ਸੀ.ਐਮ. ਦੀ ਯੋਗਸ਼ਾਲਾ’ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ- ਡਿਪਟੀ ਕਮਿਸ਼ਨਰ

ਫ਼ਰੀਦਕੋਟ 01 ਜੂਨ  ( )
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀ ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ  ਤੇ ਯੋਗਸ਼ਾਲਾ ਲੱਗ ਰਹੀ ਹੈ ਅਤੇ ਮੁਫਤ ਯੋਗਾ ਦੀਆਂ ਕਲਾਸਾਂ ਦਾ ਜਿਲ੍ਹਾ ਵਾਸੀ ਲਾਭ ਪ੍ਰਾਪਤ ਕਰ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀ ਐਮ ਦੀ ਯੋਗਸ਼ਾਲਾ ਤਹਿਤ ਮਾਹਿਰ ਯੋਗਾ ਟਰੇਨਰ ਤਾਇਨਾਤ  ਕੀਤੇ ਗਏ ਹਨ ਜੋ ਲੋਕਾਂ ਨੂੰ ਯੋਗ ਦੇ ਮਹੱਤਵ ਤੋਂ ਜਾਣੂ ਕਰਵਾਉਂਦੇ ਹੋਏ ਯੋਗ ਕਰਨ ਦੀਆਂ ਸਹੀ ਵਿਧੀਆਂ ਸਿਖਾਉਂਦੇ ਹਨ।
ਯੋਗਾ ਟ੍ਰੇਨਰ ਮਨੋਜ ਕੁਮਾਰ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ  ਗੁਰੂ ਨਾਨਕ ਪਾਰਕ ਫਰੀਦਕੋਟ ਵਿਖੇ ਲੋਕਾਂ ਨੂੰ ਯੋਗ ਅਭਿਆਸ ਕਰਵਾਇਆ ਗਿਆ ਜੋ ਕਿ ਲੋਕਾਂ ਲਈ ਆਪਣੀ ਸਿਹਤ ਨੂੰ ਵਧੀਆ ਰੱਖਣ ਲਈ ਕਾਰਗਰ ਸਿੱਧ ਹੋ ਰਿਹਾ ਹੈ। ਯੋਗਾ ਟ੍ਰੇਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋ ਸ਼ੁਰੂ ਕੀਤੀ ਗਈ ਸੀਐਮ ਯੋਗਸ਼ਾਲਾ ਲੋਕਾਂ ਲਈ ਆਪਣੀ ਸਿਹਤ ਨੂੰ ਵਧੀਆ ਰੱਖਣ ਲਈ ਕਾਰਗਰ ਸਿੱਧ ਹੋ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਗਾ ਸਿਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ।  ਉਨ੍ਹਾੰ ਨੂੰ ਅਪੀਲ ਕੀਤੀ ਕਿ ਇਸ ਅਭਿਆਸ ਦਾ ਲੋਕ ਵੱਧ ਤੋਂ ਵੱਧ ਫਾਇਦਾ ਚੁੱਕਣ।

Comments

Leave a Reply

Your email address will not be published. Required fields are marked *