ਫਾਜਿਲਕਾ 12 ਜੁਲਾਈ 2025… ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ ਅਤੇ ਜ਼ਿਲ੍ਹਾ ਐਪਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਐਸ ਐਮ ਓ. ਡਾ. ਕਵਿਤਾ ਦੀ ਯੋਗ ਅਗਵਾਈ ਹੇਠ ਅਤੇ ਐਸਆਈ ਵਿਜੇ ਨਾਗਪਾਲ ਦੀ ਰਹਿਨੁਮਾਈ ਹੇਠ ਆਮ ਆਦਮੀ ਕਲੀਨਿਕ ਕਰਨੀਖੇੜਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਤੇ ਮੈਡੀਕਲ ਅਫਸਰ ਡਾਕਟਰ ਸੁਰਭੀ ਗਾਰਗ ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾ ਅਤੇ ਬਚਾਓ ਬਾਰੇ ਜਾਣਕਾਰੀ ਦਿੱਤੀ। ਇਹ ਬੁਖਾਰ ਅਡਿਗੇ ਅਜੈਪਟੀ ਨਾ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਡੇਂਗੂ ਬੁਖਾਰ ਦੇ ਲੱਛਣ ਤੇਜ ਬੁਖਾਰ ਸਿਰ ਦਰਦ ਮਾਸਪੇਸ਼ੀਆਂ ਚ ਦਰਦ ਚਮੜੀ ਤੇ ਲਾਲ ਦਾਣੇ ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਮਸੋੜਿਆਂ ਵਿੱਚ ਨੱਕ ਵਿੱਚੋਂ ਖੂਨ ਦਾ ਵਗਣਾ ਬਚਾਓ ਦੇ ਤਰੀਕੇ ਕੂਲਰਾਂ ਤੇ ਗਮਲਿਆਂ ਦੀ ਟਰੇਆਂ ਵਿੱਚ ਖੜੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ ਕਰੋ। ਸੋਣ ਵੇਲੇ ਮੱਛਰਦਾਨੀ ਮੱਛਰ ਭਜਾਉਣ ਵਾਲੀ ਕਰੀਮਾ ਅਤੇ ਤੇਲ ਆਦਿ ਦਾ ਇਸਤੇਮਾਲ ਕਰੋ। ਬੁਖਾਰ ਹੋਣ ਤੇ ਐਸਪਰੀਨ ਬਰੂਫਨ ਨਾ ਲਵੋ ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਮੋਲ ਹੀ ਲਵੋ। ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢਕਣਾ ਨੂੰ ਚੰਗੀ ਤਰਾਂ ਬੰਦ ਕਰੋ। ਟੁੱਟੇ ਬਰਤਣਾ ਡਰਮਾ ਅਤੇ ਟਾਇਰਾਂ ਆਦੀ ਨੂੰ ਖੁੱਲੇ ਵਿੱਚ ਨਾ ਰੱਖੋ, ਪਾਣੀ ਚ ਤਰਲ ਚੀਜ਼ਾਂ ਜਿਆਦਾ ਪੀਓ ਤੇ ਆਰਾਮ ਕਰੋ। ਡੇਂਗੂ ਦਾ ਬੁਖਾਰ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ।
Punjab
Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.
ਚੰਡੀਗੜ੍ਹ, 11 ਜੁਲਾਈ:- ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ...
Information and Public Relations Department, Punjab Historic Bill for the Welfare of Voiceless Animals Presented in Punjab...
ਚੰਡੀਗੜ੍ਹ, 11 ਜੁਲਾਈ:ਪ੍ਰਸ਼ਾਸਕੀ ਸੁਧਾਰ ਅਤੇ ਸੂਬੇ ਦੇ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ...
ਚੰਡੀਗੜ੍ਹ, 11 ਜੁਲਾਈ:ਸੂਬੇ ਦੇ ਹਿੱਤਾਂ ਨੂੰ ਅਣਗੌਲਿਆਂ ਕਰਨ ਲਈ ਪਿਛਲੀਆਂ ਸਰਕਾਰਾਂ ਨੂੰ ਕਰੜੇ ਹੱਥੀਂ ਲੈਂਦਿਆਂ ਆਮ ਆਦਮੀ...
ਚੰਡੀਗੜ੍ਹ, 11 ਜੁਲਾਈ:ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵਲੋਂ ਅੱਜ ਪੰਜਾਬ ਵਿਧਾਨ ਸਭਾ ਦੀ...
ਮਾਲੇਰਕੋਟਲਾ 11 ਜੁਲਾਈ – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਡੇਂਗੂ ਤੋਂ ਬਚਾਅ ਲਈ ਜ਼ਿਲ੍ਹੇ ਭਰ ਦੇ ਨਿੱਜੀ ਅਤੇ ਸਰਕਾਰੀ ਦਫਤਰਾਂ ਸਮੇਤ ਵੱਖ ਵੱਖ ਥਾਵਾਂ ਤੇ ਲਾਰਵੇ ਦਾ ਨਰੀਖਣ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ.ਰਮਨਦੀਪ ਕੌਰ ਨੇ ਦੱਸਿਆ ਕਿ “ਡਰਾਈ ਡੇਅ ਫਰਾਈ ਡੇਅ ਮੁਹਿੰਮ” ਤਹਿਤ ਵਿਭਾਗ ਦੀਆਂ ਵੱਖ- ਵੱਖ ਟੀਮਾਂ ਵੱਲੋਂ ਡੇਂਗੂ ਤੋਂ ਬਚਾਅ ਲਈ ਜੰਗੀ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਮੁਹਿੰਮ ਵਿੱਚ ਵਿਭਾਗ ਦੀਆਂ ਟੀਮਾਂ ਨਾਲ ਪੇਂਡੂ ਸਿਹਤ ਅਤੇ ਖੁਰਾਕ ਕਮੇਟੀਆਂ ਅਤੇ ਗ੍ਰਾਮ ਪੰਚਾਇਤਾਂ ਵੱਲੋਂ ਵੀ ਫ਼ੀਲਡ ਵਿੱਚ ਕੰਮ ਕੀਤਾ ਜਾ ਰਿਹਾ ਹੈ । ਇਸ ਦੌਰਾਨ ਫ਼ੀਲਡ ਵਿੱਚ ਕੰਮ ਕਰ ਰਹੀਆਂ ਮਲਟੀਪਰਪਜ ਹੈਲਥ ਟੀਮਾਂ ਵੱਲੋਂ ਜਿਲ੍ਹੇ ਦੇ ਕਰੀਬ 7200 ਕੰਟੇਨਰ ਚੈੱਕ ਕੀਤੇ ਗਏ । ਚੈਕਿੰਗ ਦੌਰਾਨ 20 ਵੱਖ- ਵੱਖ ਥਾਵਾਂ ਤੋਂ ਲਾਰਵਾ ਮਿਲਿਆ ਜਿਸਨੂੰ ਤੁਰੰਤ ਨਸ਼ਟ ਕਰਵਾਇਆ ਗਿਆ | ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮੀ ਨਾਲ ਆਪਣਾ ਕੰਮ ਕਰ ਰਿਹਾ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਵੱਖ ਵੱਖ ਥਾਵਾਂ ਤੇ ਜਾ ਕੇ ਲਾਰਵਾ ਨਰੀਖਣ ਕੀਤਾ ਜਾਂਦਾ ਹੈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਸਿਹਤ ਵਿਭਾਗ ਵੱਲੋਂ ਦਿੱਤੇ ਗਏ ਸੁਝਾਵਾਂ ਤੇ ਅਮਲ ਕਰਨ, ਸਾਫ਼ ਸਫ਼ਾਈ ਦਾ ਪੂਰਾ ਖ਼ਿਆਲ ਰੱਖਣ ਅਤੇ ਕਿਤੇ ਵੀ ਵਾਧੂ ਪਾਣੀ ਨਾ ਖੜਨ ਦੇਣ। ਉਹਨਾਂ ਹੋਰ ਕਿਹਾ ਕੇ ਮੱਛਰ ਨੂੰ ਪੈਦਾ ਹੋਣ ਤੋਂ ਰੋਕਣ ਤੇ ਮੱਛਰ ਕੱਟਣ ਤੋਂ ਬਚਣਾ ਹੀ ਡੇਂਗੂ ਦੀ ਰੋਕਥਾਮ ਲਈ ਪਹਿਲਾ ਕਦਮ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸਜ਼ੀਲਾ ਖਾਨ, ਜਿਲ੍ਹਾ ਸਿਹਤ ਅਫ਼ਸਰ ਡਾ. ਪੁਨੀਤ ਸਿੱਧੂ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਿਸ਼ਮਾ ਭੌਰਾ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਮੁਨੀਰ ਮੁਹੰਮਦ, ਮਾਸ ਮੀਡੀਆ ਅਫ਼ਸਰ ਰਣਵੀਰ ਸਿੰਘ ਢੰਡੇ, ਐਨ.ਵੀ.ਬੀ.ਡੀ.ਸੀ.ਪੀ ਵਿੰਗ ਮੀਡੀਆ ਇੰਚਾਰਜ ਰਾਜੇਸ਼ ਰਿਖੀ, ਮੁਹੰਮਦ ਰਾਸ਼ਿਦ ਸਮੇਤ ਸਿਹਤ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ |
ਸ੍ਰੀ ਮੁਕਤਸਰ ਸਾਹਿਬ, 11 ਜੁਲਾਈ: ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ,ਪੰਜਾਬ ਅਤੇ ਡਿਪਟੀ ਕਮਿਸ਼ਨਰ ਸ੍ਰੀ...
ਕਸੇਲ/ਤਰਨ ਤਾਰਨ, 11 ਜੁਲਾਈ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ...
ਪਟਿਆਲਾ, 11 ਜੁਲਾਈ: ਪਟਿਆਲਾ ਮੰਡਲ ਦੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਅੱਜ ਪਟਿਆਲਾ ਦੇ ਐਸ.ਡੀ.ਐਮ. ਤੇ ਤਹਿਸੀਲਦਾਰ...
ਚੰਡੀਗੜ੍ਹ 11 ਜੁਲਾਈ 2025: ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 15.10.2024 ਨੂੰ ਹੋਈਆਂ ਗ੍ਰਾਮ...
ਚੰਡੀਗੜ੍ਹ, 11 ਜੁਲਾਈ: ਪੰਜਾਬ ਵਿੱਚ ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹਿਤ ਕਰਨ ਅਤੇ ਛੋਟੇ ਕਾਰੋਬਾਰਾਂ ‘ਤੇ ਨਿਯਮਾਂ...
*ਚੰਡੀਗੜ੍ਹ, 11 ਜੁਲਾਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ...
*ਚੰਡੀਗੜ੍ਹ, 11 ਜੁਲਾਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਉਤਸ਼ਾਹਿਤ...
*ਚੰਡੀਗੜ੍ਹ, 11 ਜੁਲਾਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਕੁਝ ਦਹਾਕਿਆਂ ਤੋਂ ਕਾਂਗਰਸ ਅਤੇ ਭਾਜਪਾ...
ਚੰਡੀਗੜ੍ਹ, 11 ਜੁਲਾਈ: 16ਵੀਂ ਪੰਜਾਬ ਵਿਧਾਨ ਸਭਾ ਦੇ 9ਵੇਂ ਸ਼ੈਸ਼ਨ ਦੌਰਾਨ ਅੱਜ ਸਦਨ ਨੇ 5 ਮਹੱਤਵਪੂਰਨ ਬਿੱਲ...
ਬਟਾਲਾ, 11 ਜੁਲਾਈ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ...
ਗੁਰਦਾਸਪੁਰ, 10 ਜੁਲਾਈ ( ) – ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਚਲਾਏ...
ਚੰਡੀਗੜ੍ਹ, 10 ਜੁਲਾਈਸੂਬੇ ਵਿੱਚ ਔਰਤਾਂ ਦੇ ਵੱਧ ਅਧਿਕਾਰਾਂ ਪ੍ਰਤੀ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਸੂਬਾ ਸਰਕਾਰ ਚੌਲ ਮਿੱਲਰਾਂ ਅਤੇ ਹੋਰਨਾਂ ਭਾਈਵਾਲਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ: ਮੰਤਰੀ ਸਮੂਹ
ਸੂਬਾ ਸਰਕਾਰ ਚੌਲ ਮਿੱਲਰਾਂ ਅਤੇ ਹੋਰਨਾਂ ਭਾਈਵਾਲਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ: ਮੰਤਰੀ ਸਮੂਹ
ਚੰਡੀਗੜ੍ਹ, 10 ਜੁਲਾਈ: ਕਣਕ ਅਤੇ ਝੋਨੇ ਦੀ ਨਿਰਵਿਘਨ ਅਤੇ ਮੁਸ਼ਕਿਲ ਰਹਿਤ ਖਰੀਦ ਨੂੰ ਯਕੀਨੀ ਬਣਾਉਣ ਲਈ ਗਠਿਤ...
