April 20, 2026

Punjab

Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.

ਗੜ੍ਹਸ਼ੰਕਰ/ਹੁਸ਼ਿਆਰਪੁਰ, 28 ਫਰਵਰੀ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ  ਕਿਹਾ ਕਿ ਪਿਛਲੇ ਤਿੰਨ ਸਾਲਾਂ ਦੇ ਅਰਸੇ ਦੌਰਾਨ ਸੂਬੇ ਵਿਚ ਅਥਾਹ ਤਰੱਕੀ ਹੋਈ ਹੈ ਭਾਵੇਂ ਉਹ ਸਿੱਖਿਆ, ਸਿਹਤ, ਉਦਯੋਗ, ਨਿਵੇਸ਼, ਖੇਡਾਂ ਅਤੇ ਰੋਜ਼ਗਾਰ ਦਾ ਖੇਤਰ ਹੋਵੇ।                 ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਗੋਗੋ ਮਹਿਤਾਬਪੁਰ ਵਿਖੇ ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਬਲਦੀਪ ਸਿੰਘ ਸੈਣੀ ਦੀ ਨਿਯੁਕਤੀ ਸਬੰਧੀ ਰੱਖੇ ਸਮਾਗਮ ਵਿਚ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਨੇ ਵੱਖ-ਵੱਖ ਖੇਤਰਾਂ ਅੰਦਰ ਤਰੱਕੀ ਦੇ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਪੰਜਾਬ ਅੰਦਰ ਨਵੀਂ ਕ੍ਰਾਂਤੀ ਆਈ ਹੈ ਜਿਸ ਤਹਿਤ ਸਕੂਲ ਆਫ਼ ਐਮੀਨੈਂਸ ਅਤੇ ਸਕੂਲ ਹੈਪੀਨੈਸ ਦੀ ਸਥਾਪਤੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸਕੂਲ ਆਫ਼ ਹੈਪੀਨੈਸ ਪ੍ਰੋਜੈਕਟ ਤਹਿਤ 9 ਸਕੂਲ ਉਸਾਰੇ ਜਾਣਗੇ। ਸਿਹਤ ਖੇਤਰ ਦੀ ਗੱਲ ਕਰਦਿਆਂ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਾਉਣ ਦੇ ਕੀਤੇ ਵਾਅਦੇ ਨੂੰ ਸਫ਼ਲਤਾਪੂਰਵਕ ਲਾਗੂ ਕਰਦਿਆਂ ਜ਼ਿਲ੍ਹੇ ਵਿਚ 73 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਹਨ ਜਿਥੇ ਲੋਕਾਂ ਨੂੰ ਵਧੀਆ ਢੰਗ ਨਾਲ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਰੋਜ਼ਗਾਰ ਦੇ ਖੇਤਰ ਬਾਰੇ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿਛਲੇ ਮਹੀਨੇ ਤੱਕ ਜ਼ਿਲ੍ਹੇ ਵਿਚ ਰੋਜ਼ਗਾਰ ਬਿਊਰੋ ਵਲੋਂ 2086 ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਦਯੋਗਾਂ ਦੀ ਸਹੂਲਤ ਲਈ ਬਿਜਨੈਸ ਫਸਟ ਪੋਰਟਲ ਰਾਹੀਂ ਸਿੰਗਲ ਵਿੰਡੋ ਸਿਸਟਮ ਚਲਾਇਆ ਗਿਆ ਜਿਸ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਚ 2024 ਤੋਂ ਹੁਣ ਤੱਕ 103 ਨਿਵੇਸ਼ਕਾਂ ਵਲੋਂ ਆਨਲਾਈਨ ਪੋਰਟਲ ਰਾਹੀਂ 3066 ਕਰੋੜ ਰੁਪਏ ਦੇ ਨਵੇਂ ਨਿਵੇਸ਼ ਲਈ ਤਜਵੀਜ਼ਾਂ ਭੇਜੀਆਂ ਗਈਆਂ।                 ਡਿਪਟੀ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਰਾਜ ਦੀ ਖੁਸ਼ਹਾਲੀ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਚੰਗੀਆ ਸਖਸ਼ੀਅਤਾਂ ਦਾ ਸਨਮਾਨ ਕਰਦੀ ਹੈ। ਉਨ੍ਹਾਂ ਨੇ ਚੇਅਰਮੈਨ ਬਲਦੀਪ ਸਿੰਘ ਸੈਣੀ ਨੂੰ ਅਹੁਦੇ ਦੀਆਂ ਮੁਬਾਰਕਾਂ ਦਿੰਦਿਆਂ ਕਾਮਨਾ ਕੀਤੀ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਸਮਰਪਣ ਭਾਵਨਾ ਅਤੇ ਮਿਹਨਤ ਨਾਲ ਨਿਭਾਉਣਗੇ। ਬਲਦੀਪ ਸਿੰਘ ਸੈਣੀ ਨੇ ਉਨ੍ਹਾਂ ਨੂੰ ਜ਼ਿੰਮੇਵਾਰੀ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਸ਼ਿਦਤ ਨਾਲ ਸੇਵਾ ਕਰਨਗੇ। ਇਸ ਮੌਕੇ ਦੋਵਾਂ ਸਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਮਾਰੋਹ ਵਿਚ ਜਿੱਥੇ ਹਲਕਾ ਗੜ੍ਹਸ਼ੰਕਰ ਦੇ ਸਮੂਹ ਸਰਪੰਚ ਅਤੇ ਪੰਚ, ਬਲਾਕ...