ਮੋਗਾ 1 ਜੂਨ
ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਦੀ ਯੋਗ ਅਗਵਾਈ ਹੇਠ ਮੁੱਖ ਖੇਤੀਬਾੜੀ ਅਫਸਰ, ਮੋਗਾ ਅਤੇ ਉਹਨਾਂ ਦੀ ਸਮੁੱਚੀ ਟੀਮ ਵੱਲੋਂ 1 ਅਪ੍ਰੈਲ ਤੋਂ 28 ਮਈ 2025 ਤੱਕ ਪੀ.ਐਮ.ਕਿਸਾਨ ਅਧੀਨ 4343 ਕਿਸਾਨਾਂ ਦੇ ਈ ਕੇ ਵਾਈ ਸੀ ਮੁੰਕਮਲ ਕੀਤੀ ਗਈ ਹੈ, ਜਿਹੜੀ ਕਿ ਆਪਣੇ ਆਪ ਵਿੱਚ ਮਿਥੇ ਟੀਚੇ ਤਹਿਤ ਇੱਕ ਮਿਸਾਲੀ ਕਾਰਵਾਈ ਹੈ।
ਪੀ.ਐਮ. ਕਿਸਾਨ ਯੋਜਨਾ ਅਧੀਨ ਮਿਲੇ ਟੀਚੇ ਤਹਿਤ ਈ-ਕੇ.ਵਾਈ.ਸੀ. ਮੁੰਕਮਲ ਕਰਨ ਤੇ ਪ੍ਰਬੰਧਕੀ ਸਕੱਤਰ, ਪੰਜਾਬ ਸਰਕਾਰ ਵੱਲੋਂ ਮੁੱਖ ਖੇਤੀਬਾੜੀ ਅਫਸਰ ਮੋਗਾ ਅਤੇ ਜਿ਼ਲ੍ਹੇ ਦੀ ਖੇਤੀਬਾੜੀ ਵਿਭਾਗ ਦੀ ਸਮੁੱਚੀ ਟੀਮ ਨੂੰ ਪ੍ਰਸ਼ੰਸਾ ਪੱਤਰ ਜਾਰੀ ਕਰਕੇ ਕੀਤੇ ਗਏ ਕੰਮ ਦੀ ਸ਼ਲਾਘਾ ਕੀਤੀ ਗਈ ਹੈ। ਉਹਨਾਂ ਵੱਲੋਂ ਇਹ ਆਸ ਵੀ ਪ੍ਰਗਟ ਕੀਤੀ ਗਈ ਹੈ ਕਿ ਆਉਣ ਵਾਲੇ ਸਮੇਂ ਵਿਚ ਵੀ ਮੁੱਖ ਖੇਤੀਬਾੜੀ ਅਫਸਰ ਮੋਗਾ ਦੀ ਸਮੁੱਚੀ ਟੀਮ ਇਸੇ ਤਰ੍ਹਾਂ ਤਨਦੇਹੀ ਨਾਲ ਕੰਮ ਕਰੇਗੀ।
ਇਸ ਸਨਮਾਨ ਲਈ ਡਾ: ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ, ਮੋਗਾ ਨੇ ਡਾ. ਬਸੰਤ ਗਰਗ ਪ੍ਰਬੰਧਕੀ ਸਕੱਤਰ ਦਾ ਧੰਨਵਾਦ ਕੀਤਾ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿ਼ਲ੍ਹਾ ਮੋਗਾ ਦੀ ਸਾਰੀ ਟੀਮ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅਣਥੱਕ ਮਿਹਨਤ ਕੀਤੀ ਅਤੇ ਕੰਮ ਨੂੰ ਸਮੇਂ ਸਿਰ ਨਿਪਟਾਇਆ। ਸਾਰਿਆਂ ਦੀ ਸਖਤ ਮਿਹਨਤ ਸਦਕਾ ਇਹ ਪ੍ਰਸੰਸਾ ਪੱਤਰ ਪ੍ਰਾਪਤ ਹੋਇਆ ਹੈ। ਉਨ੍ਹਾ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਵਿਭਾਗ ਦਾ ਸਮੁੱਚਾ ਸਟਾਫ਼ ਬਹੁਤ ਮਿਹਨਤੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰੀਕੇ ਨਾਲ ਕੰਮ ਕਰਦਾ ਰਹੇਗਾ।
ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੱਲੋਂ ਵੀ ਇਸ ਗੱਲ ਤੇ ਖੁਸ਼ੀ ਪ੍ਰਗਟਾਈ ਅਤੇ ਕਿਹਾ ਕਿ ਖੇਤੀਬਾੜੀ ਵਿਭਾਗ ਦੀ ਸਮੁੱਚੀ ਟੀਮ ਲਗਾਤਾਰ ਪਾਰਦਰਸ਼ੀ ਢੰਗ ਨਾਲ ਆਪਣੀਆਂ ਸੇਵਾਵਾਂ ਕਿਸਾਨਾਂ ਨੂੰ ਦੇਣਗੇ।