Category: Rupnagar (Ropar)
-

ਹਰਜੋਤ ਸਿੰਘ ਬੈਂਸ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਦੇ ਸਮੁੱਚੇ ਵਿਕਾਸ ਲਈ ਵੱਡੇ ਪ੍ਰੋਜੈਕਟਾਂ ਦੀ ਸੋਗਾਤ
ਸ੍ਰੀ ਅਨੰਦਪੁਰ ਸਾਹਿਬ 12 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼੍ਰੀ ਅਨੰਦਪੁਰ ਸਾਹਿਬ ਨੂੰ ਆਧੁਨਿਕ ਅਤੇ ਵਿਸ਼ਵ ਪੱਧਰੀ ਸ਼ਹਿਰ ਵਜੋਂ ਵਿਕਸਤ ਕਰਨ ਲਈ ਕਈ ਮਹੱਤਵਪੂਰਨ ਪ੍ਰੋਜੈਕਟਾਂ ਦੀਆ ਸੋਗਾਤਾਂ ਦਿਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸ਼ਹਿਰ ਨੂੰ ਸਮਾਰਟ ਸਿਟੀ ਤਰਜ਼ ’ਤੇ ਵਿਕਸਤ ਕਰਨਾ ਹੈ, ਜਿਸ ਨਾਲ ਇਥੋਂ ਦੇ ਵਸਨੀਕਾਂ ਅਤੇ ਆਉਣ…
-

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਨਾਲ ਵਿਸ਼ੇਸ਼ ਮੁਲਾਕਾਤ
ਸ੍ਰੀ ਅਨੰਦਪੁਰ ਸਾਹਿਬ 11 ਅਪ੍ਰੈਲ: ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹੋਲਾ ਮਹੱਲਾ ਦੌਰਾਨ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਅਤੇ ਵਾਤਾਵਰਣ ਸੰਭਾਲ ਵਿੱਚ ਦਿੱਤੇ ਗਏ ਅਹਿਮ ਸਹਿਯੋਗ ਲਈ ਸਿੰਘ…
-

ਡਿਪਟੀ ਕਮਿਸ਼ਨਰ ਵੱਲੋਂ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ
ਰੂਪਨਗਰ, 9 ਅਪ੍ਰੈਲ:- ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵੱਲੋਂ ਅੱਜ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਮੰਡੀ ਵਿੱਚ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿਖੇ ਪ੍ਰੇਸ਼ਾਨੀ ਤੋ ਬਚਣ ਲਈ ਕੇਵਲ ਸੁੱਕੀ ਫ਼ਸਲ ਹੀ ਲਿਆਉਣ। ਡਿਪਟੀ ਕਮਿਸ਼ਨਰ…
-

ਡਿਪਟੀ ਕਮਿਸ਼ਨਰ ਵਲੋਂ ਵਰਖਾ ਤੋਂ ਬਚਾਅ ਲਈ ਮੰਡੀਆਂ ਵਿੱਚ ਯੋਗ ਪ੍ਰਬੰਧ ਕਰਨ ਦੀ ਹਦਾਇਤ
ਰੂਪਨਗਰ, 07 ਅਪ੍ਰੈਲ: ਰੱਬੀ ਸੀਜ਼ਨ 2026-27 ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਵਰਖਾ ਤੋਂ ਬਚਾਅ ਲਈ ਮੰਡੀਆਂ ਵਿੱਚ ਯੋਗ ਪ੍ਰਬੰਧ ਕਰਨ ਦੀ ਹਦਾਇਤ ਜਾਰੀ ਕੀਤੀ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ…
-

ਐਮਪੀ ਕੰਗ ਅਤੇ ਵਿਧਾਇਕ ਚੱਢਾ ਨੇ ਰੰਗੀਲਪੁਰ ਤੋਂ ਬਰਦਾਰ ਤੱਕ ਜਾਂਦੀ ਸੜਕ ਦੇ ਨਵੀਨੀਕਰਣ ਦਾ ਨੀਂਹ ਪੱਥਰ ਰੱਖਿਆ
ਰੂਪਨਗਰ, 06 ਅਪ੍ਰੈਲ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਅਤੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਲਗਭਗ 5.60 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਐਨ.ਐਚ-205 ਤੋਂ ਰੰਗੀਲਪੁਰ-ਮੀਆਂਪੁਰ-ਪੁਰਖਾਲੀ ਅੱਪ ਟੂ ਬਰਦਾਰ ਸੜਕ ਦੇ ਨਵੀਨੀਕਰਣ ਦੇ ਕੰਮ ਲਈ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ…
-

20 ਸਾਲਾਂ ਤੋਂ ਲਟਕਿਆ ਪ੍ਰੋਜੈਕਟ “ਨੰਗਲ-ਭਾਖੜਾ ਡੈਮ ਮਿਊਜ਼ਿਅਮ” ਹੁਣ ਤੇਜ਼ੀ ਨਾਲ ਹੋ ਰਿਹਾ ਮੁਕੰਮਲ- ਹਰਜੋਤ ਬੈਂਸ
ਨੰਗਲ 06 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੰਗਲ ਸ਼ਹਿਰ ਵਿੱਚ ਆਧੁਨਿਕ “ਨੰਗਲ-ਭਾਖੜਾ ਡੈਮ ਮਿਊਜ਼ਿਅਮ” ਦਾ ਨਿਰਮਾਣ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਇਹ ਮਿਊਜ਼ਿਅਮ ਨਾ ਸਿਰਫ਼ ਇਲਾਕੇ ਦੀ ਇਤਿਹਾਸਕ ਅਤੇ ਤਕਨੀਕੀ ਵਿਰਾਸਤ ਨੂੰ ਦਰਸਾਏਗਾ, ਸਗੋਂ ਬਾਹਰੋਂ ਆਉਣ ਵਾਲੇ ਸੈਲਾਨੀਆਂ ਲਈ ਇੱਕ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਵੀ ਬਣੇਗਾ। ਉਨ੍ਹਾਂ ਕਿਹਾ…
-

ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਹਨੂੰਮਾਨ ਜਨਮ ਉਤਸਵ ਮੌਕੇ ਕੋਟਲਾ ਆਸ਼ਰਮ ਦਾ ਦੌਰਾ
ਸ੍ਰੀ ਅਨੰਦਪੁਰ ਸਾਹਿਬ 03 ਅਪ੍ਰੈਲ : ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਵੱਲੋਂ ਬੀਤੀ ਸ਼ਾਮ ਹਨੂੰਮਾਨ ਜੈਯੰਤੀ ਦੇ ਪਵਿੱਤਰ ਅਵਸਰ ਅਤੇ ਰਾਸ਼ਟਰੀ ਸੰਤ ਬਾਬਾ ਬਾਲ ਜੀ ਮਹਾਰਾਜ ਦੇ ਜਨਮ ਦਿਨ ਮੌਕੇ ਸ਼੍ਰੀ ਰਾਧਾ ਕ੍ਰਿਸ਼ਨ ਆਸ਼ਰਮਕੋਟਲਾ ਪਾਵਰ ਹਾਊਸ, ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ੇਸ਼ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਬਾਬਾ ਜੀ ਦੇ ਦਰਸ਼ਨ ਕਰਕੇ ਉਨ੍ਹਾਂ ਦਾ…
-

ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਹਨੂੰਮਾਨ ਜੈਯੰਤੀ ਮੌਕੇ ਧਾਰਮਿਕ ਸਮਾਗਮ ਵਿੱਚ ਸ਼ਿਰਕਤ
ਨੰਗਲ 02 ਅਪ੍ਰੈਲ: ਹਨੂੰਮਾਨ ਜੈਯੰਤੀ ਦੇ ਪਾਵਨ ਮੌਕੇ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸ਼ਿਵਾਲਿਕ ਅਵੈਨਿਊ, ਨੰਗਲ ਵਿਖੇ ਸਥਿਤ ਹਨੂੰਮਾਨ ਮੰਦਿਰ ਵਿੱਚ ਆਯੋਜਿਤ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ। ਇਸ ਮੌਕੇ ਮੰਦਿਰ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦੀ ਹਾਜ਼ਰੀ ਦਰਜ ਹੋਈ, ਜਿੱਥੇ ਭਗਤਾਂ ਨੇ ਬੜੀ ਸ਼ਰਧਾ ਅਤੇ ਭਾਵਨਾ ਨਾਲ ਬਜਰੰਗ ਬਲੀ ਜੀ ਦਾ ਜਨਮ…
-

ਨੰਗਲ ਝੀਲ ‘ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨੰਗਲ, 31 ਮਾਰਚ:ਨੰਗਲ ਨੂੰ ਆਧੁਨਿਕ ਬੁਨਿਆਦੀ ਢਾਂਚੇ, ਹੁਨਰ ਵਿਕਾਸ ਅਤੇ ਸੈਰ-ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕਰਨ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 75 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ, ਕਾਰਗਿਲ ਸ਼ਹੀਦ ਕੈਪਟਨ ਅਮੋਲ ਕਾਲੀਆ ਦੇ ਨਾਮ ‘ਤੇ 23 ਕਰੋੜ ਰੁਪਏ…
-

ਨੰਗਲ ਦੇ ਇਤਿਹਾਸ ਵਿੱਚ ਸੁਨਿਹਰੀ ਅੱਖਰਾਂ ਨਾਲ ਦਰਜ ਹੋਵੇਗਾ 31 ਮਾਰਚ- ਹਰਜੋਤ ਬੈਂਸ
ਨੰਗਲ 29 ਮਾਰਚ: ਨੰਗਲ ਸ਼ਹਿਰ ਲਈ 31 ਮਾਰਚ ਦਾ ਦਿਨ ਇਤਿਹਾਸਕ ਸਾਬਤ ਹੋਣ ਜਾ ਰਿਹਾ ਹੈ, ਜੋ ਆਉਣ ਵਾਲੀਆਂ ਪੀੜੀਆਂ ਵੱਲੋਂ ਵੀ ਯਾਦ ਰੱਖਿਆ ਜਾਵੇਗਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਣਥੱਕ ਮਿਹਨਤ ਅਤੇ ਵਚਨਬੱਧਤਾ ਸਦਕਾ ਨੰਗਲ ਵਿੱਚ ਵਿਕਾਸ ਦੀ ਇੱਕ ਨਵੀਂ ਲਹਿਰ ਦਿਖਾਈ ਦੇ ਰਹੀ ਹੈ। ਇਸ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ…
-

ਨਗਰ ਕੌਂਸਲ ਰੂਪਨਗਰ ਵੱਲੋਂ ਬਾਈਪਾਸ ‘ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਕਾਰਵਾਈ, 1500 ਰੁਪਏ ਦਾ ਕੱਟਿਆ ਚਲਾਨ
ਰੂਪਨਗਰ, 28 ਮਾਰਚ: ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਮਕਸਦ ਨਾਲ ਨਗਰ ਕੌਂਸਲ ਰੂਪਨਗਰ ਵੱਲੋਂ ਸਖ਼ਤ ਕਾਰਵਾਈ ਕਰਦੇ ਹੋਏ ਬਾਈਪਾਸ ‘ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਚਲਾਨ ਕੱਟੇ ਜਾ ਰਹੇ ਹਨ। ਇਸ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਮੁਹੰਮਦ ਨਵੀ ਵਾਸੀ ਸ਼ਾਮਪੁਰਾ ਨੂੰ 1500 ਰੁਪਏ ਜੁਰਮਾਨਾ ਕੀਤਾ ਗਿਆ ਅਤੇ ਗੱਡੀ ਦਾ ਵੀ ਚਲਾਨ ਕੀਤਾ…
-

ਜ਼ਿਲ੍ਹੇ ਵਿੱਚ ਪੈਟਰੋਲ/ਡੀਜ਼ਲ ਤੇ ਐਲ ਪੀ ਜੀ ਦੀ ਕੋਈ ਘਾਟ ਨਹੀਂ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ
ਰੂਪਨਗਰ, 28 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਵੱਲੋਂ ਅੱਜ ਅਧਿਕਾਰੀਆਂ ਅਤੇ ਆਇਲ ਮਾਰਕੀਟਿੰਗ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਇੱਕ ਮਹੱਤਵਪੂਰਣ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਰੂਪਨਗਰ ਡਾ. ਕਿੰਮੀ ਵਨੀਤ ਕੌਰ ਸੇਠੀ, ਸੇਲਜ਼ ਅਫ਼ਸਰ (ਆਇਲ ਮਾਰਕੀਟਿੰਗ ਕੰਪਨੀਆਂ) ਅਤੇ ਜ਼ਿਲ੍ਹੇ ਦੇ ਵੱਖ-ਵੱਖ ਪੈਟਰੋਲ ਪੰਪਾਂ ਦੇ ਮਾਲਕਾਂ ਨੇ…
-

ਡਾ. ਵਿਨੈ ਕੁਮਾਰ ਨੇ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਸੰਭਾਲਿਆ ਅਹੁਦਾ
ਰੂਪਨਗਰ, 27 ਮਾਰਚ: ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਹੁਕਮਾਂ ਤੇ ਜ਼ਿਲ੍ਹਾ ਰੂਪਨਗਰ ਵਿੱਚ ਡਾ. ਵਿਨੈ ਕੁਮਾਰ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਦਾ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਤੋਂ ਬਾਅਦ ਗੱਲਬਾਤ ਕਰਦਿਆਂ ਡਾ. ਵਿਨੈ ਕੁਮਾਰ…
-

ਚਾਰ ਸਾਲ ਭਗਵੰਤ ਮਾਨ ਦੇ ਨਾਲ: ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਲੋਕਾਂ ਨਾਲ ਸੰਵਾਦ ਦੀ ਕੀਤੀ ਗਈ ਸ਼ੁਰੂਆਤ
ਸ੍ਰੀ ਚਮਕੌਰ ਸਾਹਿਬ, 27 ਮਾਰਚ: ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਹਲਕੇ ਵਿੱਚ ਲੋਕਾਂ ਨਾਲ ਸਿੱਧਾ ਸੰਵਾਦ ਸ਼ੁਰੂ ਕੀਤਾ ਗਿਆ ਜਿਸ ਤਹਿਤ ਉਨ੍ਹਾਂ ਵੱਖ-ਵੱਖ ਪਿੰਡਾਂ ਕੋਟਲੀ, ਦੁੱਗਰੀ, ਸ਼ਾਂਤਪੁਰ, ਰੋਲੂਮਾਜਰਾ ਆਦਿ ਪਿੰਡਾਂ ਵਿੱਚ ਲੋਕਾਂ ਨਾਲ ਮਿਲ ਕੇ ਸਰਕਾਰ ਦੀਆਂ ਲੋਕ ਹਿੱਤ ਪ੍ਰਾਪਤੀਆਂ…
-

ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋ ਖਤਮ ਕਰਨ ਲਈ ਆਮ ਲੋਕ ਸਹਿਯੋਗ ਦੇਣ
ਨੰਗਲ/ ਸ੍ਰੀ ਅਨੰਦਪੁਰ ਸਾਹਿਬ 26 ਮਾਰਚ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ ਵੱਡਾ ਲੋਕ ਸਮਰਥਨ ਮਿਲ ਰਿਹਾ ਹੈ। ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੀ ਅਗਵਾਈ ਹੇਠ ਇਹ ਮੁਹਿੰਮ ਲਗਾਤਾਰ ਚੱਲ ਰਹੀ ਹੈ। ਉਨ੍ਹਾਂ…
-

27 ਮਾਰਚ ਨੂੰ ਨੰਗਲ ਦੇ ਵਕੀਲਾਂ ਨੂੰ ਮਿਲਣਗੇ ਨਵੇਂ ਚੈਂਬਰ- ਹਰਜੋਤ ਸਿੰਘ ਬੈਂਸ
ਨੰਗਲ 24 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ 27 ਮਾਰਚ ਨੂੰ ਨੰਗਲ ਦੇ ਵਕੀਲ ਸਾਹਿਬਾਨਾਂ ਨੂੰ ਨਵੇਂ ਚੈਂਬਰ ਸੌਂਪੇ ਜਾਣਗੇ। ਇਹ ਕਦਮ ਵਕੀਲਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਾ ਹੈ ਅਤੇ ਇਸ ਨਾਲ ਉਨ੍ਹਾਂ ਨੂੰ ਆਪਣੇ ਕੰਮਕਾਜ ਲਈ ਸੁਵਿਧਾਜਨਕ ਮਾਹੌਲ ਮਿਲੇਗਾ। ਕੈਬਨਿਟ ਮੰਤਰੀ…
-

31 ਮਾਰਚ ਨੂੰ ਨੰਗਲ ਆਉਣਗੇ ਮੁੱਖ ਮੰਤਰੀ, ਦੇਣਗੇ ਵੱਡੀਆਂ ਵਿਕਾਸੀ ਸੋਗਾਤਾਂ- ਹਰਜੋਤ ਬੈਂਸ
ਨੰਗਲ 24 ਮਾਰਚ: ਨੰਗਲ ਸ਼ਹਿਰ ਦੇ ਵਸਨੀਕਾਂ ਲਈ ਖੁਸ਼ਖਬਰੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 31 ਮਾਰਚ ਨੂੰ ਨੰਗਲ ਦੌਰੇ ’ਤੇ ਆ ਰਹੇ ਹਨ, ਜਿੱਥੇ ਉਹ ਸ਼ਹਿਰ ਨੂੰ ਕਈ ਵੱਡੀਆਂ ਵਿਕਾਸੀ ਸੋਗਾਤਾਂ ਦੇਣਗੇ। ਇਸ ਦੌਰੇ ਦੌਰਾਨ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਮਹੱਤਵਪੂਰਨ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ। …
-

ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਵਿਖੇ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਜਾਂਚ ਕੈਂਪ ਆਯੋਜਿਤ
ਕੀਰਤਪੁਰ ਸਾਹਿਬ 24 ਮਾਰਚ: ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਵਿਖੇ ਗਰਭਵਤੀ ਮਹਿਲਾਵਾਂ ਦੀ ਸਿਹਤ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਹ ਕੈਂਪ ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਐਸ.ਐੱਮ.ਓ ਕੀਰਤਪੁਰ ਸਾਹਿਬ ਡਾ. ਸੁਰਜੀਤ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਹ ਕੈਂਪ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਲਗਾਇਆ…
-

ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਪ੍ਰੋਗਰਾਮ ਦੌਰਾਨ ਪੁਸਤਕ ਪ੍ਰਦਰਸ਼ਨੀ ਆਯੋਜਿਤ
ਰੂਪਨਗਰ, 23 ਮਾਰਚ: ਲੈਮਰਨ ਯੂਨੀਵਰਸਿਟੀ ਵਿਖੇ ਮਸ਼ਾਲ ਏ ਹਿੰਦ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਮਨਾਇਆ ਗਿਆ। ਇਸ ਦੌਰਾਨ ਜ਼ਿਲ੍ਹਾ ਭਾਸ਼ਾ ਦਫਤਰ ਰੂਪਨਗਰ ਵੱਲੋਂ ਪੁਸਤਕਾਂ ਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ, ਜਿਸ ਨੇ ਸਮਾਗਮ ਦੀ ਸ਼ੋਭਾ ਵਿੱਚ ਹੋਰ ਜਿਆਦਾ ਵਾਧਾ ਕਰ ਦਿੱਤਾ। ਯੂਨੀਵਰਸਿਟੀ ਦੇ ਨੌਜਵਾਨ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਵੱਲੋਂ ਇਸ ਪ੍ਰਦਰਸ਼ਨੀ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ।…
-

ਵਿਸ਼ਵ ਓਰਲ ਹੈਲਥ ਦਿਵਸ ਮੌਕੇ ਜੀ. ਐਨ .ਐਮ. ਸੀਨੀਅਰ ਸੈਕੈਂਡਰੀ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ
ਰੂਪਨਗਰ, 22 ਮਾਰਚ: ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ਵ ਓਰਲ ਹੈਲਥ ਦਿਵਸ ਮੌਕੇ ਜੀ.ਐਨ. ਐਮ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ ਅਤੇ ‘ਤੰਦਰੁਸਤ ਮੂੰਹ, ਖੁਸ਼ਹਾਲ ਜ਼ਿੰਦਗੀ’ ਵਿਸ਼ੇ ‘ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਇਨਾਮ ਵੰਡੇ ਗਏ।…