਮੇਂਵਾਰੀਆਂ ਨਾਲ ਭਰਪੂਰ ਗਤੀਵਿਧੀਆਂ ਵੀ ਰੋਜ਼ਾਨਾ ਕਰਵਾਈਆਂ ਜਾ ਰਹੀਆਂ ਹਨ।ਅੱਜ ਬ੍ਰਹਮਕੁਮਾਰੀਆਂ ਦੇ ਸਥਾਨਕ ਆਸ਼ਰਮ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਚੇਤਨਾ ਪੈਦਾ ਕਰਨ ਲਈ ਸਟੇਜ ’ਤੇ ਨਸ਼ਿਆਂ ਖ਼ਿਲਾਫ਼ ਨਾਟਕ ਖੇਡਿਆ ਗਿਆ…
-

ਨਵੀਆਂ ਚੁਣੀਆਂ ਪੰਚਾਇਤਾਂ ਬਿਨਾ ਭੇਦਭਾਵ ਵਿਕਾਸ ਦੀ ਰਫਤਾਰ ਨੂੰ ਗਤੀ ਦੇਣ- ਈਟੀਓ
ਅੰਮ੍ਰਿਤਸਰ, 20 ਅਕਤੂਬਰ 2024 () ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਨਵੀਆਂ ਚੁਣੀਆਂ ਪੰਚਾਇਤਾਂ ਦੇ ਪੰਚਾਂ, ਸਰਪੰਚਾਂ ਨੂੰ ਕਿਹਾ ਕਿ ਉਹ ਬਿਨਾਂ ਭੇਦਭਾਵ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਅਤੇ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦੇਣ ਲਈ ਯੋਜਨਾਂਬੱਧ ਢੰਗ ਨਾਲ ਪਲਾਨਿੰਗ ਕਰਨ। ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਜੰਡ, ਪੱਲਾ,…
-

ਪੰਚਾਇਤੀ ਚੋਣਾਂ ਦੇ ਨਤੀਜੇ ਨੇ 2027 ਦੀ ਜਿੱਤ ਲਈ ਰਾਹ ਪੱਧਰਾ ਕੀਤਾ- ਧਾਲੀਵਾਲ
ਅਜਨਾਲਾ 20 ਅਕਤੂਬਰ 2024— ਅਜਨਾਲਾ ਹਲਕੇ ਵਿੱਚ ਆਮ ਆਦਮੀ ਪਾਰਟੀ ਦੀ ਹਮਾਇਤ ਨਾਲ ਬਣੀਆਂ 155 ਪੰਚਾਇਤਾਂ ਦੇ ਪੰਚਾਂ ਸਰਪੰਚਾਂ ਦੇ ਮਾਣ ਸਨਮਾਨ ਵਿੱਚ ਕਰਵਾਏ ਫਤਿਹ ਸਨਮਾਨ ਦਿਵਸ ਸਮਾਰੋਹ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇੰਨਾ ਚੋਣਾਂ ਦੇ ਨਤੀਜੇ ਨੇ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਜਿੱਤ…
-

ਪੰਜਾਬ ਪੁਲਿਸ ਨੇ ਬੰਬੀਹਾ-ਕੌਸ਼ਲ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਕਰਨ ਦੀਆਂ ਤਿੰਨ ਸੰਭਾਵਿਤ ਘਟਨਾਵਾਂ ਨੂੰ ਟਾਲਿਆ; 9 ਹਥਿਆਰ ਹੋਏ ਬਰਾਮਦ
ਚੰਡੀਗੜ੍ਹ/ਜਲੰਧਰ, 20 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਚੋਂ ਸੰਗਠਿਤ ਅਪਰਾਧਾਂ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬੰਬੀਹਾ-ਕੌਸ਼ਲ ਗਿਰੋਹ ਦੇ ਪੰਜ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਤਿੰਨ ਸੰਭਾਵਿਤ ਘਟਨਾਵਾਂ ਨੂੰ ਨਾਕਾਮ ਕਰ ਦਿੱਤਾ। ਇਹ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਗੌਰਵ…
-

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਐਤਵਾਰ ਨੂੰ ਵੀ ਜ਼ਿਲ੍ਹੇ ਦੇ ਪਿੰਡਾਂ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਫੈਲਾ ਰਹੀਆਂ ਜਾਗਰੂਕਤਾ
ਫਾਜ਼ਿਲਕਾ, 20 ਅਕਤੂਬਰ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਐਤਵਾਰ ਨੂੰ ਵੀ ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਜਾਗਰੁਕਤਾ ਫੈਲਾ ਰਹੀਆਂ ਹਨ| ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਵੱਲੋਂ ਛੁੱਟੀ ਵਾਲੇ ਦਿਨ ਵੀ ਕਿਸਾਨਾਂ ਨਾਲ ਰਾਬਤਾ ਕਾਇਮ ਕਰਦਿਆਂ…
-

ਮੋਹਾਲੀ ਪ੍ਰਸ਼ਾਸਨ ਵੱਲੋਂ ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ- ਡੀ ਸੀ ਮੋਹਾਲੀ
ਐਸ.ਏ.ਐਸ.ਨਗਰ, 20 ਅਕਤੂਬਰ, 2024:ਮੁਹਾਲੀ ਜ਼ਿਲ੍ਹੇ ਵਿੱਚ ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਰੋਕਥਾਮ ਲਈ ’ਤੇ ਤਾਇਨਾਤ ਕਰ ਕੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਡੀ ਸੀ ਤੋਂ ਸ਼ੁਰੂ ਹੋ ਕੇ ਏ ਡੀ ਸੀਜ਼, ਐਸ ਡੀ ਐਮਜ਼, ਡੀ ਆਰ ਕੋਆਪਰੇਟਿਵ ਅਤੇ ਪੀ ਪੀ ਸੀ ਬੀ…
-

ਭਾਸ਼ਾ ਦਫ਼ਤਰ ਫਾਜ਼ਿਲਕਾ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ
ਫਾਜ਼ਿਲਕਾ 19 ਅਕਤੂਬਰ ਪੰਜਾਬ ਸਰਕਾਰ ਦੀ ਸੁਚੱਜੀ ਰਹਿਨੁਮਾਈ ਵਿੱਚ ਅਤੇ ਭਾਸ਼ਾ ਵਿਭਾਗ, ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ ਨਿਰਦੇਸ਼ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਾਜ਼ਿਲਕਾ ਵੱਲੋਂ ਜ਼ਿਲ੍ਹਾ ਪੱਧਰੀ ਕੁਇਜ਼ (ਲਿਖਤੀ) ਮੁਕਾਬਲਾ ਮਿਤੀ 18 ਅਕਤੂਬਰ (ਦਿਨ ਸ਼ੁੱਕਰਵਾਰ) 2024 ਨੂੰ 10:00 ਵਜੇ ਸਵੇਰੇ ਸਰਕਾਰੀ ਐਮ.ਆਰ.ਕਾਲਜ, ਫ਼ਾਜ਼ਿਲਕਾ ਵਿਖੇ ਕਰਵਾਇਆ ਗਿਆ । ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ…
-

ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਅਤੇ ਸ਼ਰਧਾਂਜਲੀ ਦੇਣ ਲਈ 21 ਅਕਤੂਬਰ ਨੂੰ ਪੁਲਿਸ ਲਾਈਨ ਫਾਜ਼ਿਲਕਾ ਵਿਖੇ ਮਨਾਇਆ ਜਾਵੇਗਾ ਪੁਲਿਸ ਸਮ੍ਰਿਤੀ ਦਿਵਸ-ਵਰਿੰਦਰ ਸਿੰਘ ਬਰਾੜ
ਫਾਜ਼ਿਲਕਾ 19 ਅਕਤੂਬਰ ਜ਼ਿਲ੍ਹਾ ਪੁਲਿਸ ਮੁਖੀ ਸ. ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ 21 ਅਕਤੂਬਰ ਦਾ ਦਿਨ ਜ਼ੋ ਸਾਰੇ ਭਾਰਤ ਵਿੱਚ ਰਾਸ਼ਟਰੀ ਪੁਲਿਸ ਦਿਵਸ ਵੱਜੋ ਮਨਾਇਆ ਜਾਂਦਾ ਹੈ, ਇਸ ਦਿਨ ਦਾ ਮਹੱਤਵ ਹੈ ਕਿ 21 ਅਕਤੂਬਰ 1959 ਨੂੰ ਚੀਨ ਵਿਰੁੱਧ ਲੜਾਈ ਦੋਰਾਨ ਲੇਹ ਲੱਦਾਖ ਦੇ ਹੋਟ ਸਪਰਿੰਗ ਇਲਾਕਾ ਵਿੱਚ ਤਾਇਨਾਤ ਕੀਤੇ ਗਏ ਜਵਾਨਾਂ ਦੀ ਇੱਕ…
-

22 ਤੋਂ 24 ਅਕਤੂਬਰ ਤੱਕ ਹੋਣ ਵਾਲੀ ਮਾਰਸ ਸਾਇੰਸ ਪ੍ਰਦਰਸ਼ਨੀ ਦੀ ਤਿਆਰੀਆਂ ਦਾ ਮੀਟਿੰਗ ਦੌਰਾਨ ਲਿਆ ਜਾਇਜ਼ਾ
ਮਾਨਸਾ, 19 ਅਕਤੂਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਨਿਰਮਲ ਓਸਪੇਚਨ ਦੇ ਦਿਸ਼ਾ-ਨਿਰਦੇਸ਼ਾ ਹੇਠ 22 ਤੋਂ 24 ਅਕਤੂਬਰ 2024 ਤੱਕ ਸੇਂਟ ਜੇਵੀਅਰ ਸਕੂਲ ਮਾਨਸਾ ਵਿਖੇ ਕਰਵਾਈ ਜਾ ਰਹੀ ਮਾਰਸ ਸਾਇੰਸ ਪ੍ਰਦਰਸ਼ਨੀ ਸਬੰਧੀ ਵੱਖ-ਵੱਖ ਕਮੇਟੀਆਂ ਦੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਭੁਪਿੰਦਰ ਕੌਰ ਦੀ ਅਗਵਾਈ ਵਿੱਚ ਸਥਾਨਕ…