ਮਾਲੇਰਕੋਟਲਾ 07 ਅਪ੍ਰੈਲ – ਖੇਡ ਵਿਭਾਗ ਪੰਜਾਬ ਵੱਲੋਂ ਸਾਲ 2025-26 ਸੈਸ਼ਨ ਦੇ ਲਈ ਸਪੋਰਟਸ ਵਿੰਗ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਲਈ ਵੱਖ- ਵੱਖ ਜ਼ਿਲਿਆਂ ਵਿੱਚ ਟਰਾਇਲ ਸ਼ੁਰੂ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਖੇਡ ਅਫਸਰ ਮਾਲੇਰਕੋਟਲਾ ਗੁਰਦੀਪ ਸਿੰਘ ਨੇ ਦੱਸਿਆ ਕਿ ਜ਼ਿਲਾ ਮਾਲੇਰਕੋਟਲਾ ਵੱਲੋਂ ਹੋਣਹਾਰ ਖਿਡਾਰੀਆਂ ਦਾ ਸਪੋਰਟਸ ਵਿੰਗ ਸਕੂਲਾਂ ਵਿੱਚ ਦਾਖਲੇ ਲਈ ਡੇ ਸਕਾਲਰ ਅਤੇ ਰੈਜ਼ੀਡੈਂਸ਼ਲ ਵਿੰਗਾਂ ਲਈ 9 ਤੋਂ 12 ਅਪ੍ਰੈਲ ਤੱਕ ਟਰਾਇਲ ਕਰਵਾਏ ਜਾ ਰਹੇ ਹਨ । ਉਹਨਾਂ ਦੱਸਿਆ ਕਿ ਬਾਕਸਿੰਗ, ਬੈਡਮਿੰਟਨ, ਫੁੱਟਬਾਲ ਅਤੇ ਕ੍ਰਿਕਟ ਦੇ ਟਰਾਇਲ 11 ਅਪ੍ਰੈਲ ਅਤੇ ਕੁਸ਼ਤੀ ਤੇ ਜੂਡੋ 9 ਤੋਂ 12 ਅਪ੍ਰੈਲ ਤੱਕ ਡਾ ਜਾਕਿਰ ਹੁਸੈਨ ਸਟੇਡੀਅਮ ਅਤੇ 9 ਅਪ੍ਰੈਲ ਨੂੰ ਗੱਤਕੇ ਲਈ ਹੌਲੀ ਹਾਰਟ ਕਾਨਵੈਂਟ ਸਕੂਲ, ਮਦੇਵੀ, ਵਾਲੀਬਾਲ ਸ.ਸ.ਸ ਅਮਰਗੜ੍ਹ, ਬਾਕਸਿੰਗ ਲਈ ਫਾਈਟਰਜ ਬਾਕਸਿੰਗ ਕਲੱਬ, ਰੋਹੀੜਾ ਅਤੇ ਹਾਕੀ ਲਈ ਨਨਕਾਣਾ ਪਬਲਿਕ ਸਕੂਲ, ਰਾਮਪੁਰ ਛੰਨਾਂ ਵਿਖੇ ਹੋਣਗੇ। ਉਹਨਾਂ ਨੇ ਦਾਖਲੇ ਦੀ ਯੋਗਤਾ ਬਾਰੇ ਦੱਸਿਆ ਕਿ ਖਿਡਾਰੀ/ਖਿਡਾਰਨ ਦਾ ਜਨਮ ਅੰਡਰ-14 ਲਈ 01-01-2012, ਅੰਡਰ-17 ਲਈ 01-01-2009, ਅੰਡਰ-19 ਲਈ 01-01-2007 ਜਾਂ ਇਸ ਤੋਂ ਬਾਅਦ ਦਾ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਖਿਡਾਰੀ ਫਿਜੀਕਲੀ ਅਤੇ ਮੈਡੀਕਲੀ ਫਿੱਟ ਹੋਵੇ। ਖਿਡਾਰੀ ਵੱਲੋਂ ਜਿਲ੍ਹਾ ਪੱਧਰ ਕੰਪੀਟੀਸ਼ਨਾਂ ਵਿਚ ਪਹਿਲੀਆਂ ਤਿੰਨ ਪੁਜੀਸਨਾਂ ਵਿਚੋਂ ਕੋਈ ਇਕ ਪੁਜੀਸਨ ਪ੍ਰਾਪਤ ਕੀਤੀ ਹੋਵੇ ਜਾਂ ਉਸ ਵੱਲੋਂ ਸਟੇਟ ਪੱਧਰ ਕੰਪੀਟੀਸ਼ਨ ਵਿਚ ਭਾਗ ਲਿਆ ਹੋਵੇ। ਇਸ ਤੋਂ ਇਲਾਵਾ ਟਰਾਇਲ ਦੇ ਆਧਾਰ ਤੇ ਨਵੇਂ ਖਿਡਾਰੀ ਵੀ ਵਿਚਾਰੇ ਜਾ ਸਕਦੇ ਹਨ। ਉਹਨਾਂ ਦੱਸਿਆ ਕਿ ਚੁਣੇ ਗਏ ਡੇ-ਸਕਾਲਰ ਵਿੰਗ ਦੇ ਖਿਡਾਰੀਆਂ ਨੂੰ 125 ਰੁਪਏ ਅਤੇ ਰੈਜ਼ੀਡੈਂਸ਼ਲ ਵਿੰਗ ਦੇ ਖਿਡਾਰੀਆ ਨੂੰ 225 ਰੁਪਏ ਪ੍ਰਤੀ ਦਿਨ, ਪ੍ਰਤੀ ਖਿਡਾਰੀ ਦੀ ਦਰ ਨਾਲ ਖੁਰਾਕ/ਰਿਫਰੈਸਮੈਂਟ, ਅਤੇ ਮੁਫਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਸਪੋਰਟਸ ਵਿੰਗ ਵਿਚ ਦਾਖਲਾ ਲੈਣ ਦਾ ਚਾਹਵਾਨ ਖਿਡਾਰੀ ਮਾਲੇਰਕੋਟਲਾ ਜਿਲ੍ਹੇ ਨਾਲ ਹੀ ਸਬੰਧ ਰੱਖਦਾ ਹੋਵੇ। ਯੋਗ ਖਿਡਾਰੀ ਉਪਰੋਕਤ ਦਰਸਾਈਆਂ ਮਿਤੀਆਂ ਨੂੰ ਸਬੰਧਤ ਟਰਾਇਲ ਸਥਾਨ ਉਤੇ ਸਵੇਰੇ ਠੀਕ 8:00 ਵਜੇ ਰਜਿਸਟਰੇਸ਼ਨ ਲਈ ਰਿਪੋਰਟ ਕਰਨ। ਦਾਖਲਾ ਫਾਰਮ ਨਿਰਧਾਰਤ ਮਿਤੀ ਨੂੰ ਟਰਾਇਲ ਸਥਾਨ ਉਤੇ ਜਾਂ ਇਸ ਤੋਂ ਪਹਿਲਾਂ ਜਿਲ੍ਹਾ ਖੇਡ ਦਫਤਰ, ਮਾਲੇਰਕੋਟਲਾ ਤੋਂ ਮੁਫਤ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਹੋਰ ਕਿਹਾ ਕਿ ਭਾਗ ਲੈਣ ਵਾਲੇ ਖਿਡਾਰੀ ਆਪਣੇ ਜਨਮ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਅਤੇ ਅਸਲ ਅਧਾਰ ਕਾਰਡ ਅਤੇ ਉਨ੍ਹਾਂ ਦੀਆਂ ਕਾਪੀਆਂ ਸਮੇਤ 2 ਤਾਜਾ ਪਾਸਪੋਰਟ ਸਾਈਜ ਫੋਟੋਗ੍ਰਾਫ ਲੈ ਕੇ ਆਉਣ। ਟਰਾਇਲਾਂ ਵਿਚ ਭਾਗ ਲੈਣ ਲਈ ਖਿਡਾਰੀਆਂ/ਖਿਡਾਰਨਾਂ ਨੂੰ ਵਿਭਾਗ ਵੱਲੋਂ ਕੋਈ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ
Punjab
Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.
ਪਟਿਆਲਾ, 7 ਅਪ੍ਰੈਲ:ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜਸਵੰਤ ਸਿੰਘ ਦੇ ਹੁਕਮਾਂ ਦੀ...
ਸ਼ੁਤਰਾਣਾ, 7 ਅਪ੍ਰੈਲ:ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਅੱਜ ਹਲਕੇ ਦੇ ਛੇ...
ਚੱਬੇਵਾਲ/ਹੁਸ਼ਿਆਰਪੁਰ, 7 ਅਪ੍ਰੈਲ: ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ’ਸਿੱਖਿਆ...
ਚੰਡੀਗੜ੍ਹ/ ਐਸਏਐਸ ਨਗਰ, 7 ਅਪ੍ਰੈਲ: ਵਿਦਿਆਰਥੀਆਂ ਲਈ ਵਿਆਪਕ ਅਤੇ ਸਿੱਖਣ ਭਰਪੂਰ ਅਨੁਭਵ ਨੂੰ ਉਤਸ਼ਾਹਿਤ ਕਰਦੇ ਹੋਏ, ਪੰਜਾਬ...
ਚੰਡੀਗੜ੍ਹ/ਅਜਨਾਲਾ 7 ਅਪ੍ਰੈਲਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਨੂੰ ਉਚੇਚੇ ਤੌਰ ਉੱਤੇ ਕੇਂਦਰਿਤ ਕਰਕੇ...
ਚੰਡੀਗੜ੍ਹ/ਕੋਟਕਪੂਰਾ, 7 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’...
ਚੰਡੀਗੜ੍ਹ/ਲੁਧਿਆਣਾ, 7 ਅਪ੍ਰੈਲ:ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ, ਜਦੋਂ ਤੋਂ...
ਨਵਾਂ ਸ਼ਹਿਰ, 7 ਅਪਰੈਲ: ‘ਸਕੂਲ ਆਫ਼ ਐਮੀਨੈਂਸ’ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਪੰਜਾਬ ਵਿੱਚ ‘ਸਿੱਖਿਆ ਕ੍ਰਾਂਤੀ’...
ਚੰਡੀਗੜ੍ਹ, 7 ਅਪ੍ਰੈਲ: ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 8 ਅਪ੍ਰੈਲ ਤੋਂ...
ਚੰਡੀਗੜ੍ਹ/ਖੰਨਾ, 7 ਅਪ੍ਰੈਲ : ਬਦਲਦੇ ਪੰਜਾਬ ਦੀ ਮੂੰਹ ਬੋਲਦੀ ਤਸਵੀਰ ਹੁਣ ਹਰ ਪਾਸੇ ਨਜ਼ਰ ਆ ਰਹੀ ਹੈ।...
ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 7 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ...
ਚੰਡੀਗੜ੍ਹ/ਐਸ.ਏ.ਐਸ ਨਗਰ, 7 ਅਪ੍ਰੈਲ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਰੋਧੀ ਆਗੂਆਂ ਵੱਲੋਂ...
ਚੰਡੀਗੜ੍ਹ/ਪਠਾਨਕੋਟ 7 ਅਪ੍ਰੈਲ : ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਅਤੇ ਸਿੱਖਿਆ...
ਗੜ੍ਹਸ਼ੰਕਰ/ਹੁਸ਼ਿਆਰਪੁਰ, 7 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ’ਪੰਜਾਬ...
ਜਲੰਧਰ 06 ਮਾਰਚ 2025 ਸ੍ਰੀ ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ...
ਚੰਡੀਗੜ੍ਹ, 6 ਅਪ੍ਰੈਲ: ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ...
ਹੁਸ਼ਿਆਰਪੁਰ, 6 ਅਪ੍ਰੈਲ : ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਸਮੇਤ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ...
ਸੁਖਸਾਲ (ਨੰਗਲ) 06 ਅਪ੍ਰੈਲ () ਬਦਲਦੇ ਪੰਜਾਬ ਦੀ ਮੂੰਹ ਬੋਲਦੀ ਤਸਵੀਰ ਹੁਣ ਹਰ ਪਾਸੇ ਨਜ਼ਰ ਆ ਰਹੀ ਹੈ, ਪੰਜਾਬ...
ਅੰਮ੍ਰਿਤਸਰ 6 ਅਪ੍ਰੈਲ — ਡੀਏਵੀ ਕਾਲਜ ਅੰਮ੍ਰਿਤਸਰ ਵਿਖੇ 6 ਅਪ੍ਰੈਲ 2025 ਨੂੰ 66ਵੀਂ ਸਲਾਨਾ ਕਨਵੋਕੇਸ਼ਨ ਆਯੋਜਿਤ ਕੀਤੀ ਗਈ ,ਜਿਸ ਵਿੱਚ ਪੰਜਾਬ ਸਰਕਾਰ ਦੇ ਬਿਜਲੀ ਅਤੇ ਊਰਜਾ...
