April 29, 2026

Punjab

Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.

ਮਾਨਸਾ, 24 ਫਰਵਰੀ :ਜ਼ਿਲ੍ਹਾ ਚੋਣ ਅਫਸਰ ਸ਼੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੋਟਰਾਂ ਨੂੰ ਵੋਟਾਂ...
ਸ੍ਰੀ ਮੁਕਤਸਰ ਸਾਹਿਬ 24 ਫਰਵਰੀ  ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ...
ਅੰਮਿ੍ਰਤਸਰ, 23 ਫਰਵਰੀ 2024 (      )-ਪੰਜਾਬ ਸਰਕਾਰ ਵੱਲੋਂ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਰੰਗਲਾ ਪੰਜਾਬ ਮੇਲੇ ਵਿਚ ਪੰਜਾਬੀਆਂ ਦੀ ਨਿਰਸਾਵਰਥ ਸੇਵਾ ਭਾਵਨਾ ਦੇ ਪਹਿਲੂ ਨੂੰ ਵੀ ਵਿਸ਼ੇਸ਼ ਤੌਰ ਉਤੇ ਲੋਕਾਂ ਸਾਹਮਣੇ ਉਭਾਰਨ ਦੀ ਕੋਸਿਸ਼ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬੀਆਂ ਵੱਲੋਂ ਲੰਗਰ ਰੂਪੀ ਭੋਜਨ ਉਤੇ ਦਿੱਤੇ ਜਾ ਰਹੇ ਦਾਨ ਦੇ ਨਾਲ-ਨਾਲ ਸਮੇਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਕਿਤਾਬਾਂ ਦਾਨ ਕਰਨ ਦੀ ਪਿਰਤ ਵੀ ਸ਼ੁਰੂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ 24 ਫਰਵਰੀ ਤੋਂ 29 ਫਰਵਰੀ ਤੱਕ ਇਹ ਸੇਵਾ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਮੁੱਖ ਰਸਤੇ ਹੈਰੀਟੇਜ਼ ਸਟਰੀਟ ਵਿਚ ਚਲਾਈ ਜਾਵੇਗੀ।  ਡਿਪਟੀ ਕਮਿਸ਼ਨਰ ਦੀ ਯੋਜਨਾਬੰਦੀ ਨੂੰ ਹਕੀਕੀ ਰੂਪ ਦੇਣ ਲਈ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ ਇਸ ਸਬੰਧੀ ਅਧਿਕਾਰੀਆਂ ਨਾਲ ਵਿਰਾਸਤੀ ਸਟਰੀਟ ਵਿਚ ਮੀਟਿੰਗ ਕੀਤੀ ਅਤੇ ਮੌਕੇ ਦਾ ਜਾਇਜ਼ਾ ਲਿਆ। ਉਨਾਂ ਇਸ ਮੌਕੇ ਦੱਸਿਆ ਕਿ ਇਸ ਸੇਵਾ ਵਿਚ ਆਮ ਸ਼ਹਿਰੀਆਂ ਨੂੰ ਸ਼ਾਮਿਲ ਕਰਨ ਲਈ ਸਾਡੀ ਗੱਡੀਆਂ ਸ਼ਹਿਰ ਦੀਆਂ ਗਲੀਆਂ ਵਿਚ ਅਨਾੳੂਸਮੈਂਟ ਕਰ ਰਹੀਆਂ ਹਨ, ਤਾਂ ਕਿ ਪੰਜਾਬੀਆਂ ਨੂੰ ਕਿਤਾਬਾਂ ਦਾਨ ਲਈ ਅੱਗੇ ਲਿਆਂਦਾ ਜਾਵੇ। ਉਨਾਂ ਦੱਸਿਆ ਕਿ ਲੋੜਵੰਦ ਬੱਚਿਆਂ ਲਈ ਕਿਤਾਬਾਂ ਦੇ ਦਾਨ ਤੋਂ ਇਲਾਵਾ ਘਰਾਂ ਵਿਚ ਪਏ ਕੱਪੜੇ ਤੇ ਹੋਰ ਅਜਿਹਾ ਸਮਾਨ ਜੋ ਕਿਸੇ ਜ਼ਰੂਰਤਮੰਦ ਦੇ ਕੰਮ ਆ ਸਕਦਾ ਹੈ, ਨੂੰ ਵੀ ਇਸ ਮੌਕੇ ਦਾਨ ਵਜੋਂ ਲਿਆ ਜਾਵੇਗਾ ਤੇ ਅੱਗੇ ਲੋੜਵੰਦਾਂ ਤੱਕ ਪੁੱਜਦਾ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਉਕਤ ਗੱਡੀਆਂ ਵਿਚ ਵੀ ਲੋਕ ਇਹ ਦਾਨ ਦੇ ਸਕਦੇ ਹਨ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਸਭ ਤੋਂ ਉਤਮ ਦਾਨ ਮੰਨੇ ਜਾਂਦੇ ਖੂਨ ਦੇ ਦਾਨ ਲਈ ਵਿਸ਼ੇਸ ਖੂਨਦਾਨ ਕੈਂਪ ਵੀ ਇਸ ਗਲੀ ਵਿਚ ਲਗਾਇਆ ਜਾਵੇਗਾ। ਉਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਆਓ, ਸਾਰੇ ਇਕੱਠੇ ਹੋ ਕੇ ਅਪਣਤ, ਉਦਾਰਤਾ ਅਤੇ ਭਾਈਚਾਰੇ ਦੀ ਭਾਵਨਾ ਦਾ ਜਸ਼ਨ ਮਨਾਈਏ, ਜੋ ਕਿ ਪੰਜਾਬ ਦੇ ਇਤਹਾਸ ਤੇ ਸਭਿਆਚਾਰ ਦੀ ਮੂਲ ਪਛਾਣ ਹੈ। ਇਸ ਮੌਕੇ ਸੋਸ਼ਲ ਵੈਲਫੇਅਰ ਅਧਿਕਾਰੀ ਸ੍ਰੀ ਪਲਵ ਸ੍ਰੇਸ਼ਟਾ, ਪੁਲਿਸ, ਰੈਡ ਕਰਾਸ ਤੇ ਸੈਰ ਸਪਾਟਾ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਬਠਿੰਡਾ, 23 ਫਰਵਰੀ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਐਸ.ਐਸ.ਡੀ. ਗਰਲਜ਼ ਕਾਲਜ ਵਿਖੇ ਜਿਲ੍ਹਾ ਪ੍ਰਸ਼ਾਸ਼ਨ, ਯੁਵਕ ਸੇਵਾਵਾਂ ਵਿਭਾਗ, ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਅਤੇ ਸਮੂਹ ਰੈੱਡ...