ਜਿਲ੍ਹਾ ਮੈਜਿਸਟਰੇਟ ਵੱਲੋਂ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ

ਫ਼ਰੀਦਕੋਟ 21 ਅਕਤੂਬਰ,2024

ਜਿਲ੍ਹਾ ਮੈਜਿਸਟਰੇਟ, ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਅੰਦਰ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ।

ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਸੀਜ਼ਨ 2024 ਦੌਰਾਨ ਝੋਨੇ ਦੀ ਫਸਲ ਦੀ ਕਟਾਈ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੇਖਣ ਵਿੱਚ ਆਇਆ ਹੈ ਕਿ ਝੋਨੇ ਦੀ ਫਸਲ ਕੱਟਣ ਉਪਰੰਤ ਰਹਿੰਦ ਖੂੰਹਦ ਅਤੇ ਨਾੜ ਨੂੰ ਸਬੰਧਤ ਮਾਲਕਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ। ਜਿਸ ਨਾਲ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਹਵਾ ਵਿੱਚ ਧੂੰਏ ਨਾਲ ਪ੍ਰਦੂਸ਼ਣ ਫੈਲਦਾ ਹੈ ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਅੱਗ ਲੱਗਣ ਨਾਲ ਆਲੇ ਦੁਆਲੇ ਖੜੀ ਫਸਲ ਜਾਂ ਪਿੰਡ ਵਿੱਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ। ਇਸ ਨਾਲ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ ਅਤੇ ਜਾਨੀ ਮਾਲੀ ਨੁਕਸਾਨ ਹੋਣ ਦਾ ਖਤਰਾ ਹੁੰਦਾ ਹੈ। ਸੜਕ ਦੁਆਲੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋ ਜਾਂਦੇ ਹਨ। ਜਿਸ ਨਾਲ ਕਿਸੇ ਸਮੇਂ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣਾ ਵੀ ਔਖਾ ਹੈ ਸਕਦਾ ਹੈ। ਜਿਸ ਨਾਲ ਭਾਵੇਂ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਪਰ ਇਸ ਦਾ ਅਸਿੱਧੇ ਤੌਰ ਤੇ ਅਸਰ ਦੇਸ਼ ਦੇ ਉਤਪਾਦਨ ਤੇ ਪੈਂਦਾ ਹੈ। ਇਸ ਨੂੰ ਰੋਕਣਾ ਲੋਕ ਹਿੱਤ ਵਿੱਚ ਬਹੁਤ ਜਰੂਰੀ ਹੈ ਅਤੇ ਤੁਰੰਤ ਲੋੜੀਦੇਂ ਕਦਮ ਚੁੱਕਣ ਦੀ ਅਤਿ ਲੋੜ ਜਾਪਦੀ ਹੈ।

ਇਸ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹਾ ਫਰੀਦਕੋਟ ਅੰਦਰ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਇਹ ਹੁਕਮ ਮਿਤੀ 28-11-2024 ਤੱਕ ਲਾਗੂ ਰਹਿਣਗੇ ।


Posted

in

, ,

by

Tags:

Comments

Leave a Reply

Your email address will not be published. Required fields are marked *