April 28, 2026

Punjab

Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.

ਅੰਮਿ੍ਰਤਸਰ, 29 ਅਪ੍ਰੈਲ 2024— ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ.-2 ਸ਼੍ਰੀ ਲਾਲ ਵਿਸਵਾਸ ਬੈਂਸ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਟਾਰੀ ਵਿਧਾਨ ਸਭਾ ਅਧੀਨ ਆਉਂਦੇ ਦਿੱਲੀ ਪਬਲਿਕ ਸਕੂਲ ਵਿਖੇ ਵੋਟਰ ਜਾਗਰੂਕਤਾ ਹਿਊਮਨ ਚੇਨ ਬਣਾਈ ਗਈ। ਸਕੂਲ ਦੇ ਇਲੈਕਟ੍ਰੋਲ ਲਿਟਰੇਸੀ ਕਲੱਬ ਵਲੋਂ ਇਹ ਹਿਊਮਨ ਚੇਨ  ‘ਵੋਟ ਫ਼ਾਰ ਸ਼ੋਅਰ’ ਅਧਾਰਿਤ ਥੀਮ ਤੇ ਬਣਾਈ ਗਈ। ਇਸ ਹਿਊਮਨ ਚੇਨ ਨੂੰ ਬਣਾਉਣ ਦਾ ਮੁੱਖ ਮਕਸਦ ਆਮ ਜਨਤਾ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਹੈ।ਇਸ ਮੌਕੇ ਆਪਣੇ ਸੰਬੋਧਨ ਵਿੱਚ ਅਟਾਰੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਪ੍ਰਿੰਸੀਪਲ ਕਰਮਜੀਤ ਸਿੰਘ ਨੇ ਕਿਹਾ ਕਿ ਭਾਰਤ ਇੱਕ ਲੋਕਤਾਂਤ੍ਰਿਕ ਦੇਸ਼ ਹੈ ਅਤੇ ਚੋਣਾਂ ਇਸਦਾ ਅਹਿਮ ਹਿੱਸਾ ਹਨ।ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅਜਿਹੀਆਂ ਗਤੀਵਿਧੀਆਂ ਭੱਵਿਖ ਵਿੱਚ ਵੀ ਜਾਰੀ ਰਹਿਣਗੀਆਂ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ, ਇਸ ਲਈ ਲੋਕਾਂ ਨੂੰ ਵੱਧ ਚੜ੍ਹ ਕੇ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹੂਲਤ ਲਈ ਕਈ ਮੋਬਾਈਲ ਐਪਾਂ ਤਿਆਰ ਕੀਤਾਆਂ ਗਈਆਂ ਹਨ,ਜਿਹਨਾਂ ਦਾ ਉਪਯੋਗ ਕਰਕੇ ਵੋਟਰ ਘਰ ਬੈਠੇ ਹੀ ਚੋਣਾਂ ਸਬੰਧੀ ਸਾਰੀ ਲੋੜੀਂਦੀ ਜਾਣਕਾਰੀ ਹਾਸਿਲ ਕਰ ਸਕਦੇ ਹਨ।ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪ੍ਰਣ ਲਿਆ ਕਿ ਉਹ ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਦੇ ਹੋਏ ਵੋਟ ਬਣਵਾਉਣ ਅਤੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨਗੇ।ਇਸ ਮੌਕੇ ਚੋਣ ਕਾਨੂੰਗੋ ਹਰਜੀਤ ਕੌਰ, ਪ੍ਰਿੰਸੀਪਲ ਅਮਰੀਕ ਸਿੰਘ,ਪ੍ਰਿੰਸੀਪਲ ਅਵਤਾਰ ਸਿੰਘ.ਪ੍ਰਿੰਸੀਪਲ ਮੋਨੀਕਾ ਮੈਣੀ ਅਤੇ ਰਵਿੰਦਰ ਸਿੰਘ ਹਾਜ਼ਰ ਸਨ।
ਅੰਮਿ੍ਰਤਸਰ, 29 ਅਪ੍ਰੈਲ 2024– ਸ਼੍ਰੀ ਨਿਕਾਸ ਕੁਮਾਰ, ਆਈ.ਏ.ਐਸ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਅੰਮ੍ਰਿਤਸਰ ਨੇ ਜ਼ਿਲਾ ਵਾਤਾਵਰਣ ਕਮੇਟੀ ਦੀ ਮੀਟਿੰਗ ਵਿਚ ਜਿਲੇ ਦੇ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਕੂੜਾ ਪ੍ਰਬੰਧਨ ਨੂੰ ਬਿਹਤਰ ਢੰਗ ਨਾਲ ਅਮਲ ਵਿੱਚ ਲਿਆਉਣ ਉੱਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ ਇਕੱਠਾ ਕਰਕੇ ਇਸ ਦਾ ਠੋਸ ਪ੍ਰਬੰਧ ਕੀਤਾ ਜਾਵੇ ਤਾਂ ਕਿ ਸ਼ਹਿਰ ਅਤੇ ਪਿੰਡਾਂ ਦੀ ਸਫਾਈ ਵਿੱਚ ਆਮ ਲੋਕਾਂ ਦਾ ਸਾਥ ਵੀ ਮਿਲ ਸਕੇ। ਸਬੰਧਤ ਮੀਟਿੰਗ ਨੂੰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਹੋਰ ਵਿਭਾਗਾਂ ਦਾ ਸਾਥ ਲੈਣ ਲਈ ਸਹਿਯੋਗ ਮੰਗਿਆ ਗਿਆ। ਮੀਟਿੰਗ ਦੋਰਾਨ ਸ਼ਹਿਰੀ ਖੇਤਰਾਂ ਅਤੇ ਪੇਂਡੂ ਖੇਤਰਾਂ ਵਿੱਚ ਪੈਦਾ ਹੋਣ ਵਾਲੇ ਕੂੜੇ ਦੀ ਸਾਂਭ ਸੰਭਾਲ ਤੋਂ ਇਲਾਵਾ ਪਲਾਸਟਿਕ ਵੇਸਟ ਦੀ ਸਾਂਭ ਸੰਭਾਲ, ਗੰਦੇ ਪਾਣੀ ਦੀ ਟਰੀਟਮੈਂਟ, ਸਿੰਗਲ ਯੂਜ ਪਲਾਸਟਿਕ ਤੇ ਰੋਕਥਾਮ, ਹਵਾ ਪ੍ਰਦੂਸ਼ਣ ਅਤੇ ਹੋਰ ਵਾਤਾਵਰਣ ਦੇ ਮੁਦਿਆ ਬਾਰੇ ਸਬੰਧਤ ਵਿਭਾਗਾ ਨਾਲ ਚੱਲ ਰਹੇ ਕੰਮਾਂ ਦੀ ਸਮਿਖਿਆ ਕੀਤੀ ਗਈ। ਮੀਟਿੰਗ ਵਿੱਚ ਅੰਮ੍ਰਿਤਸਰ ਸ਼ਹਿਰ ਲਈ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਤਹਿਤ ਆਏ ਫੰਡਾਂ ਦੇ ਖਰਚੇ ਸਬੰਧੀ ਵੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨੇ ਸਬੰਧਤ ਵਿਭਾਗਾਂ  ਦੇ ਮੁਖਿਆਂ ਨਾਲ ਜ਼ਿਲ੍ਹਾ ਵਾਤਾਵਰਣ ਪਲਾਨ ਅੰਮ੍ਰਿਤਸਰ ਵਿੱਚ ਦਰਜ ਵੱਖ-ਵੱਖ ਕੰਮਾਂ ਨੂੰ ਪ੍ਰਾਪਤ ਕਰਨ ਦੇ ਟੀਚਿਆ ਨੂੰ ਸਮਾਂਬੱਧ ਤਰੀਕੇ ਨਾਲ ਸਿਰੇ ਚੜਾਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਮੀਟਿੰਗ ਦੋਰਾਨ ਸ਼੍ਰੀ ਸੁਖਦੇਵ ਸਿੰਘ, ਵਾਤਾਵਰਣ ਇੰਜੀਨੀਅਰ, ਸ਼੍ਰੀ ਵਿਨੋਦ ਕੁਮਾਰ, ਸਹਾਇਕ ਵਾਤਾਵਰਣ ਇੰਜੀਨੀਅਰ, ਸ਼੍ਰੀ ਸੰਦੀਪ ਮਲਹੋਤਰਾ, ਜ਼ਿਲਾ ਵਿਕਾਸ ਅਤੇ ਪੰਚਾਇਤ ਅਫਸਰ, ਡਾ. ਕਿਰਨ, ਮੈਡੀਕਲ ਹੈਲਥ ਅਫਸਰ ਅਤੇ ਹੋਰ ਅਧਿਕਾਰੀ ਮੋਜੂਦ ਸਨ।
ਫ਼ਰੀਦਕੋਟ 29 ਅਪ੍ਰੈਲ,2024 ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਸਾਲ 2023-24 ਤਹਿਤ ਜ਼ਿਲ੍ਹਾ ਭਾਸ਼ਾ ਵਿਭਾਗ ਵਲੋਂ...
ਬਠਿੰਡਾ, 29 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਪੁਲਿਸ ਚੋਣ ਸੈੱਲ ਵਿਖੇ...