Category: Sangrur
-

ਜ਼ਿਲ੍ਹਾ ਸੰਗਰੂਰ ਦੇ ਆਂਗਣਵਾੜੀ ਕੇਂਦਰਾਂ ਵਿੱਚ 6 ਮਹੀਨੇ ਦੇ ਬੱਚਿਆਂ ਲਈ ਅੰਨਪ੍ਰਾਸ਼ਨ ਦਿਵਸ ਮਨਾਇਆ
ਸੰਗਰੂਰ, 14 ਜਨਵਰੀ (000) – ਜ਼ਿਲ੍ਹਾ ਸੰਗਰੂਰ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਅੰਨਪ੍ਰਾਸ਼ਨ ਦਿਵਸ ਮਨਾਇਆ ਗਿਆ। ਇਸ ਦਿਨ 6 ਮਹੀਨੇ ਦੀ ਉਮਰ ਪੂਰੀ ਕਰ ਚੁੱਕੇ ਨੰਨ੍ਹੇ ਬੱਚਿਆਂ ਨੂੰ ਮਾਂ ਦੇ ਦੁੱਧ ਦੇ ਨਾਲ-ਨਾਲ ਪਹਿਲੀ ਵਾਰ ਉਪਰਾਂਤ ਪੌਸ਼ਟਿਕ ਆਹਾਰ ਦੀ ਸ਼ੁਰੂਆਤ ਕਰਵਾਉਣ ਦੇ ਮਹੱਤਵ ਬਾਰੇ ਮਾਵਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਜਾਣੂ ਕਰਵਾਇਆ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ…
-

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਲਈ ਸਾਰੇ ਪ੍ਰਬੰਧ ਮੁਕੰਮਲ : ਸਿਹਤ ਮੰਤਰੀ ਡਾ. ਬਲਬੀਰ ਸਿੰਘ
ਸੰਗਰੂਰ, 13 ਜਨਵਰੀ (000) – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਸੂਬੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਸਮੀ ਸ਼ੁਰੂਆਤ 22 ਜਨਵਰੀ ਤੋਂ ਕੀਤੀ ਜਾਵੇਗੀ, ਜਿਸ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। ਇਸ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ…
-

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸ਼ਾਮ ਲਾਲ ਗੋਇਲ ਨੂੰ ਸ਼ਰਧਾ ਪੁਸ਼ਪ ਅਰਪਿਤ
ਖਨੌਰੀ/ਸੁਨਾਮ, 11 ਜਨਵਰੀ ਜਿਹੜਾ ਵੀ ਇਨਸਾਨ ਦੁਨੀਆਂ ਵਿੱਚ ਆਇਆ ਹੈ, ਉਸ ਨੇ ਇੱਕ ਦਿਨ ਇੱਥੋਂ ਜਾਣਾ ਹੀ ਜਾਣਾ ਹੈ। ਪਰ ਕੁਝ ਲੋਕ ਅਜਿਹੇ ਹੁੰਦੇ ਹਨ, ਜਿਹੜੇ ਆਪਣੇ ਗੁਣਾਂ ਨਾਲ ਸਮਾਜ ਵਿੱਚ ਅਜਿਹੀ ਮਹਿਕ ਛੱਡ ਜਾਂਦੇ ਹਨ ਕਿ ਦੁਨੀਆਂ ਤੋਂ ਜਾਣ ਤੋਂ ਬਾਅਦ ਵੀ ਉਹ ਖੁਸ਼ਬੂ ਸਮਾਜ ਵਿੱਚ ਕਾਇਮ ਰਹਿੰਦੀ ਹੈ ਤੇ ਲੋਕ ਅਜਿਹੇ ਲੋਕਾਂ ਨੂੰ…
-

ਧੂਰੀ ਹਲਕੇ ’ਚ ਨਸ਼ਿਆਂ ਖ਼ਿਲਾਫ਼ ਕੱਢੀ ਪੈਦਲ ਯਾਤਰਾ
ਧੂਰੀ, 10 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਚਲ ਰਹੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਅੱਜ ਧੂਰੀ ਹਲਕੇ ਵਿੱਚ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕਰਨ ਦੇ ਮਕਸਦ ਨਾਲ ਕੱਢੀ ਗਈ ਪੈਦਲ ਯਾਤਰਾ ਨਾਲ ਹੋਈ। ਇਸ ਪੈਦਲ ਯਾਤਰਾ ਦਾ ਮੁੱਖ ਉਦੇਸ਼ ਨੌਜਵਾਨਾਂ…
-

ਡਾਇਟ ਸੰਗਰੂਰ ਵਿਖੇ ਅੰਤਰ-ਡਾਇਟ ਯੁਵਾ ਮੇਲੇ ਦੀ ਰੰਗੀਨ ਤੇ ਸੱਭਿਆਚਾਰਕ ਸ਼ਾਨ ਨਾਲ ਸ਼ੁਰੂਆਤ
ਸੰਗਰੂਰ: ਡਾਇਟ ਸੰਗਰੂਰ ਵਿਖੇ ਅੰਤਰ-ਡਾਇਟ ਯੁਵਾ ਮੇਲੇ ਦੀ ਸ਼ੁਰੂਆਤ ਬੜੇ ਹੀ ਉਤਸ਼ਾਹ, ਰੰਗਾਂ ਅਤੇ ਸੱਭਿਆਚਾਰਕ ਰੌਣਕ ਨਾਲ ਹੋਈ। ਮੇਲੇ ਦਾ ਉਦਘਾਟਨ ਸ੍ਰੀਮਤੀ ਕਿਰਨ ਸ਼ਰਮਾ, ਡਾਇਰੈਕਟਰ ਐਸ.ਸੀ.ਈ.ਆਰ.ਟੀ., ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਵੱਖ-ਵੱਖ ਡਾਇਟਾਂ ਤੋਂ ਆਏ ਵਿਦਿਆਰਥੀਆਂ ਦੀ ਰਚਨਾਤਮਕਤਾ, ਅਨੁਸ਼ਾਸਨ ਅਤੇ ਸਰਗਰਮ ਭਾਗੀਦਾਰੀ ਦੀ ਭਰਪੂਰ ਪ੍ਰਸ਼ੰਸਾ ਕੀਤੀ।ਉਦਘਾਟਨੀ ਸਮਾਰੋਹ ਦੌਰਾਨ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਉਤਸ਼ਾਹ ਭਰਿਆ…
-

ਸ਼ਹਿਰ ਸੁਨਾਮ ਦੇ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ 3.68 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ
ਸੁਨਾਮ ਊਧਮ ਸਿੰਘ ਵਾਲਾ, 3 ਜਨਵਰੀ (000) – ਵਿਧਾਨ ਸਭਾ ਹਲਕਾ ਸੁਨਾਮ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਿਸ਼ਨ ਵਿੱਚ ਨਵਾਂ ਅਧਿਆਇ ਜੁੜਿਆ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸ੍ਰੀ ਅਮਨ ਅਰੋੜਾ ਨੇ ਬੀਤੇ ਦਿਨੀਂ ਸ਼ਹਿਰ ਸੁਨਾਮ ਦੇ ਵੱਖ-ਵੱਖ ਵਾਰਡਾਂ ਵਿੱਚ 3 ਕਰੋੜ 68 ਲੱਖ 47 ਹਜ਼ਾਰ…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਕੜੈਲ ਵਿਖੇ ਘੱਗਰ ਦਰਿਆ ਉਤੇ ਇਨਲੈਟ ਗੇਟ ਦਾ ਨੀਂਹ ਪੱਥਰ ਰੱਖਿਆ
ਪਿੰਡ ਕੜੈਲ/ਮੂਣਕ, 2 ਜਨਵਰੀ (000) – ਪੰਜਾਬ ਦੇ ਜਲ ਸਰੋਤ ਤੇ ਖਣਿਜ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪਿੰਡ ਕੜੈਲ ਵਿਖੇ ਘੱਗਰ ਦਰਿਆ ਉਤੇ ਪੈਂਦੀ ਬੁਰਜੀ 3900 ਆਰਡੀ ਉਤੇ ਇਨਲੈਟ ਗੇਟ ਦਾ ਨੀਂਹ ਪੱਥਰ ਰੱਖਿਆ। ਪੰਜਾਬ ਸਰਕਾਰ ਨੇ ਇਲਾਕੇ ਦੇ ਕਿਸਾਨਾਂ ਲਈ ਲੰਬੇ ਸਮੇਂ ਤੋਂ ਚੱਲ ਰਹੀ ਪਾਣੀ ਨਿਕਾਸੀ ਦੀ ਸਮੱਸਿਆ…
-

ਸਹਿਕਾਰੀ ਸਿਧਾਂਤਾਂ ਦੀ ਅਹਿਮੀਅਤ ਬਾਰੇ ਸਹਿਕਾਰੀ ਖੇਤੀ ਵਿਕਾਸ ਬੈਂਕ ਧੂਰੀ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਧੂਰੀ, 31 ਦਸੰਬਰ: ਅੰਤਰਰਾਸ਼ਟਰੀ ਸਹਿਕਾਰੀ ਵਰ੍ਹੇ ਦੇ ਤਹਿਤ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਧੂਰੀ ਵੱਲੋਂ ਸਹਿਕਾਰੀ ਸਿਧਾਂਤਾਂ ਅਤੇ ਕਦਰਾਂ-ਕੀਮਤਾਂ ਸਬੰਧੀ ਇੱਕ ਸਿੱਖਿਆਤਮਕ ਪ੍ਰੋਗਰਾਮ ਬੈਂਕ ਦੇ ਚੇਅਰਮੈਨ ਸਤਵੰਤ ਸਿੰਘ ਭੱਦਲਵੜ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਮੌਕੇ ਬੈਂਕ ਮੈਨੇਜਰ ਸੁਰਿੰਦਰ ਗਰਗ ਵੱਲੋਂ ਸਮਾਗਮ ਵਿੱਚ ਸ਼ਾਮਲ ਹੋਏ ਮਹਿਮਾਨਾਂ ਅਤੇ ਕਿਸਾਨ ਮੈਂਬਰਾਂ ਦਾ ਸਵਾਗਤ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ…
-

ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕੌਂਸਲਰ ਰਾਜੀਵ ਚੌਧਰੀ ਕਾਂਗਰਸ ਛੱਡ ਆਪ ’ਚ ਸ਼ਾਮਲ
ਧੂਰੀ, 30 ਦਸੰਬਰ: ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਹੋਰ ਵਾਧਾ ਹੋਇਆ ਜਦੋਂ ਧੂਰੀ ਦੇ ਵਾਰਡ ਨੰਬਰ 4 ਦੇ ਕੌਂਸਲਰ ਐਡਵੋਕੇਟ ਰਾਜੀਵ ਚੌਧਰੀ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ…
-

ਧੂਰੀ ਦਾ ਸਰਬਪੱਖੀ ਵਿਕਾਸ ਕਰਕੇ ਮਾਡਲ ਸ਼ਹਿਰ ਵਜੋਂ ਕੀਤਾ ਗਿਆ ਤਿਆਰ
ਧੂਰੀ, 28 ਦਸੰਬਰ: ਸਾਲ 2025 ਹਲਕਾ ਧੂਰੀ ਲਈ ਵਿਕਾਸ ਕਾਰਜਾਂ, ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਲੋਕ-ਹਿਤਕਾਰੀ ਪਹਿਲਕਦਮੀਆਂ ਦੇ ਰੂਪ ਵਿੱਚ ਇੱਕ ਮਹੱਤਵਪੂਰਨ ਸਾਲ ਸਾਬਤ ਹੋਇਆ ਹੈ। ਇਸ ਦੌਰਾਨ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਧੂਰੀ ਵਿਧਾਨ ਸਭਾ ਹਲਕੇ ਵਿੱਚ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਯੋਜਨਾਬੱਧ ਢੰਗ ਨਾਲ 329 ਕਰੋੜਾਂ ਰੁਪਏ…
-

ਕਣਕ ਤੋਂ ਵੱਧ ਝਾੜ ਲੈਣ ਦੇ ਨੁਕਤਿਆਂ ਸਬੰਧੀ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਪਿੰਡ ਖੇੜੀ ਚੰਦਵਾਂ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ
ਸੰਗਰੂਰ, 24 ਦਸੰਬਰ (000) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ-ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਪਿੰਡ ਖੇੜੀ ਚੰਦਵਾਂ ਵਿਖੇ “ਕਣਕ ਤੋਂ ਵੱਧ ਝਾੜ ਲੈਣ ਲਈ ਖੁਰਾਕੀ ਤੱਤਾਂ ਅਤੇ ਨਦੀਨਾਂ ਦੇ ਪ੍ਰਬੰਧਨ” ‘ਤੇ ਕੇਂਦ੍ਰਿਤ ਇੱਕ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ 30 ਤੋਂ ਵੱਧ ਕਿਸਾਨਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਕੈਂਪ ਦੀ ਪ੍ਰਧਾਨਗੀ…
-

ਕਣਕ ਵਿੱਚ ਖੁਰਾਕੀ ਤੱਤਾਂ ਅਤੇ ਨਦੀਨਾਂ ਦੇ ਪ੍ਰਬੰਧਨ” ਬਾਰੇ ਦਿੱਤੀ ਜਾਣਕਾਰੀ
ਭਵਾਨੀਗੜ੍ਹ/ਸੰਗਰੂਰ, 23 ਦਸੰਬਰ (000) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ-ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਭਵਾਨੀਗੜ੍ਹ ਸੰਗਰੂਰ ਦੇ ਨੇੜੇ ਪਿੰਡ ਤੁਰੀ ਵਿਖੇ “ਕਣਕ ਵਿੱਚ ਖੁਰਾਕੀ ਤੱਤਾਂ ਅਤੇ ਨਦੀਨਾਂ ਦੇ ਪ੍ਰਬੰਧਨ” ‘ਤੇ ਕੇਂਦ੍ਰਿਤ ਇੱਕ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ। ਡਾ. ਅਸ਼ੋਕ ਕੁਮਾਰ, ਜ਼ਿਲ੍ਹਾ ਪਸਾਰ ਵਿਗਿਆਨੀ ਅਤੇ ਇੰਚਾਰਜ, ਸੰਗਰੂਰ ਨੇ ਕਿਸਾਨਾਂ ਨੂੰ ਕਣਕ ਵਿੱਚ ਨਦੀਨਾਂ ਖਾਸ ਕਰਕੇ ਗੁੱਲੀ…
-

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ, ਸਨਮਾਨ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਮੋਹਿੰਦਰ ਭਗਤ
ਸੰਗਰੂਰ, 22 ਦਸੰਬਰ (000) – ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਇਹ ਗੱਲ ਜ਼ੋਰ ਦੇ ਕੇ ਕਹੀ ਹੈ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ, ਸਨਮਾਨ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਵਚਨਬੱਧ ਹੈ। ਉਹ ਅੱਜ ਆਨਰੇਰੀ ਕੈਪਟਨ ਕਰਮ ਸਿੰਘ ਸੈਨਿਕ ਰੈਸਟ…
-

ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਸਾਬਤ ਹੋ ਰਹੀ ਮੈਗਾ ਪੀਟੀਐਮ
ਸੰਗਰੂਰ, 20 ਦਸੰਬਰ ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਮੈਗਾ (ਪੀ. ਟੀ.ਐਮ.) ਮਾਪੇ ਅਧਿਆਪਕ ਮਿਲਣੀ ਤਹਿਤ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਇਹ ਮਿਲਣੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵੱਖ-ਵੱਖ ਉੱਚ ਅਧਿਕਾਰੀਆਂ ਨੇ ਸ਼ਿਰਕਤ ਕਰ ਕੇ ਜਿੱਥੇ ਇਹਨਾਂ ਮਿਲਣੀਆਂ ਦਾ ਜਾਇਜ਼ਾ ਲਿਆ, ਉੱਥੇ ਆਪਣੇ ਵਿਚਾਰ ਵੀ ਸਾਂਝੇ ਕੀਤੇ। ਇਸ ਮੌਕੇ ਵੱਖ-ਵੱਖ ਅਧਿਕਾਰੀਆਂ ਤੇ ਮਾਪਿਆਂ ਨੇ ਕਿਹਾ ਕਿਸਿੱਖਿਆ…
-

ਮੁੱਖ ਮੰਤਰੀ ਵੱਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ
ਸਤੌਜ (ਸੰਗਰੂਰ), 19 ਦਸੰਬਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਸਤੌਜ ਪਹੁੰਚ ਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ।ਪਿੰਡ ਦੇ ਦੌਰੇ ਮੌਕੇ ਪੰਚਾਇਤ ਦੇ ਨੁਮਾਇੰਦਿਆਂ ਅਤੇ ਹੋਰ ਪਿੰਡ ਵਾਸੀਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਹੀ ਆਪਣੇ ਪਿੰਡ ’ਤੇ ਮਾਣ ਰਿਹਾ…
-

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ, ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਧੂਰੀ ਹਲਕੇ ਦੇ ਜੇਤੂ ਉਮੀਦਵਾਰਾਂ ਦਾ ਕੀਤਾ ਸਨਮਾਨ
ਧੂਰੀ/ਸੰਗਰੂਰ, 17 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਅੱਜ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਐਲਾਨੇ ਨਤੀਜਿਆਂ ਵਿੱਚ ਧੂਰੀ ਹਲਕੇ ਵਿੱਚ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ…
-

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਨੇ ਆਪ ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਉੱਤੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 17 ਦਸੰਬਰ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ‘ਤੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਤੀਜੇ ਲੋਕਾਂ ਦੇ ਭਰੋਸੇ ਅਤੇ ਸਰਕਾਰ ਦੀ ਕਾਰਗੁਜ਼ਾਰੀ ਦਾ ਸਪਸ਼ਟ ਪ੍ਰਮਾਣ ਹਨ। ਉਨ੍ਹਾਂ ਦੱਸਿਆ ਕਿ ਪੰਚਾਇਤ ਸੰਮਤੀ ਦੀਆਂ ਕੁੱਲ 15 ਵਿੱਚੋਂ 12 ਸੀਟਾਂ ‘ਤੇ…
-

ਵਿਧਾਇਕ ਸ਼ੈਰੀ ਕਲਸੀ ਨੇ ਡੇਰਾ ਬਾਬਾ ਨਾਨਕ ਰੋਡ ‘ਤੇ ਵਾਪਰੀ ਘਟਨਾ ਦਾ ਮੌਕੇ ‘ਤੇ ਪਹੁੰਚ ਕੇ ਲਿਆ ਜਾਇਜ਼ਾ
ਬਟਾਲਾ, 16 ਦਸੰਬਰ ( )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡੇਰਾ ਬਾਬਾ ਨਾਨਕ ਰੋਡ ਬਟਾਲਾ ਵਿਖੇ ਅਣਪਛਾਤਿਆਂ ਵੱਲੋਂ ਦੁਕਾਨ ‘ਤੇ ਕੀਤੀ ਫਾਇਰਿੰਗ ਦਾ ਪਤਾ ਚੱਲਣ ਤੇ ਤੁਰੰਤ ਘਟਨਾ ਵਾਲੀ ਜ੍ਹਗਾ ਤੇ ਪਹੁੰਚੇ ਤੇ ਦੁਕਾਨਦਾਰ ਨੂੰ ਮਿਲ ਕੇ ਸਥਿਤੀ ਦਾ ਜਾਇਜਾ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ…
-

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਤੇ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਚੋਣ ਰੈਲੀਆਂ
ਧੂਰੀ/ਸੰਗਰੂਰ, 12 ਦਸੰਬਰ: ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਧੂਰੀ ਹਲਕੇ ਦੇ ਪਿੰਡ ਧੂਰਾ, ਢਢੋਗਲ, ਈਸੜਾ ਤੇ ਭਸੌੜ ਵਿੱਚ ਚੋਣ ਰੈਲੀਆਂ ਕਰਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਫ਼ਤਵਾ ਦੇਣ ਦੀ ਹਲਕਾ ਵਾਸੀਆਂ ਨੂੰ ਅਪੀਲ ਕੀਤੀ।…
-

ਯੁੱਧ ਨਸ਼ਿਆਂ ਵਿਰੁੱਧ: ਜ਼ਿਲ੍ਹਾ ਸੰਗਰੂਰ ਵਿਖੇ ਹੁਣ ਤਕ 783 ਕੇਸ ਦਰਜ; 1170 ਮੁਲਜ਼ਮ ਗ੍ਰਿਫਤਾਰ
ਸੁਨਾਮ, 12 ਦਸੰਬਰ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ‘ਤੇ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ ਮੁਤਾਬਕ ਐੱਸ.ਪੀ. (ਪੀ.ਆਈ.ਬੀ.) ਸ. ਨਵਰੀਤ ਸਿੰਘ…