June 14, 2026

Punjab

Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.

ਫ਼ਿਰੋਜ਼ਪੁਰ, 22 ਅਪ੍ਰੈਲ:ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਜਸਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾਯੂਥ ਕਲੱਬ ਐਫੀਲੀਏਸ਼ਨ ਪਾਲਿਸੀ 2025 ਦੇ ਤਹਿਤ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਦੀ...
ਫਿਰੋਜ਼ਪੁਰ, 21 ਅਪ੍ਰੈਲ 2026.     ਮਿਰਚ ਦੀ ਕਾਸ਼ਤ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕੀਤੇ ਜਾਂਦੇ ਯਤਨਾਂ ਸਦਕਾ ਸਾਰਾਗੜ੍ਹੀ ਫਾਰਮਰਜ਼ ਪ੍ਰੋਡਿਊਸਰ ਕੰਪਨੀ ਲਿਮਟਿਡ ਦੇ ਕਿਸਾਨਾਂ ਦੇ ਸਹਿਯੋਗ ਨਾਲ ਪਹਿਲੀ ਵਾਰ ਹਰੀ ਮਿਰਚ ਦੀ 15 ਟਨ ਦੀ ਪਹਿਲੀ ਖੇਪ ਨੂੰ ਪਿੰਡ ਹਕੂਮਤ ਸਿੰਘ ਵਾਲਾ ਤੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਰੀ ਝੰਡੀ ਦੇ ਕੇ ਦੁਬਈ ਲਈ ਰਵਾਨਾ ਕੀਤਾ ਗਿਆ|             ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਪੰਜਾਬ ਵਿੱਚ ਪੈਦਾ ਹੋਈ ਹਰੀ ਮਿਰਚ ਨੂੰ ਭਾਰਤ ਤੋਂ ਬਾਹਰ ਦੁਬਈ ਭੇਜਿਆ ਜਾ ਰਿਹਾ ਹੈ| ਉਹਨਾਂ ਕਿਹਾ ਕਿ ਪੰਜਾਬ ਦੀ ਮਿਰਚ ਬਾਹਰਲੇ ਦੇਸ਼ਾਂ ਵਿੱਚ ਜਾਣ ਨਾਲ ਮਿਰਚਾ ਪੈਦਾ ਕਰਨ ਵਾਲੇ ਕਿਸਾਨਾਂ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਮਿਰਚ ਉਤਪਾਦਨ ਵਿੱਚ ਵੱਡਾ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੀ ਆਰਥਿਕਤਾ ਵਿੱਚ ਵੀ ਬਹੁਤ ਫਾਇਦਾ ਹੋਵੇਗਾ|           ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਭਗ 19661 ਹੈਕਟੇਅਰ ਰਕਬੇ ਵਿੱਚ ਮਿਰਚ ਦੀ ਕਾਸ਼ਤ ਕੀਤੀ ਜਾਦੀ ਹੈ ਜਿਸ ਵਿਚੋਂ 294915 ਮੀਟਰਕ ਟਨ ਹਰੀ ਮਿਰਚ ਦਾ ਉਤਪਾਦਨ ਕੀਤਾ ਜਾਂਦਾ ਹੈ। ਪੰਜਾਬ ਦੇ ਪ੍ਰਮੁੱਖ ਮਿਰਚ ਉਤਪਾਦਕ ਜ਼ਿਲ੍ਹੇ ਫਿਰੋਜ਼ਪੁਰ, ਪਟਿਆਲਾ, ਮਲੇਰਕੋਟਲਾ, ਸੰਗਰੂਰ, ਜਲੰਧਰ, ਤਰਨਤਾਰਨ, ਅੰਮ੍ਰਿਤਸਰ, ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ ਹਨ। ਪੰਜਾਬ ਵਿੱਚ ਪੈਦਾ ਹੋਈ ਹਰੀ ਮਿਰਚ ਨੂੰ ਭਾਰਤ ਦੇ ਅਲੱਗ—ਅਲੱਗ ਸੂਬੇ ਜਿਵੇਂ ਕਿ ਮੱਧ ਪ੍ਰਦੇਸ਼,ਹਿਮਾਚਲ,ਜੰਮੂ,ਦਿੱਲੀ ਯੂ.ਪੀ ਵਿੱਚ ਭੇਜਿਆ ਜਾਂਦਾ ਹੈ। ਫਿਰੋਜ਼ਪੁਰ ਜ਼ਿਲੇ ਅੰਦਰ 2747 ਹੈਕਟੇਅਰ ਤੋਂ ਵੱਧ ਰਕਬੇ ਵਿੱਚ ਮਿਰਚ ਦੀ ਪੈਦਾਵਾਰ ਕੀਤੀ ਜਾਂਦੀ ਹੈ ਜੋ ਕਿ ਪੰਜਾਬ ਦੇ ਬਾਕੀ ਜ਼ਿਲਿਆਂ ਨਾਲੋ ਸਭ ਤੋਂ ਵੱਧ ਰਕਬਾ ਹੈ। ਜ਼ਿਲ੍ਹਾ ਫਿਰੋਜਪੁਰ ਅੰਦਰ ਮਿਰਚ ਦੀ ਖੇਤੀ 20000 ਤੋਂ ਵੱਧ ਲੋਕਾਂ ਨੂੰ ਸਿੱਧੇ ਅਤੇ 45,000 ਤੋਂ ਵੱਧ ਲੋਕਾਂ ਨੂੰ ਅਸਿੱਧੇ ਤੌਰ ਤੇ ਰੁਜ਼ਗਾਰ ਪ੍ਰਦਾਨ ਕਰਨ ਲਈ ਜਾਣੀ ਜਾਂਦੀ ਹੈ।  ...