ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ; 10 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਜਗਰਾਉਂ ਦੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਦੇ ਪਲਟਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਨਾਲ ਅਧਿਆਤਮਿਕ ਯਾਤਰਾ ਦੁਖਦਾਇਕ ਹਾਦਸੇ ਵਿੱਚ ਬਦਲ ਗਈ ਜਿਸ ਨੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੱਤਾ।

ਇੱਕ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬੇਹੱਦ ਮੰਦਭਾਗਾ ਹੈ ਕਿ ਜਗਰਾਉਂ ਦੇ 32 ਵਸਨੀਕਾਂ ਨੂੰ ਵ੍ਰਿੰਦਾਵਨ ਲਿਜਾ ਰਹੀ ਇੱਕ ਕਿਸ਼ਤੀ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਪਲਟ ਗਈ। ਇਸ ਦੁਖਦਾਈ ਹਾਦਸੇ ਵਿੱਚ ਕੁਝ ਸ਼ਰਧਾਲੂਆਂ ਦੀ ਡੁੱਬਣ ਕਾਰਨ ਮੌਤ ਹੋ ਗਈ।” ਉਨ੍ਹਾਂ ਅੱਗੇ ਕਿਹਾ, “ਰਾਹਤ ਅਤੇ ਬਚਾਅ ਕਾਰਜਾਂ ਲਈ ਮੈਂ ਉੱਤਰ ਪ੍ਰਦੇਸ਼ ਸਰਕਾਰ ਦੇ ਲਗਾਤਾਰ ਸੰਪਰਕ ਵਿੱਚ ਹਾਂ।”

ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪੀੜਤ ਪਰਿਵਾਰਾਂ ਅਤੇ ਸਾਕ-ਸਬੰਧੀਆਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਾ ਹਾਂ। ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਉਨ੍ਹਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ।”


Posted

in

,

by

Comments

Leave a Reply

Your email address will not be published. Required fields are marked *