Category: Punjab1
-

ਗੁੰਮਸ਼ੁਦਾ ਲੜਕੀ ਦੀ ਤਾਲਾਸ਼
ਅੰਮ੍ਰਿਤਸਰ 9 ਜਨਵਰੀ 2025— ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ”ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205, ਇੰਚਾਰਜ ਚੌਂਕੀ ਗਲਿਆਰਾ ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।
-

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ
ਚੰਡੀਗੜ੍ਹ, ਜਨਵਰੀ 9ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਏ.ਆਈ.ਐਫ ਸਕੀਮ ਅਧੀਨ 20,000 ਤੋਂ ਵੱਧ…
-

ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ
ਚੰਡੀਗੜ੍ਹ, 9 ਜਨਵਰੀ: ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ। 200 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਆਂਗਣਵਾੜੀ ਸੈਂਟਰ ਬਣਾਏ ਜਾਣਗੇ ਅਤੇ ਪੁਰਾਣੇ ਆਂਗਣਵਾੜੀ ਸੈਂਟਰਾਂ ਦੇ ਢਾਂਚੇ ਨੂੰ ਬਿਹਤਰ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।…
-

ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 9 ਜਨਵਰੀ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਦੁਬਈ ਅਧਾਰਤ ਭਗੌੜੇ ਤਸਕਰ ਮਨਜੋਤ ਸਿੰਘ ਉਰਫ਼ ਮੰਨੂ ਵੱਲੋਂ ਚਲਾਏ ਜਾ ਰਹੇ ਅਤੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ…
-

1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਲਾਡਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 9 ਜਨਵਰੀ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਲੁਧਿਆਣਾ ਵਿਖੇ ਤਾਇਨਾਤ ਕਲਰਕ (ਫਰੰਟ ਡੈਸਕ ਐਗਜ਼ੀਕਿਊਟਿਵ) ਅਨਿਕਸ਼ਾ ਦੇਵੀ ਨੂੰ ਗੂਗਲ ਪੇਅ ਰਾਹੀਂ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ…
-

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 9 ਜਨਵਰੀ, 2025: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਪਟਿਆਲਾ ਦੇ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਜਸਪਾਲ ਸਿੰਘ ਅਤੇ ਪਟਿਆਲਾ ਦੇ ਆਰਕੀਟੈਕਟ ਅਨੀਸ਼ ਖੰਨਾ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ…
-

ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ
ਚੰਡੀਗੜ੍ਹ, 9 ਜਨਵਰੀ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸਾਈਬਰ ਕ੍ਰਾਈਮ ਵਿਰੁੱਧ ਜਾਰੀ ਜੰਗ ਦੌਰਾਨ, ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ‘ਤੇ ਭੁਗਤਾਨ ਸਬੰਧੀ ਧੋਖਾਧੜੀ ਦਾ ਪਰਦਾਫਾਸ਼ ਕੀਤਾ ਹੈ। ਦੱਸਣਯੋਗ ਹੈ ਕਿ…
-

ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ – ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 9 ਜਨਵਰੀ: ਟਰੇਡ ਪ੍ਰਮੋਸ਼ਨ ਕੌਂਸਲ ਆਫ ਇੰਡੀਆ (ਟੀ.ਪੀ.ਸੀ.ਆਈ) ਵੱਲੋਂ ਨੌਇਡਾ ਵਿਖੇ ਕਰਵਾਏ ਗਏ ਅੰਤਰ-ਰਾਸ਼ਟਰੀ ਪੱਧਰ ਦੇ ਭਾਰਤ ਦੇ ਸਭ ਤੋਂ ਵੱਡੇ ਫੂਡ ਟਰੇਡ ਸ਼ੋਅ-ਇੰਡਸਫੂਡ ਦੌਰਾਨ ਆਪਣੇ ਸੰਬੋਧਨ ਵਿਚ ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ, ਉਦਯੋਗ ਤੇ ਵਪਾਰ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫੂਡ ਉਦਯੋਗ ਨਾਲ ਸਬੰਧਤ ਦੇਸ਼ ਵਿਦੇਸ਼ ਦੀਆਂ ਭਾਗ ਲੈਣ…
-

ਐੱਸ.ਐੱਸ.ਡੀ ਕਾਲਜ ਬਰਨਾਲਾ ਵਿਖੇ “ਮੈਡੀਟੇਸ਼ਨ ਅਤੇ ਯੋਗਾ ਸਾਇੰਸਜ਼ ਡਿਪਲੋਮਾ ਦੀ ਹੋਈ ਸ਼ੁਰੂਆਤ
ਬਰਨਾਲਾ, 9 ਜਨਵਰੀਸੀ.ਐੱਮ. ਦੀ ਯੋਗਸ਼ਾਲਾ ਜ਼ਿਲ੍ਹਾ ਕੋਆਰਡੀਨੇਟਰ ਮੈੱਡਮ ਰਸ਼ਪਿੰਦਰ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈੱਟੇਲਾਇਟ ਸਟੱਡੀ ਸੈਂਟਰ ਐੱਸ.ਐੱਸ.ਡੀ ਕਾਲਜ ਬਰਨਾਲਾ ਵਿਖੇ “ਮੈਡੀਟੇਸ਼ਨ ਅਤੇ ਯੋਗਾ ਸਾਇੰਸਜ਼ ਡਿਪਲੋਮਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਡਿਪਲੋਮਾ ਦੀ ਸ਼ੁਰੂਆਤ ਡਾਕਟਰ ਸੰਜੀਵ ਗੋਇਲ ਰਜਿਸਟਰਾਰ ਗੁਰੂ ਰਵੀਦਾਸ ਆਯੂਰਵੈਦ ਯੂਨੀਵਰਸਿਟੀ ਪੰਜਾਬ,ਅਸਿਸਟੈਂਟ ਪ੍ਰੋਫ਼ੈਸਰ ਗਗਨ ਧਾਕੜ, ਸੀ.ਐੱਮ. ਦੀ ਯੋਗਸ਼ਾਲਾ ਸਟੇਟ ਕੰਨਸਲਟੈੱਟ ਕਮਲੇਸ਼ ਮਿਸ਼ਰਾ,…
-

ਜਿਲ੍ਹੇ ਦੇ ਪ੍ਰਾਈਵੇਟ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ- ਵਧੀਕਡਿਪਟੀ ਕਮਿਸ਼ਨਰ
ਮੋਗਾ, 9 ਜਨਵਰੀ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪ੍ਰਾਈਵੇਟ ਸੰਸਥਾਵਾਂ ਜੋ ਕਿ ਅਰਲੀ ਚਾਈਡਵਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਤਹਿਤ ਜਿਲ੍ਹੇ ਵਿੱਚ…
-

ਸਮੂਦਾਇਕ ਸਿਹਤ ਕੇਂਦਰ ਖ਼ਿਆਲਾ ਕਲਾਂ ਅਤੇ ਭੀਖੀ ਵਿਖੇ ਲਗਾਇਆ ਗਰਭਵਤੀ ਔਰਤਾਂ ਲਈ ਜਾਂਚ ਕੈਂਪ
ਮਾਨਸਾ, 9 ਜਨਵਰੀ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਵਿੱਚ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਅਤੇ ਭੀਖੀ ਵਿਖੇ ਪ੍ਰਧਾਨ ਮੰਤਰੀ ਮਾਤ੍ਰਿਤਵ ਸੁੱਰਖਿਆ ਅਭਿਆਨ ਤਹਿਤ ਗਰਭਵਤੀ ਔਰਤਾਂ ਦੇ ਜਾਂਚ ਕੈਂਪ ਲਗਾਏ ਗਏ। ਇਸ ਮੌਕੇ ਸਿਵਲ ਸਰਜਨ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤ੍ਰਿਤਵ ਸੁੱਰਖਿਆ…
-

ਗਣਤੰਤਰ ਦਿਵਸ ਸਮਾਗਮ ਦੌਰਾਨ ਅਧਿਕਾਰੀ ਸਮਰਪਣ ਭਾਵਨਾਨਾਲ ਨਿਭਾਉਣ ਆਪਣੇ ਫਰਜ਼-ਡਿਪਟੀ ਕਮਿਸ਼ਨਰ
ਦਿਵਸ ਸਮਾਗਮ ਦੇ ਅਗੇਤੇ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 09 ਜਨਵਰੀ:- 26 ਜਨਵਰੀ ਦਾ ਦਿਨ ਸਮੂਹ ਭਾਰਤੀਆਂ ਲਈ ਗੌਰਵ ਦਾ ਪ੍ਰਤੀਕ ਹੈ ਕਿਉਂਕਿ 26 ਜਨਵਰੀ, 1950 ਨੂੰ ਆਜ਼ਾਦ ਭਾਰਤ ਦਾ ਆਪਣਾ ਸੰਵਿਧਾਨ ਲਾਗੂ ਹੋਇਆ ਸੀ। ਅਨੇਕਤਾ ਵਿੱਚ ਏਕਤਾ ਦੇ ਪ੍ਰਤੀਕ ਸਾਡੇ ਸੰਵਿਧਾਨ ਵਿੱਚ ਹਰੇਕ ਨਾਗਰਿਕ ਨੂੰ ਬਰਾਬਰਤਾ ਦੇ ਹੱਕ ਦਿੱਤੇ ਗਏ ਹਨ। ਇਸ…
-

ਭਾਸ਼ਾ ਵਿਭਾਗ ਪੰਜਾਬ ਵੱਲੋਂ 1.18 ਲੱਖ ਦੁਰਲੱਭ ਪੁਸਤਕਾਂ ਦੀ ਡਿਜੀਟਾਈਜੇਸ਼ਨ ਦਾ ਕਾਰਜ ਆਰੰਭ
ਪਟਿਆਲਾ, 9 ਜਨਵਰੀਭਾਸ਼ਾ ਵਿਭਾਗ ਪੰਜਾਬ ਵੱਲੋਂ ਵੱਡੇ ਉਪਰਾਲੇ ਤਹਿਤ ਵਿਭਾਗ ਦੀ ਹਵਾਲਾ ਲਾਇਬਰੇਰੀ ’ਚ ਮੌਜੂਦ 1.18 ਲੱਖ ਦੇ ਕਰੀਬ ਵੱਖ-ਵੱਖ ਭਾਸ਼ਾਵਾਂ ਦੀਆਂ ਦੁਰਲੱਭ ਤੇ ਮਿਆਰੀ ਪੁਸਤਕਾਂ ਨੂੰ ਡਿਜ਼ੀਟਲ ਰੂਪ ’ਚ ਸੰਭਾਲਣ ਦਾ ਕਾਰਜ ਅੱਜ ਆਰੰਭ ਕਰ ਦਿੱਤਾ ਗਿਆ ਹੈ, ਜਿੰਨਾਂ ਵਿੱਚ 68 ਹਜ਼ਾਰ ਦੇ ਕਰੀਬ ਗੁਰਮੁਖੀ ਲਿਪੀ (ਪੰਜਾਬੀ) ਵਾਲੀਆਂ ਪੁਸਤਕਾਂ ਸ਼ਾਮਲ ਹਨ। ਇਸ ਤੋਂ ਇਲਾਵਾ…
-

ਰਾਸ਼ਟਰੀ ਵੋਟਰ ਦਿਵਸ ‘ ਪੰਜਾਬ ਚੋਣ ਕੁਇੱਜ – 2025’
ਮਾਲੇਰਕੋਟਲਾ 09 ਜਨਵਰੀ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਰਾਸ਼ਟਰੀ ਵੋਟਰ ਦਿਵਸ ਸਬੰਧੀ “ਪੰਜਾਬ ਇਲੈਕਸ਼ਨ ਕੁਇਜ਼-2025” ਵਿੱਚ ਨਾਗਰੀਕਾਂ ਦੀ ਸਮੂਲੀਅਤ ਨੂੰ ਵਧਾਉਣ ਲਈ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲਾ ਸਵੀਪ ਨੋਡਲ ਅਫਸਰ (ਕਾਲਜਾਂ) ਪ੍ਰਿੰਸੀਪਲ ਮੁਹੰਮਦ ਇਰਫਾਨ ਫਾਰੂਕੀ ਦੀ ਪ੍ਰਧਾਨਗੀ ਹੇਠ ਮੀਟਿੰਗ ਆਯੋਜਿਤ ਕੀਤੀ ਗਈ । ਇਸ ਮੌਕੇ ਜ਼ਿਲਾ ਖੇਡ ਅਫਸਰ ਗੁਰਦੀਪ ਸਿੰਘ, ਨੋਡਲ ਅਫਸਰ 106 ਬਹਾਦਰ ਸਿੰਘ ,ਹੈੱਡਮਾਸਟਰ ਮੁਹੰਮਦ ਅਸਗਰ, ਨੋਡਲ ਅਫਸਰ ਸਵੀਪ 105 ਕੁਲਬੀਰ ਸਿੰਘ , ਮਨਪ੍ਰੀਤ ਸਿੰਘ ਅਤੇ ਸੁਪਰਵਾਈਜਰ ਰੂਚੀ ਗੁਪਤਾ ਤੋਂ ਇਲਾਵਾਂ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਨੁਮਾਇੰਦੇ ਮੌਜੂਦ ਸਨ । ਪ੍ਰਿੰਸੀਪਲ ਮੁਹੰਮਦ ਇਰਫਾਨ ਫਾਰੂਕੀ ਨੇ ਕਿਹਾ ਕਿ ਇਹ ਕੁਇਜ਼, ਪੰਜਾਬ ਦੇ ਲੋਕਾਂ ਵਿੱਚ ਚੋਣ ਪ੍ਰਕਿਰਿਆਵਾਂ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਅਤੇ ਉਨ੍ਹਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਕਦਮ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਉਦੇਸ਼ ਇਸ ਸਮਾਗਮ ਵਿੱਚ ਮੀਡੀਆ ਅਤੇ ਵਿਦਿਅਕ ਸੰਸਥਾਵਾਂ ਸਮੇਤ ਵੱਖ-ਵੱਖ ਭਾਈਵਾਲਾਂ ਨੂੰ ਸ਼ਾਮਲ ਕਰਕੇ ਚੋਣਾਂ ਪ੍ਰਤੀ ਜਾਗਰੂਕਤਾ ਅਤੇ ਜ਼ਿੰਮੇਵਾਰ ਵੋਟਿੰਗ ਵਾਲਾ ਇੱਕ ਜੀਵੰਤ ਸੱਭਿਆਚਾਰ ਪੈਦਾ ਕਰਨਾ ਹੈ। ਉਨਾਂ ਵੱਖ ਵੱਖ ਵਿਭਾਗਾਂ ਤੋਂ ਆਏ ਹੋਏ ਪ੍ਰਤੀਨਿਧੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਹਰੇਕ ਵਿਭਾਗ ਦੇ ਪੂਰਨ ਯਤਨਾਂ ਸਦਕਾਂ ਹੀ ਮੁੱਖ ਚੋਣ ਅਫਸਰ ਵੱਲੋਂ ਪ੍ਰਤੀ ਹਲਕਾ ਹਜਾਰ ਨਾਗਰਿਕਾਂ ਦੀ ਰਜਿਸਟ੍ਰੇਸ਼ਨ ਅਤੇ ਭਾਗੀਦਾਰੀ ਦੇ ਟੀਚੇ ਨੂੰ ਪੂਰਾ ਕੀਤਾ ਜਾ ਸਕਦਾ ਹੈ।ਉਹਨਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਸਿੱਖਿਆ ਵਿਭਾਗ ਦੇ ਨੁੰਮਾਇਦੇ ਮੁਹੰਮਦ ਅਸਗਰ ਨੂੰ ਵਿਸ਼ੇਸ ਤੌਰ ਤੇ ਸਕੂਲਾ ਅਤੇ ਕਾਲਜਾਂ ਵਿੱਚ ਜਾ ਕੇ ਰਜਿਸਟ੍ਰੇਸ਼ਨ ਵਧਾਉਣ ਦੇ ਉਪਰਾਲੇ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਪੰਜਾਬ ਚੋਣ ਕੁਇਜ਼-2025 ਦੋ ਪੜਾਵਾਂ ਵਿੱਚ ਕਰਵਾਇਆ ਜਾਵੇਗਾ ਅਤੇ ਪਹਿਲੇ ਪੜਾਅ ਅਧੀਨ ਜ਼ਿਲ੍ਹਾ ਪੱਧਰ ਦੇ ਜੇਤੂਆਂ ਦੀ ਚੋਣ ਲਈ ਆਨਲਾਈਨ ਕੁਇਜ਼ ਮੁਕਾਬਲਾ ਹੋਵੇਗਾ। ਆਨਲਾਈਨ ਰਜਿਸਟ੍ਰੇਸ਼ਨ 28 ਦਸੰਬਰ, 2024 ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਚਾਹਵਾਨ ਉਮੀਦਵਾਰ 17 ਜਨਵਰੀ, 2025 ਤੱਕ ਰਜਿਸਟਰ ਕਰ ਸਕਣਗੇ। ਆਨਲਾਈਨ ਕੁਇਜ਼ ਮੁਕਾਬਲਾ 19 ਜਨਵਰੀ, 2025 ਨੂੰ ਹੋਵੇਗਾ । ਜਿਸ ਤੋਂ ਬਾਅਦ ਦੂਜੇ ਪੜਾਅ ਅਧੀਨ 24 ਜਨਵਰੀ, 2025 ਨੂੰ ਲੁਧਿਆਣਾ ਵਿਖੇ ਇੱਕ ਔਫਲਾਈਨ ਫਾਈਨਲ ਮੁਕਾਬਲਾ ਕਰਵਾਇਆ ਜਾਵੇਗਾ।ਹਿੱਸਾ ਲੈਣ ਦੇ ਚਾਹਵਾਨ ਰਜਿਸਟ੍ਰੇਸ਼ਨ ਅਤੇ ਹੋਰ ਵੇਰਵਿਆਂ ਲਈ https://punjab.indiastatquiz.com/ ‘ਤੇ ਲਾਗਇਨ ਕਰ ਸਕਦੇ ਹਨ। ਸਹਾਇਕ ਨੌਡਲ ਅਫਸਰ ਸਵੀਪ ਮੁੰਹਮਦ ਬਸ਼ੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੁਇੱਜ ਵਿੱਚ ਰਾਜ ਪੱਧਰ ਤੇ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਨਾਗਰਿਕਾਂ ਨੂੰ ਲੈਪਟਾਪ, ਐਂਡਰਾਇਡ ਟੈਬਲੇਟ ਅਤੇ ਸਮਾਰਟ ਵਾਚ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨਾਂ ਕਿਹਾ ਕਿ ਨਹਿਰੂ ਯੂਵਾ ਕੇਂਦਰ ਦੇ ਵਲੰਟੀਅਰਾਂ ਦੀ ਸਹਾਇਤਾ ਨਾਲ ਯੂਵਾ ਕਲੱਬਾਂ ਨੂੰ ਵੀ ਇਸ ਕੁਇੱਜ ਵਿੱਚ ਪ੍ਰੇਰਿਤ ਕੀਤਾ ਜਾਵੇਗਾ।
-

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਦੀ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਨੇ ਕਾਦੀਆਂ-ਖੁੰਡਾ-ਧਾਰੀਵਾਲ ਸੜਕ ਨੂੰ ਨਵਾਂ ਅਤੇ ਚੌੜਾ ਕਰਨ ਲਈ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ ਕੀਤੀ
ਗੁਰਦਾਸਪੁਰ, 09 ਜਨਵਰੀ ( ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਪੈਂਦੀ ਮੁੱਖ ਸੰਪਰਕ ਸੜਕ ਕਾਦੀਆਂ, ਰਜ਼ਾਦਾ, ਤਤਲੇ, ਕੁਹਾੜ, ਖੁੰਡਾ, ਧਾਰੀਵਾਲ ਨੂੰ ਨਵੀਂ ਅਤੇ ਚੌੜਾ ਕਰਨ…
-

ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ’ਪੰਜਾਬ ਇਲੈਕਸ਼ਨ ਕੁਇਜ਼-2025’ ’ਚ ਵੱਧ ਤੋਂ ਵੱਧ ਭਾਗ ਲੈਣ ਨੌਜਵਾਨ
ਹੁਸ਼ਿਆਰਪੁਰ, 9 ਜਨਵਰੀ: ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਅੰਕੁਸ਼ ਸ਼ਰਮਾ ਨੇ ਅੱਜ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਸਵੀਪ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਉਨ੍ਹਾਂ ਨੂੰ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ’ਪੰਜਾਬ ਇਲੈਕਸ਼ਨ ਕੁਇਜ਼-2025’ ਵਿਚ ਸਰਗਰਮੀ ਨਾਲ ਭਾਗ ਲੈਣ ਲਈ ਕਿਹਾ।ਉਨ੍ਹਾਂ ਕਿਹਾ ਕਿ ਮੁਕਾਬਲੇ ਵਿਚ ਭਾਗ ਲੈਦ ਲਈ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ…
-

ਨੌਜ਼ਵਾਨਾਂ ਨੂੰ ਆਰਥਿਕ ਤੌਰ ਤੇ ਆਤਮਨਿਰਭਰ ਨਿਭਾਉਣ ਲਈ ਅਧਿਕਾਰੀਆਂ ਨੇ ਕੀਤੀ ਬੈਠਕ
ਫਾਜਿ਼ਲਕਾ, 9 ਜਨਵਰੀਵਧੀਕ ਡਿਪਟੀ ਕਮਿਸ਼ਨਰ (ਵਿ) ਸੁਭਾਸ਼ ਚੰਦਰ ਨੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜਿ਼ਲ੍ਹੇ ਦੇ ਨੌਜਵਾਨਾਂ ਦੇ ਹੁਨਰ ਵਿਕਾਸ ਸਬੰਧੀ ਯੋਜਨਾਬੰਦੀ ਲਈ ਸਬੰਧਤ ਵਿਭਾਗਾਂ ਨਾਲ ਬੈਠਕ ਕੀਤੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਉਦੇ਼ਸ ਹੈ ਕਿ ਨੌਜਵਾਨਾਂ ਨੂੰ ਰੋਜਗਾਰ ਦੇ ਯੋਗ ਬਣਾ ਕੇ ਉਨ੍ਹਾਂ ਨੂੰ ਰੋਜਗਾਰ ਨਾਲ ਜ਼ੋੜਿਆ ਜਾਵੇ ਅਤੇ ਫਿਰ ਉਨ੍ਹਾਂ ਨੂੰ ਆਰਥਿਕ…
-

ਕਿਸਾਨਾਂ ਨੂੰ ਕਣਕ ਦੀ ਫਸਲ ’ਚ ਨਦੀਨਾਂ ਨੂੰ ਰੋਕਣ ਲਈ ਹਰ ਸਾਲ ਅਦਲ-ਬਦਲ ਦੇ ਨਦੀਨ ਨਾਸ਼ਕਾਂ ਨੂੰ ਵਰਤਣ ਦੀ ਸਲਾਹ
ਮਾਨਸਾ, 09 ਜਨਵਰੀ :ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਦੀ ਅਗਵਾਈ ਅਧੀਨ ਬਣੀਆਂ ਵੱਖ-ਵੱਖ ਬਲਾਕ ਪੱਧਰੀ ਟੀਮਾਂ ਖੇਤਾਂ ਵਿੱਚ ਜਾ ਕੇ ਨਦੀਨ ਨਾਸ਼ਕਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਪ੍ਰਦਾਨ ਕਰ ਰਹੀਆਂ ਹਨ।ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ…
-

ਸਪੀਕਰ ਸੰਧਵਾਂ ਨੇ ਮਿਉਸਪਲ ਪਾਰਕ ਦੀ ਸਾਂਭ ਸੰਭਾਲ ਲਈ ਗੁੱਡ ਮੌਰਨਿੰਗ ਕਲੱਬ ਨੂੰ ਪੰਜ ਲੱਖ ਰੁਪਏ ਦਾ ਚੈੱਕ ਕੀਤਾ ਭੇਟ
ਕੋਟਕਪੂਰਾ, 9 ਜਨਵਰੀ ( ) :- ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀਆਂ ਸਾਰੀਆਂ ਸੈਰਗਾਹਾਂ ਅਤੇ ਪਾਰਕਾਂ ਦੇ ਸੁੰਦਰੀਕਰਨ ਅਤੇ ਸਾਂਭ-ਸੰਭਾਲ ਲਈ ਬਕਾਇਦਾ ਗ੍ਰਾਂਟਾਂ ਜਾਰੀ ਕਰ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮਿਉਸਪਲ ਪਾਰਕ ਕੋਟਕਪੂਰਾ ਦੀ ਸਾਂਭ ਸੰਭਾਲ ਅਤੇ ਸੁੰਦਰੀਕਰਨ ਲਈ…
-

ਵਿਧਾਨ ਸਭਾ ਹਲਕਾ ਬਟਾਲੇ ਦਾ ਸਰਬਪੱਖੀ ਵਿਕਾਸ ਹੀ ਮੇਰੀ ਮੁੱਖ ਤਰਜੀਹ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 9 ਜਨਵਰੀ ( ) ਵਿਧਾਨ ਸਭਾ ਹਲਕਾ ਬਟਾਲੇ ਦਾ ਸਰਬੱਖੀ ਵਿਕਾਸ ਹੀ ਮੇਰੀ ਮੁੱਖ ਤਰਜੀਹ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਕੇ ਉਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਪੁਜਦਾ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾਾ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ…