Category: Rupnagar (Ropar)
-

ਹੋਲਾ ਮਹੱਲਾ ਮੌਕੇ ਕੀਰਤਪੁਰ ਸਾਹਿਬ ਵਿੱਚ ਚਾਰ ਥਾਵਾਂ ‘ਤੇ ਆਮ ਆਦਮੀ ਕਲੀਨਿਕ ਸਥਾਪਿਤ
ਕੀਰਤਪੁਰ ਸਾਹਿਬ 01 ਮਾਰਚ: ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੋਲਾ ਮਹੱਲਾ ਮੌਕੇ ਕੀਰਤਪੁਰ ਸਾਹਿਬ ਵਿੱਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸੁਵਿਧਾ ਲਈ ਚਾਰ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਇਹ ਕਲੀਨਿਕ ਵਿਸ਼ੇਸ਼ ਤੌਰ ‘ਤੇ ਸਮਾਗਮ ਦੇ ਦੌਰਾਨ ਤੁਰੰਤ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਚਾਲੂ ਕੀਤੇ ਗਏ…
-

ਸ਼ਰਧਾਲੂਆਂ ਲਈ ਹੋਲਾ ਮਹੱਲਾ ਦੌਰਾਨ ਕੀਤੇ ਜਾ ਰਹੇ ਹਨ ਸੁਚਾਰੂ ਪ੍ਰਬੰਧ-ਮੇਲਾ ਅਫਸਰ
ਸ੍ਰੀ ਅਨੰਦਪੁਰ ਸਾਹਿਬ 01 ਮਾਰਚ: ਜਿਲ੍ਹਾਂ ਪ੍ਰਸਾਸ਼ਨ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਵਿੱਚ ਨਿਰੰਤਰ ਮੇਲਾ ਖੇਤਰ ਵਿੱਚ ਕੀਤੇ ਜਾ ਰਹੇ ਸੁਚਾਰੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿੱਚ 2 ਤੋ 4 ਮਾਰਚ ਤੱਕ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਲੱਖਾਂ ਸੰਗਤਾਂ ਗੁਰੂ ਨਗਰੀ ਪੁੱਜਦੀਆਂ ਹਨ, ਜਿਨ੍ਹਾਂ ਲਈ ਪ੍ਰਸਾਸ਼ਨ ਵੱਲੋਂ ਸੁਚਾਰੂ ਪ੍ਰਬੰਧ ਕੀਤੇ ਗਏ ਹਨ। ਸੁਖਪਾਲ ਸਿੰਘ ਮੇਲਾ ਅਫਸਰ ਵੱਲੋਂ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਸੁਚਾਰੂ ਕਰਨ ਲਈ ਖੁਦ…
-

ਵਿਰਾਸਤ-ਏ-ਖਾਲਸਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਤਿੰਨ ਦਿਨਾਂ ਕ੍ਰਾਫਟ ਮੇਲੇ ਦਾ ਆਯੋਜਨ
ਸ੍ਰੀ ਅਨੰਦਪੁਰ ਸਾਹਿਬ 01 ਮਾਰਚ: ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਵਿਰਾਸਤ-ਏ-ਖਾਲਸਾ ਵਿਖੇ 1 ਮਾਰਚ ਤੋਂ 3 ਮਾਰਚ 2026 ਤੱਕ ਤਿੰਨ ਦਿਨਾਂ ਕਰਾਫਟ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ ਜ਼ਿਲ੍ਹਾ ਰੂਪਨਗਰ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਬਣੇ ਸੈਲਫ ਹੈਲਪ ਗਰੁੱਪਾਂ ਦੇ ਮੈਂਬਰਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਦੀਆਂ ਪ੍ਰਦਰਸ਼ਨੀਆਂ…
-

ਹੋਲਾ ਮਹੱਲਾ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਸ਼ਾਸਨ ਵੱਲੋਂ ਪ੍ਰਬੰਧਾਂ ਦੀ ਸਮੀਖਿਆ, ਸ਼ਰਧਾਲੂਆਂ ਲਈ ਵਿਸ਼ੇਸ਼ ਸਹੂਲਤਾਂ ਯਕੀਨੀ ਬਣਾਈਆਂ
ਸ੍ਰੀ ਅਨੰਦਪੁਰ ਸਾਹਿਬ 01 ਮਾਰਚ: ਖਾਲਸਾਈ ਸ਼ਾਨੋ-ਸ਼ੌਕਤ ਦੇ ਪ੍ਰਤੀਕ ਹੋਲਾ ਮਹੱਲਾ ਤਿਉਹਾਰ ਮੌਕੇ 2 ਮਾਰਚ ਤੋਂ 4 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਪਹੁੰਚ ਰਹੇ ਹਨ। ਤਿਉਹਾਰ ਨੂੰ ਸੁਚਾਰੂ, ਸੁਰੱਖਿਅਤ ਅਤੇ ਵਿਵਸਥਿਤ ਢੰਗ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ…
-

ਐਚ.ਪੀ.ਵੀ. ਦਾ ਮੁੱਖ ਉਦੇਸ਼ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਕਰਨਾ – ਸਿਵਲ ਸਰਜਨ
ਰੂਪਨਗਰ, 28 ਫ਼ਰਵਰੀ: ਜ਼ਿਲ੍ਹਾ ਰੂਪਨਗਰ ਵਿੱਚ ਮਹਿਲਾਵਾਂ ਅਤੇ ਕਿਸ਼ੋਰੀਆਂ ਦੀ ਸਿਹਤ ਸੁਰੱਖਿਆ ਵੱਲ ਇਕ ਅਹਿਮ ਕਦਮ ਚੁੱਕਦੇ ਹੋਏ ਅੱਜ ਐਚ.ਪੀ.ਵੀ. (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਮੁਹਿੰਮ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਹੈ, ਜਿਸਦਾ ਮੁੱਖ ਉਦੇਸ਼ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਕਰਨਾ…
-

ਐਮਪੀ ਮਲਵਿੰਦਰ ਕੰਗ ਨੇ ਰੋਪੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ‘ਚ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਓਪਨ ਜ਼ਿੰਮਾ ਦਾ ਉਦਘਾਟਨ ਕੀਤਾ
ਰੂਪਨਗਰ, 28 ਫਰਵਰੀ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਅੱਜ ਰੋਪੜ ਸ਼ਹਿਰ ਵਿਖੇ ਕਰੀਬ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਓਪਨ ਜ਼ਿੰਮਾ ਦਾ ਉਦਘਾਟਨ ਕੀਤਾ। ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੀ ਹਾਜ਼ਰ ਸਨ। ਉਦਘਾਟਨ ਸਮੇਂ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ…
-

ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੁਣੇ ਗਏ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਸਰਕਾਰੀ ਕਾਲਜ ਰੂਪਨਗਰ ਵਿਖੇ ਅੱਜ
ਰੂਪਨਗਰ, 26 ਫਰਵਰੀ: ਵਧੀਕ ਡਿਪਟੀ ਕਮਿਸ਼ਨਰ ਰੂਪਨਗਰ (ਪੇਂਡੂ ਵਿਕਾਸ) ਚੰਦਰਜਯੋਤੀ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੁਣੇ ਗਏ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਅੱਜ 27 ਫਰਵਰੀ 2026 ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਸਰਕਾਰੀ ਕਾਲਜ ਰੂਪਨਗਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੀਆਂ…
-

ਪੰਡਿਤ ਚੰਦਰਸ਼ੇਖਰ ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਢੇਰ ਵਿਖੇ ਲਗਾਇਆ ਜਾਵੇਗਾ ਖੂਨਦਾਨ ਕੈਂਪ
ਸ੍ਰੀ ਅਨੰਦਪੁਰ ਸਾਹਿਬ 25 ਫਰਵਰੀ: ਮਹਾਨ ਦੇਸ਼ ਭਗਤ ਸ਼ਹੀਦ ਪੰਡਿਤ ਚੰਦਰਸ਼ੇਖਰ ਆਜ਼ਾਦ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਇੱਕ ਵਿਸ਼ਾਲ ਖੂਨਦਾਨ ਕੈਂਪ 27 ਫਰਵਰੀ ਨੂੰ ਪਿੰਡ ਗੰਭੀਰਪੁਰ ਹੇਠਲਾ ਦੇ ਸ਼ਿਵ ਮੰਦਿਰ ਵਿਖੇ ਪੰਡਿਤ ਚੰਦਰਸ਼ੇਖਰ ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦਾ ਉਦਘਾਟਨ ਪਿੰਡ ਵਾਸੀ ਅਤੇ ਕੈਬਨਿਟ…
-

ਹੋਲਾ ਮਹੱਲਾ 2026 ਲਈ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਤਿਆਰੀਆਂ ਤੇਜ਼, ਤਹਿਬਜ਼ਾਰੀ ਫੀਸ ਦੀ ਬੋਲੀ ਸਫ਼ਲਤਾਪੂਰਵਕ ਸੰਪੰਨ
ਸ੍ਰੀ ਅਨੰਦਪੁਰ ਸਾਹਿਬ, 25 ਫਰਵਰੀ: ਖਾਲਸਾਈ ਸ਼ਾਨੋ-ਸ਼ੌਕਤ ਦੇ ਪ੍ਰਤੀਕ ਹੋਲੇ ਮਹੱਲੇ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਪ੍ਰਬੰਧਕਾਰੀ ਕਾਰਜ ਤੇਜ਼ੀ ਨਾਲ ਜਾਰੀ ਹਨ। ਇਸ ਕੜੀ ਤਹਿਤ ਅੱਜ ਆਰਜ਼ੀ ਤਹਿਬਜ਼ਾਰੀ ਦੀ ਕਲੈਕਸ਼ਨ ਫੀਸ ਦੀ ਬੋਲੀ ਦੀ ਪ੍ਰਕਿਰਿਆ ਪੂਰੀ ਕੀਤੀ ਗਈ। ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਨੇ ਜਾਣਕਾਰੀ ਦਿੰਦਿਆਂ…
-

ਸਰਕਾਰੀ ਕਾਲਜ ਰੋਪੜ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ
ਰੂਪਨਗਰ, 25 ਫਰਵਰੀ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ, ਸਮੂਹ ਸਟਾਫ, ਵਿਦਿਆਰਥੀਆਂ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕਾਲਜ ਯੂਨਿਟ ਦੇ ਸਹਿਯੋਗ ਨਾਲ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਾਠ ਸ਼੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਸਮੂਹ ਸੰਗਤਾਂ ਨੂੰ ਜੀ ਆਇਆ ਕਿਹਾ ਅਤੇ…
-

ਹੋਲਾ ਮਹੱਲਾ ਦੌਰਾਨ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਲੰਗਰ ਕਮੇਟੀਆਂ ਨੂੰ ਮੁਫਤ ਉਪਲੱਬਧ ਕਰਵਾਏ ਜਾਣਗੇ ਜੈਵਿਕ ਖਪਣਯੋਗ ਬਰਤਨ
ਸ੍ਰੀ ਅਨੰਦਪੁਰ ਸਾਹਿਬ 22 ਫਰਵਰੀ: ਪ੍ਰਦੂਸ਼ਣ ਨੂੰ ਘਟਾਉਣ ਦੇ ਮੰਤਵ ਨਾਲ ਗਰੀਨ ਹੋਲਾ ਮਹੱਲਾ ਮਨਾਉਣ ਦੇ ਵਿਸੇਸ਼ ਮਿਸ਼ਨ ਨੂੰ ਸਫਲ ਬਣਾਉਣ ਲਈ ਅੱਜ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਤੇ ਉਪ ਮੰਡਲ ਮੈਜਿਸਟ੍ਰੇਟ ਕਮ ਮੇਲਾ ਅਫਸਰ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਲੰਗਰ ਕਮੇਟੀ ਪ੍ਰਬੰਧਕਾਂ…
-

ਸੁਖਪਾਲ ਸਿੰਘ ਪੀ.ਸੀ.ਐਸ ਨੇ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ ਵਜੋਂ ਅਹੁਦਾ ਸੰਭਾਲਿਆ, ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਸ੍ਰੀ ਅਨੰਦਪੁਰ ਸਾਹਿਬ 21 ਫਰਵਰੀ: ਸੁਖਪਾਲ ਸਿੰਘ ਪੀ.ਸੀ.ਐਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋ ਪਹਿਲਾ ਉਹ ਦੁਧਨ ਸਾਧਾਂ ਵਿਖੇ ਬਤੌਰ ਐਸ.ਡੀ.ਐਮ ਤੈਨਾਤ ਸਨ। ਅੱਜ ਅਹੁਦਾ ਸੰਭਾਲਣ ਉਪਰੰਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਵਿਸ਼ੇਸ ਗੱਲਬਾਤ ਕਰਦੇ ਹੋਏ ਸੁਖਪਾਲ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਲੋੜਵੰਦਾਂ ਦੀ ਭਲਾਈ ਲਈ ਚਲਾਈਆ ਜਾ…
-

ਡਿਪਟੀ ਕਮਿਸ਼ਨਰ ਨੇ ਸਰਕਾਰੀ ਪੋਲਟੈਕਨਿਕ ਕਾਲਜ ਵਿੱਚ ਨਾਰਥ ਇੰਡੀਆ ਸਕਿੱਲ ਹੱਬ ਦਾ ਉਦਘਾਟਨ ਕੀਤਾ
ਰੂਪਨਗਰ, 20 ਫਰਵਰੀ: ਸਰਕਾਰੀ ਪੋਲਟੈਕਨਿਕ ਕਾਲਜ ਰੂਪਨਗਰ ਵਿੱਚ ਨਾਰਥ ਇੰਡੀਆ ਸਕਿੱਲ ਹੱਬ ਦਾ ਉਦਘਾਟਨ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਰਸਮੀ ਤੌਰ ‘ਤੇ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਵਿਕੇਸ਼ ਗੁਪਤਾ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ…
-

ਹਰਜੋਤ ਬੈਂਸ ਵੱਲੋਂ ਕੀਤੇ ਵਾਅਦੇ ਪੂਰੇ, ਹਲਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ
ਨੰਗਲ 16 ਫਰਵਰੀ: ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਹਲਕੇ ਵਿੱਚ ਕੀਤੇ ਗਏ ਵਿਕਾਸੀ ਵਾਅਦਿਆਂ ਨੂੰ ਅਮਲੀ ਰੂਪ ਦੇਣ ਨਾਲ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਰੀਬ 52 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹ ਰਾਹਤ ਕਾਰਜ ਸ਼ੁਰੂ ਹੋਣ ਨਾਲ ਦਰਿਆਈ ਕੰਢਿਆਂ…
-

ਸਰਕਾਰੀ ਕਾਲਜ ਰੋਪੜ ਦੇ 21 ਵਲੰਟੀਅਰਾਂ ਨੇ ਹਾਈਕਿੰਗ–ਟਰੈਕਿੰਗ ਕੈਂਪ ‘ਚ ਭਾਗ ਲਿਆ
ਰੂਪਨਗਰ, 14 ਫਰਵਰੀ: ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਰੈੱਡ ਰਿਬਨ ਕਲੱਬ ਸਰਕਾਰੀ ਕਾਲਜ ਰੋਪੜ ਦੇ 21 ਵਲੰਟੀਅਰਾਂ ਨੇ ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਦੀ ਦੇਖ-ਰੇਖ ਹੇਠ ਆਯੋਜਿਤ ਪੰਜ ਰੋਜ਼ਾ ਹਾਈਕਿੰਗ–ਟਰੈਕਿੰਗ ਕੈਂਪ ਵਿੱਚ ਭਾਗ ਲਿਆ। ਇਹ ਕੈਂਪ ਪਾਲਨਪੁਰ (ਮੋਹਾਲੀ) ਵਿਖੇ ਕੁੜੀਆਂ ਅਤੇ ਮਿਰਜ਼ਾਪੁਰ (ਮੋਹਾਲੀ) ਵਿਖੇ ਮੁੰਡਿਆਂ…
-

ਤੰਦਰੁਸਤ ਸਰੀਰ ‘ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ – ਵਿਧਾਇਕ ਡਾ. ਚਰਨਜੀਤ ਸਿੰਘ
ਰੂਪਨਗਰ, 13 ਫਰਵਰੀ: ਪੀਐਮ ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਜ਼ਿਲ੍ਹਾ ਪੱਧਰੀ ਫੀਫਾ ਫੁੱਟਬਾਲ ਫਾਰ ਸਕੂਲ ਪ੍ਰੋਗਰਾਮ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਅਤੇ ਹੋਰ ਮਹਿਮਾਨਾਂ ਵਲੋਂ ਸ਼ਮ੍ਹਾਂ ਰੌਸ਼ਨ ਕਰਕੇ…
-

ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਝਿੰਜੜੀ ਵਾਸੀਆਂ ਨਾਲ ਨਿਭਾਈਆਂ ਵਾਅਦਾ, ਪਹਿਲੀ ਵਾਰ ਪਿੰਡ ਨੂੰ ਜਾਣ ਲਈ ਸੜਕ ਦਾ ਹੋ ਰਿਹਾ ਨਿਰਮਾਣ
ਸ੍ਰੀ ਅਨੰਦਪੁਰ ਸਾਹਿਬ 13 ਫਰਵਰੀ: ਪਿੰਡ ਝਿੰਜੜੀ ਵਾਸੀਆਂ ਲਈ ਅੱਜ ਦਾ ਦਿਨ ਸਭ ਤੋ ਵੱਡਾ ਤਿਉਹਾਰ ਬਣ ਗਿਆ ਹੈ, ਜਦੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਪਿੰਡ ਦੇ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ ਹੈ। ਝਿੰਜੜੀ ਨੂੰ ਜਾਣ ਲਈ ਦਹਾਕਿਆਂ ਤੋ ਕੋਈ ਰਾਹ, ਸੜਕ ਨਹੀ ਸੀ ਅਤੇ ਇਸ ਇਲਾਕੇ ਦੇ ਲੋਕਾਂ ਨਾਲ ਸ੍ਰ.ਬੈਂਸ ਨੇ ਵਾਅਦਾ…
-

ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਲਈ 2 ਥਾਵਾਂ ਤੇ ਟਰਾਲੀ ਸਿਟੀ ਦਾ ਹੋਵੇਗਾ ਨਿਰਮਾਣ- ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ 13 ਫਰਵਰੀ: ਦੇਸ਼ ਵਿਦੇਸ਼ ਤੋਂ ਹੋਲਾ ਮਹੱਲਾ 2026 ਮਨਾਉਣ ਲਈ ਲੱਖਾਂ ਦੀ ਤਾਦਾਦ ਵਿੱਚ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਪੁਖਤਾ ਪ੍ਰਬੰਧ ਯਕੀਨੀ ਕਰਨ ਲਈ ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਇਸ ਵਾਰ ਸੰਗਤਾਂ ਦੀ ਸਹੂਲਤ ਲਈ ਮੇਲਾ ਖੇਤਰ ਵਿੱਚ…
-

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਿਭੋਰ ਸਾਹਿਬ ਰਵਿਦਾਸ ਮੰਦਰ ਦੇ ਸਲਾਨਾ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ
ਨੰਗਲ 11 ਫਰਵਰੀ: ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਬਿਭੋਰ ਸਾਹਿਬ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ ਦੇ ਸਲਾਨਾ ਧਾਰਮਿਕ ਸਮਾਗਮ ਵਿੱਚ ਸ਼ਰਧਾ ਨਾਲ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਨੇ ਮੱਥਾ ਟੇਕ ਕੇ ਸਰਬੱਤ ਦੇ ਭਲੇ, ਦੇਸ਼ ਅਤੇ ਪੰਜਾਬ ਦੀ ਤਰੱਕੀ, ਭਾਈਚਾਰੇ ਵਿੱਚ ਪਿਆਰ, ਏਕਤਾ ਲਈ ਅਰਦਾਸ…
-

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 61 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ
ਰੂਪਨਗਰ, 10 ਫਰਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 61 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ। ਇਸ ਕੈਂਪ ਸਬੰਧੀ…