ਫਰੀਦਕੋਟ 14 ਫ਼ਰਵਰੀ,2024

ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲਾਂ ਵੱਲੋਂ ਬੱਚਿਆਂ ਨੂੰ ਘਰੋਂ ਸਕੂਲ ਤੱਕ ਲਿਆਉਣ ਅਤੇ ਵਾਪਿਸ ਛੱਡਣ ਦਾ ਪ੍ਰਬੰਧ ਕੀਤਾ ਜਾਂਦਾ ਹੈ, ਨੂੰ ਪੂਰੀ ਤਰ੍ਹਾਂ ਜਿਲ੍ਹੇ ਅੰਦਰ ਲਾਗੂ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਮੌਕੇ ਤੇ ਜਿਲ੍ਹਾ ਟਾਸਕ ਫੋਰਸ ਟੀਮ ਸ਼੍ਰੀ ਸੁਮਨਦੀਪ ਸਿੰਘ, ਚਾਈਲਡ ਪ੍ਰੋਟੈਕਸ਼ਨ ਅਫਸਰਜਗਰੂਪ ਸਿੰਘ ਏ.ਐਸ.ਆਈਰਜਿੰਦਰ ਕੁਮਾਰ ਏ.ਐਸ.ਆਈ ਟ੍ਰੈਫਿਕ ਪੁਲਿਸ ਅਤੇ ਆਰ.ਟੀ.ਓ ਦਫਤਰ, ਫਰੀਦਕੋਟ ਤੋਂ ਗੁਰਪ੍ਰੀਤ ਸਿੰਘ ਅਤੇ ਲਵਜਿੰਦਰ ਸਿੰਘ ਵਲੋਂ ਕੋਟਕਪੂਰਾ ਵਿਖੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਅਤੇ ਚਲਾਨ ਕੱਟੇ ਗਏ ।

 ਇਸ ਟੀਮ ਵਲੋਂ ਮੌਕੇ ਤੇ ਬੱਸ ਡਰਾਇਵਰਾਂ ਨੂੰ ਪਾਲਿਸੀ ਅਨੁਸਾਰ ਗੱਡੀਆਂ ਵਿੱਚ ਸਪੀਡ ਗਵਰਨਰ, ਸੀ.ਸੀ.ਟੀ.ਵੀ. ਕੈਮਰੇ, ਲੇਡੀ ਅਟੈਂਡਟ ਆਦਿ ਦੀ ਉਪਲੱਬਤਾ ਨਿਸ਼ਚਿਤ ਕਰਨ ਲਈ ਕਿਹਾ ਗਿਆ ਅਤੇ ਸੇਫ ਸਕੂਲ ਵਾਹਣ ਪਾਲਿਸੀ ਦੀਆਂ ਬਰੀਕੀਆਂ ਅਤੇ ਫਾਇਦਿਆ ਸੰਬੰਧੀ ਜਾਣੂ ਕਰਵਾਇਆ ਗਿਆ।

ਸ਼੍ਰੀ ਸੁਮਨਦੀਪ ਸਿੰਘ, ਚਾਈਲਡ ਪ੍ਰੋਟੈਕਸ਼ਨ ਅਫਸਰਫਰੀਦਕੋਟ ਵੱਲੋਂ ਇਹ ਗੱਲ ਸਪਸ਼ਟ ਕੀਤੀ ਗਈ ਕਿ “ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਦੇ ਖਰ੍ਹਾਂ ਨਾ ਉਤਰਨ ਵਾਲੇ ਸਕੂਲ ਵਾਹਨਾਂ ਦੇ ਖਿਲਾਫ ਬਣਦੀ ਕਨੂੰਨੀ ਕਾਰਵਾਈ ਹੋਣੀ ਯਕੀਨੀ ਹੈ ਅਤੇ ਇਸ ਨੂੰ ਲਾਗੂ ਕਰਵਾਉਣ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਦਿਤੀ ਜਾਵੇਗੀ। ਕਿਉਂਕਿ ਇਸ ਦਾ ਸਿੱਧਾ ਸੰਬੰਧ ਬੱਚਿਆਂ ਦੀ ਸੁਰੱਖਿਆ ਨਾਲ ਹੈ।

Leave a Reply

Your email address will not be published. Required fields are marked *