ਕਿਸ਼ੋਰ ਤੰਦਰੁਸਤੀ ਦਿਵਸ ਮੌਕੇ ਬੱਚਿਆਂ ਨੂੰ ਕੀਤਾ ਜਾਗਰੂਕ

ਬਰਨਾਲਾ, 27 ਜਨਵਰੀ

       ਸਿਹਤ ਵਿਭਾਗ ਬਰਨਾਲਾ ਵਲੋਂ ਸਿਵਲ ਸਰਜਨ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਦੀ ਅਗਵਾਈ ਵਿੱਚ ਬਰਨਾਲਾ ਜ਼ਿਲ੍ਹੇ ਦੇ ਚੋਣਵੇਂ 72 ਪਿੰਡਾਂ ਵਿੱਚ ਕਿਸ਼ੋਰ ਸਿਹਤ ਦਿਵਸ ਮਨਾਇਆ ਜਾ ਰਿਹਾ ਹੈ। 

  ਇਸ ਲੜੀ ਤਹਿਤ ਪਿੰਡ ਮਾਂਗੇਵਾਲ ਵਿੱਚ ਅੱਜ 10-19 ਸਾਲ ਦੇ ਬੱਚਿਆਂ ਤੇ ਮਾਪਿਆਂ ਨਾਲ ਇਹ ਦਿਵਸ ਮਨਾਇਆ ਗਿਆ।ਇਸ ਮੌਕੇ ਹਾਜ਼ਰ ਬੱਚਿਆਂ, ਮਾਪਿਆਂ ਤੇ ਪਿੰਡ ਦੀ ਪੰਚਾਇਤ ਨੂੰ ਸੰਬੋਧਨ ਕਰਦੇ ਹੋਏ ਸਿਹਤ ਵਿਭਾਗ ਦੇ ਬੁਲਾਰਿਆਂ ਨੇ ਕਿਸ਼ੋਰ ਅਵਸਥਾ ਵਿੱਚ ਆਉਂਦੀਆਂ ਮੁਸ਼ਕਲਾਂ, ਉਨ੍ਹਾਂ ਦੇ ਹੱਲ, ਨਸ਼ਿਆਂ ਨੂੰ ਠੱਲ ਪਾਉਣ ਲਈ ਉਪਰਾਲੇ ਕਰਨ ਸਬੰਧੀ ਜਾਗਰੂਕ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਆਰਬੀਐਸਕੇ ਕੋਆਰਡੀਨੇਟਰ ਬਰਨਾਲਾ ਸੁਖਪਾਲ ਕੌਰ ਵੱਲੋਂ ਬੱਚਿਆਂ ਨੂੰ ਕਿਸ਼ੋਰ ਅਵਸਥਾ  ਦੌਰਾਨ ਸਹੀ ਭੋਜਨ ਤੇ ਸਿਹਤ ਸੰਭਾਲ ਰੱਖਣ ਸਬੰਧੀ ਜਾਗਰੂਕ ਕੀਤਾ ਗਿਆ। ਜ਼ਿਲ੍ਹਾਮਾਸ ਮੀਡੀਆ ਤੇ ਸੂਚਨਾ ਅਫਸਰ ਸ੍ਰੀ ਕੁਲਦੀਪ ਸਿੰਘ ਮਾਨ ਵੱਲੋਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸੰਤੁਲਿਤ ਭੋਜਨ ਲੈਣ , ਫਾਸਟ ਫੂਡ ਤੋਂ ਪ੍ਰਹੇਜ਼ ਕਰਨ ਅਤੇ ਪਿੰਡ ਦੀ ਪੰਚਾਇਤ ਨੂੰ ਸਰਕਾਰੀ ਸਿਹਤ ਸਕੀਮਾਂ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ।

ਇਸ ਮੌਕੇ ਬੱਚਿਆਂ ਵਲੋਂ ਵੱਖ-ਵੱਖ ਵਿਸ਼ਿਆਂ ‘ਤੇ ਭਾਸ਼ਣ ਤੇ ਚਾਰਟ ਮੁਕਾਬਲੇ ਵਿੱਚ ਭਾਗ ਲਿਆ ਗਿਆ। ਇਸ ਮੌਕੇ ਏ.ਐਨ.ਐਮ. ਜਸਵੀਰ ਕੌਰ, ਬਲਜਿੰਦਰ ਕੌਰ, ਡਾ. ਪਰਮਿੰਦਰ ਸਿੰਘ, ਅਮਰੀਕ ਸਿੰਘ ਲੋਕ ਭਲ਼ਾਈ ਕਲੱਬ ਮਹਿਲ ਕਲਾਂ, ਗ੍ਰਾਮ ਪੰਚਾਇਤ, ਆਂਗਨਵਾੜੀ ਸਟਾਫ  ਮੌਜੂਦ ਸੀ।

Comments

Leave a Reply

Your email address will not be published. Required fields are marked *