ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ

ਬਟਾਲਾ, 14 ਜੁਲਾਈ (  ) ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਅੰਦਰ ਸਾਫ਼-ਸਫਾਈ ਨੂੰ ਲੈ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ , ਜਿਸ ਦੇ ਚੱਲਦਿਆਂ ਅੱਜ ਸਿਨੇਮਾ ਰੋਡ ’ਤੇ ਸਫ਼ਾਈ ਨਾ ਰੱਖਣ ਵਾਲੇ ਇੱਕ ਦੁਕਾਨਦਾਰ ਦਾ ਪੰਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 323 ਤਹਿਤ ਚਲਾਨ ਕੱਟਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਪ੍ਰਭਜੋਤ ਕੌਰ, ਇੰਨਫਰਮੈਸ਼ਨ ਐਜੂਕੇਸ਼ਨ ਕਮਿਓਨਿਕੇਸ਼ਨ ਅਤੇ ਕੇਪੈਸੀਟੀ ਬਿਲਡਿੰਗ ਐਕਸਪਰਟ ਨੇ ਦੱਸਿਆ ਕਿ ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ, ਨਗਰ ਨਿਗਮ ਬਟਾਲਾ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਨਗਰ ਨਿਗਮ ਬਟਾਲਾ ਵੱਲੋਂ ਲਗਾਤਾਰ ਸ਼ਹਿਰ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਉਨਾਂ ਦੱਸਿਆ ਕਿ ਨਗਰ ਨਿਗਮ ਬਟਾਲਾ ਵਲੋਂ ਵਿਸ਼ੇਸ਼ ਟੀਮ ਗਠਿਤ ਕੀਤੀ ਗਈ ਹੈ, ਜਿਨਾਂ ਵਲੋਂ ਲਗਾਤਾਰ ਸ਼ਹਿਰ ਵਿੱਚ ਸਾਫ਼ ਸਫਾਈ ਸਬੰਧੀ ਚੈਕਿੰਗ ਕੀਤੀ ਜਾਂਦੀ ਹੈ।

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦੇ ਬਾਹਰ ਕੂੜਾ ਨਾ ਸੁੱਟਣ, ਦੁਕਾਨਾਂ ਵਿੱਚ ਡਸਟਬੀਨ ਰੱਖੇ ਜਾਣ ਅਤੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਵਿੱਚ ਟੀਮ ਦਾ ਸਹਿਯੋਗ ਕੀਤਾ ਜਾਵੇ।


Posted

in

,

by

Tags:

Comments

Leave a Reply

Your email address will not be published. Required fields are marked *