ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

ਚੰਡੀਗੜ੍ਹ, 18 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 241ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਅਤੇ  ਮੈਪ ਕੀਤੇ 603 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ  ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵੱਲੋਂ ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ, ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।

241ਵੇਂ ਦਿਨ, ਪੁਲਿਸ ਟੀਮਾਂ ਨੇ 291 ਵਿਅਕਤੀਆਂ ਨੂੰ 22 ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਹੋਈਆਂ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 71,813 ਹੋ ਗਈ ਹੈ।

ਇਸ ਤੋਂ ਇਲਾਵਾ 210 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 16 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਤੌਰ ’ਤੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 566ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 71 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ 10.3 ਕਿਲੋ ਹੈਰੋਇਨ, 3628 ਨਸ਼ੀਲੀਆਂ ਗੋਲੀਆਂ ਅਤੇ 1900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 566 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 78,030 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।


Posted

in

by

Comments

Leave a Reply

Your email address will not be published. Required fields are marked *