ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਸਾਂਝੇ ਸਮਾਜਿਕ ਸਮਾਗਮਾਂ ਲਈ ਉਸਾਰੇ ਜਾ ਰਹੇ ਕਮਿਊਨਿਟੀ ਸੈਂਟਰ – ਹਰਜੋਤ ਬੈਂਸ

ਨੰਗਲ 27 ਸਤੰਬਰ: ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲੋਕਾਂ ਨੂੰ ਬਿਹਤਰ ਬੁਨਿਆਦੀ ਅਤੇ ਸਮਾਜਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਪਿੰਡ ਟੱਪਰੀਆਂ ਬਾੜੇ ਵਿਖੇ 42 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਕਮਿਊਨਿਟੀ ਸੈਂਟਰ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਵਾਸੀਆਂ ਦੀ ਸਹੂਲਤ ਲਈ 10 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੀ ਗਈ ਸੀਵਰੇਜ ਪਾਈਪਲਾਈਨ ਨੂੰ ਵੀ ਲੋਕ ਅਰਪਣ ਕੀਤਾ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਗਿਆ।

        ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਪਿੰਡਾਂ ਵਿੱਚ ਲੋਕਾਂ ਨੂੰ ਅਜਿਹੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਜਿਨ੍ਹਾਂ ਨਾਲ ਉਨ੍ਹਾਂ ਦੇ ਰੋਜ਼ਾਨਾ ਜੀਵਨ ਵਿੱਚ ਸੁਵਿਧਾ ਦੇ ਨਾਲ-ਨਾਲ ਪਿੰਡਾਂ ਦੇ ਸਮਾਜਿਕ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤੀ ਮਿਲੇ। ਉਨ੍ਹਾਂ ਕਿਹਾ ਕਿ 42 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਕਮਿਊਨਿਟੀ ਸੈਂਟਰ ਪਿੰਡ ਵਾਸੀਆਂ ਲਈ ਸਾਂਝੇ ਸਮਾਜਿਕ, ਧਾਰਮਿਕ ਅਤੇ ਹੋਰ ਸਮਾਗਮ ਕਰਵਾਉਣ ਲਈ ਇੱਕ ਢੁਕਵਾਂ ਸਥਾਨ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਵੱਲੋਂ ਲੋੜ ਅਨੁਸਾਰ ਪ੍ਰਾਜੈਕਟ ਤਿਆਰ ਕਰਕੇ ਉਨ੍ਹਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।

        ਕੈਬਨਿਟ ਮੰਤਰੀ ਨੇ ਦੱਸਿਆ ਕਿ ਟੱਪਰੀਆਂ ਬਾੜੇ ਵਿੱਚ ਸੀਵਰੇਜ ਪਾਈਪਲਾਈਨ ਦਾ ਕੰਮ ਮੁਕੰਮਲ ਹੋਣ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਸ ਦੇ ਨਾਲ ਹੀ ਪਿੰਡ ਵਿੱਚ ਠੋਸ ਕੂੜਾ ਪ੍ਰਬੰਧਨ ਲਈ ਸੋਲਿਡ ਵੇਸਟ ਮੈਨੇਜਮੈਂਟ ਦਾ ਕੰਮ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰੇ ਅਤੇ ਸੁੰਦਰ ਪਿੰਡ ਦੀ ਦਿਸ਼ਾ ਵਿੱਚ ਇਹ ਕਾਰਜ ਅਹਿਮ ਕਦਮ ਹਨ। ਉਨ੍ਹਾਂ ਅਧਿਕਾਰੀਆਂ ਅਤੇ ਸਬੰਧਤ ਵਿਭਾਗਾਂ ਨੂੰ ਵਿਕਾਸ ਕਾਰਜ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

      ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਟੱਪਰੀਆਂ ਬਾੜੇ ਵਿੱਚ ਲੋਕਾਂ ਲਈ ਪਾਰਕ ਅਤੇ ਗਰਾਊਂਡ ਦੀ ਉਸਾਰੀ ਵੀ ਕੀਤੀ ਜਾਵੇਗੀ, ਜਿਸ ਨਾਲ ਬੱਚਿਆਂ ਅਤੇ ਨੌਜਵਾਨਾਂ ਸਮੇਤ ਹਰ ਵਰਗ ਨੂੰ ਖੇਡਾਂ ਅਤੇ ਮਨੋਰੰਜਨ ਲਈ ਬਿਹਤਰ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਪਿੰਡ ਦੀਆਂ ਗਲੀਆਂ ਅਤੇ ਨਾਲੀਆਂ ਦੇ ਵਿਕਾਸ ਦਾ ਕੰਮ ਵੀ ਚੱਲ ਰਿਹਾ ਹੈ। ਸਰਕਾਰ ਵੱਲੋਂ ਪਿੰਡਾਂ ਵਿੱਚ ਸਾਫ਼-ਸੁਥਰਾ ਵਾਤਾਵਰਨ, ਬਿਹਤਰ ਨਿਕਾਸੀ ਪ੍ਰਬੰਧ ਅਤੇ ਲੋਕਾਂ ਲਈ ਸੁਵਿਧਾਜਨਕ ਜਨਤਕ ਥਾਵਾਂ ਤਿਆਰ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

       ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਜਾ ਰਹੀ ਹੈ ਅਤੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਟੱਪਰੀਆਂ ਬਾੜੇ ਵਿੱਚ ਚੱਲ ਰਹੇ ਅਤੇ ਸ਼ੁਰੂ ਕੀਤੇ ਗਏ ਇਹ ਸਾਰੇ ਪ੍ਰਾਜੈਕਟ ਪਿੰਡ ਦੀ ਤਸਵੀਰ ਬਦਲਣ ਵਿੱਚ ਸਹਾਈ ਹੋਣਗੇ। ਇਸ ਮੌਕੇ ਪੰਚਾਇਤੀ ਨੁਮਾਇੰਦੇ, ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਇਸ ਮੌਕੇ ਸਰਪੰਚ ਸ੍ਰੀਮਤੀ ਨੀਲਮ ਸੋਨੀ, ਜਿਲ੍ਹਾਂ ਪ੍ਰਧਾਨ ਡਾ.ਸੰਜੀਵ ਗੌਤਮ, ਦੀਪਕ ਸੋਨੀ ਚੇਅਰਮੈਨ ਖੱਤਰੀ/ਅਰੋੜਾ ਵੈਲਫੇਅਰ ਬੋਰਡ, ਕਸ਼ਮੀਰ ਕੌਰ, ਸੰਜੀਵ ਕੁਮਾਰ , ਸਵੇਤਾ ਸੰਦਲ, ਨਿਰਮਲਾ ਦੇਵੀ, ਰਾਕੇਸ਼ ਕੁਮਾਰ ਗੋਗੀ, ਸੁਨੀਤ ਸੋਨੀ, ਸ਼ਾਮ ਸੁੰਦਰ ਸੋਨੀ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।  


Posted

in

,

by

Comments

Leave a Reply

Your email address will not be published. Required fields are marked *