April 27, 2026

Punjab

Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.

ਬਠਿੰਡਾ, 3 ਜੁਲਾਈ : ਸ੍ਰੀ ਗੋਰਵ ਯਾਦਵ, ਆਈਪੀਐਸ, ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਐਸ.ਪੀ.ਐਸ. ਪਰਮਾਰ ਆਈਪੀਐਸ, ਏ.ਡੀ.ਜੀ.ਪੀ. ਬਠਿੰਡਾ...
ਫਾਜਿਲਕਾ 2 ਜੁਲਾਈ 2024………  ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਰੱਖਦਿਆਂ ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਸੱਪਾਂ ਦੇ ਡੰਗਣ ਦੇ ਮਾਮਲੇ ਆਮ ਮਿਲਦੇ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਹਸਪਤਾਲ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਸੱਪ ਦੇ ਡੰਗਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਐਂਟੀ ਸਨੇਕ ਟੀਕੇ ਉਪਲੱਬਧ ਹਨ ਅਤੇ ਮਰੀਜ਼ਾਂ ਨੂੰ ਬਿਨਾਂ ਕਿਸੇ ਦੇਰੀ ਦੇ ਟੀਕੇ ਲਗਾਏ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਸੱਪ ਦੇ ਡੰਗਣ ਤੋਂ ਬਾਅਦ ਪੀੜਤ ਨੂੰ ਗੈਰ-ਸਿੱਖਿਅਤ ਲੋਕਾਂ ਕੋਲ ਜਾਣ ਦੀ ਬਜਾਏ ਸਰਕਾਰੀ ਹਸਪਤਾਲ ਲੈ ਕੇ ਆਓ। ਕਿਸੇ ਵੀ ਡਾਕਟਰੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ  ਦੱਸਿਆ ਕਿ ਸੱਪ ਦੇ ਡੰਗਣ ਦੀ ਸੂਰਤ ਵਿੱਚ ਤੁਰੰਤ ਐਂਬੂਲੈਂਸ ਨੂੰ ਬੁਲਾ ਕੇ ਜਾਂ ਆਪਣੇ ਨਿੱਜੀ ਵਾਹਨ ਤੇ ਪੀੜਤ ਨੂੰ ਹਸਪਤਾਲ ਲੈ ਜਾਓ ਅਤੇ ਮਾਹਰ ਡਾਕਟਰ ਕੋਲੋਂ ਹੀ ਇਲਾਜ ਕਰਵਾਓ। ਪੀੜਤ ਨੂੰ ਹੌਸਲਾ ਦਿੰਦੇ ਰਹੋ ਅਤੇ ਸਪਲਿੰਟ ਦੀ ਮਦਦ ਨਾਲ ਅੰਗ ਨੂੰ ਸਥਿਰ ਰੱਖੋ।ਉਨ੍ਹਾਂ ਕਿਹਾ ਕਿ ਸੱਪ ਦੇ ਡੰਗਣ ਦੀ ਸੂਰਤ ਵਿੱਚ ਘਬਰਾਉਣ ਦੀ ਲੋੜ ਨਹੀਂ, ਕਿਉਂਕਿ ਸੱਪ ਦੇ ਡੰਗੇ ਦਾ ਇਲਾਜ ਸੰਭਵ ਹੈ। ਜਿਸ ਥਾਂ ਤੇ ਸੱਪ ਨੇ ਡੰਗ ਮਾਰਿਆ ਹੈ, ਉਸ ਥਾਂ ਨੂੰ ਨਾ ਤਾਂ ਕੱਟੋ ਤੇ ਨਾ ਹੀ ਮੂੰਹ ਨਾਲ ਜ਼ਹਿਰ ਕੱਢਣ ਦੀ ਕੋਸ਼ਿਸ਼ ਕਰੋ। ਡੰਗ ਵਾਲੀ ਥਾਂ ਤੇ ਨਾ ਤਾਂ ਬਰਫ਼ ਲਗਾਓ ਤੇ ਨਾ ਹੀ ਮਾਲਿਸ਼ ਕਰੋ। ਆਪਣੇ—ਆਪ ਕੋਈ ਦਵਾਈ ਨਾ ਲਓ ਅਤੇ ਨਾ ਹੀ ਡੰਗ ਵਾਲੀ ਥਾਂ ਤੇ ਕੋਈ ਜੜ੍ਹੀ ਬੂਟੀ ਲਗਾਓ। ਉਨ੍ਹਾਂ ਡੰਗਣ ਤੋਂ ਬਚਾਅ ਲਈ ਦੱਸਿਆ ਕਿ ਬਾਰਸ਼ਾਂ ਜਾਂ ਹੜ੍ਹਾਂ ਦੇ ਪਾਣੀ ਵਿੱਚ ਜਾਣ ਤੋਂ ਪ੍ਰਹੇਜ਼ ਕੀਤਾ ਜਾਏ ਅਤੇ ਬਾਹਰ ਜਾਣ ਵੇਲੇ ਬੰਦ ਜੁੱਤੀਆਂ ਜਾਂ ਲੰਬੇ ਬੂਟ ਪਾਏ ਜਾਣ। ਰਾਤ ਦੇ ਸਮੇਂ ਹਮੇਸ਼ਾ ਟਾਰਚ ਦੀ ਵਰਤੋਂ ਕੀਤੀ ਜਾਵੇ। ਆਪਣੇ ਘਰ ਅਤੇ ਆਲੇ ਦੁਆਲੇ ਨੂੰ ਸਾਫ—ਸੁਥਰਾ ਰੱਖੋ। ਇਸ ਮੌਕੇ ਡਾ ਕਵਿਤਾ ਸਿੰਘ, ਡਾ ਸੁਨੀਤਾ ਕੰਬੋਜ਼, ਵਿਨੋਦ ਖੁਰਾਣਾ, ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ ਹਾਜ਼ਰ ਸਨ।
ਫ਼ਿਰੋਜ਼ਪੁਰ, 2 ਜੁਲਾਈ 2024:           ਜ਼ਿਲ੍ਹੇ ਦੀਆਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਵੱਲੋਂ ਸਵੱਛ ਭਾਰਤ ਮਿਸ਼ਨ ਵਿਚ ਤੇਜੀ ਲਿਆਈ ਜਾਵੇ ਅਤੇ ਸਵੱਛ ਭਾਰਤ...