Category: Punjab1
-

ਵਧਦੀ ਉਮਰ ਨਾਲ ਅੱਖਾਂ ਦੀ ਰੋਸ਼ਨੀ ਕਮਜ਼ੋਰ ਨਹੀਂ ਹੋਣੀ ਚਾਹੀਦੀ, ਹੁਣ ਤੋਂ ਹੀ ਧਿਆਨ ਰੱਖੋ: ਡਾ ਗੌਰੀ ਸ਼ੰਕਰ
ਫਾਜ਼ਿਲਕਾ 10 ਅਕਤੂਬਰ ਅੱਖਾਂ ਨੂੰ ਪ੍ਰਮਾਤਮਾ ਦੀ ਦਾਤ ਮੰਨਿਆ ਜਾਂਦਾ ਹੈ ਜਿਸ ਦੀ ਮਦਦ ਨਾਲ ਅਸੀਂ ਇਸ ਦੁਨੀਆ ਦੇ ਖੂਬਸੂਰਤ ਨਜ਼ਾਰੇ ਦੇਖ ਸਕਦੇ ਹਾਂ। ਹਾਲਾਂਕਿ, ਜੀਵਨ ਸ਼ੈਲੀ ਅਤੇ ਖੁਰਾਕ ਵਿੱਚ ਗੜਬੜੀ ਕਾਰਨ ਅੱਖਾਂ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਬਿਮਾਰੀਆਂ ਵੱਧ ਰਹੀਆਂ ਹਨ। ਹਾਲਾਤ ਇਹ ਹਨ ਕਿ ਛੋਟੀ ਉਮਰ ਵਿੱਚ ਹੀ ਅੱਖਾਂ ਦੀ ਰੌਸ਼ਨੀ ਘੱਟ ਹੋਣ ਕਾਰਨ ਲੋਕ ਐਨਕਾਂ…
-

ਫਰੀਦਕੋਟ ਵਿਖੇ ਹੋਣਗੇ ਬਾਸਕਟਬਾਲ ਤੇ ਤਾਈਕਵਾਡੋ ਦੇ ਰਾਜ ਪੱਧਰੀ ਮੁਕਾਬਲੇ- ਵਿਨੀਤ ਕੁਮਾਰ
ਫਰੀਦਕੋਟ 10 ਅਕਤੂਬਰ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀਆਂ ਖੇਡਾਂ ਵਤਨ ਦੀਆਂ ਸੀਜ਼ਨ 3 ਦੇ ਰਾਜ ਪੱਧਰੀ ਮੁਕਾਬਲੇ ਜੋ ਕਿ ਮਿਤੀ 22 ਤੋਂ 28 ਅਕਤੂਬਰ ਤੱਕ ਜਿਲ੍ਹੇ ਵਿੱਚ ਹੋ ਰਹੇ ਹਨ, ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਵੱਖ ਵੱਖ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ…
-

ਵਿਸ਼ਵ ਮਾਨਸਿਕ ਸਿਹਤ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਸਿਹਤ ਵਿਭਾਗ ਵਲੋਂ ਨਵੋਦਿਆ ਵਿਦਿਆਲਿਆ ਕਿੱਕਰਵਾਲਾ ਰੂਪਾ ਵਿਖੇ ਕੀਤਾ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ।
ਫਾਜਿਲਕਾ 10 ਅਕਤੂਬਰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਜੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਐਰਿਕ ਅਤੇ ਡਾ ਕਵਿਤਾ ਦੀ ਦੇਖਰੇਖ ਵਿੱਚ ਜਿਲ੍ਹਾ ਫਾਜਿਲਕਾ ਦੀਆਂ ਸਿਹਤ ਸੰਸਥਾਂਵਾਂ, ਸਕੂਲਾਂ ਕਾਲਜਾਂ ਅਤੇ ਜਨਤਕ ਥਾਵਾਂ ਤੇ ‘ਕੰਮ ਵਾਲੇ ਸਥਾਨ ਤੇ ਮਾਨਸਿਕ ਸਿਹਤ ਨੂੰ ਤਰਜੀਹ ਦੇਣ ਦਾ ਸਮਾਂ ਹੈ” ਥੀਮ ਹੇਠ ਵਿਸ਼ਵ ਦ੍ਰਿਸ਼ਟੀ ਦਿਵਸ ਮਨਾਇਆ ਗਿਆ। ਇਸ ਦਿਨ ਸਬੰਧੀ ਜਾਣਕਾਰੀ ਦਿੰਦਿਆਂ ਡਾ…
-

ਝੋਨੇ ਦੀ ਖਰੀਦ ਦੌਰਾਨ ਮੰਡੀਆਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਜਗਰੂਪ ਗਿੱਲ
ਬਠਿੰਡਾ, 10 ਅਕਤੂਬਰ : ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਮੁੱਖ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੀ ਵਿਸ਼ੇਸ਼ ਤੌਰ ਤੇ ਹਾਜ਼ਰ…
-

ਡੀਸੀ ਨੇ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਵਾਲੇ ਬਣ ਰਹੇ ਪ੍ਰੋਜੈਕਟਾਂ ਦਾ ਦੌਰਾ ਕਰਕੇ ਲਿਆ ਜਾਇਜਾ
ਬਠਿੰਡਾ, 10 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਜ਼ਿਲ੍ਹੇ ਦੇ ਬੁਲਾਢੇਵਾਲਾ ਤੇ ਨਰੂਆਣਾ ਆਦਿ ਪਿੰਡਾਂ ਚ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਲਈ ਬਣਾਏ ਜਾ ਰਹੇ ਥਾਪਰ ਮਾਡਲਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਚੈਅਰਮੇਨ ਇਮਪਰੂਵਮੈਂਟ ਟਰਸਟ ਸ. ਜਤਿੰਦਰ ਭੱਲਾ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਦੌਰੇ ਦੌਰਾਨ ਉਨ੍ਹਾਂ ਪਿੰਡ ਬੁਲਾਢੇਵਾਲਾ ਵਿਖੇ ਛੱਪੜ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਲਈ ਬਣਾਏ ਜਾ…
-

ਮੁੱਖ ਮੰਤਰੀ ਨੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 10 ਅਕਤੂਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਘੇ ਉਦਯੋਗਪਤੀ ਰਤਨ ਟਾਟਾ (86) ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਬੁੱਧਵਾਰ ਦੇਰ ਸ਼ਾਮ ਮੁੰਬਈ ਵਿਖੇ ਆਖਰੀ ਸਾਹ ਲਿਆ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੇਸ਼ ਵਿੱਚ ਉਦਯੋਗਿਕ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵਿੱਚ ਰਤਨ ਟਾਟਾ ਦੇ ਲਾਮਿਸਾਲ…
-

ਝੋਨੇ ਦੀ ਪਰਾਲੀ ਨੂੰ ਦੇ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਤ ਹੋਣ ਦੇ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ: ਡਾ. ਅਮਰੀਕ ਸਿੰਘ
ਫਰੀਦਕੋਟ : 10 ਅਕਤੂਬਰ 2024 ( ) ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਡੀ ਡੀ ਕਿਸਾਨ ਵੱਲੋ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਆਰ ਜੀ ਆਰ ਸੈਲ ਵੱਲੋਂ ਬਲਾਕ ਫਰੀਦਕੋਟ ਦੇ ਪਿੰਡ ਡੱਲੇਵਾਲਾ ਵਿੱਚ ਪਰਾਲੀ ਪੰਚਾਇਤ ਕਰਵਾਈ ਗਈ। ਇਸ ਮੌਕੇ ਨੁਕੜ ਨਾਟਕ ਵੀ ਕਰਵਾਇਆ ਗਿਆ। ਝੋਨੇ ਦੀ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਸਾਂਭ ਸੰਭਾਲ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਇੱਕ ਅਨੁਮਾਨ ਅਨੁਸਾਰ ਪੰਜਾਬ ਵਿੱਚ ਤਕਰੀਬਨ 200 ਕਰੋੜ ਦੇ ਡੇਢ ਲੱਖ ਟਨ ਨਾਈਟਰੋਜਨ ਅਤੇ ਸਲਫਰ ਦਾ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਨੁਕਸਾਨ ਹੁੰਦਾ ਹੈ।ਉਨਾਂ ਕਿਹਾ ਕਿ ਇੱਕ ਟਨ ਪਰਾਲੀ ਸਾੜਣ ਨਾਲ 5.5 ਕਿਲੋ ਨਾਈਟਰੋਜਨ,2.3 ਕਿਲੋ ਫਾਸਫੋਰਸ,25 ਕਿਲੋ ਪੋਟਾਸ਼ ਅਤੇ 1 ਕਿਲੋ ਸਲਫਰ ਅਤੇ ਮਿੱਟੀ ਵਿਚਲੇ ਲਘੂ ਜੀਵਾਂ ਦਾ ਬਹੁਤ ਨੁਕਸਾਨ ਹੁੰਦਾ ਹੈ। ਉਨਾਂ ਕਿਹਾ ਕਿ ਨਵੰਬਰ ਮਹੀਨੇ ਦੌਰਾਨ 85 ਫੀਸਦੀ ਮਰੀਜ਼ ਹਵਾ ਦੇ ਪ੍ਰਦੂਸ਼ਣ ਨਾਲ ਸੰਬੰਧਤ ਬਿਮਾਰੀਆਂ ਨਾਲ ਪ੍ਰਭਾਵਤ ਹੂੰਦੇ ਹਨ । ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ,ਪਸ਼ੂਆਂ ਦੀ ਸਿਹਤ ਅਤੇ ਚੌਗਿਰਤੇ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਨਾਲ ਪੈਦਾ ਹੋਈਆ
-

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦੁਸ਼ਹਿਰਾ, ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਪਟਾਖੇ ਚਲਾਉਣ ਦਾ ਸਮਾਂ ਨਿਰਧਾਰਤ
ਮਾਨਸਾ, 10 ਅਕਤੂਬਰ:ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ 12 ਅਕਤੂਬਰ, 2024 ਨੂੰ ਦੁਸ਼ਹਿਰੇ ਦੇ ਤਿਉਹਾਰ ’ਤੇ ਸ਼ਾਮ 06 ਵਜੇ ਤੋਂ ਸ਼ਾਮ 07 ਵਜੇ ਤੱਕ, 31 ਅਕਤੂਬਰ, 2024 ਨੂੰ ਦੀਵਾਲੀ ਵਾਲੀ ਰਾਤ 08 ਵਜੇ ਤੋਂ ਰਾਤ 10 ਵਜੇ, 15…
-

ਸੈਣੀ ਸਭਾ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਜਾਵੇਗੀ: ਮੁੰਡੀਆ
ਚੰਡੀਗੜ੍ਹ, 10 ਅਕਤੂਬਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸਭ ਵਰਗਾਂ ਦੇ ਲੋਕਾਂ ਦੀਆਂ ਭਲਾਈ ਲਈ ਵਚਨਬੱਧ ਹੈ। ਇਹ ਗੱਲ ਮਾਲ ਤੇ ਮੁੜ ਵਸੇਬਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆ ਵੱਲੋਂ ਸੈਣੀ ਸਭਾ ਗੁਰਦਾਸਪੁਰ ਦੇ ਵਫਦ ਨਾਲ ਕੀਤੀ ਮੁਲਾਕਾਤ ਦੌਰਾਨ ਆਖੀ…
-

ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾਂ ਅਨੁਸਾਰ ਪਰਾਲੀ ਪ੍ਰਬੰਧਨ ਕਰਨ ਕਿਸਾਨ-ਡਿਪਟੀ ਕਮਿਸ਼ਨਰ
ਮਾਨਸਾ, 10 ਅਕਤੂਬਰਮਾਨਸਾ ਬਲਾਕ ਦੇ ਪਿੰਡ ਲੱਲੂਆਣਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਵਿਸ਼ੇਸ਼ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਦਰਤ ਨੂੰ ਬਚਾਉਣ ਦੀ ਮੁੱਢਲੀ ਜਿੰਮੇਵਾਰੀ ਮਨੁੱਖ ਦੀ ਬਣਦੀ ਹੈ। ਇਸ ਜਿੰਮੇਵਾਰੀ ਨੂੰ ਨਿਭਾਉਣ ਲਈ ਸਾਨੂੰ ਠੋਸ ਕਦਮ…
-

ਮਾਨਸਿਕ ਰੋਗ ਨੂੰ ਨਾ ਛੁਪਾਓ, ਇਸ ਬਾਰੇ ਦੱਸੋ ਅਤੇ ਬਿਮਾਰੀ ਤੋਂ ਛੁਟਕਾਰਾ ਪਾਓ- ਡਾ ਚੰਦਰ ਸ਼ੇਖਰ
ਫ਼ਰੀਦਕੋਟ,10 ਅਕਤੂਬਰ ( ) ਜਿਲ੍ਹਾ ਸਿਹਤ ਵਿਭਾਗ ਫ਼ਰੀਦਕੋਟ ਵੱਲੋਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਓਟ ਕਲੀਨਿਕ ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਪ੍ਰਾਪਤ ਥੀਮ ” ਕੰਮ ਕਰਨ ਵਾਲੇ ਸਥਾਨ ਤੇ ਮਾਨਸਿਕ ਸਿਹਤ ਨੂੰ ਤਰਜੀਹ” ਤਹਿਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਵਿਸ਼ਵ ਮਾਨਸਿਕ ਸਿਹਤ ਦਿਵਸ ਤੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ…
-

ਕਿਤਾਬਾਂ ਵਿਦਿਆਰਥੀਆਂ ਦੇ ਗਿਆਨ ਅਤੇ ਖੇਡਾਂ ਸਰੀਰਿਕ ਤੰਦਰੁਸਤੀ ਲਈ ਅਹਿਮ ਰੋਲ ਅਦਾ ਕਰਦੀਆਂ ਨੇ-ਜ਼ਿਲ੍ਹਾ ਸਿੱਖਿਆ ਅਫ਼ਸਰ
ਮਾਨਸਾ, 10 ਅਕਤੂਬਰ:68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਇਨਾਮ ਵੰਡ ਸਮਾਰੋਹ ਬਾਬਾ ਫ਼ਰੀਦ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉੱਭਾ ਵਿਖੇ ਕਰਵਾਇਆ ਗਿਆ। ਇਸ ਮੌਕੇ ਅੰਡਰ 17 ਸਾਲ ਉਮਰ ਵਰਗ ਇੰਪੀ, ਫੁਆਇਲ ਅਤੇ ਸੇਬਰ ਲੜਕਿਆਂ ਦੇ ਮੁਕਾਬਲਿਆਂ ’ਚੋਂ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਭੁਪਿੰਦਰ ਕੌਰ ਅਤੇ ਜ਼ਿਲ੍ਹਾ ਖੇਡ ਕੋ-ਆਰਡੀਨੇਟਰ ਅੰਮ੍ਰਿਤਪਾਲ…
-

ਗੰਨ ਪੁਆਇੰਟ ਤੇ ਕਾਰ ਖੋਹ ਕਰਨ ਵਾਲ਼ੇ 02 ਦੋਸ਼ੀਆਂ ਨੂੰ ਮੋਹਾਲ਼ੀ ਪੁਲਿਸ ਵੱਲੋਂ ਕੀਤਾ ਗਿਆ ਗ੍ਰਿਫਤਾਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਕਤੂਬਰ, 2024:ਸੀਨੀਅਰ ਕਪਤਾਨ ਪੁਲਿਸ, ਜਿਲਾ ਐਸ.ਏ.ਐਸ. ਨਗਰ ਸ਼੍ਰੀ ਦੀਪਕ ਪਾਰਿਕ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 07-10-2024 ਨੂੰ ਥਾਣਾ ਸੋਹਾਣਾ ਦੇ ਏਰੀਆ ਵਿੱਚੋਂ ਗੰਨ ਪੁਆਇੰਟ ਤੇ ਕਾਰ ਖੋਹ ਕਰਨ ਵਾਲ਼ੇ 02 ਦੋਸ਼ੀਆਂ ਨੂੰ ਮੋਹਾਲ਼ੀ ਪੁਲਿਸ ਵੱਲੋਂ ਤੁਰੰਤ ਅਤੇ ਪ੍ਰਭਾਵੀ ਐਕਸ਼ਨ ਲੈਂਦੇ ਹੋਏ 48 ਘੰਟਿਆਂ ਦੇ ਅੰਦਰ ਗ੍ਰਿਫਤਾਰ…
-

ਕੰਮ ਸਥਾਨ ’ਤੇ ਕਾਮਿਆਂ ਦੀ ਚੰਗੀ ਮਾਨਸਿਕ ਸਿਹਤ ਬਹੁਤ ਜ਼ਰੂਰੀ : ਸਿਵਲ ਸਰਜਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਕਤੂਬਰ, 2024:ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਅੱਜ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਗਰੂਕਤਾ ਸਰਗਰਮੀਆਂ ਕੀਤੀਆਂ ਗਈਆਂ। ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਸਾਕ-ਸਬੰਧੀਆਂ ਨੂੰ ਮਾਨਸਿਕ ਰੋਗਾਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਦਿਤੀ ਗਈ। ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਡਿਪਟੀ ਮੈਡੀਕਲ…
-

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਇੱਕ ਹੋਰ ਅੰਤਰ-ਸਰਹੱਦੀ ਨਾਰਕੋਟਿਕ ਨੈੱਟਵਰਕ ਦਾ ਕੀਤਾ ਪਰਦਾਫਾਸ਼; ਜੇਲ੍ਹ ਵਾਰਡਨ ਸਮੇਤ ਤਿੰਨ ਨਸ਼ਾ ਤਸਕਰ 4.5 ਕਿਲੋ ਹੈਰੋਇਨ, 4.32 ਲੱਖ ਰੁਪਏ ਦੀ ਡਰੱਗ ਨਾਲ ਗ੍ਰਿਫਤਾਰ
ਚੰਡੀਗੜ੍ਹ/ਅੰਮ੍ਰਿਤਸਰ, 10 ਅਕਤੂਬਰ: ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਭਰਾਵਾਂ ਨੂੰ 4.5 ਕਿਲੋ ਹੈਰੋਇਨ , 4.32 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ । ਇਸ ਤੋਂ ਇਲਵਾ ਉਕਤ ਤਸਕਰਾਂ ਕੋਲੋਂ ਹੈਰੋਇਨ ਪ੍ਰਾਪਤ ਕਰਕੇ ਕੇਂਦਰੀ…
-

ਸੇਫ਼ ਨੇਬਰਹੁੱਡ ਮੁਹਿੰਮ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਤੇ ਜਨਤਾ ਦਰਮਿਆਨ ਪਾੜੇ ਨੂੰ ਪੂਰਨ ਲਈ ਜਨਤਕ ਪਹੁੰਚ ਪਹਿਲਕਦਮੀ ਦੀ ਕੀਤੀ ਸ਼ੁਰੂਆਤ
ਚੰਡੀਗੜ੍ਹ/ਐਸਏਐਸ ਨਗਰ, 9 ਅਕਤੂਬਰ: ‘ਸੇਫ਼ ਨੇਬਰਹੁੱਡ’ ਮੁਹਿੰਮ ਦੇ ਹਿੱਸੇ ਵਜੋਂ ਪੁਲਿਸ ਅਤੇ ਜਨਤਾ ਦਰਮਿਆਨ ਪਾੜੇ ਨੂੰ ਪੂਰਨ ਦੇ ਉਦੇਸ਼ ਨਾਲ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਵਿਆਪਕ ਜਨਤਕ ਪਹੁੰਚ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਇਸ ਕਦਮ ਦਾ ਉਦੇਸ਼ ਸੁਰੱਖਿਆ ਸਬੰਧੀ ਚਿੰਤਾਵਾਂ ਦਾ ਹੱਲ ਕਰਨਾ, ਪੁਲਿਸ ਦੀ ਕਾਰਗੁਜ਼ਾਰੀ ਬਾਰੇ ਫੀਡਬੈਕ ਲੈਣਾ, ਲੋਕਾਂ ਦੀਆਂ…
-

ਕਿਸਾਨਾਂ ਖ਼ਿਲਾਫ਼ ਦਰਜ 25 ਐਫ.ਆਈ.ਆਰਜ਼. ਰੱਦ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 9 ਅਕਤੂਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਕਿਸਾਨਾਂ ਵਿਰੁੱਧ ਦਰਜ 25 ਐਫ.ਆਈ.ਆਰਜ਼. ਰੱਦ ਕਰ ਦਿੱਤੀਆਂ ਹਨ। ਉਨ੍ਹਾਂ ਨੇ ਕਿਸਾਨ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਹੋਰ ਐਫ.ਆਈ.ਆਰਜ਼. ਵੀ ਪ੍ਰਕਿਰਿਆ ਅਧੀਨ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਭਵਨ…
-

ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਸੁਵਿਧਾ ਲਈ ਰਾਜ ਭਰ ਦੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਹੋਰ ਮਜ਼ਬੂਤ ਕਰੇਗੀ: ਮਹਿੰਦਰ ਭਗਤ
ਐਸ.ਏ.ਐਸ.ਨਗਰ/ਚੰਡੀਗੜ੍ਹ, 9 ਅਕਤੂਬਰ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀਆਂ ਅਤੇ ਬਾਗਬਾਨੀ ਵਿਭਾਗਾਂ ਦੇ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਸੁਵਿਧਾ ਲਈ ਰਾਜ ਭਰ ਵਿੱਚ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਵੱਡੇ ਪੱਧਰ ‘ਤੇ ਮਜ਼ਬੂਤ ਕਰਨ ਜਾ ਰਹੀ ਹੈ। ਸੈਨਿਕ ਸਦਨ, ਫੇਜ਼ 10, ਮੋਹਾਲੀ (ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ)…
-

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 88 ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 09 ਅਕਤ੍ਵਬਰ (000) – ਹਲਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 88 ਅਧੀਨ ਹੁਕਮ ਸਿੰਘ ਰੋਡ, ਗਾਂਧੀ ਨਗਰ ਵਿਖੇ ਨਵੀਆਂ ਸੜਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਉਨ੍ਹਾਂ ਇਸ ਇਲਾਕੇ ਦੇ…
-

ਜ਼ਿਲ੍ਹਾ ਰੈਡ ਕਰਾਸ ਵੱਲੋਂ ਕੁਸ਼ਟ ਆਸ਼ਰਮ ਨੂੰ ਮੁਹਈਆ ਕਰਵਾਇਆ ਗਿਆ ਰਾਸ਼ਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਅਕਤੂਬਰ: ਸ੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ, ਡਿਪਟੀ ਕਮਿਸ਼ਨਰ (ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ) ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਐਸ.ਏ.ਐਸ.ਨਗਰ ਵੱਲੋਂ ਵੱਖ-ਵੱਖ ਲੋਕ ਭਲਾਈ ਦੇ ਕੰਮ ਲਗਾਤਾਰ ਕੀਤੇ ਜਾ ਰਹੇ ਹਨ, ਜਿਵੇ ਕਿ ਲੋੜਵੰਦਾਂ ਅਤੇ ਗਰੀਬ ਪਰਿਵਾਰਾਂ ਨੂੰ ਰਾਸ਼ਨ, ਦਵਾਈਆਂ, ਕੱਪੜੇ ਅਤੇ ਹੋਰ ਲੋੜੀਦਾਂ ਸਮਾਨ ਮੁਹੱਈਆ ਕਰਵਾਉਣਾ, ਫਸਟ ਏਡ ਟ੍ਰੇਨਿੰਗ,…