ਚੇਅਰਮੈਨ ਖੋਸਾ ਵੱਲੋਂ ਅੰਬੇਦਕਰ ਨਗਰ ਵਿੱਚ ਧਰਮਸ਼ਾਲਾ ਲਈ ਸਾਢੇ 12 ਲੱਖ ਰੁਪਏ ਦੇ ਫੰਡ ਜਾਰੀ

ਫਰੀਦਕੋਟ 20 ਮਾਰਚ() ਅੰਬੇਦਕਰ ਨਗਰ ਦੀ ਲੰਬੇ ਸਮੇਂ ਤੋਂ ਚੱਲ ਰਹੀ ਧਰਮਸ਼ਾਲਾ ਬਣਾਉਣ ਦੀ ਮੰਗ ਨੂੰ ਅੱਜ ਪੂਰਾ ਕਰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਪਲਾਨਿੰਗ ਬੋਰਡਸ ਸ. ਗੁਰਤੇਜ ਸਿੰਘ ਖੋਸਾ ਵੱਲੋਂ ਆਪਣੇ ਅਖਤਿਆਰੀ ਫੰਡ ਵਿੱਚੋਂ ਸਾਢੇ 12 ਲੱਖ ਰੁਪਏ ਦੇ ਫੰਡ ਜਾਰੀ ਕੀਤੇ ਗਏ।

ਇਸ ਮੌਕੇ ਸ. ਗੁਰਤੇਜ ਸਿੰਘ ਖੋਸਾ ਨੇ ਦੱਸਿਆ ਕਿ ਇਹ ਰਕਮ ਉਨ੍ਹਾਂ ਵੱਲੋਂ ਆਪਣੇ ਅਖਤਿਆਰੀ ਫੰਡ ਵਿੱਚੋਂ ਦਿੱਤੀ ਗਈ ਹੈ ਅਤੇ ਇਲਾਕੇ ਦੇ ਲੋਕਾਂ ਦਾ ਪੈਸਾ ਇਲਾਕੇ ਦੀ ਭਲਾਈ ਲਈ ਹੀ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੰਬੇਦਕਰ ਨਗਰ ਵਿੱਚ ਵੱਡੀ ਗਿਣਤੀ ਵਿੱਚ ਗਰੀਬ ਵਰਗ ਦੇ ਲੋਕ ਰਹਿੰਦੇ ਹਨ ਅਤੇ ਉਨ੍ਹਾਂ ਦੇ ਬੱਚਿਆਂ ਅਤੇ ਸਮਾਜਿਕ ਪ੍ਰੋਗਰਾਮਾਂ ਲਈ ਧਰਮਸ਼ਾਲਾ ਦੀ ਬਹੁਤ ਲੋੜ ਮਹਿਸੂਸ ਕੀਤੀ ਜਾ ਰਹੀ ਸੀ, ਜੋ ਹੁਣ ਜਲਦ ਹੀ ਤਿਆਰ ਹੋਵੇਗੀ।

ਉਨ੍ਹਾਂ ਹੋਰ ਦੱਸਿਆ ਕਿ ਸ਼ਹਿਰ ਵਿੱਚ ਬਾਜ਼ੀਗਰ ਬਸਤੀ, ਦਸ਼ਮੇਸ਼ ਨਗਰ ਸਮੇਤ ਕਈ ਥਾਵਾਂ ‘ਤੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲਗਭਗ 10 ਸਾਲਾਂ ਤੋਂ ਕਈ ਥਾਵਾਂ ‘ਤੇ ਨੀਂਹ ਪੱਥਰ ਤਾਂ ਰੱਖੇ ਗਏ ਸਨ ਪਰ ਕੰਮ ਸ਼ੁਰੂ ਨਹੀਂ ਹੋਇਆ ਸੀ।

ਚੇਅਰਮੈਨ ਸ. ਖੋਸਾ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਕੇਵਲ ਐਲਾਨ ਨਹੀਂ, ਸਗੋਂ ਜਮੀਨੀ ਪੱਧਰ ‘ਤੇ ਕੰਮ ਕਰਕੇ ਪਹਿਲਾਂ ਪ੍ਰੋਜੈਕਟ ਮੁਕੰਮਲ ਕੀਤੇ ਜਾ ਰਹੇ ਹਨ ਅਤੇ ਬਾਅਦ ਵਿੱਚ ਉਦਘਾਟਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਗਲੀਆਂ, ਨਾਲੀਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਲਈ ਵੀ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ।


Posted

in

, ,

by

Comments

Leave a Reply

Your email address will not be published. Required fields are marked *