ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ

ਮਾਨਸਾ, 19 ਫਰਵਰੀ:
ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ  ’ਤੇ  ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਤੀਸ਼ਾ ਅੱਤਰੀ ਦੀ ਅਗਵਾਈ ਹੇਠ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਮੀਰੀ ਪੀਰੀ ਅਕੈਡਮੀ, ਕਾਹਨੇਵਾਲ ਦੀ ਚੈਕਿੰਗ ਕੀਤੀ ਗਈ ਅਤੇ ਬੱਚਿਆਂ ਦੀ ਸੁਰੱਖਿਆ ਸਬੰਧੀ ਜਾਗਰੂਕ ਕੀਤਾ ਗਿਆ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਕਾਊਂਸਲਰ ਰਜਿੰਦਰ ਵਰਮਾ ਅਤੇ ਟਰੈਫਿਕ ਪੁਲਿਸ ਤੋਂ ਗੁਰਦੀਪ ਸਿੰਘ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਬਹੁਤ ਲਾਜ਼ਮੀ ਹੈ, ਇਸ ਲਈ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਕੂਲ ਵੈਨ ਵਿਚ ਮੁੱਢਲੀਆਂ ਸਹੂਲਤਾਂ ਜਿਵੇਂ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਕੈਮਰਾ, ਬੱਸ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ ਅਤੇ ਉਸ ਉਪਰ ਪੱਟੀ ਵਿੱਚ ਸਕੂਲ ਦਾ ਨਾਮ ਲਿਖਿਆ ਹੋਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰੀ ਨੰਬਰ ਪਲੇਟ, ਫਿੱਟਟਨੈਸ ਸਰਟੀਫਿਕੇਟ, ਲੇਡੀਜ਼ ਐਟਡੈਂਟ ਆਦਿ ਸਹੂਲਤਾਂ ਹੋਣੀਆਂ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪੇ ਵੀ ਸਕੂਲ ਵੈਨਾਂ ਅੰਦਰ ਇੰਨ੍ਹਾਂ ਸਹੂਲਤਾਂ ਦੀ ਨਜ਼ਰਸਾਨੀ ਕਰਨ ਅਤੇ ਕਿਸੇ ਪ੍ਰਕਾਰ ਦੀ ਕਮੀ ਹੋਣ ’ਤੇ  ਸਬੰਧਤ ਸਕੂਲ  ਦੇ ਧਿਆਨ ਵਿੱਚ ਲਿਆਉਣ।
ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ ਪੰਜ ਸਕੂਲੀ ਬੱਸਾਂ ਦੇ ਚਲਾਣ ਵੀ ਕੀਤੇ ਗਏ। ਇਸ ਮੌਕੇ ਪੁਲਿਸ ਵਿਭਾਗ ਤੋ ਰਾਜਵੀਰ ਕੋਰ ਵੀ ਹਾਜ਼ਰ ਸਨ।

Comments

Leave a Reply

Your email address will not be published. Required fields are marked *