ਜਲੰਧਰ, 13 ਜੂਨ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸੱਤਿਅਮ ਕਾਲਜ ਸਕਿੱਲ ਸੈਂਟਰ, ਲੋਹੀਆਂ ਖਾਸ ਵਿਖੇ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ।

ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕਰਵਾਏ ਗਏ ਇਸ ਸੈਸ਼ਨ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤੋਂ ਕੈਰੀਅਰ ਕਾਊਂਸਲਰ ਭਾਰਤੀ ਸ਼ਰਮਾ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਜਲੰਧਰ ਤੋਂ ਬੀ.ਟੀ.ਐਮ. ਮਨਦੀਪ ਕੌਰ ਨੇ ਬਤੌਰ ਸਪੀਕਰ ਭਾਗ ਲਿਆ।

ਉਨ੍ਹਾਂ ਕਿਹਾ ਕਿ ਇਸ ਸੈਸ਼ਨ ਦਾ ਉਦੇਸ਼ ਮੌਜੂਦਾ ਨੌਕਰੀ ਬਾਜ਼ਾਰ ਵਿੱਚ ਹੁਨਰਮੰਦ ਕਰਮਚਾਰੀਆਂ ਦੀ ਮਹੱਤਤਾ ਅਤੇ ਵਧਦੀ ਮੰਗ ਬਾਰੇ ਭਾਗੀਦਾਰਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਸੀ। ਮਹਿਲਾ ਸਸ਼ਕਤੀਕਰਨ ’ਤੇ ਜ਼ੋਰ ਦਿੰਦਿਆਂ ਔਰਤਾਂ ਨੂੰ ਸਵੈ-ਰੋਜ਼ਗਾਰ ਅਤੇ ਉੱਦਮਤਾ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਭਾਗੀਦਾਰਾਂ ਨੂੰ ਹੁਨਰ ਵਿਕਾਸ ਦੇ ਮੌਕਿਆਂ ਦੀ ਪੜਚੋਲ ਕਰਨ ਅਤੇ ਇਸ ਨੂੰ ਆਪਣੇ ਭਵਿੱਖ ਦੀ ਯੋਜਨਾਬੰਦੀ ਦੇ ਹਿੱਸੇ ਵਜੋਂ ਵਿਚਾਰਣ ਲਈ ਉਤਸ਼ਾਹਿਤ ਕੀਤਾ ਗਿਆ, ਜੋ ਕਿ ਔਰਤਾਂ ਦੇ ਸਸ਼ਕਤੀਕਰਨ ਅਤੇ ਆਰਥਿਕ ਸ਼ਮੂਲੀਅਤ ਦੇ ਵਿਆਪਕ ਟੀਚਿਆਂ ਦੀ ਪ੍ਰਾਪਤੀ ਲਈ ਅਤਿ ਜ਼ਰੂਰੀ ਹੈ।

Leave a Reply

Your email address will not be published. Required fields are marked *