April 27, 2026

Punjab

Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.

ਅੰਮ੍ਰਿਤਸਰ 22 ਮਈ 2024:–ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ...
ਫਿਰੋਜ਼ਪੁਰ, 22 ਮਈ 2024( )           ਸਹਾਇਕ ਰਿਟਰਨਿੰਗ ਅਫਸਰ 76 ਫਿਰੋਜ਼ਪੁਰ ਸ਼ਹਿਰ-ਕਮ-ਉਪ ਮੰਡਲ ਮੈਜਿਸਟ੍ਰੇਟ ਫਿਰੋਜ਼ਪੁਰ ਡਾ. ਚਾਰੂਮਿਤਾ ਪੀ.ਸੀ.ਐਸ. ਵੱਲੋਂ ਫਿਰੋਜ਼ਪੁਰ ਸ਼ਹਿਰ ਅਤੇ ਫਿਰੋਜ਼ਪੁਰ ਕੈਂਟ ਦੀਆਂ ਪ੍ਰਿਟਿੰਗ ਪ੍ਰੈਸਾਂ ਹਾਈਟੈਕ...
ਫਾਜ਼ਿਲਕਾ 22 ਮਈ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਦੇ ਹਵਾਲੇ ਨਾਲ ਜ਼ਿਲ੍ਹੇ ਵਿੱਚ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਦੇ ਮੱਦੇ ਨਜ਼ਰ ਜਾਰੀ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਬਿਮਾਰੀ ਪ੍ਰਤੀ ਪੂਰੀ ਜਾਣਕਾਰੀ ਰੱਖਣ ਅਤੇ ਆਪਣੇ ਇਲਾਕੇ ਵਿੱਚ ਡੇਂਗੂ ਅਤੇ ਮਲੇਰੀਏ ਦੇ ਮੱਛਰ ਪੈਦਾ ਹੋਣ ਤੋਂ ਰੋਕਣ। ਉਹਨਾਂ ਨੇ ਕਿਹਾ ਕਿ ਨੋਟੀਫਿਕੇਸ਼ਨ ਅਨੁਸਾਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡੇਂਗੂ ਮਲੇਰੀਏ ਦੀ ਸੈਂਪਲਿੰਗ ਕਰਨ, ਵੱਖ ਵੱਖ ਥਾਵਾਂ ਦੀ ਚੈਕਿੰਗ ਕਰਨ ਅਤੇ ਹੋਰ ਸੂਚਨਾਵਾਂ ਇਕੱਤਰ ਕਰਨ ਲਈ ਅਧਿਕਾਰਤ ਕੀਤਾ ਹੈ। ਉਹਨਾਂ ਨੇ ਕਿਹਾ ਕਿ ਇਸ ਸਬੰਧ ਵਿੱਚ ਨਗਰ ਕੌਂਸਲਾਂ ਨਗਰ ਨਿਗਮਾਂ ਨੂੰ ਵੀ ਪਾਬੰਦ ਕੀਤਾ ਗਿਆ ਹੈ ਕਿ ਜੇਕਰ ਕਿਤੋਂ ਡੇਂਗੂ ਦਾ ਲਾਰਵਾ ਮਿਲੇ ਤਾਂ ਉਹ ਚਲਾਣ ਕਰ ਸਕਦੇ ਹਨ। ਉਹਨਾਂ ਨੇ ਸਿਹਤ ਵਿਭਾਗ ਨੂੰ ਤਾਕੀਦ ਕੀਤੀ ਹੈ ਕਿ ਇਸ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਲੋਕਾਂ ਨੂੰ ਡੇਂਗੂ ਦੇ ਮਾੜੇ ਪ੍ਰਭਾਵ, ਇਸ ਦੇ ਫੈਲਣ ਦੇ ਕਾਰਨ, ਇਸ ਦੇ ਲੱਛਣ ਅਤੇ ਇਲਾਜ ਦੀ ਜਾਣਕਾਰੀ ਦਿੱਤੀ ਜਾਵੇ। ਉਨਾਂ ਆਖਿਆ ਕਿ ਇਸ ਸਬੰਧੀ ਸਮੁੱਚੀ ਰੂਪ ਰੇਖਾ ਸਿਹਤ ਵਿਭਾਗ ਵੱਲੋਂ ਤਿਆਰ ਕੀਤੀ ਜਾ ਰਹੀ ਹੈ।
ਫਾਜ਼ਿਲਕਾ, 22 ਮਈ,2024 ਫਾਜ਼ਿਲਕਾ ਜ਼ਿਲ੍ਹੇ ਵਿਚ ਲੋਕ ਸਭਾ ਚੋਣਾਂ ਲਈ ਸਾਰੀਆਂ ਤਿਆਰੀਆਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀਆਂ ਜਾ ਰਹੀਆਂ ਹਨ ਅਤੇ ਪ੍ਰਸ਼ਾਸਨ ਨਿਰਪੱਖ ਤੇ ਸਾਂਤਮਈ ਚੋਣਾਂ ਲਈ ਵਚਨਬੱਧ ਹੈ। ਇਹ ਗੱਲ ਫਾਜ਼ਿਲਕਾ ਦੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਆਖੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਡਾ: ਪ੍ਰਗਿਆ ਜੈਨ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੀ ਹਾਜਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਫਾਜ਼ਿਲਕਾ ਜਿਲ਼੍ਹੇ ਵਿਚ 402527 ਪੁਰਸ਼, 361078 ਮਹਿਲਾ ਅਤੇ 18 ਟਰਾਂਸਜੈਂਡਰ ਵੋਟਰ ਹਨ ਤੇ ਕੁੱਲ ਵੋਟਰਾਂ ਦੀ ਗਿਣਤੀ 763623 ਹੈ। ਇੰਨ੍ਹਾਂ ਵੋਟਰਾਂ ਨੂੰ ਵੋਟਰ ਸਲਿੱਪ ਵੰਡਣ ਦੀ ਪ੍ਰਕਿਆ ਸ਼ੁਰੂ ਹੋ ਚੁੱਕੀ ਹੈ। ਇਸ ਤੋਂ ਬਿਨ੍ਹਾਂ ਹੋਰ ਚੋਣ ਤਿਆਰੀਆਂ ਵਜੋਂ ਚੋਣ ਅਮਲੇ ਦੀ ਸਿਖਲਾਈ ਅਤੇ ਹੋਰ ਪ੍ਰਬੰਧ ਵੀ ਚੋਣ ਕਮਿਸ਼ਨ ਵੱਲੋਂ ਦਿੱਤੀ ਸਮਾਂ ਸਾਰਣੀ ਅਨੁਸਾਰ ਕੀਤੇ ਜਾ ਰਹੇ ਹਨ। ਡਿਪਟੀ ਕਮਿਸਨਰ ਨੇ ਦੱਸਿਆ ਕਿ ਉਮੀਦਵਾਰਾਂ ਦੇ ਚੋਣ ਖਰਚੇ ਦੀ ਨਿਗਰਾਨੀ ਲਈ ਵੀ ਵੀਡੀਓਗ੍ਰਾਫੀ ਟੀਮਾਂ ਸਮੇਤ ਹੋਰ ਖਰਚਾ ਨਿਗਰਾਨ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਮੀਦਵਾਰਾਂ ਵੱਲੋਂ ਚੋਣ ਸਭਾਵਾਂ, ਰੋਡ ਸ਼ੋਅ, ਸ਼ੋਸਲ, ਪ੍ਰਿੰਟ ਤੇ ਇਲੈਕਟ੍ਰੋਨਿਕ ਮੀਡੀਆ ਤੇ ਕੀਤੇ ਜਾ ਰਹੇ ਪ੍ਰਚਾਰ ਦੇ ਖਰਚੇ ਬੁੱਕ ਕੀਤੇ ਜਾ ਰਹੇ ਹਨ। ਮੁੱਲ ਦੀਆਂ ਖ਼ਬਰਾਂ ਦੇ ਖਰਚੇ ਵੀ ਬੁੱਕ ਕੀਤੇ ਜਾ ਰਹੇ ਹਨ। ਇਸ ਤੋਂ ਬਿਨ੍ਹਾਂ ਚੌਣਾਂ ਦੇ ਮੱਦੇਨਜਰ ਨਸ਼ੇ, ਜਾਂ ਧਨ ਬਲ ਦੀ ਵਰਤੋਂ ਨੂੰ ਰੋਕਣ ਲਈ ਵੀ ਚੋਣ ਕਮਿਸ਼ਨ ਵੱਲੋਂ ਪੁਖਤਾ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ 12-12 ਐਫਐਸਟੀ ਅਤੇ ਐਸਐਸਟੀ ਟੀਮਾਂ 24 ਘੰਟੇ ਕਾਰਜਸ਼ੀਲ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਕਿਸੇ ਉਮੀਦਵਾਰ ਜਾਂ ਉਸਦੇ ਸਮਰੱਥਕ ਵੱਲੋਂ ਮੁਫ਼ਤ ਦੀਆਂ ਵਸਤਾਂ ਦੇ ਲਾਲਚ ਦੇਣ ਜਾਂ ਨਸ਼ੇ ਵੰਡਣ ਦੀ ਕੋਈ ਸੂਚਨਾ ਹੋਵੇ ਤਾਂ ਲੋਕ ਸੀ ਵਿਜਲ ਐਪ ਰਾਹੀਂ ਇਸਦੀ ਸੂਚਨਾ ਦੇ ਸਕਦੇ ਹਨ। 100 ਮਿੰਟ ਦੇ ਅੰਦਰ ਅੰਦਰ ਐਫਐਸਟੀ ਟੀਮ ਰਾਹੀਂ ਕਾਰਵਾਈ ਯਕੀਨੀ ਬਣਾਈ ਜਾਵੇਗੀ। ਐਸਐਸਪੀ ਡਾ: ਪ੍ਰਗਿਆ ਜੈਨ ਨੇ ਕਿਹਾ ਕਿ ਜ਼ਿਲ੍ਹੇ ਵਿਚ ਚੋਣਾਂ ਦੇ ਮੱਦੇਨਜਰ ਸੁਰੱਖਿਆ ਦੇ ਸ਼ਖਤ ਪ੍ਰਬੰਧ ਕੀਤੇ ਗਏ ਹਨ ਅਤੇ ਸਖ਼ਤ ਨਾਕਾਬੰਦੀ ਕੀਤੀ ਗਈ ਹੈ। ਉਨਾਂ ਨੇ ਕਿਹਾ ਕਿ ਕਿਸੇ ਵੀ ਮਾੜੇ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਚੋਣਾਂ ਪੂਰੀ ਤਰਾਂ ਸਾਂਤਮਈ ਤਰੀਕੇ ਨਾਲ ਕਰਵਾਈਆਂ ਜਾਣਗੀਆਂ।
ਫਾਜ਼ਿਲਕਾ, 22 ਮਈ,2024 ਚੁਣੀਂਦੇ ਉਮੀਦਵਾਰਾਂ ਦੀ ਅਖਬਾਰਾਂ ਵਿੱਚ ਇਸ਼ਤਿਹਾਰ ਤੇ ਰੂਪ ਵਿੱਚ ਛਾਪੀਆਂ ਗਈਆਂ ਖਬਰਾਂ ਪੇਡ ਨਿਊਜ਼ ਦੀ ਸ਼੍ਰੇਣੀ ਵਿੱਚ ਆਉਂਦੀਆਂ ਹਨ ਜਿਸ ਦੀ ਪ੍ਰੈਸ ਕੌਂਸਲ ਆਫ ਇੰਡੀਆ ਵੱਲੋਂ ਕੀਤੀ ਗਈ ਵਿਆਖਿਆ ਨੂੰ ਮੰਨਦੇ ਹੋਏ ਚੋਣ ਕਮਿਸ਼ਨ ਨੇ ਇਸ ਦਾ ਖਰਚਾ ਉਮੀਦਵਾਰ ਦੇ ਖਾਤੇ ਵਿੱਚ ਪਾਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ । ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਜਿਲ਼੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਜਿਸ ਮੀਡੀਆ ਵਿੱਚ ਕੁਝ ਚੁਣੀਂਦੇ ਉਮੀਦਵਾਰਾਂ ਦੀਆਂ ਗਿਣੀ-ਮਿੱਥੀ ਥਾਂ ਦੇ ਕੇ ਉਹਨਾਂ ਦੀ ਪ੍ਰਮੋਸ਼ਨ ਕੀਤੀ ਜਾਵੇਗੀ ਤਾਂ ਉਸਨੂੰ ਪੇਡ ਨਿਊਜ਼ ਮੰਨਿਆ ਜਾਵੇਗਾ ।  ਉਹਨਾਂ ਕਿਹਾ ਕਿ ਅਜਿਹੀਆਂ ਖ਼ਬਰਾਂ ਦਾ ਉਸ ਅਖ਼ਬਾਰ ਦੇ ਇਸ਼ਤਿਹਾਰ ਦੇ ਰੇਟ ਅਨੁਸਾਰ ਖ਼ਰਚਾ ਬੁੱਕ ਕਰਕੇ ਉਮੀਦਵਾਰ ਦੇ ਖਾਤੇ ਵਿੱਚ ਪਾਇਆ ਜਾਵੇਗਾ । ਸਮੂਹ ਪ੍ਰਿੰਟ ਅਤੇ ਇਲੈਕਟਰੋਨਿਕ ਮੀਡੀਆ ਦੇ ਨੁਮਾਇੰਦਿਆਂ ਨੂੰ ਮੁਖਾਤਿਬ ਹੁੰਦਿਆਂ ਉਹਨਾਂ ਕਿਹਾ ਕਿ ਅਜਿਹੀਆਂ ਖਬਰਾਂ ਛਾਪਣ ਤੋਂ ਗੁਰੇਜ ਕੀਤਾ ਜਾਵੇ ।  ਉਹਨਾਂ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਤੋਂ ਇਲਾਵਾ ਮੀਡੀਆ ਹਾਊਸ ਅਤੇ ਸੰਸਦ ਭਵਨ ਵਿੱਚ ਸਾਂਸਦਾ ਵੱਲੋਂ ਵੀ ਇਹ ਮੁੱਦਾ ਚੁੱਕਿਆ ਗਿਆ ਹੈ ਅਤੇ ਇਸ ਸਬੰਧੀ ਸਖਤੀ ਵਰਤਣ ਲਈ ਇਲੈਕਸ਼ਨ ਕਮਿਸ਼ਨ ਨੂੰ ਬੇਨਤੀਆਂ ਕੀਤੀਆਂ ਗਈਆਂ ਹਨ ।  ਇਸ ਸਬੰਧੀ ਇਲੈਕਸ਼ਨ ਕਮਿਸ਼ਨ ਨੇ ਰੀਪ੍ਰਜੈਂਟੇਸ਼ਨ ਆਫ ਪੀਪਲ ਐਕਟ 1951 ਵਿੱਚ ਤਰਮੀਮ ਕਰਕੇ ਦੋ ਸਾਲ ਦੀ ਸਜ਼ਾ ਦੇ ਪ੍ਰਾਵਧਾਨ ਦੀ ਤਜਵੀਜ ਵੀ ਰੱਖੀ ਹੈ ।  ਉਹਨਾਂ ਦੱਸਿਆ ਕਿ ਅਖਬਾਰਾਂ, ਟੈਲੀਵਿਜ਼ਨ ਅਤੇ ਸੋਸ਼ਲ ਮੀਡੀਆ ਵਿੱਚ ਨਸ਼ਰ ਹੋ ਰਹੀਆਂ ਖ਼ਬਰਾਂ ਦੀ ਲਗਾਤਾਰ ਨਜ਼ਰਸਾਨੀ ਲਈ ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ (ਮੀਡੀਆ ਸਰਟੀਫਿਕੇਸਨ ਐਂਡ ਮੋਨੀਟਰਿੰਗ ਕਮੇਟੀ) ਦਾ ਗਠਨ ਕੀਤਾ ਗਿਆ ਹੈ ।  ਇਹ ਕਮੇਟੀ ਪੇਡ ਨਿਊਜ਼ ਅਤੇ ਮਾਡਲ ਕੋਡ ਆਫ ਕੰਡਕਟ ਦੀ ਉਲੰਘਨਾ ਕਰਨ ਵਾਲੀਆਂ ਖਬਰਾਂ ਸਬੰਧੀ ਉਮੀਦਵਾਰ ਨੂੰ ਆਰ.ਓ. ਰਾਹੀਂ ਸਮੇਂ ਸਮੇਂ ਤੇ ਨੋਟਿਸ ਜਾਰੀ ਕਰਨ ਲਈ ਪਾਬੰਧ ਹੈ । ਉਹਨਾਂ ਇਹ ਵੀ ਦੱਸਿਆ ਕਿ ਇੱਕੋ ਅਖਬਾਰ ਵਿੱਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀ ਇੱਕੋ ਅਕਾਰ ਵਿੱਚ ਛਪੀਆਂ ਖਬਰਾਂ ਜਿਸ ਵਿੱਚ ਉਮੀਦਵਾਰ ਦੀ ਉਸਤਤ (ਵਡਿਆਈ) ਕੀਤੀ ਗਈ ਹੈ ਅਤੇ ਕਿਹਾ ਗਿਆ ਹੈ ਕਿ ਦੋਨੋਂ ਉਮੀਦਵਾਰਾਂ ਨੂੰ ਸਾਰੀ ਜਨਤਾ (ਹਰ ਵਰਗ) ਦਾ ਸਮਰਥਨ ਪ੍ਰਾਪਤ ਹੈ ਅਤੇ ਇਹ ਉਮੀਦਵਾਰ ਜਿੱਤ ਦਰਜ ਕਰ ਸਕਦਾ ਹੈ, ਵੀ ਪੇਡ ਨਿਊਜ਼ ਦੀ ਸ਼੍ਰੇਣੀ ਵਿੱਚ ਆਉਂਦੀ ਹੈ । ਇਸੇ ਤਰਾਂ ਬਿਨ੍ਹਾਂ ਤੱਥਾਂ ਤੋਂ ਕਿਸੇ ਬਾਰੇ ਵਧਾ ਚੜਾ ਕੇ ਕੀਤੀ ਗੱਲ ਵੀ ਇਸੇ ਸ਼੍ਰੇਣੀ ਵਿਚ ਆਉਂਦੀ ਹੈ। ਜਿਨਾਂ ਖਬਰਾਂ ਦੀ ਸੁਰਖੀ ਵਿੱਚ ਲਿਖਿਆ ਗਿਆ ਹੋਏ ਕਿ ਇੱਕ ਉਮੀਦਵਾਰ ਨੂੰ ਸਾਰੀ ਜਨਤਾ ਦਾ ਸਮਰਥਨ ਪ੍ਰਾਪਤ ਹੈ ਵੀ ਪੇਡ ਨਿਊਜ਼ ਹੈ । ਕਿਸੇ ਛੋਟੇ ਰਾਜਨੀਤਿਕ ਪ੍ਰੋਗਰਾਮ ਦੀ ਵਧਾ ਚੜਾ ਕੇ ਕੀਤੀ ਗਈ ਲਗਾਤਾਰ ਕਵਰੇਜ ਵੀ ਪੇਡ ਨਿਊਜ਼ ਹੈ । ਉਨ੍ਹਾਂ ਨੇ ਕਿਹਾ ਕਿ ਇਸ ਸੰਬਧੀ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਵੀ ਐਮਸੀਐਮਸੀ ਵੱਲੋਂ ਨਜਰਸਾਨੀ ਕੀਤੀ ਜਾ ਰਹੀ ਹੈ ਅਤੇ ਖਬਰਾਂ ਨਾਲ ਸਬੰਧਤ ਫੇਸਬੁੱਕ ਪੇਜ ਤੇ ਯੂਟਿਊਬ ਚੈਨਲ ਵੀ ਪੇਡ ਨਿਊਜ ਜਾਂ ਸਿਆਸੀ ਇਸਤਿਹਾਰਬਾਜੀ ਦੇ ਪੱਖ ਤੋਂ ਨਿਗਰਾਨੀ ਹੇਠ ਹਨ। ਇਸੇ ਤਰਾਂ ਇਲੈਕਟ੍ਰੋਨਿਕ ਮੀਡੀਆ ਜਿਸ ਵਿਚ ਸੋਸ਼ਲ ਮੀਡੀਆ ਵੀ ਸ਼ਾਮਿਲ ਹੈ ਤੇ ਕੋਈ ਵੀ ਇਸਤਿਹਾਰ ਐਮਸੀਐਮਸੀ ਦੀ ਪੂਰਵ ਪ੍ਰਵਾਨਗੀ ਦੇ ਨਹੀਂ ਚਲਾਇਆ ਜਾ ਸਕਦਾ ਹੈ। ਪ੍ਰਿੰਟ ਮੀਡੀਆ ਵਿਚ ਵੀ 31 ਮਈ ਅਤੇ 1 ਜੂਨ ਨੂੰ ਛੱਪਣ ਵਾਲੇ ਇਸਤਿਹਾਰ ਐਮਸੀਐਮਸੀ ਤੋਂ ਪ੍ਰੀ ਸਰਟੀਫਾਇਡ ਹੋਣੇ ਲਾਜਮੀ ਹਨ।
ਅੰਮ੍ਰਿਤਸਰ 21 ਮਈ 2024– ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ...