ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਖੇਤਾਂ ਤੱਕ ਪੁੱਜੀ; ਟੇਲਾਂ ’ਤੇ ਵਗਿਆ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਲਹਿਰਾਗਾਗਾ/ਸੰਗਰੂਰ, 13 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਹਿਰੀ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣ ਲਈ ਉਲੀਕੀ ਸੋਚ ਨੂੰ ਜ਼ਮੀਨੀ ਰੂਪ ਦਿੰਦਿਆਂ ਪੰਜਾਬ ਦੇ ਜਲ ਸਰੋਤ, ਭੂਮੀ ਤੇ ਜਲ ਸੰਭਾਲ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਰਾਜਲਹੇੜੀ ਵਿਖੇ ਕਰੀਬ 7 ਕਰੋੜ 74 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਪਾਈਪਲਾਈਨ ਪ੍ਰੋਜੈਕਟਾਂ ਨੂੰ ਲੋਕ ਅਰਪਣ ਕੀਤਾ।
ਗੋਇਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਨੇ ਨਹਿਰੀ ਪਾਣੀ ਨੂੰ ਸਿਰਫ਼ ਨਹਿਰਾਂ ਵਿੱਚ ਵਗਦਾ ਦੇਖਣ ਦੀ ਥਾਂ ਉਸ ਨੂੰ ਕਿਸਾਨ ਦੇ ਖੇਤ ਦੀ ਆਖ਼ਰੀ ਟੇਲ ਤੱਕ ਪਹੁੰਚਾਉਣ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ “ਟੇਲ ’ਤੇ ਬੈਠੇ ਕਿਸਾਨ ਦੇ ਖੇਤ ਤੱਕ ਪਾਣੀ ਪਹੁੰਚਣਾ ਹੀ ਅਜਿਹੇ ਪ੍ਰੋਜੈਕਟਾਂ ਦੀ ਅਸਲ ਸਫਲਤਾ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਪਾਣੀ ਦੀ ਸੰਭਾਲ ਲਈ ਇਸ ਦਿਸ਼ਾ ਵਿੱਚ ਕੰਮ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ, “ਟੇਲ ’ਤੇ ਪਾਣੀ ਦੀ ਧਾਰ ਸਿਰਫ਼ ਖੇਤ ਨੂੰ ਨਹੀਂ ਸਿੰਜਦੀ, ਇਹ ਕਿਸਾਨ ਦੀ ਆਸ ਨੂੰ ਵੀ ਸਿੰਜਦੀ ਹੈ।”
ਪ੍ਰੋਜੈਕਟਾਂ ਦੇ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਹਰੀਗੜ੍ਹ ਬ੍ਰਾਂਚ ਅਧੀਨ ਲਾਂਡਰਾਂ ਰਜਵਾਹੇ ਨਾਲ ਸਬੰਧਤ ਖੇਤਰ ਵਿੱਚ ਕਰੀਬ 42 ਕਿਲੋਮੀਟਰ ਅੰਡਰਗਰਾਊਂਡ ਪਾਈਪਲਾਈਨ ਵਿਛਾਈ ਗਈ ਹੈ। ਇਸ ਪ੍ਰਣਾਲੀ ਰਾਹੀਂ ਲਗਭਗ 1988 ਏਕੜ ਰਕਬੇ ਤੱਕ ਨਹਿਰੀ ਪਾਣੀ ਦੀ ਪਹੁੰਚ ਬਣਾਈ ਗਈ ਹੈ। ਰਾਜਲਹੇੜੀ, ਭੂਟੀਆਂ ਹਮੀਰਗੜ੍ਹ, ਬਾਦਲਗੜ੍ਹ ਅਤੇ ਜੋਰਗੜ੍ਹ ਨਾਲ ਸਬੰਧਤ ਪਾਈਪਲਾਈਨ ਕੰਮਾਂ ’ਤੇ ਕੁੱਲ 7.74 ਕਰੋੜ ਰੁਪਏ ਖਰਚੇ ਗਏ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਲਾਕੇ ਵਿੱਚ ਕਈ ਥਾਵਾਂ ’ਤੇ ਧਰਤੀ ਹੇਠਲਾ ਪਾਣੀ ਖੇਤੀ ਲਈ ਸੁਖਾਵਾਂ ਨਾ ਹੋਣ ਕਾਰਨ ਨਹਿਰੀ ਪਾਣੀ ਦੀ ਅਹਿਮੀਅਤ ਹੋਰ ਵਧ ਜਾਂਦੀ ਹੈ। ਨਹਿਰੀ ਪਾਣੀ ਦੀ ਵਰਤੋਂ ਨਾਲ ਜਿੱਥੇ ਫ਼ਸਲ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਲਾਭ ਮਿਲੇਗਾ, ਉੱਥੇ ਟਿਊਬਵੈੱਲਾਂ ਅਤੇ ਬਿਜਲੀ ’ਤੇ ਨਿਰਭਰਤਾ ਘਟਾਉਣ ਵਿੱਚ ਵੀ ਮਦਦ ਮਿਲੇਗੀ। ਵਿਰੋਧੀ ਧਿਰਾਂ ਦੀ ਆਲੋਚਨਾ ’ਤੇ ਗੋਇਲ ਨੇ ਕਿਹਾ ਕਿ ਅੱਜ ਲੋਕ ਸਿਆਸੀ ਬਿਆਨਾਂ ਨਾਲੋਂ ਆਪਣੀਆਂ ਅੱਖਾਂ ਸਾਹਮਣੇ ਹੋਇਆ ਕੰਮ ਦੇਖ ਕੇ ਰਾਇ ਬਣਾਉਂਦੇ ਹਨ। ਲੋਕ ਹੀ ਸਭ ਤੋਂ ਵੱਡੇ ਮੁਲਾਂਕਣਕਾਰ ਹਨ ਅਤੇ ਸਰਕਾਰ ਦੇ ਕੰਮਾਂ ਦਾ ਫ਼ੈਸਲਾ ਵੀ ਉਨ੍ਹਾਂ ਨੇ ਹੀ ਕਰਨਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਹਿਰੀ ਪਾਣੀ ਦਾ ਦਾਇਰਾ ਵਧਾਉਣ ਦੀ ਇਹ ਮੁਹਿੰਮ ਕਿਸਾਨ ਦੀ ਅੱਜ ਦੀ ਫ਼ਸਲ ਨੂੰ ਪਾਣੀ ਦੇਣ ਦੇ ਨਾਲ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲਾ ਪਾਣੀ ਸੰਭਾਲਣ ਦੀ ਕੋਸ਼ਿਸ਼ ਵੀ ਹੈ


Posted

in

by

Comments

Leave a Reply

Your email address will not be published. Required fields are marked *