ਡਿਪਟੀ ਕਮਿਸ਼ਨਰ ਵੱਲੋਂ ਦਿਹਾਤੀ ਖੇਤਰਾਂ ‘ਚ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ

ਮਾਲੇਰਕੋਟਲਾ 10 ਜੂਨ :

                ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਪੰਚਾਇਤੀ ਜ਼ਮੀਨਾਂ ਤੋਂ ਜਲਦ ਤੋਂ ਜਲਦ ਨਾਜਾਇਜ਼ ਕਬਜ਼ੇ ਛੁਡਵਾਉਣ ਦੇ ਨਿਰਦੇਸ਼ ਦਿੱਤੇ।

                ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਵਧੀਕ ਡਿਪਟੀ ਕਮਿਸ਼ਨਰ ਸਮੇਤ ਪੰਚਾਇਤਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਬੀ.ਡੀ.ਪੀ.ਓਜ਼ ਨੂੰ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਤੁਰੰਤ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਉਣ ਲਈ ਕਿਹਾ।

                ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਰਾਹੀਂ ਕਰਵਾਏ ਜਾਣ ਵਾਲੇ ਕਾਰਜਾਂ, ਸਵੱਛ ਭਾਰਤ ਮਿਸ਼ਨ, ਸਾਂਝੇ ਪਖਾਨਿਆਂ ਦੀ ਉਸਾਰੀ,ਠੋਸ ਤੇ ਤਰਲ ਕੂੜਾ ਪ੍ਰਬੰਧਨ ਪ੍ਰਾਜੈਕਟਾਂ, ਲਿੰਕ ਰੋਡਾਂ ਦੀ ਉਸਾਰੀ, ਮਗਨਰੇਗਾ, ਪੇਂਡੂ ਲਾਇਬ੍ਰੇਰੀਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਹਰੇਕ ਅਧਿਕਾਰੀ ਪ੍ਰਗਤੀ ਦਿਖਾਵੇ ਤੇ ਕਿਸੇ ਵੀ ਕੰਮ ਵਿੱਚ ਢਿੱਲ ਮੱਠ ਨਾ ਕੀਤੀ ਜਾਵੇ । ਉਨ੍ਹਾਂ ਵਿਕਾਸ ਕਾਰਜਾਂ ਦਾ ਜਾਇਜਾ ਲੈਦਿਆਂ ਸਮੂਹ ਵਿਕਾਸ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਦੇ ਕੰਮਾਂ ਦੀ ਗੁਣਵੰਤਾ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ ਅਤੇ ਕੰਮ ਤਹਿ ਸਮਾਂ ਸੀਮਾਂ ਤਹਿਤ ਮੁਕਮੰਲ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇ ।

                ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਵਿੱਚ ਮਾਡਲ ਖੇਡ ਮੈਦਾਨ ਬਣਾਉਣ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਵਿਰਾਜ ਐਸ.ਤਿੜਕੇ ਨੇ ਖੇਡ ਮੈਦਾਨਾਂ ਦੇ ਕਾਰਜ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡ ਮੈਦਾਨਾਂ ਵੱਲ ਮੋੜਿਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਪਿੰਡਾਂ ਵਿੱਚ ਬਣਨ ਵਾਲੇ ਪਾਰਕਾਂ ਦੇ ਨਿਰਮਾਣ ਅਤੇ ਛੱਪੜਾਂ ਦੀ ਡੀਵਾਟਰਿੰਗ ਅਤੇ ਡੀਸਿਲਟਿੰਗ ਜਲਦ ਤੋਂ ਜਲਦ ਕਰਵਾਉਣ ਦੀ ਹਦਾਇਤ ਕੀਤੀ ।

                ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੰਜਾਬ ਨਿਰਮਾਣ,ਐਮ.ਪੀ. ਲੈਡ  ਦੇ ਚੱਲ ਰਹੇ ਕੰਮਾਂ ਨੂੰ ਜਲਦ ਮੁਕੰਮਲ ਕਰਵਾਉਣ ਅਤੇ ਪਿਛਲੀਆਂ ਗ੍ਰਾਂਟਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਕੇ ਏ.ਸੀ./ਡੀ.ਸੀ. ਬਿਲਾਂ ਦਾ ਬਕਾਇਆ ਜ਼ੀਰੋ ਕਰਨ ਲਈ ਵੀ ਕਿਹਾ ।

              ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਦੀਪ ਕੌਰ,  ਜ਼ਿਲਾ ਵਿਕਾਸ ਅਤੇ ਪੰਚਾਇਤ ਅਫਸਰ ਰਿੰਪੀ ਗਰਗ, ਐਕਸ਼ੀਅਨ ਪੀ.ਡਬਲਿਊ.ਡੀ ਪਰਨੀਤ ਕੌਰ ਟਿਵਾਣਾ, ਐਕਸੀਅਨ ਪੰਚਾਇਤੀ ਰਾਜ ਇੰਜ. ਰਣਜੀਤ ਸਿੰਘ , ਐਕਸੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਜ. ਗੁਰਵਿੰਦਰ ਸਿੰਘ ਢੀਂਡਸਾ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਬਬਲਜੀਤ ਕੌਰ ,ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਜਗਰਾਜ ਸਿੰਘ ,ਸਹਾਇਕ ਅੰਕੜਾ ਸਲਾਹਕਾਰ ਅਫ਼ਸਰ ਗੁਰਵਿੰਦਰ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

Leave a Reply

Your email address will not be published. Required fields are marked *