ਸਿੱਖਾਂ ਦੇ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚੌਥੇ ਸਾਹਿਬਜ਼ਾਦੇ ਬਾਬਾ ਫ਼ਤਿਹ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਦਿੱਤੀ ਹੈ। ਇਸ ਸੰਬੰਧੀ ਉਨ੍ਹਾਂ ਨੇ ਟਵੀਟ ਕੀਤਾ ਹੈ। ਟਵੀਟ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ “ਸਿੱਖ ਕੌਮ ਦੇ ਚੌਥੇ ਸਾਹਿਬਜ਼ਾਦੇ….. ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਛੋਟੇ ਫ਼ਰਜ਼ੰਦ ਧੰਨ ਧੰਨ ਬਾਬਾ ਫ਼ਤਿਹ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸਮੂਹ ਸੰਗਤਾਂ ਨੂੰ ਵਧਾਈਆਂ…”

