April 29, 2026

Punjab

Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.

ਅੰਮ੍ਰਿਤਸਰ 20 ਫਰਵਰੀ 2024: ਸਰਕਾਰੀ ਕਾਲਜ ਅਜਨਾਲਾ ਵਿਖੇ  ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਅੰਮ੍ਰਿਤਸਰ ਵੱਲੋਂ ਇੱਕ ਰੋਜਾ ਸੈਮੀਨਾਰ...
ਲੁਧਿਆਣਾ, 20 ਫਰਵਰੀ (000) – ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ...
ਸ੍ਰੀ ਮੁਕਤਸਰ ਸਾਹਿਬ, 20 ਫਰਵਰੀ:                                                  ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਪਿੰਡ ਬੋਦੀਵਾਲਾ ਖੜਕ...
ਫਾਜ਼ਿਲਕਾ 20 ਫਰਵਰੀ  ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਨੂੰ ਉਤਪਾਦਕ ਕਿਸਾਨਾਂ ਨੂੰ ਉਨਾਂ ਦੇ ਫਸਲੀ ਉਤਪਾਦਨ ਦੇ ਮੰਡੀਕਰਨ ਵਿੱਚ ਸਹਾਇਤਾ ਦੀ ਲੜੀ ਤਹਿਤ ਮਿਡ ਡੇ ਮੀਲ ਵਿੱਚ ਵਿਦਿਆਰਥੀਆਂ ਨੂੰ ਕਿਨੂੰ ਦੇਣ ਦੇ ਕੀਤੇ ਗਏ ਫੈਸਲੇ ਦੇ ਮੱਦੇ ਨਜ਼ਰ ਪੰਜਾਬ ਅਗਰੋ ਵੱਲੋਂ ਲਗਾਤਾਰ ਕਿਸਾਨਾਂ ਤੋਂ ਕਿੰਨੂ ਦੀ ਖਰੀਦ ਕਰਕੇ ਵੱਖ-ਵੱਖ ਜ਼ਿਲਿਆਂ ਵਿੱਚ ਸਕੂਲਾਂ ਤੱਕ ਕਿੰਨੂ ਭੇਜਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਸੋਮਵਾਰ ਲਈ ਇਥੋਂ ਪਿਛਲੇ ਦਿਨੀ ਕਿੰਨੂੰ ਭੇਜਿਆ ਗਿਆ ਸੀ ਜੋ ਕਿ ਫਿਰੋਜ਼ਪੁਰ, ਫਰੀਦਕੋਟ, ਕਪੂਰਥਲਾ, ਬਰਨਾਲਾ, ਤਰਨ ਤਾਰਨ ਅਤੇ ਅੰਮ੍ਰਿਤਸਰ ਜ਼ਿਲਿਆਂ ਵਿੱਚ  ਸੋਮਵਾਰ ਨੂੰ ਕਿੰਨੂ ਵੰਡਿਆ ਗਿਆ ਸੀ । ਇਸੇ ਤਰ੍ਹਾਂ ਅੱਜ ਮੰਗਲਵਾਰ ਨੂੰ ਜ਼ਿਲ੍ਹਾ ਲੁਧਿਆਣਾ, ਜਲੰਧਰ, ਫਤਿਹਗੜ੍ਹ ਸਾਹਿਬ,ਪਠਾਨਕੋਟ ਅਤੇ ਐਸਬੀਐਸ ਨਗਰ ਦੇ ਸਕੂਲਾਂ ਲਈ ਕਿੰਨੂ ਭੇਜਿਆ ਗਿਆ ਹੈ ਜੋ ਕਿ ਅੱਜ ਇਹਨਾਂ ਜ਼ਿਲ੍ਹਿਆਂ ਵਿੱਚ ਵਿਦਿਆਰਥੀਆਂ ਨੂੰ ਵੰਡਿਆ ਗਿਆ।  ਇਸੇ ਤਰ੍ਹਾਂ ਸਾਰੇ ਪੰਜਾਬ ਨੂੰ ਵੱਖ-ਵੱਖ ਜੋਨਾਂ ਵਿੱਚ ਵੰਡ ਕੇ ਰੋਜ਼ਾਨਾ ਆਧਾਰ ਤੇ ਵੱਖ-ਵੱਖ ਜ਼ਿਲਿਆਂ ਨੂੰ ਕਿੰਨੂ ਦੀ ਸਪਲਾਈ ਕੀਤੀ ਜਾ ਰਹੀ ਹੈ। ਇਸ ਮੌਕੇ ਪੰਜਾਬ ਐਗਰੋ ਦੇ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਐਗਰੋ ਵੱਲੋਂ ਲਗਾਤਾਰ ਕਿਸਾਨਾਂ ਤੋਂ ਖਰੀਦ ਕੀਤੀ ਜਾ ਰਹੀ ਹੈ।  ਉਹਨਾਂ ਨੇ ਦੱਸਿਆ ਕਿ ਪੰਜਾਬ ਐਗਰੋ ਵੱਲੋਂ ਕਿਸਾਨਾਂ ਦੀ ਮੰਗ ਅਨੁਸਾਰ ਇਹ ਖਰੀਦ ਸ਼ੁਰੂ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਉਨਾਂ ਦੀ ਫਸਲ ਦਾ ਭਰਪੂਰ ਲਾਭ ਮਿਲ ਸਕੇ।  ਸਰਕਾਰ ਤੇ ਇਸ ਫੈਸਲੇ ਦਾ ਕਿੰਨੂ ਬਾਗਬਾਨ ਸਵਾਗਤ ਕਰ ਰਹੇ ਹਨ। ਪਿੰਡ ਦੌਲਤਪੁਰਾ ਦੇ ਕਿਸਾਨ ਗੁਰਦੇਵ ਸਿੰਘ ਅਤੇ ਪਿੰਡ ਦੀਵਾਨ ਖੇੜਾ ਦੇ ਕਿਸਾਨ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਸਨੇ ਆਪਣਾ ਕਿਨੂੰ 15 ਰੁਪਏ ਕਿਲੋ ਦੇ ਹਿਸਾਬ ਨਾਲ ਪੰਜਾਬ ਐਗਰੋ ਨੂੰ ਦਿੱਤਾ ਹੈ। ਜਦਕਿ ਬਾਜ਼ਾਰ ਵਿੱਚ ਇਸ ਤੋਂ ਘੱਟ ਕੀਮਤ ਮਿਲ ਰਹੀ ਸੀ।  ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨ ਹਿੱਤ ਵਿੱਚ ਲਏ ਇਸ ਵੱਡੇ ਫੈਸਲੇ ਲਈ ਸਰਕਾਰ ਦਾ ਧੰਨਵਾਦ ਕੀਤਾ।