April 21, 2026

Punjab

Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.

ਫਾਜ਼ਿਲਕਾ 4 ਜਨਵਰੀ           ਬਲਾਕ ਪੰਚਾਇਤ ਅਫ਼ਸਰ ਦਫ਼ਤਰ ਵਿਖੇ ਨਵ-ਨਿਯੁਕਤ ਸਰਪੰਚਾਂ ਦੀ ਸਿਖਲਾਈ ਦੌਰਾਨ ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਸਟੇਟ ਹੈਲਥ ਏਜੰਸੀ ਐਪ ਬਾਰੇ ਮਾਸ ਮੀਡੀਆ ਸ਼ਾਖਾ ਵੱਲੋਂ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਮਾਸ ਮੀਡੀਆ ਅਫ਼ਸਰ ਵਿਨੋਦ ਕੁਮਾਰ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਇੱਕ ਐਂਡਰਾਇਡ ਮੋਬਾਈਲ ਐਪਲੀਕੇਸ਼ਨ ਸਟੇਟ ਹੈਲਥ ਏਜੰਸੀ ਪੰਜਾਬ ਲਾਂਚ ਕੀਤੀ ਗਈ ਹੈ। ਇਸ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਕੇ ਵਿਅਕਤੀ ਹੁਣ ਆਪਣੇ ਮੋਬਾਈਲ ਫੋਨਾਂ ਤੋਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਆਸਾਨੀ ਨਾਲ ਜਾਂਚ ਕਰ ਸਕਦੇ ਹਨ।           ਉਨ੍ਹਾਂ ਅੱਗੇ ਦੱਸਿਆ ਕਿ ਇਸ ਐਪ ਵਿੱਚ ਇਸ ਸਕੀਮ ਅਧੀਨ ਸੂਚੀਬੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ, ਜਿੱਥੇ ਲੋੜਵੰਦ ਵਿਅਕਤੀ ਇਸ ਸਰਕਾਰੀ ਸਿਹਤ ਬੀਮਾ ਯੋਜਨਾ ਤਹਿਤ ਆਪਣਾ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 651918 ਲਾਭਪਾਤਰੀ ਹਨ। ਇਨ੍ਹਾਂ ਵਿੱਚੋਂ ਲਗਭਗ 3,88,685 ਲਾਭਪਾਤਰੀਆਂ ਨੇ ਪਹਿਲਾਂ ਹੀ ਆਪਣੇ ਈ-ਕਾਰਡ ਬਣਾ ਲਏ ਹਨ।           ਉਨ੍ਹਾਂ ਕਿਹਾ ਕਿ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਜੇ-ਫਾਰਮ ਵਾਲੇ ਕਿਸਾਨ, ਛੋਟੇ ਵਪਾਰੀ, ਸਮਾਰਟ ਰਾਸ਼ਨ ਕਾਰਡ ਧਾਰਕ, ਲੇਬਰ ਬੋਰਡ ਦੇ ਰਜਿਸਟਰਡ ਉਸਾਰੀ ਕਾਮੇ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ ਸਮੇਤ ਸੂਬੇ ਭਰ ਦੇ ਲਗਭਗ 45 ਲੱਖ ਪਰਿਵਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ।           ਉਨ੍ਹਾਂ ਕਿਹਾ ਕਿ ਪਹਿਲਾਂ ਆਮ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਕਾਰਡ ਲਈ ਆਪਣੀ ਯੋਗਤਾ ਦੀ ਜਾਂਚ ਕਰਨ ਲਈ ਸਰਕਾਰੀ ਹਸਪਤਾਲਾਂ ਜਾਂ ਸੇਵਾ ਕੇਂਦਰਾਂ ਵਿੱਚ ਜਾਣਾ ਪੈਂਦਾ ਸੀ ਤੇ ਹੁਣ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਗਈ ਇਸ ਮਹੱਤਵਪੂਰਨ ਸਹੂਲਤ ਨਾਲ ਪੰਜਾਬ ਦੇ ਲੋਕ ਘਰ ਬੈਠੇ ਮੋਬਾਈਲ ਐਪ ਰਾਹੀਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਜਾਂਚ ਕਰ ਸਕਦੇ ਹਨ।